ਮਾਝਾ

ਖੇਮਕਰਨ ‘ਚ ਬੀਐਸਐਫ ਜਵਾਨਾਂ ਨੇ ਢੇਰ ਕੀਤੇ 2 ਪਾਕਿ ਡਰੋਨ, ਤਲਾਸ਼ੀ ਦੌਰਾਨ ਢਾਈ ਕਿੱਲੋ ਹੈਰੋਇਨ ਬਰਾਮਦ
ਖੇਮਕਰਨ, 21 ਦਸੰਬਰ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਬੁੱਧਵਾਰ ਰਾਤ ਨੂੰ ਪਾਕਿਸਤਾਨ ਨੇ ਖੇਮਕਰਨ ਵਿੱਚ ਦੋ ਡਰੋਨ ਭੇਜੇ ਗਏ ਸਨ, ਜਿਨ੍ਹਾਂ ਨੂੰ BSF ਦੇ ਜਵਾਨਾਂ ਨੇ ਨਿਸ਼ਾਨਾ ਬਣਾਇਆ। ਜਦੋਂ ਸਵੇਰੇ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਢਾਈ ਕਿੱਲੋ ਹੈਰੋਇਨ ਬਰਾਮਦ ਹੋਈ। ਖੇਮਕਰਨ ਵਿੱਚ ਤਾਇਨਾਤ BSF ਦੀ 101 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਕਾਲਸ ਦੀ....
ਬੰਦੀ ਸਿੰਘਾਂ ਬਾਰੇ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ `ਤੇ ਦਿੱਤੀ ਪ੍ਰਤੀਕਿਰਿਆ ਅੰਮ੍ਰਿਤਸਰ, 21 ਦਸੰਬਰ : ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੇ ਮਾਨਵ ਅਧਿਕਾਰ ਕਿਸੇ ਸੰਵਿਧਾਨਿਕ ਅਹੁਦੇਦਾਰ ਨੂੰ ਇਸ ਤਰ੍ਹਾਂ ਨਜ਼ਰਅੰਦਾਜ਼....
ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ ਨੇ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ ਅਤੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ ’ ਐਵਾਰਡ ਨਾਲ ਕੀਤਾ ਸਨਮਾਨਿਤ
ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਾ ਵਾਪਰਨ ਦੇਣ ਵਾਲੀਆਂ ਪੰਚਾਇਤਾਂ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਸਮੇਤ ਪਹਿਲ ਦੇ ਆਧਾਰ ਤੇ ਵਿਕਾਸ ਕੰਮ ਕਰਵਾਏ ਜਾਣਗੇ ਬਟਾਲਾ, 21 ਦਸੰਬਰ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਸਫਲ ਯਤਨਾਂ ਤਹਿਤ ਅੱਜ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਵਾਲੀਆਂ ਪੰਚਾਇਤਾਂ....
ਅਬਾਦ ਖੇਡ ਟੂਰਨਾਮੈਂਟ’ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਟੂਰਨਾਮੈਂਟ ਦੀ ਸ਼ੁਰੂਆਤ
ਕਾਲਾ ਅਫਗਾਨਾ ਵਿਖੇ ਫੁੱਟਬਾਲ ਦੇ ਮੁਕਾਬਿਲਆਂ ਨਾਲ ਹੋਈ ਸ਼ੁਰੂਆਤ 30 ਦਸੰਬਰ ਤੱਕ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ ਬਟਾਲਾ, 21 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਕਰਵਾਏ....
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਰਵਾਨਾ
ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੀਆਂ ਸੰਗਤਾਂ ਗੁਰਦਾਸਪੁਰ, 21 ਦਸੰਬਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਦੂਸਰੀ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਵਿਸ਼ੇਸ਼ ਬੱਸ ਰਾਹੀਂ ਰਵਾਨਾਂ ਹੋਏ 43 ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ....
ਡਿਪਟੀ ਕਮਿਸ਼ਨਰ ਨੇ ਪਿੰਡ ਘੁੱਲਾ ਵਿਖੇ ਈ.ਵੀ.ਐੱਮ. ਅਤੇ ਵੀਵੀਪੈਟ ਦੀ ਸਟੋਰੇਜ਼ ਲਈ ਵੇਅਰਹਾਊਸ ਦਾ ਨੀਂਹ ਪੱਥਰ ਰੱਖਿਆ
ਅਗਲੇ 6 ਮਹੀਨੇ ਦੇ ਅੰਦਰ-ਅੰਦਰ ਵੇਅਰਹਾਊਸ ਦੀ ਉਸਾਰੀ ਮੁਕੰਮਲ ਹੋਵੇਗੀ ਗੁਰਦਾਸਪੁਰ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਤਹਿਸੀਲ ਦੀਨਾਨਗਰ ਦੇ ਪਿੰਡ ਘੁੱਲਾ ਦੀ ਪੰਚਾਇਤੀ ਜ਼ਮੀਨ ’ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਅਤੇ ਵੀਵੀਪੈਟ ਦੀ ਜ਼ਿਲ੍ਹਾ ਪੱਧਰ ’ਤੇ ਸਟੋਰੇਜ਼ ਲਈ ਨਵੇਂ ਉਸਾਰੇ ਜਾਣ ਵਾਲੇ ਵੇਅਰਹਾਊਸ (ਗੁਦਾਮ) ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਸ. ਮਨਜਿੰਦਰ ਸਿੰਘ ਬਾਜਵਾ ਤਹਿਸੀਲਦਾਰ....
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਅਬਾਦ ਖੇਡ ਟੂਰਨਾਮੈਂਟ ਦੀ ਹੋਈ ਸ਼ੁਰੂਆਤ
21 ਤੋਂ 30 ਦਸੰਬਰ ਤੱਕ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ’ਤੇ ਹੋਣਗੇ ਅਬਾਦ ਖੇਡ ਟੂਰਨਾਮੈਂਟ ਦੇ ਮੁਕਾਬਲੇ ਗੁਰਦਾਸਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਹਾਕੀ ਮੁਕਾਬਲਿਆਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 21 ਦਸੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ “ਮੇਰਾ ਘਰ, ਮੇਰੇ ਨਾਮ” ਸਕੀਮ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਸਮੂਹ ਮਾਲ ਅਧਿਕਾਰੀਆਂ ਨੂੰ ਕੰਮ `ਚ ਤੇਜ਼ੀ ਲਿਆਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 21 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ `ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ “ਮੇਰਾ ਘਰ, ਮੇਰੇ ਨਾਮ” ਕੇਂਦਰ ਸਰਕਾਰ ਦੀ ਸਵਾਮੀਤਵ ਯੋਜਨਾ ਨੂੰ ਜੰਗੀ ਪੱਧਰ `ਤੇ ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ....
ਐਨ. ਡੀ. ਏ. ਉਮੀਦਵਾਰਾਂ ਲਈ ਸੁਨਿਹਰੀ ਮੌਕਾ
ਡਿਪਟੀ ਕਮਿਸ਼ਨਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਲਾਹਾ ਲੈਣ ਦੀ ਅਪੀਲ ਤਰਨ ਤਾਰਨ, 21 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਐੱਨ. ਡੀ. ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ) ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਇੰਸਟੀਚਿਊਟ....
ਕਿਸਾਨ ਖੇਤੀ ਮਾਹਿਰਾਂ ਦੀਆਂ ਸ਼ਿਫਾਰਿਸ਼ਾਂ ਤੇ ਅਮਲ ਕਰਨ:- ਡਾ. ਕਸ਼ਮੀਰ ਸਿੰਘ ਸੋਹਲ ਐੱਮ. ਐੱਲ. ਏ 
ਤਰਨ ਤਾਰਨ, 21 ਦਸੰਬਰ : ਜਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫਸ਼ਰ ਡਾ. ਤੇਜਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਗੁਰਿੰਦਰਜੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਗੰਡiਵਿੰਡ ਜੀ ਦੀ ਅਗਵਾਈ ਹੇਠ ਪਿੰਡ ਹਰਬੰਸਪੁਰਾ (ਕਸੇਲ) ਵਿਖੇ ਬਲਾਕ ਗੰਡੀਵਿੰਡ ਦਾ ਆਤਮਾ ਸਕੀਮ ਤਹਿਤ ਹਾੜੀ ਦੀਆਂ ਫਸਲਾਂ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਲਗਭਗ 250 ਕਿਸਾਨਾਂ ਨੇ ਸਮੂਲੀਅਤ ਕੀਤੀ।ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਪਹੁੰਚੇ ਹਲਕਾ ਵਿਧਾਇਕ ਤਰਨਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਸਾਨਾ ਨੂੰ ਸੰਬੋਧਨ....
ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬਲਾਕਾਂ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਦਿਵਿਆਂਗ ਦਿਵਸ।
ਦਿਵਿਆਂਗ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਨਹੀਂ ਹਨ ਘੱਟ:- ਕਮਲਦੀਪ ਕੌਰ। ਦਿਵਿਆਂਗ ਬੱਚੇ ਅਸਲ ਨਾਇਕ ਹਨ:- ਡੀਜੀ ਸਿੰਘ। ਪਠਾਨਕੋਟ, 21 ਦਸੰਬਰ : ਜ਼ਿਲ੍ਹਾ ਪਠਾਨਕੋਟ ਦੇ ਸਮੂਹ ਬਲਾਕਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਕਮਲਦੀਪ ਕੌਰ ਦੀ ਅਗਵਾਈ ਹੇਠ ਆਈ .ਈ.ਡੀ. ਕੰਪੋਨੈਂਟ ਦੇ ਅਧੀਨ ਵਿਸ਼ਵ ਦਿਵਿਆਂਗਤਾ ਦਿਵਸ ਮਨਾਇਆ ਗਿਆ। ਜਿਨ੍ਹਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦਿਵਿਆਂਗ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ੍ਰੀਮਤੀ ਕਮਲਦੀਪ....
ਡਿਪਟੀ ਕਮਿਸਨਰ-ਕਮ-ਕਮਿਸਨਰ ਨਗਰ ਨਿਗਮ ਨੇ ਸਿਟੀ ਪਠਾਨਕੋਟ ਨੂੰ ਹੋਰ ਬਿਹਤਰ ਬਣਾਉਂਣ ਲਈ ਕਾਰਪੋਰੇਸਨ ਅਧਿਕਾਰੀਆਂ ਨਾਲ ਕੀਤੀ ਵਿਸੇਸ ਮੀਟਿੰਗ
ਪਸੂ ਪਾਲਕ ਘਰ੍ਹਾਂ ਅੰਦਰ ਹੀ ਰੱਖਣ ਪਸੂਆਂ ਨੂੰ ਅਗਰ ਸਹਿਰ ਅੰਦਰ ਲਾਵਾਰਿਸ ਘੁਮਦੇ ਪਾਏ ਗਏ ਤਾਂ ਕੀਤਾ ਜਾਵੇਗਾ ਜੁਰਮਾਨਾ ਅਤੇ ਬਣਦੀ ਕਾਰਵਾਈ-ਕਮਿਸਨਰ ਨਗਰ ਨਿਗਮ ਪਠਾਨਕੋਟ, 21 ਦਸੰਬਰ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਕਮਿਸਨਰ ਨਗਰ ਨਿਗਮ ਪਠਾਨਕੋਟ ਵੱਲੋਂ ਸਿਟੀ ਪਠਾਨਕੋਟ ਨੂੰ ਹੋਰ ਵੀ ਬਿਹਤਰ ਬਣਾਉਂਣ ਲਈ ਕਾਰਪੋਰੇਸਨ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਸਹਿਰ ਅੰਦਰ ਸਾਫ ਸਫਾਈ, ਨਜਾਇਜ....
ਉਰਦੂ ਸਿੱਖਣ ਲਈ ਫਾਰਮ ਭਰਨ ਦੀ ਆਖਰੀ ਮਿਤੀ 15 ਜਨਵਰੀ 2024 ਤੱਕ  
ਅੰਮ੍ਰਿਤਸਰ 21 ਦਸੰਬਰ : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਅੰਮ੍ਰਿਤਸਰ ਵਿੱਚ 01 ਜਨਵਰੀ 2024 ਤੋਂ 30 ਜੂਨ ਅਤੇ 01 ਜੁਲਾਈ ਤੋਂ 31 ਦਸੰਬਰ 2024 ਤੱਕ ਦੋ ਛਿਮਾਹੀ ਸੈਸ਼ਨਾਂ ਲਈ ਹਰ ਸਾਲ ਦਫ਼ਤਰੀ ਸਮੇਂ ਤੋਂ ਬਾਅਦ ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾਂਦੀ ਹੈ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ....
ਕੈਬਿਨਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਹਲਕੇ ਵਿਚ 56 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ 21 ਦਸੰਬਰ : ਪਿਛਲੇ 70 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪਿੰਡਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲ ਵਿਖੇ 56 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਸਮੇ ਕੀਤਾ। ਸ: ਈ.ਟੀ.ਓ ਨੇ ਦੱਸਿਆ ਕਿ ਪਿੰਡ ਡੇਹਰੀਵਾਲ ਵਿਖੇ 20 ਲੱਖ....
ਜੰਡਿਆਲਾ ਗੁਰੂ ਵਿੱਚ ਪੁਲਿਸ ਮੁੱਠਭੇੜ ‘ਚ ਗੈਂਗਸਟਰ ਦੀ ਮੌਤ, ਇਕ ਅਧਿਕਾਰੀ ਜ਼ਖਮੀ
ਜੰਡਿਆਲਾ ਗੁਰੂ, 20 ਦਸੰਬਰ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ, ਜੋ ਕਿ 3 ਕਤਲ ਕੇਸਾਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸਨੇ ਪੁਲਿਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ....