ਬਟਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਹਾਰਟ ਅਟੈਕ ਕਾਰਨ ਮੌਤ

ਬਟਾਲਾ, 31 ਅਗਸਤ 2024 : ਬਟਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪਿੰਡ ਬਾਉਲੀ ਇੰਦਰਜੀਤ ਦੇ ਰਹਿਣ ਵਾਲਾ ਪ੍ਰਭਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦਾ ਪਿੱਛੇ ਰੋ ਰੋ ਕੇ ਬੁਰਾ ਹਾਲ ਹੈ। ਪਿਤਾ ਨੇ ਕਰਜ ਚੁੱਕ ਕੇ ਢਾਈ ਸਾਲ ਪਹਿਲਾਂ ਪਹਿਲਾਂ ਪ੍ਰਭਜੀਤ ਦੀ ਪਤਨੀ ਨੂੰ ਕੈਨੇਡਾ ਭੇਜਿਆ ਸੀ ਤੇ ਫਿਰ ਡੇਢ ਸਾਲ ਪਹਿਲਾਂ ਪ੍ਰਭਜੀਤ ਨੂੰ ਕੈਨੇਡਾ ਭੇਜਿਆ ਸੀ।ਕੈਨੇਡਾ ਵਿਚ ਹੀ ਦੋ ਮਹੀਨੇ ਪਹਿਲਾਂ ਪ੍ਰਭਜੀਤ ਦੇ ਘਰ ਬੇਟਾ ਹੋਇਆ ਸੀ। ਪਰਿਵਾਰ ਪ੍ਰਭਜੀਤ ਦੀ ਮ੍ਰਿਤਕ ਦੇਹ ਭਾਰਤ ਪਰਿਵਾਰ ਕੋਲ ਲੈਕੇ ਆਉਣ ਦੀ ਗੁਹਾਰ ਲਗਾ ਰਹੇ ਹਨ, ਪ੍ਰਭਜੀਤ ਦੇ ਪਿਤਾ ਖੇਤੀਬਾੜੀ ਦਾ ਕੰਮ ਕਰਦੇ ਹਨ।