ਮਾਝਾ

ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਾਰਨ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਬਾਜਵਾ ਆਪਣੇ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਬਟਾਲਾ, 14 ਨਵੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਨੇ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸ.ਸੁਖਜਿੰਦਰ ਸਿੰਘ ਬਾਜਵਾ ਜੋ....
ਨਗਰ ਨਿਗਮ ਨੇ ਸ਼ਹਿਰ ਅੰਦਰ ਕੂੜੇ ਦੇ ਢੇਰਾਂ ਨੂੰ ਚੁੱਕਣ ਵਿੱਚ ਲਿਆਂਦੀ ਤੇਜ਼ੀ
ਸ਼ਹਿਰ ਨੂੰ ਸਾਫ-ਸੁਥਰਾ ਤੇ ਖੂਬਸੂਰਤ ਰੱਖਣ ਲਈ ਸ਼ਹਿਰਵਾਸੀ ਸਹਿਯੋਗ ਕਰਨ ਬਟਾਲਾ, 14 ਨਵੰਬਰ : ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਛੁੱਟੀ ਹੋਣ ਕਾਰਨ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਨੂੰ ਨਗਰ ਨਿਗਮ ਵਲੋਂ ਤੇਜ਼ੀ ਨਾਲ ਚੁਕਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ -ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਦੀਵਾਲੀ ਅਤੇ ਭਗਵਾਨ ਵਿਸ਼ਵਕਰਮਾ ਜੀ ਦੇ ਤਿਉਹਾਰ ਤੇ ਛੁੱਟੀ ਹੋਣ ਕਾਰਨ ਅਤੇ ਕੁਝ ਸਫਾਈ ਸੇਵਕਾਂ ਵਲੋਂ ਛੁੱਟੀ ਕੀਤੇ ਜਾਣ ਕਰਕੇ ਸ਼ਹਿਰ ਵਿੱਚ ਕੂੜਾ....
ਲੋਕ ਗਾਇਕਾਂ ਦਾ ਮੇਲਾ ਹੋ ਨਿੱਬੜਿਆ ਭਾਸ਼ਾ ਦਫ਼ਤਰ, ਪਠਾਨਕੋਟ  ਦਾ ਪ੍ਰੰਪਰਗਤ ਲੋਕ ਗਾਇਕੀ ਦਾ ਸਮਾਰੋਹ
ਪਠਾਨਕੋਟ 14 ਨਵੰਬਰ : ਪੰਜਾਬ ਸਰਕਾਰ ਵੱਲੋਂ ਨਵੰਬਰ ਦੇ ਮਹੀਨੇ ਦੀ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਤੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਲੜੀ ਤਹਿਤ ਭਾਸ਼ਾ ਵਿਭਾਗ ਪਟਿਆਲਾ ਦੇ ਨਾਲ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਚੱਲ ਰਹੇ ਹਨ। ਇਸ ਲੜੀ ਤਹਿਤ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਤੇ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ ਪ੍ਰੰਪਰਾਗਤ ਲੋਕ ਗਾਇਕੀ ਸਮਾਰੋਹ ਦਾ ਆਯੋਜਨ ਐਵਲਨ ਗਰਲਜ਼....
ਆਈ.ਆਈ. ਐਮ. ਵਿੱਚ ਆਉਂਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਵੇਖਿਆ ਮੌਕਾ
ਅੰਮ੍ਰਿਤਸਰ, 14 ਨਵੰਬਰ : ਮਾਨਾਂਵਾਲਾ ਵਿਖੇ ਬਣ ਰਹੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਦੇ ਕੰਪਲੈਕਸ ਵਿੱਚ ਲੰਘਦੇ ਪੰਚਾਇਤੀ ਰਸਤੇ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੌਕਾ ਵੇਖਿਆ ਗਿਆ। ਦੱਸਣਯੋਗ ਹੈ ਕਿ 61 ਏਕੜ ਦੇ ਇਸ ਕੰਪਲੈਕਸ ਵਿੱਚ ਲੰਘਦਾ ਇਕ ਪੰਚਾਇਤੀ ਰਸਤੇ ਦਾ ਫੈਸਲਾ ਅਦਾਲਤ ਨੇ ਸਬੰਧਤ ਪੰਚਾਇਤ ਦੇ ਹੱਕ ਵਿੱਚ ਕੀਤਾ ਹੈ। ਅੱਜ ਸ੍ਰੀ ਥੋਰੀ ਨੇ ਮੌਕਾ ਵੇਖ ਕੇ ਇਸਦਾ ਹੱਲ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੱਢਣ ਦੀ ਕੋਸ਼ਿਸ਼ ਕੀਤੀ ਹੈ।....
ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰੋ : ਡਿਪਟੀ ਕਮਿਸ਼ਨਰ
ਜਿਲ੍ਹੇ ਵਿੱਚ 22 ਲੱਖ ਤੋਂ ਵੱਧ ਦਾ ਜ਼ੁਰਮਾਨਾ ਪਰਾਲੀ ਸਾੜ੍ਹਨ ਵਾਲਿਆਂ ਨੂੰ ਕੀਤਾ ਅੰਮ੍ਰਿਤਸਰ, 14 ਨਵੰਬਰ : ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਨਿਰਦੇਸ਼ਾਂ ਹੇਠ ਹੁਣ ਸਿਵਲ ਦੀਅ ਟੀਮਾਂ ਦੇ ਨਾਲ ਨਾਲ ਪੁਲਿਸ ਦੀਆਂ ਟੀਮਾਂ ਵੀ ਲਗਾਤਾਰ ਜਿਲ੍ਹੇ ਭਰ ਵਿਚ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਹਨ। ਹੁਣ ਹਰੇਕ ਥਾਣਾ ਮੁੱਖੀ ਆਪਣੇ ਪੱਧਰ ’ਤੇ ਟੀਮਾਂ ਨਾਲ ਹਲਕੇ ਵਿੱਚ ਪਰਾਲੀ ਦੀ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਨਾਲ ਇਹ....
13 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਵੇਗੀ ਸੜ੍ਹਕ : ਈ.ਟੀ.ਓ.
ਈ.ਟੀ.ਓ. ਨੇ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਕੰਮ ਸ਼ੁਰੂ ਕਰਵਾਇਆ ਅੰਮ੍ਰਿਤਸਰ 14 ਨਵੰਬਰ : ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੰਬੇ ਸਮੇਂ ਤੋਂ ਮੁਰੰਮਤ ਨੂੰ ਉਡੀਕ ਰਹੀ ਅੰਮ੍ਰਿਤਸਰ-ਮਜੀਠਾ-ਫਤਿਹਗੜ੍ਹ ਚੂੜੀਆਂ ਸੜ੍ਹਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਉਨਾਂ ਦੱਸਿਆ ਕਿ ਉਕਤ ਸੜ੍ਹਕ ਸੰਨ 2013 ਵਿੱਚ ਬਣਾਈ ਗਈ ਸੀ, ਪਰ ਉਸ ਮਗਰੋਂ ਕਿਸੇ ਸਰਕਾਰ ਨੇ ਇਸ ਦੀ ਸਾਰ ਨਹੀਂ ਲਈ। ਸ: ਹਰਭਜਨ ਸਿੰਘ ਨੇ ਕਿਹਾ ਕਿ ਵਿਭਾਗ ਦੀ ਨੀਤੀ ਅਨੁਸਾਰ ਇਹ ਸੜ੍ਹਕ....
