ਮਾਝਾ

ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਤਰਨ ਤਾਰਨ ਤੋਂ ਕੀਤਾ ਰਵਾਨਾ
ਸਾਈਕਲ ਰੈਲੀ ਨੌਜਵਾਨਾਂ ਵਿੱਚ ਦੇਸ਼ ਭਗਤੀ ਪੈਦਾ ਕਰਨ ਦੇ ਨਾਲ-ਨਾਲ ਸੁਰੱਖਿਆ ਸੈਨਾਵਾਂ ਵਿੱਚ ਭਰਤੀ ਹੋਣ ਲਈ ਕਰੇਗੀ ਪ੍ਰੇਰਿਤ-ਡਾ. ਕਸ਼ਮੀਰ ਸਿੰਘ ਸੋਹਲ ਤਰਨ ਤਾਰਨ, 17 ਨਵੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ਼ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਤਰਨ ਤਾਰਨ ਤੋਂ ਰਵਾਨਾ ਕਰ ਦਿੱਤਾ ਗਿਆ।ਇਸ ਸਾਈਕਲ ਰੈਲੀ ਨੂੰ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜੇਸ਼ ਸ਼ਰਮਾ ਅਤੇ ਰਣਧੀਰ ਸਿੰਘ ਸੁਪਰਡੈਂਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸ੍ਰੀ....
ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹਾ ਦੂਜੇ ਸਥਾਨ ’ਤੇ ਪੁੱਜਾ - ਡਿਪਟੀ ਕਮਿਸ਼ਨਰ
ਅੰਮ੍ਰਿਤਸਰ 17 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.96 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਦੂਜੇ ਨੰਬਰ ਤੇ ਆ ਗਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ 21ਵੇਂ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ : ਮੁੱਖ ਮੰਤਰੀ 
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਨਵੇਂ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਮਰਪਿਤ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ 26 ਜਨਵਰੀ 2024 ਤੋਂ ਐਕਸ-ਰੇਅ ਦੀ ਸਹੂਲਤ ਮਿਲੇਗੀ ਅੰਮ੍ਰਿਤਸਰ, 17 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ....
ਤਰਨਤਾਰਨ ਵਿੱਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਚਾਚੀ ਤੇ ਭਤੀਜੇ ਦੀ ਮੌਤ
ਤਰਨਤਾਰਨ, 16 ਨਵੰਬਰ : ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਸ਼ਹਾਬਪੁਰ ਡਿਆਲ ‘ਚ ਕਾਰ ਅਤੇ ਇੱਕ ਮੋਟਰਸਾਈਕਲ ਦੀ ਹੋਈ ਟੱਕਰ ‘ਚ ਚਾਚੀ ਅਤੇ ਭਤੀਜੇ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗਿਆਨ ਕੌਰ (62) ਪਤਨੀ ਕਸ਼ਮੀਰ ਸਿੰਘ ਅਤੇ ਜੋਗਾ ਸਿੰਘ (25) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਜੌੜਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਗਿਆਨ ਕੌਰ ਆਪਣੇ ਭਤੀਜੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਤਰਨਤਾਰਨ ਤੋਂ ਦਵਾਈ ਲੈਣ ਲਈ ਗਏ ਸਨ, ਜਦੋਂ ਉਹ ਦਵਾਈ ਲੈ ਕੇ ਵਾਪਸ ਪਿੰਡ ਆ ਰਹੇ ਸਨ ਤਾਂ ਉਨ੍ਹਾਂ....
ਕੈਬਨਿਟ ਮੰਤਰੀ ਜਿੰਪਾ ਨੇ ਪੱਤਰਕਾਰਾਂ ਨੂੰ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਕੰਮ ਕਰਨ ਦਾ ਦਿੱਤਾ ਸੱਦਾ
ਕੌਮੀ ਪ੍ਰੈੱਸ ਦਿਵਸ ਪੱਤਰਕਾਰ ਭਾਈਚਾਰੇ ਨੂੰ ਦਿੱਤੀ ਵਧਾਈ ਹੁਸ਼ਿਆਰਪੁਰ, 16 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਤੰਤਰ ਦੇ ਚੌਥੇ ਥੰਮ ਪ੍ਰੈੱਸ/ਮੀਡੀਆ ਨੂੰ ਭੈਅ ਮੁਕਤ ਹੋ ਕੇ ਸਮਾਜ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਦਿੱਤਾ ਸੱਦਾ ਦਿੱਤਾ। ਕੌਮੀ ਪ੍ਰੈੱਸ ਦਿਵਸ ਮੌਕੇ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੀਡੀਆ ਸਾਥੀਆਂ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ 1966 ਤੋਂ ਇਹ ਦਿਨ ਕੌਮੀ ਪ੍ਰੈੱਸ....
ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਵੱਡੀ ਸਕਰੀਨ ਲਗਾ ਕੇ ਵਿਸ਼ਵ ਕ੍ਰਿਕਟ ਕੱਪ ਦਾ ਸੈਮੀਫਾਈਨਲ ਮੈਚ ਦਿਖਾਇਆ
ਵੱਡੀ ਗਿਣਤੀ ਵਿੱਚ ਖਿਡਾਰੀਆਂ, ਨੌਜਵਾਨਾਂ ਤੇ ਦਰਸ਼ਕਾਂ ਨੇ ਮੈਚ ਦਾ ਅਨੰਦ ਮਾਣਿਆ 19 ਨਵੰਬਰ ਨੂੰ ਵਿਸ਼ਵ ਕ੍ਰਿਕਟ ਕੱਪ ਦਾ ਫਾਈਨਲ ਮੈਚ ਵੀ ਸਟੇਡੀਅਮ ’ਚ ਵੱਡੀ ਸਕਰੀਨ ’ਤੇ ਦਿਖਾਇਆ ਜਾਵੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਬੀਤੀ ਸ਼ਾਮ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਭਾਰਤ-ਨਿਊਜ਼ੀਲੈਂਡ ਦਰਮਿਆਨ....
ਰਾਸ਼ਟਰੀ ਪ੍ਰੈਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਪੱਤਰਕਾਰ ਭਾਈਚਾਰੇ ਨੂੰ ਵਧਾਈ
ਤਰਨ ਤਾਰਨ, 16 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਰਾਸ਼ਟਰੀ ਪ੍ਰੈਸ ਦਿਵਸ ਦੇ ਮੌਕੇ ਉੱਤੇ ਪੱਤਰਕਾਰਤਾ ਨਾਲ ਜੁੜੀਆਂ ਵੱਖ ਵੱਖ ਪ੍ਰੈਸ ਕਲੱਬਾਂ, ਐਸੋਸੀਏਸ਼ਨਾਂ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਲੋਕਤੰਤਰ ਦੇ ਚੋਥੇ ਥੰਮ ਪ੍ਰੈਸ/ਮੀਡੀਆ ਨੂੰ ਭੈ-ਮੁਕਤ ਹੋ ਕੇ ਨਿਰਪੱਖ ਪੱਤਰਕਾਰੀ ਕਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੈਸ ਅਤੇ ਪ੍ਰਸ਼ਾਸਨ ਦਾ ਨੁੰਹ ਮਾਸ ਦਾ ਰਿਸ਼ਤਾ ਹੈ ਅਤੇ ਦੋਵੇਂ ਧਿਰਾਂ ਦੇ ਮਿਲਵਰਤਣ ਨਾਲ ਲੋਕ ਭਲਾਈ ਸਕੀਮਾਂ....
ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ 24, 25 ਅਤੇ 26 ਨਵੰਬਰ ਨੂੰ ਕੀਤਾ ਜਾਵੇਗਾ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਆਯੋਜਨ-ਡਿਪਟੀ ਕਮਿਸ਼ਨਰ
ਰੁਸਤਮੇ ਪੰਜਾਬ ਟਾਈਟਲ ਲਈ ਦਿੱਤਾ ਜਾਵੇਗਾ 05 ਲੱਖ ਰੁਪਏ ਦਾ ਪਹਿਲਾ ਇਨਾਮ ਤਰਨ ਤਾਰਨ, 16 ਨਵੰਬਰ : ਪੰਜਾਬ ਸਰਕਾਰ ਰਾਜ ਵਿੱਚ ਵਿਰਾਸਤੀ ਖੇਡਾਂ ਨੂੰ ਨੂੰ ਪ੍ਰਫੁਲਿੱਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ 24, 25 ਅਤੇ 26 ਨਵੰਬਰ ਨੂੰ ਰਾਜ ਪੱਧਰੀ “ਦਾਰਾ ਸਿੰਘ ਛਿੰਝ ਉਲੰਪਿਕਸ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ....
ਈਟੀਓ ਨੇ ਧਰਦਿਉ ਵਿਖੇ ਨਵੇਂ ਪੁੱਲ ਦੀ ਉਸਾਰੀ ਸ਼ੁਰੂ ਕਰਵਾਈ
ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਸੁਧਰੇਗੀ ਹਾਲਤ : ਕੈਬਨਿਟ ਮੰਤਰੀ ਜੰਡਿਆਲਾ ਗੁਰੂ, 16 ਨਵੰਬਰ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਧਰਦਿਉ ਤੋਂ ਗੁਰਦੁਆਰਾ ਬਾਗ ਸਾਹਿਬ ਨੂੰ ਜਾਂਦੀ ਸੜਕ ਉਤੇ ਪੈਂਦੀ ਡਰੇਨ ਦੇ ਪੁੱਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਦੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਜਾਂ ਜੀ ਟੀ ਰੋਡ ਨਾਲ ਜੋੜਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਪਹਿਲ ਦੇ ਅਧਾਰ ਉਤੇ ਬਣਾ ਰਹੀ ਹੈ ਤਾਂ ਜੋ ਸਾਡੇ ਲੋਕਾਂ ਨੂੰ ਆਪਣੇ ਕੰਮਕਾਰ....
ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 24 ਲੱਖ ਰੁਪਏ ਤੋਂ ਵੱਧ ਦੇ ਜ਼ੁਰਮਾਨੇ ਪਾਏ- ਡਿਪਟੀ ਕਮਿਸ਼ਨਰ
19 ਕਿਸਾਨਾਂ ਵਿਰੁੱਧ ਦਰਜ ਕਰਵਾਈ ਜਾ ਚੁੱਕੀ ਹੈ ਐਫ ਆਈ ਆਰ ਅਤੇ 21 ਅਪਰਾਧਿਕ ਸ਼ਿਕਾਇਤਾਂ ਕੀਤੀਆਂ 210 ਕੇਸਾਂ ਵਿੱਚ ਲਾਲ ਇੰਦਰਾਜ ਕੀਤੇ ਗਏ ਦਰਜ ਅੰਮ੍ਰਿਤਸਰ, 16 ਨਵੰਬਰ : ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੇ ਰੁਝਾਨ ਨੂੰ ਮੁਕੰਮਲ ਤੌਰ ਉਤੇ ਬੰਦ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠਾਂ ਟੀਮਾਂ ਅਜੇ ਵੀ ਲਗਾਤਾਰ ਸਰਗਰਮ ਹਨ ਅਤੇ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 2432500- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ....
ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ ਫਾਰਮ 29 ਫਰਵਰੀ ਤੱਕ ਲਏ ਜਾਣਗੇ-ਜਿਲ੍ਹਾ ਚੋਣ ਅਧਿਕਾਰੀ
ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮਾ ਕਰਵਾਉਣ ਯੋਗ ਵੋਟਰ ਅੰਮ੍ਰਿਤਸਰ, 16 ਨਵੰਬਰ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਹੁਣ 29 ਫਰਵਰੀ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ....
ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 16 ਨਵੰਬਰ ਨੂੰ ਗਵਰਨਰ ਪੰਜਾਬ ਨੂੰ ਮਿਲੇਗਾ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਡੀਜੀਪੀ ਜੇਲ੍ਹਾਂ ਨੂੰ ਲਿਖਿਆ ਪੱਤਰ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਕਾਰਵਾਈ ਆਰੰਭੀ ਅੰਮ੍ਰਿਤਸਰ, 15 ਨਵੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਦਿੱਤੇ ਸੰਦੇਸ਼ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਅਤੇ ਸਿੱਖ ਸੰਸਥਾਵਾਂ ਨੂੰ ਸਰਗਰਮ ਯਤਨ ਕਰਨ ਦੇ ਆਦੇਸ਼ ਮਗਰੋਂ ਬੀਤੇ ਕੱਲ੍ਹ ਦਿੱਲੀ ਸਿੱਖ....
ਸਰਚ ਅਪਰੇਸ਼ਨ ਦੌਰਾਨ ਸਰਹੱਦੀ ਇਲਾਕੇ ਖੇਮਕਰਨ ਚੋਂ ਮਿਲੇ ਵਿਦੇਸ਼ੀ 2 ਡਰੋਨ
ਹੈਰੋਇਨ ਦਾ ਧੰਦਾ ਕਰਨ ਵਾਲੇ ਕਿਸੇ ਦੇ ਮਿੱਤਰ ਨਹੀ : ਡੀਐਸਪੀ ਭਿੱਖੀਵਿੰਡ, 15 ਨਵੰਬਰ : ਹਿੰਦ ਪਾਕਿਸਤਾਨ ਸਰਹੱਦ ਖੇਮਕਰਨ ਵਿਖੇ ਤੈਨਾਤ ਸਰਹੱਦੀ ਸੁਰੱਖਿਆ ਬਲ ਬੀਐਸਐਫ ਦੇ ਜਵਾਨਾਂ ਵੱਲੋਂ ਬੇਸ਼ਕ ਰਾਤ ਦਿਨ ਵੇਲੇ ਪਹਿਰਾ ਦੇ ਕੇ ਦੇਸ਼ ਵਿਰੋਧੀ ਤਾਕਤਾਂ ਤੇ ਬਾਜ ਅੱਖ ਰੱਖੀ ਜਾ ਰਹੀ, ਜਦੋਂ ਕਿ ਗੁਆਂਢੀ ਮੁਲਕ ਵੱਲੋਂ ਡਰੋਨ ਰਾਹੀਂ ਹੈਰੋਇਨ ਭੇਜ ਕੇ ਭਾਰਤ ਦੇ ਸੂਬਾ ਪੰਜਾਬ ਦੇ ਨੌਜਵਾਨਾਂ ਨੂੰ ਭੈੜੀਆਂ ਅਲਾਮਤਾਂ ਵਿੱਚ ਫਸਾਉਣ ਕਈ ਕੋਸ਼ਿਸ਼ਾਂ ਜਾਰੀ ਹਨ। ਸਬ ਡਵੀਜ਼ਨ ਡਿਪਟੀ ਸੁਪਰਡੈਂਟ ਪ੍ਰੀਤਇੰਦਰ ਸਿੰਘ....
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਖੋਲ੍ਹੀ ਜਾਵੇਗੀ ਲੈਬਾਰਟਰੀ 
ਗਰੀਬ, ਭੁੱਖੇ ਅਤੇ ਜ਼ਰੂਰਤਮੰਦ ਲੋਕਾਂ ਨੂੰ ਮੁਫ਼ਤ ਖਾਣਾ ਵੰਡਣ ਲਈ ਫੂਡ ਮੋਬਾਇਲ ਵੈਨ ਸ਼ੁਰੂ ਕਰਨ ਦੀਆਂ ਵੀ ਕੀਤਆਂ ਵਿਚਾਰਾਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਲੋਕ ਭਲਾਈ ਕੰਮਾਂ ਦਾ ਰੀਵਿਊ ਗੁਰਦਾਸਪੁਰ, 15 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾਣ ਵਾਲੇ ਲੋਕ ਭਲਾਈ ਕੰਮਾਂ ਦਾ ਰੀਵਿਊ....
17 ਨਵੰਬਰ ਨੂੰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਵਿੱਚ ਲੱਗਣਗੇ ਅਬਾਦ ਸੰਜੀਵਨੀ ਮੈਡੀਕਲ ਕੈਂਪ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਸਿਹਤ ਸੇਵਾਵਾਂ ਗੁਰਦਾਸਪੁਰ, 15 ਨਵੰਬਰ : ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਮੁਫ਼ਤ ਮੈਡੀਕਲ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਿਸ਼ਨ ਅਬਾਦ ਸੰਜੀਵਨੀ ਤਹਿਤ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਮੈਡੀਕਲ ਕੈਂਪਾਂ ਦੀ ਲੜੀ ਤਹਿਤ 17 ਨਵੰਬਰ ਨੂੰ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਲਈ....