ਮਾਝਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 21 ਜਨਵਰੀ ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸਪੈਸ਼ਲ ਕੈਂਪ ਲੱਗਣਗੇ
ਗੁਰਦਾਸਪੁਰ, 18 ਜਨਵਰੀ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਪਿਛਲੀਆਂ ਐਸ.ਜੀ.ਪੀ.ਸੀ. ਚੋਣਾਂ-2011 ਵਿਚ ਬਣੀਆਂ 397926 ਦੇ ਮੁਕਾਬਲੇ ਹਾਲੇ ਤੱਕ ਜ਼ਿਲ੍ਹੇ ਵਿਚ 96676 ਵੋਟਾਂ ਬਣੀਆਂ ਹਨ। ਇਸ ਲਈ ਵੋਟਾਂ ਬਣਾਉਣ ਦੇ ਕੰਮ....
ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਆਨਲਾਈਨ ਰਜਿਸਟਰੇਸ਼ਨ 6 ਫਰਵਰੀ ਤੱਕ ਕੀਤੀ ਜਾ ਸਕਦ‌ੀ ਹੈ  : ਡਿਪਟੀ ਕਮਿਸ਼ਨਰ
ਗੁਰਦਾਸਪੁਰ, 18 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਹਵਾਈ ਸੈਨਾ ਵੱਲੋਂ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜੋ ਚਾਹਵਾਨ ਨੌਜਵਾਨ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ, ਉਹ ਇਸ ਭਰਤੀ ਦਾ ਵੱਧ ਤੋਂ ਵੱਧ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਣ-ਵਿਆਹੇ ਪੁਰਸ਼ ਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਤੋਂ....
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਪਠਾਨਕੋਟ, 18 ਜਨਵਰੀ : ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਿੰਡ ਕਟਾਰੂਚੱਕ ਵਿਖੇ ਸਥਿਤ ਅਪਣੇ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ। ਇਸ ਮੋਕੇ ਤੇ ਕੁਲਦੀਪ ਭਟਵਾਂ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਖੁੱਲਾ ਦਰਵਾਰ ਲਗਾ ਕੇ ਜਿਲ੍ਹਾ....
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵੱਖ ਵੱਖ ਵਿਕਾਸ ਕਾਰਜਾਂ ਲਈ ਵੰਡੀਆਂ ਕਰੀਬ 75.50 ਲੱਖ ਰੁਪਏ ਦੀਆਂ ਵਿਵੇੇਕੀ ਗ੍ਰਾਂਟਾਂ
ਬਿਨ੍ਹਾਂ ਕਿਸੇ ਭੇਦਭਾਵ ਦੇ ਪਿੰਡਾਂ ਅੰਦਰ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ –ਸ੍ਰੀ ਲਾਲ ਚੰਦ ਕਟਾਰੂਚੱਕ ਪਠਾਨਕੋਟ, 18 ਜਨਵਰੀ : ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਦੇ ਅਧੀਨ ਅੱਜ ਪਿੰਡ ਜਸਵਾਲੀ ਵਿੱਚ ਕਰੀਬ 75.50 ਲੱਖ ਰੁਪਏ ਦੀਆਂ ਵਿਵੇਕੀ ਗ੍ਰਾਂਟਾਂ ਦੀ ਵੰਡ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ....
ਐਸ.ਜੀ.ਪੀ.ਸੀ. ਦੀਆਂ ਚੋਣਾਂ ਲਈ ਕੇਸਧਾਰੀ ਸਿੱਖਾਂ ਦੀਆਂ ਵੋਟਾਂ ਬਨਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
ਪਠਾਨਕੋਟ, 18 ਜਨਵਰੀ : ਮਾਣਯੋਗ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ (ਆਈ.ਏ.ਐਸ.) ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਜੀ.ਪੀ.ਸੀ. (ਚੋਣ ਬੋਰਡ) ਹਲਕਾ 110 ਦੇ ਰਿਵਾਇਜੰਗ ਅਥਾਰਟੀ-ਕਮ- ਉਪ ਮੰਡਲ ਮੈਜਿਸਟਰੇਟ, ਪਠਾਨਕੋਟ ਮੇਜਰ ਡਾ. ਸਮਿਤ ਮੁੱਧ, (ਪੀ.ਸੀ.ਐਸ.) ਨੇ ਦੱਸਿਆ ਕਿ ਸਾਲ 2011 ਦੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੋਰਾਨ 32,421 ਵੋਟਾਂ ਰਜਿਸਟਰਡ ਹੋਈਆਂ ਸਨ। ਪ੍ਰੰਤੂ ਇਸ ਵਾਰ ਅੱਜ ਤੱਕ 15,162 ਵੋਟਾਂ ਹੀ ਰਜਿਸਟਰਡ ਹੋਈਆਂ ਹਨ। ਇਸ ਲਈ ਕੇਸਧਾਰੀ ਸਿਖਾਂ ਦੀਆਂ ਵੋਟਾਂ ਬਨਾਉਣ ਲਈ ਚੋਣ....
ਪ੍ਰਧਾਨ ਮੰਤਰੀ ਇੰਮਪਲਾਈਮੈਂਟ ਜਨਰੇਸ਼ਨ ਪ੍ਰੋਗਰਾਮ ਤਹਿਤ ਸਾਲ 2023-24 ਦੌਰਾਨ 53 ਕੇਸਾਂ ਵਿੱਚ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਗਈ 01 ਕਰੋੜ 20 ਲੱਖ ਰੁਪਏ ਸਬਸਿਡੀ-ਡਿਪਟੀ ਕਮਿਸ਼ਨਰ 
ਸਕੀਮ ਤਹਿਤ ਸਰਵਿਸ ਜਾਂ ਬਿਜਨੈੱਸ ਲਈ 20 ਲੱਖ ਰੁਪਏ ਅਤੇ ਇੰਡਸਟਰੀਅਲ ਗਤੀਵਿਧੀ ਲਈ 50 ਲੱਖ ਰੁਪਏ ਤੱਕ ਦਾ ਉਦਯੋਗ ਸਥਾਪਿਤ ਕਰਨ ਲਈ ਸਬਸਿਡੀ ਦਾ ਉਪਬੰਧ ਸਕੀਮ ਦਾ ਲਾਭ ਲੈਣ ਲਈ ਦਫਤਰ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ ਨਾਲ ਕਿਸੇ ਵੀ ਕੰਮ-ਕਾਜ ਵਾਲੇ ਦਿਨ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 18 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਮਪਲਾਈਮੈਂਟ ਜਨਰੇਸ਼ਨ ਪ੍ਰੋਗਰਾਮ ਸਕੀਮ (ਪੀ. ਐੱਮ. ਈ. ਜੀ. ਪੀ.) ਸਾਲ....
ਜ਼ਿਲਾ ਸਕਰੀਨਿੰਗ ਕਮੇਟੀ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤਰਨਤਾਰਨ ਦੀ ਹੋਈ ਮੀਟਿੰਗ
ਐੱਨ. ਐੱਸ. ਐਫ. ਡੀ. ਸੀ. ਸਕੀਮ ਤਹਿਤ 05 ਬਿਨੈਕਾਰਾਂ ਦੇ 10 ਲੱਖ ਰੁਪਏ ਦੇ ਕਰਜ਼ਾ ਕੇਸ ਕੀਤੇ ਗਏ ਮਨਜ਼ੂਰ ਤਰਨ ਤਾਰਨ, 18 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਕਰੀਨਿੰਗ ਕਮੇਟੀ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤਰਨਤਾਰਨ ਦੀ ਮੀਟਿੰਗ ਅੱਜ ਦਫਤਰ ਜ਼ਿਲਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਤਰਨ ਤਾਰਨ ਵਿਖੇ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲਾ ਸਕਰੀਨਿੰਗ ਕਮੇਟੀ....
ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
ਮਗਨਰੇਗਾ ਸਕੀਮ ਨੂੰ ਹਰੇਕ ਪਿੰਡ ਵਿੱਚ ਪਾਰਦਰਸ਼ਤਾ ਨਾਲ ਲਾਗੂ ਕਰਦੇ ਹੋਏ ਵਿਕਾਸ ਦੇ ਕਾਰਜ ਕਰਵਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 18 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ....
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਕਵਲਜੀਤ ਸਿੰਘ ਧੰਜੂ ਦੀ ਅਗਵਾਈ ਵਿੱਚ 20 ਜਨਵਰੀ ਨੂੰ ਹੋਵੇਗੀ ਜਵਾਹਰ ਨਵੋਦਿਆ ਪ੍ਰੀਖਿਆ 
ਤਰਨ ਤਾਰਨ, 18 ਜਨਵਰੀ : ਵਿਦਿਆਰਥੀਆਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਦੇਣ ਦੇ ਉਦੇਸ਼ ਨਾਲ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ 20 ਜਨਵਰੀ ਨੂੰ ਜਵਾਹਰ ਨਵੋਦਿਆ ਪ੍ਰੀਖਿਆ 2024 ਕਰਵਾਈ ਜਾ ਰਹੀ ਹੈ । ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 11 ਪ੍ਰੀਖਿਆ ਕੇਂਦਰਾਂ ਵਿੱਚ 3559 ਵਿਦਿਆਰਥੀ ਪ੍ਰੀਖਿਆ ਦੇਣਗੇ । ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਕਵਲਜੀਤ ਸਿੰਘ ਧੰਜੂ ਨੇ ਦਿੱਤੀ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਹ ਪ੍ਰੀਖਿਆ ਛੇਵੀਂ ਜਮਾਤ....
ਸਿਹਤ ਵਿਭਾਗ ਤਰਨਤਾਰਨ ਵਲੋਂ ਜਿਲਾ੍ਹ ਪੱਧਰ ਤੇ ਐਡਵੋਕੇਸੀ ਉਮੰਗ ਕਲੀਨਿਕ ਵਰਕਸ਼ਾਪ  ਦਾ ਅਯੋਜਨ  
ਤਰਨ ਤਾਰਨ 18 ਜਨਵਰੀ : ਸਿਹਤ ਵਿਭਾਗ ਤਰਨਤਾਰਨ ਵਲੋਂ ਜਿਲਾ੍ਹ ਪੱਧਰ ਤੇ ਐਡਵੋਕੇਸੀ ਉਮੰਗ ਕਲੀਨਿਕ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ। ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਜੀ ਦੀ ਪ੍ਰਧਾਨਗੀ ਹੇਠ ਜਿਲਾ੍ਹ ਪੱਧਰੀ ਚਾਇਲਡ ਹੈਲਥ ਅਤੇ ਕਿਸ਼ੋਰ ਅਵਸਥਾ ਸਬੰਧੀ ਐਡਵੋਕੇਸੀ ਉਮੰਗ ਕਲੀਨਿਕ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਤੇ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ., ਐਲ.ਐਚ.ਵੀ. ਅਤੇ ਏ.ਐਨ.ਐਮ. ਨੇ ਸ਼ਿਰਕਤ ਕੀਤੀ। ਇਸ ਮੋਕੇ ਤੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਕਮਲਪਾਲ ਨੇ ਦੱਸਿਆ ਕਿ ਜਿਲਾ੍ਹ ਤਰਨਤਾਰਨ ਵਿਖੇ ਤਿੰਨ....
ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ - ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ
ਪਹਿਲ ਦੇ ਆਧਾਰ ਤੇ ਕਰਾਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ ਅੰਮ੍ਰਿਤਸਰ 18 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਇੱਕ ਵੱਡਾ ਹੁੰਗਾਰਾ ਮਿਲੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਮੀਟਿੰਗ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ : ਡਿਪਟੀ ਕਮਿਸ਼ਨਰ
ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 18 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ ਘਰ ਜਾ ਕੇ ਸਪੈਸ਼ਲ ਕੰਪੇਅਨ ਕੀਤੀ ਜਾ ਰਹੀ ਹੈ। ਜਿਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰਾਂ ਦੇ ਵੋਟ ਬਣਾਉਣਗੇ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ....
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜਾ
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ ਸਹਾਇਕ ਕਮਿਸ਼ਨਰ 24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 18 ਜਵਨਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।....
ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ 18 ਜਨਵਰੀ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ , ਵਿਭਾਗੀ ਸਕੀਮਾਂ ਜਿਵੇ ਡੀ.ਡੀ. 8, ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਆਦਿ ਦਾ ਵੱਧ ਤੋ ਵੱਧ ਲਾਭ ਲੈਣ....
ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ - ਮੋਦੀ
ਅੰਮ੍ਰਿਤਸਰ 18 ਜਨਵਰੀ : ਸ੍ਰੀ ਵਿਵੇਕ ਕੁਮਾਰ ਮੋਦੀ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਜ਼ਿਲਾ ਅੰਮ੍ਰਿਤਸਰ ਵਿੱਚ ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ ਤਹਿਤ ਮੀਟਿੰਗ ਕੀਤੀ ਗਈ ਜਿਸ ਵਿੱਚ ਪੁਲਿਸ ਵਿਭਾਗ ਹੈਲਥ ਵਿਭਾਗ ਮਿਊਂਸਿਪਲ ਕਾਰਪੋਰੇਸ਼ਨ ਸਿੱਖਿਆ ਵਿਭਾਗ ਜ਼ਿਲਾ ਬਾਲ ਸੁਰੱਖਿਆ ਅਫਸਰ ਸ਼ਾਮਿਲ ਸਨ। ਇਸ ਸਕੀਮ ਨੂੰ ਚਲਾਉਣ ਲਈ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਭਾਰਤ ਸਰਕਾਰ ਦਾ ਸਮਾਜਿਕ ਨਿਆ ਅਤੇ ਸਸ਼ਕਤੀਕਰਨ ਮੰਤਰਾਲੇ ਤੋਂ ਗਰਾਂਟ ਪ੍ਰਾਪਤ ਹੋਈ ਹੈ। ਉਹਨਾਂ ਨੇ ਦੱਸਿਆ ਹੈ ਕਿ ਭਿਖਾਰੀਆਂ ਦੇ ਮੁੜ....