ਧਾਰੀਵਾਲ ਪੁਲਿਸ ਵਲੋ 4 ਬੋਰੀ ਚੁਰਾ ਪੋਸਤ, ਡੋਡੇ ਤੇ 30 ਹਜਾਰ ਡਰਗ ਮਨੀ ਸਮੇਤ ਦੋ ਵਿਅਕਤੀ ਗ੍ਰਿਫਤਾਰ 
ਗੁਰਦਾਸਪੁਰ, 13 ਨਵੰਬਰ : ਐਸਐਸਪੀ ਦਯਾਮਾ ਹਰੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆਂ ਅਤੇ ਭੈੜੇ ਪੁਰਸ਼ਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਧਾਰੀਵਾਲ ਦੀ ਪੁਲਿਸ ਵਲੋ ਕਾਰਵਾਈ ਕਰਦੇ ਹੋਏ ਚੁਰਾ ਪੋਸਤ ਡੋਡੇ ਅਤੇ 30 ਹਜਾਰ ਡਰਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਾਬੂ ਕੀਤਾ ਹੈ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਐਸਐਚਓ ਸਰਬਜੀਤ ਸਿੰਘ ਚਾਹਲ ਨੇ ਦੱਸਿਆ ਕਿ ਸੀ.ਆਈ.ਏ. ਦੀ ਟੀਮ ਅਤੇ ਏ.ਐਸ.ਆਈ. ਬਲਬੀਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਜੀ ਟੀ ਰੋਡ ਭੱਠਾ ਜਾਪੂਵਾਲ ਨੇੜੇ ਨਾਕਾ ਲਗਾਇਆ....
ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ : ਜਥੇਦਾਰ ਗਿਆਨੀ ਰਘਬੀਰ ਸਿੰਘ
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 13 ਨਵੰਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ....
ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ
29 ਅਕਤੂਬਰ ਤੋਂ 13 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ, 13 ਨਵੰਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 29 ਅਕਤੂਬਰ ਤੋਂ ਲਗਾਤਾਰ....
ਪਿੰਡ ਸਰਵਾਲੀ ਵਿਖੇ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਹਵਲਦਾਰ ਕਾਲਾ ਸਿੰਘ, 45 ਰੈਟਰੇ ਸਿੱਖਸ(ਹੁਣ 3 ਸਿੱਖ) ਦਾ 105ਵਾਂ ਸ਼ਹੀਦੀ ਦਿਵਸ ਮਨਾਇਆ
ਪਹਿਲੇ ਵਿਸ਼ਵ ਯੁੱਧ ਦੇ ਸਮੂਹ ਸ਼ਹੀਦਾਂ ਨੂੰ ਕੀਤਾ ਯਾਦ ਬਟਾਲਾ, 13 ਨਵੰਬਰ : 105ਵੇਂ ਵਿਸ਼ਵ ਜੰਗਬੰਦੀ ਦਿਵਸ ਸਬੰਧੀ ਪੁਸ਼ਪਾਂਜਲੀ ਭੇਟਾ ਅਤੇ ਸ਼ਰਧਾਂਜਲੀ ਸਮਾਰੋਹ ਪਿੰਡ ਸਰਵਾਲੀ ਨੇੜੇ ਬਟਾਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਮੇਜਰ ਜਨਰਲ ਬਲਵਿੰਦਰ ਸਿੰਘ ਛੀਨਾ, ਵੀ ਐਸ ਐਮ (ਰਿਟਾ.), ਡਾਇਰੈਕਟਰ, ਐਨ ਡੀ ਏ ਵਿੰਗ, ਨਿਸ਼ਾਨ ਏ ਸਿੱਖੀ, ਕਾਰ ਸੇਵਾ ਖਡੂਰ ਸਾਹਿਬ ਪਹੁੰਚੇ। ਮੁੱਖ ਮਹਿਮਾਨ ਮੇਜਰ ਜਨਰਲ ਬਲਵਿੰਦਰ ਸਿੰਘ ਛੀਨਾ ਨੇ ਆਪਣੇ ਸੰਬੋਧਨ ਵਿੱਚ ਪਹਿਲੀ ਸੰਸਾਰ ਜੰਗ ਦੇ ਸ਼ਹੀਦ ਹਵਲਦਾਰ....
ਪਨੂੰ ਦੀ ਧਮਕੀ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਦੀ ਸੁਰੱਖਿਆ ਵਧਾਈ
ਅੰਮ੍ਰਿਤਸਰ, 11 ਨਵੰਬਰ : ਗੁਰਪਤਵੰਤ ਸਿੰਘ ਪੰਨੂ ਵੱਲੋਂ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਅਲਰਟ ਜਾਰੀ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਨੂ ਦੀ ਪੰਜਾਬ ਦੇ ਸੰਵੇਦਨਸ਼ੀਲ ਇਲਾਕਿਆਂ ‘ਚ ਦਹਿਸ਼ਤ ਫੈਲਾਉਣ ਦੀ ਯੋਜਨਾ ਨੂੰ ਨਾਕਾਮ ਕਰਨ ਲਈ ਪੁਲਿਸ ਫੋਰਸ ਅਤੇ ਕੇਂਦਰੀ ਏਜੰਸੀਆਂ ਲਗਾਤਾਰ ਤਾਲਮੇਲ ਨਾਲ ਕੰਮ....
ਬਾਬਾ ਬਕਾਲਾ ਸਾਹਿਬ ਵਿੱਚ ਔਰਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ 
ਬਾਬਾ ਬਕਾਲਾ ਸਾਹਿਬ, 11 ਨਵੰਬਰ : ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿੱਚ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਪਿੰਡ ਦੀ ਔਰਤ ਨੂੰ ਗੋਲੀਆਂ ਮਾਰੀਆਂ ਗਈਆਂ ਹਨ। ਘਟਨਾ ਦੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਔਰਤ ਪਰਮਜੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਸਠਿਆਲਾ ਨੂੰ ਪਿੰਡ ਦੇ ਨੌਜਵਾਨ ਵਲੋਂ ਉਸਦੇ ਘਰ ਵਿੱਚ ਵੜ ਕੇ ਗੋਲੀਆਂ ਮਾਰੀਆਂ ਗਈਆਂ। ਜਿਸ ਨੂੰ ਹਸਪਤਾਲ ਇਲਾਜ਼ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ....
ਸਾਬਕਾ ਮੰਤਰੀ ਮਰਹੂਮ ਖੁਸ਼ਹਾਲ ਬਹਿਲ ਦੇ 96ਵੇਂ ਜਨਮਦਿਨ ਮੌਕੇ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ
ਡਿਪਟੀ ਕਮਿਸ਼ਨਰ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ ਗੁਰਦਾਸਪੁਰ, 11 ਨਵੰਬਰ : ਸਾਫ ਸੁਥਰੇ ਅਕਸ ਵਾਲੇ ਉੱਘੇ ਸਿਆਸਤਦਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਰਹੇ ਸਵਰਗੀ ਖੁਸ਼ਹਾਲ ਬਹਿਲ ਦੇ 96ਵੇਂ ਜਨਮਦਿਨ ਮੌਕੇ ਅੱਜ ਗੁਰਦਾਸਪੁਰ ਪਬਲਿਕ ਸਕੂਲ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਜਿਥੇ ਕੈਂਪ ਦਾ ਰਸਮੀ ਤੌਰ `ਤੇ....
ਜ਼ਿਲ੍ਹਾ ਗੁਰਦਾਸਪੁਰ ਦੀਆਂ 45ਵੀਆਂ ਪ੍ਰਾਇਮਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ
ਪੰਜਾਬ ਸਰਕਾਰ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਰਮਨ ਬਹਿਲ ਗੁਰਦਾਸਪੁਰ 11 ਨਵੰਬਰ : ਬੀਤੇ ਦਿਨੀ ਸ਼ੁਰੂ ਹੋਈਆਂ 45ਵੀਆਂ ਜ਼ਿਲ੍ਹਾ ਗੁਰਦਾਸਪੁਰ ਪ੍ਰਾਇਮਰੀ ਖੇਡਾਂ ਅੱਜ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਮੁੱਖ ਮਹਿਮਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰਕਾਸ਼....
ਸੂਬਾ ਸਰਕਾਰ, ਪੰਜਾਬ ਨੂੰ ਸਨਅਤੀ ਖ਼ੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ : ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ ਬਟਾਲਾ, 10 ਨਵੰਬਰ : ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਜਦੋਂ ਦੀ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ....