ਮਾਝਾ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ
ਫਤਿਹਗੜ੍ਹ ਚੂੜੀਆਂ 24 ਸਤੰਬਰ 2024 : ਬਲਬੀਰ ਸਿੰਘ ਪੰਨੂ, ਚੇਅਰਮੈਨ,ਪਨਸਪ ਪੰਜਾਬ ਵੱਲੋਂ ਪਿੰਡ ਤਲਵੰਡੀ ਲਾਲ ਸਿੰਘ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਹੁਪੱਖੀ ਵਿਕਾਸ ਕਾਰਜ ਕਰਵਾਏ ਦਾ ਰਹੇ ਹਨ। ਇਸ ਮੌਕੇ ਜਸਪਾਲ ਸਿੰਘ ਟਿੰਕੂ, ਲਾਲ ਸਿੰਘ, ਸਿਮਰਨਜੀਤ ਸਿੰਘ, ਅਮਰੀਕ ਸਿੰਘ....
ਖੇਡਾ ਵਤਨ ਪੰਜਾਬ ਦੀਆਂ ਤਹਿਤ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਵਿੱਚ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਕੀਤਾ ਗਿਆ ਉਦਘਾਟਨ ਤਰਨ ਤਾਰਨ 23 ਸਤੰਬਰ 2024 : ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਚ ਸ਼ੁਰੂ ਹੋਈਆ । ਜਿਸ ਦਾ ਉਦਘਾਟਨ ਮੁੱਖ ਮਹਿਮਾਨ ਏ. ਡੀ. ਸੀ (ਡੀ) ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋ ਕੀਤਾ ਗਿਆ। ਇਸ ਮੌਕੇ ਸ਼੍ਰੀ ਪਰਮਜੀਤ ਸਿੰਘ ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤਰਨਤਾਰਨ, ਜੁਗਰਾਜ ਸਿੰਘ ਜਿਲ੍ਹਾ ਸਕੂਲ ਖੇਡ ਅਫਸਰ....
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ, 23 ਸਤੰਬਰ 2024 : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਵਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਵਿਸ਼ੇਸ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ....
ਪਰਾਲੀ ਨੂੰ ਅੱਗ ਲੱਗਣ ਸਬੰਧੀ ਵੱਟਸਐਪ ਅਤੇ ਫੋਨ ਕਾਲ 'ਤੇ ਵੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦਿਆਂ ਦਰਜ ਕੀਤੀ ਜਾਵੇਗੀ ਐਫ. ਆਈ. ਆਰ-ਡਿਪਟੀ ਕਮਿਸ਼ਨਰ
ਸਬੰਧਿਤ ਐਸ. ਐਚ. ਓ ਤੁਰੰਤ ਐਫ. ਆਈ. ਆਰ. ਦਰਜ ਕਰਨ ਦੇ ਨਿੱਜੀ ਤੌਰ ' ਤੇ ਹੋਣਗੇ ਪਾਬੰਦ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦਾ ਅਸਲਾ ਲਾਇਸੰਸ ਕੀਤਾ ਜਾਵੇਗਾ ਰੱਦ ਪਰਾਲੀ ਨੂੰ ਅੱਗ ਲਗਾਉਣ ਵਾਲੇ ਨੰਬਰਦਾਰ ਦੀ ਨੰਬਰਦਾਰੀ ਵੀ ਕਰ ਦਿੱਤੀ ਜਾਵੇਗੀ ਖਤਮ ਤਰਨ ਤਾਰਨ, 23 ਸਤੰਬਰ 2024 : ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਪਰਾਲੀ ਦੇ ਸੁੱਚਜੇ ਪ੍ਰਬੰਧਨ ਸਬੰਧੀ ਸਬ ਡਵੀਜ਼ਨ ਖਡੂਰ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਪ ਮੰਡਲ ਮਜਿਸਟਰੇਟ ਖਡੂਰ....
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ 25 ਸਤੰਬਰ 2024 ਨੂੰ
ਅੰਮ੍ਰਿਤਸਰ 23 ਸਤੰਬਰ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਾਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਮੁਕੇਸ਼ ਸਾਰੰਗਲ,ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਕੀਤਾ। ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਤੀਰਥਪਾਲ ਸਿੰਘ,ਡਿਪਟੀ ਸੀ.ਈ.ਓ, ਡੀ.ਬੀ.ਈ.ਈ....
ਐਸ.ਡੀ.ਐਮ ਬਟਾਲਾ ਡਾ .ਸ਼ਾਇਰੀ ਭੰਡਾਰੀ ਵੱਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਕਲੱਸਟਰਾਂ/ਨੋਡਲ ਅਫਸਰਾਂ ਨਾਲ ਮੀਟਿੰਗ
ਕਿਸਾਨਾਂ ਨੂੰ ਅਪੀਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਬਟਾਲਾ, 23 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਸ਼ਿਵ ਕੁਮਾਰ ਬਟਾਲਵੀ ਐਡੀਟੋਰੀਅਮ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਲੱਸਟਰ/ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਾਈਬ ਤਹਿਸੀਲ ਮਨਜੋਤ ਸਿੰਘ, ਐੱਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸੁਖਮਨੀ ਸਿੰਘ. ਜੋਬਨਜੀਤ ਸਿੰਘ ਏ.ਡੀ.ਓ. ਕਾਦੀਆਂ, ਬਲਾਕ ਅਫਸਰ ਡਾ. ਪਰਮਬੀਰ ਸਿੰਘ ਕਾਹਲੋਂ ਅਤੇ ਵੱਖ- ਵੱਖ....
ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਵਿਖੇ ਖੇਤਾਂ ਵਿੱਚੋਂ ਡਰੋਨ ਅਤੇ ਹੈਰੋਇਨ ਬਰਾਮਦ
ਬਟਾਲਾ, 22 ਸਤੰਬਰ 2024 : ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਖੇ ਖੇਤਾਂ ਵਿੱਚੋਂ ਚਾਲੂ ਹਾਲਤ ਵਿੱਚ ਡਰੋਨ ਅਤੇ ਉਸ ਨਾਲ ਬੰਨਿਆ ਇੱਕ ਪੈਕਟ ਹੈਰੋਇਨ ਬਰਾਮਦ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਕਿਸਾਨ ਬਿਕਰਮਜੀਤ ਸਿੰਘ ਪੁੱਤਰ ਅਮਰ ਸਿੰਘ ਸਵੇਰੇ ਖੇਤਾਂ ਨੂੰ ਪਾਣੀ ਲਾ ਰਿਹਾ ਸੀ ਜਦੋਂ ਉਸਨੇ ਆਪਣੇ ਖੇਤਾਂ ਵਿੱਚ ਡਰੋਨ ਵੇਖਿਆ ਤੇ ਤੁਰੰਤ ਬੀਐਸਐਫ ਅਧਿਕਾਰੀਆਂ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਤੇ ਬੀਐਸਐਫ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ....
ਤਰਨ ਤਾਰਨ 'ਚ 70 ਕਰੋੜ ਦੀ ਲਾਗਤ ਨਾਲ ਬਣੇਗਾ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ, ਘਟੇਗੀ ਟਰੈਫਿਕ ਸਮੱਸਿਆ : ਲੋਕ ਨਿਰਮਾਣ ਮੰਤਰੀ ਈਟੀਓ
ਲੋਕ ਨਿਰਮਾਣ ਮੰਤਰੀ ਈਟੀਓ ਨੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ : ਵਿਧਾਇਕ ਸੋਹਲ ਤਰਨ ਤਾਰਨ, 22 ਸਤੰਬਰ 2024 : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ....
ਹਰਭਜਨ ਸਿੰਘ ਈ.ਟੀ.ਓ. ਵੱਲੋਂ 62 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਸ਼ੁਰੂਆਤ 
ਜਲਾਲ ਉਸਮਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਖੇਡ ਨਰਸਰੀ -ਈ ਟੀ ਓ ਅੰਮ੍ਰਿਤਸਰ, 22 ਸਤੰਬਰ 2024 : ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਮਹਿਤਾ ਰੋਡ ਦੇ ਪਿੰਡ ਨਵਾਂ ਤਨੇਲ ਤੋਂ ਗੁਰਦੁਆਰਾ ਬਾਬਾ ਕੱਲੂਆਣਾ ਸਾਹਿਬ ਦੇ ਰਸਤੇ ਜਿਸ ਉਤੇ 34.19 ਲੱਖ ਰੁਪਏ ਦੀ ਲਾਗਤ ਅਤੇ ਪਿੰਡ ਰਸੂਲਪੁਰ ਦੇ ਰਸਤੇ 'ਤੇ 28.50 ਲੱਖ ਰੁਪਏ ਦੀ ਲਾਗਤ ਨਾਲ ਨਿਊ ਲਿੰਕ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਇਲਾਵਾ ਪਿੰਡ ਜਲਾਲ ਉਸਮਾ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਖੇਡ....
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
ਅੰਮ੍ਰਿਤਸਰ, 22 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਗੁਰਪੁਰਬ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਣ ਦਾ ਮਤਾ ਪਾਸ ਕੀਤਾ ਸੀ। ਇਸੇ ਨੂੰ ਸਮਰਪਿਤ ਕਰਵਾਏ ਇਨ੍ਹਾ ਮੁਕਾਬਲਿਆਂ ਵਿੱਚ....
ਹਰਿਮੰਦਰ ਸਾਹਿਬ ਨੇੜੇ ਵਿਅਕਤੀ ਨੇ ਸਰਕਾਰੀ ਪੁਲਿਸ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ, ਮੌਤ
ਅੰਮ੍ਰਿਤਸਰ 23 ਸਤੰਬਰ 2024 : ਅੰਮ੍ਰਿਤਸਰ ‘ਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸ਼ਹਿਰ ਦੀ ਹੈਰੀਟੇਜ ਸਟਰੀਟ ‘ਤੇ ਘੁੰਮ ਰਹੇ ਇਕ ਵਿਅਕਤੀ ਨੇ ਸੁਰੱਖਿਆ ਲਈ ਉਥੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਸਰਕਾਰੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਨਾਲ ਜ਼ਖਮੀ ਵਿਅਕਤੀ ਦੀ ਮੌਤ ਹੋ ਗਈ। ਗੋਲੀਬਾਰੀ ਦੌਰਾਨ ਹੰਗਾਮਾ ਹੋ ਗਿਆ। ਉੱਥੇ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ ਜੋ ਡਰੇ ਹੋਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ....
ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ
ਅੰਮ੍ਰਿਤਸਰ, 21 ਸਤੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਚਲਾਈ ਗਈ ਕਾਰਵਾਈ 'ਚ ਪੁਲਿਸ ਨੇ ਮਾਡਿਊਲ ਨਾਲ ਜੁੜੇ ਦੋ ਸ਼ੱਕੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰੀ ਨਾਲ ਪੁਲਿਸ ਨੇ ਕੁੱਲ 4 ਗਲੋਕ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਗ੍ਰਿਫ਼ਤਾਰੀ ਅਤੇ ਬਰਾਮਦਗੀ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਦੇ ਅਨੁਸਾਰ....
ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ : ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓੜੀਸਾ ’ਚ ਭੁਵਨੇਸ਼ਵਰ ਦੇ ਇੱਕ ਪੁਲਿਸ ਥਾਣੇ ਵਿੱਚ ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਪਾਸੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਔਰਤਾਂ ਨਾਲ ਕਈ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ....
ਵਿਧਾਇਕ ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਦੇਹਾਂਤ
ਅੰਮ੍ਰਿਤਸਰ, 21 ਸਤੰਬਰ, 2024 : ‘ਆਮ ਆਦਮੀ ਪਾਰਟੀ’ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਜੀਵਨ ਸਾਥਣ ਮਧੂਮਿਤਾ ਦਾ ਅਚਾਨਕ ਦਿਹਾਂਤ ਹੋ ਗਿਆ। ਉਹਨਾਂ ਦੀ ਤਬੀਅਤ ਪਿਛਲੇ ਕੁਝ ਦਿਨਾਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਅੱਜ ਤੜਕੇ ਹੀ ਉਨ੍ਹਾਂ ਨੇ ਆਖ਼ਰੀ ਸਾਹ ਲਏ। ਸ੍ਰੀਮਤੀ ਮਧੂਮਿਤਾ ਦਾ ਅੰਤਿਮ ਸਸਕਾਰ ਸਨਿਚਰਵਾਰ ਸਵੇਰੇ ਦੁਰਗਿਆਨਾ ਮੰਦਿਰ ਸ਼ਮਸ਼ਾਨਘਾਟ ਵਿਖ਼ੇ ਕਰ ਦਿੱਤਾ ਗਿਆ। ਇਸ....
ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼ ਬਟਾਲਾ, 21 ਸਤੰਬਰ 2024 : ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਤੇ ਪਿੰਡਾਂ ਤੇ ਸ਼ਹਿਰ ਬਟਾਲਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ....