ਮਾਝਾ

ਸਰਕਾਰ ਨੇ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ : ਸੇਖਵਾਂ
ਗੁਰਦਾਸਪੁਰ, 10 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਇਸਦੇ ਨਾਲ ਹੀ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਬੰਦ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ....
ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਸ਼ੁਰੂ ਕਰਨ ਦਾ ਫੈਸਲਾ ਬੇਹੱਦ ਸ਼ਲਾਘਾਯੋਗ : ਸੇਖਵਾਂ
ਗੁਰਦਾਸਪੁਰ, 10 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਐਲਾਨ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹੁਣ ਸੂਬਾ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਜਰੀਏ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ....
20 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ ਰਾਮਤੀਰਥ ਮੇਲਾ : ਵਧੀਕ ਡਿਪਟੀ ਕਮਿਸ਼ਨਰ
ਰਾਮਤੀਰਥ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, 10 ਨਵੰਬਰ : 20 ਨਵੰਬਰ ਤੋਂ 29 ਨਵੰਬਰ ਤੱਕ ਰਾਮਤੀਰਥ ਵਿਖੇ ਲੱਗਣ ਵਾਲੇ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਮੇਲੇ ਵਿਚ ਹਰ ਸਾਲ ਦੀ ਤਰਾਂ ਲੱਖਾਂ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਵਿਆਪਕ....
11 ਨਵੰਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਲਈ 14 ਮੰਡੀਆਂ ਹੋਣਗੀਆਂ ਬੰਦ
ਅੰਮ੍ਰਿਤਸਰ 10 ਨਵੰਬਰ : ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਊਣੀ ਸੀਜਨ 2023 ਦੌਰਾਨ ਝੋਨੇ ਦੀ ਖਰੀਦ/ਵੇਚ ਅਤੇ ਪ੍ਰੋਸੈਸਿੰਗ ਲਈ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਅਧਿਕਾਰ ਖੇਤਰ ਅਧੀਨ ਮੁੱਖ ਯਾਰਡਾਂ, ਸਬ ਯਾਰਡਾਂ , ਖਰੀਦ ਕੇਂਦਰਾਂ ਅਤੇ ਹੋਰ ਜਗ੍ਹਾ ਨੂੰ ਮੰਡੀ ਘੋਸ਼ਿਤ ਕੀਤਾ ਗਿਆ ਸੀ। ਪਰ ਹੁਣ ਝੋਨੇ ਦੀ ਖਰੀਦ ਕਾਫ਼ੀ ਹੱਦ ਤੱਕ ਮੁਕੰਮਲ ਹੋਣ ਕਾਰਨ ਜਿਲ੍ਹੇ ਦੀਆਂ 14 ਮੰਡੀਆਂ ਨੂੰ ਕੱਲ 11 ਨਵੰਬਰ 2023 ਨੂੰ ਸ਼ਾਮ 5 ਵਜੇ ਤੱਕ ਸਰਕਾਰੀ ਖਰੀਦ ਲਈ....
ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਗੁਰਪੁਰਬ ’ਤੇ ਸਵੇਰੇ 4 ਤੋਂ 5 ਵਜੇ ਤੇ ਰਾਤ ਨੂੰ 9 ਤੋਂ 10 ਵਜੇ ਦਰਮਿਆਨ ਚਲਾਉਣ ਦੀ ਆਗਿਆ ਕ੍ਰਿਸਮਿਸ ਤੇ ਨਵੇਂ ਸਾਲ ਦੀ ਪੂਰਵ ਸੰਧਿਆ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਦਰਮਿਆਨ ਹੀ ਚਲਾਏ ਜਾ ਸਕਣਗੇ ਪਟਾਕੇ ਨਿਰਧਾਰਤ ਸਮੇਂ ਦੇ ਅੰਦਰ ਹੀ ਚਲਾਏ ਜਾਣ ਪਟਾਕੇ, ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਕੇਵਲ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਣਗੇ ਅੰਮ੍ਰਿਤਸਰ, 10 ਨਵੰਬਰ : ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ....
ਪੁੱਤ ਨੇ ਮਾਂ-ਪਿਤਾ ਦਾ ਕੀਤਾ ਸਰੀਏ ਮਾਰ ਮਾਰ ਕਤਲ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ
ਮਜੀਠਾ, 09 ਨਵੰਬਰ : ਅੰਮ੍ਰਿਤਸਰ ਦੇ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਮਾਤਾ ਪਿਤਾ ਨੂੰ ਲੋਹੇ ਦੀ ਰਾਡ ਮਾਰ ਕੇ ਮਾਰ ਦੇਣ ਦੀ ਖਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦਿਆਂ ਮਜੀਠਾ ਥਾਣੇ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਤਲ ਕਰਨ ਦੇ ਅਸਲ ਕਾਰਨਾਂ ਦੀ ਜਾਂਚ ਸੁਰੂ ਕਰ ਦਿੱਤੀ। ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕਰਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੰਧੇਰ ਕਲਾਂ ਵਿੱਚ ਇੱਕ ਵਿਆਹ ਦਾ ਸਮਾਗਮ ਸੀ, ਜਿੱਥੇ ਮੁਲਜ਼ਮ....
ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਹੋਇਆ ਸਖ਼ਤ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ
ਬਟਾਲਾ, 9 ਨਵੰਬਰ : ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਨੇ ਸਖ਼ਤ ਰੁਖ਼ ਅਪਣਾਉਂਦਿਆ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਦਿਵਾਲੀ ਦੇ ਤਿਉਹਾਰ ਮੋਕੇ ਜੂਆ ਨਾ ਖੇਡਿਆ ਜਾਵੇ, ਇਸ ਸਬੰਧੀ ਜਨਤਕ ਥਾਵਾਂ ਤੇ ਪੁਲਿਸ ਤੇ ਸਿਵਲ ਪਰਸ਼ਾਸਨ ਵਲੋਂ ਸਖ਼ਤੀ ਅਪਣਾਈ ਜਾਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਗੈਰ-ਸਰਕਾਰੀ ਅਦਾਰਿਆਂ ਦੇ ਨਾਲ ਬਟਾਲਾ ਕਲੱਬ ਦੇ ਸੈਕਰਟਰੀ ਨੂੰ ਪੱਤਰ ਲਿਖ....
ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 17ਵਾਂ ਲਾਭ ਵੰਡ ਸਮਾਗਮ ਕਰਵਾਇਆ
ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸਮਾਗਮ ’ਚ ਕੀਤੀ ਸ਼ਿਰਕਤ ਗੁਰਦਾਸਪੁਰ, 9 ਨਵੰਬਰ : ‘ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ, ਗੁਰਦਾਸਪੁਰ’ ਵੱਲੋਂ ਅੱਜ ਆਪਣਾ 17ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ....
ਆਯੂਸ਼ਮਾਨ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਨੂੰ ‘ਦੀਵਾਲੀ ਬੰਪਰ ਡਰਾਅ’ ਤਹਿਤ ਮਿਲੇਗਾ ਇਨਾਮ
30 ਨਵੰਬਰ ਤੱਕ ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਲਈ ਕੱਢਿਆ ਜਾਵੇਗਾ ਡਰਾਅ ਅੰਮ੍ਰਿਤਸਰ, 8 ਨਵੰਬਰ : ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ’ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾਵੇਗਾ। ਸੂਬਾ ਸਿਹਤ ਏਜੰਸੀ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਵੱਲੋਂ ਇਸ ਸਬੰਧੀ ਮਿਲੇ ਪੱਤਰ ’ਚ ਦਰਜ ਜਾਣਕਾਰੀ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ....
ਤਰਨਤਾਰਨ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ
ਤਰਨਤਾਰਨ, 8 ਨਵੰਬਰ : ਜ਼ਿਲ੍ਹੇ ਦੇ ਪਿੰਡ ਤੁੰਗ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਔਰਤਾਂ ਤੇ ਇਕ ਪੁਰਸ਼ ਦਾ ਕਤਲ ਕੀਤਾ ਗਿਆ ਹੈ। ਮਰਨ ਵਾਲਿਆਂ ਵਿਚ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਸੀਤਾ ਕੌਰ ਸ਼ਾਮਲ ਹਨ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਘਰ ਦੀ ਹਾਲਤ ਨੂੰ ਦੇਖਦੇ ਹੋਏ ਇਸ ਨੂੰ ਲੁੱਟ ਦੀ ਵਾਰਦਾਤ ਨਾਲ ਜੋੜਿਆ ਜਾ ਰਿਹਾ ਹੈ। ਛੱਤੀਸਗੜ੍ਹ ਦਾ ਰਹਿਣ ਵਾਲਾ ਅਸ਼ੋਕ ਪਰਿਵਾਰ ਨਾਲ....
ਅੰਮ੍ਰਿਤਸਰ ਵਿੱਚ ਕਰੋੜਾਂ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਦੋਸ਼ੀ ਗ੍ਰਿਫ਼ਤਾਰ, ਪੁਲਿਸ ਨੇ ਸੋਨੇ ਦੀ ਕੀਤੀ ਬਰਾਮਦਗੀ
ਅੰਮ੍ਰਿਤਸਰ, 08 ਨਵੰਬਰ : ਏਸੀਪੀ ਈਸਟ ਗੁਰਿੰਦਰ ਬੀਰ ਸਿੰਘ ਥਾਣਾ ਮੁਖੀ ਬੀ ਡਿਵੀਜ਼ਨ ਸ਼ਿਵਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਥਾਣਾ ਬੀ ਡਿਵੀਜ਼ਨ ਵਿਖੇ 31 ਅਕਤੂਬਰ ਨੂੰ ਅਵਤਾਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਸਰਵਰਪੁਰਾ ਸੁਲਤਾਨਵਿੰਡ ਰੋਡ ਨੇ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸੋਨੇ ਦਾ ਕੰਮ ਕਰਦਾ ਹੈ ਅਤੇ ਉਸ ਦੇ ਘਰ ਅਲਮਾਰੀ ਵਿੱਚ ਪਏ ਹੋਏ ਖਾਲਸ ਸੋਨੇ ਦੀ ਚੋਰੀ ਹੋ ਗਈ ਹੈ। ਇਸ ਵਿੱਚ ਅਵਤਾਰ ਸਿੰਘ ਨੇ ਦੱਸਿਆ ਸੀ ਕਿ ਉਹ ਕਿਸੇ ਘਰੇਲੂ ਫੰਕਸ਼ਨ ਤੇ ਬਾਹਰ ਗਏ ਹੋਏ ਸਨ ਜਦੋਂ ਘਰ ਵਾਪਸ ਆਏ ਤਾਂ....
ਪੰਜਾਬੀ ਭਾਸ਼ਾ ਨਾਲ ਹੁੰਦਾ ਵਿਤਕਰਾ ਖ਼ਤਮ ਕਰਨ, ਪਾਕਿਸਤਾਨ ’ਚ ਸਿੱਖ ਵਿਰਾਸਤਾਂ ਦੀ ਸੰਭਾਲ ਕਰਨ ਦੀ ਸਰਕਾਰਾਂ ਪਾਸੋਂ ਮੰਗ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ ਅੰਮ੍ਰਿਤਸਰ, 8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ ਇਕ ਅਹਿਮ ਮਤਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ, ਪੰਜਾਬੀ ਭਾਸ਼ਾ ਨਾਲ....
ਸੈਰ ਕਰ ਰਹੇ ਪੁਲਿਸ ਇੰਸਪੈਕਟਰ ਤੇ ਚੱਲੀਆਂ ਗੋਲੀਆਂ, ਬੁਲਟ ਪਰੂਫ ਜੈਕਟ ਪਾਏ ਹੋਣ ਕਰਕੇ ਬਚੀ ਜਾਨ 
ਅੰਮ੍ਰਿਤਸਰ, 8 ਨਵੰਬਰ : ਪੰਜਾਬ ਪੁਲਿਸ ਦੇ ਇੰਸਪੈਕਟਰ ਤੇ ਵੀ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਵਿੱਚ ਸਵੇਰ ਤੜਕਸਾਰ 4 ਵਜੇ ਸੈਰ ਕਰ ਰਹੇ ਪ੍ਰਭਜੋਂਤ ਸਿੰਘ ਨਾਮਕ ਇੰਸਪੈਕਟਰ ਤੇ ਤਾਬੜ ਤੋੜ ਗੋਲੀਆਂ ਚਲਵਾਈਆਂ ਗਈਆਂ, ਪਰ ਉਹਨਾਂ ਵੱਲੋਂ ਬੁਲਟ ਪ੍ਰੂਫ ਜੈਕਟ ਪਾਈ ਹੋਣ ਕਰਕੇ ਉਹਨਾਂ ਦੇ ਕੋਈ ਵੀ ਵੱਡਾ ਨੁਕਸਾਨ ਨਹੀਂ ਹੋਇਆ, ਪੁਲਿਸ ਵੱਲੋਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਦੀ ਮਦਦ ਦੇ ਨਾਲ ਆਰੋਪੀਆਂ ਨੂੰ ਫੜਨ ਦੀ ਗੱਲ ਵੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਧਾਮੀ ਤੀਸਰੀ ਵਾਰ ਬਣੇ ਪ੍ਰਧਾਨ
ਰਾਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਅਤੇ ਮਸਾਣਾ ਬਣੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਧਾਮੀ ਨੂੰ 118 ਅਤੇ ਸ. ਘੁੰਨਸ ਨੂੰ ਮਿਲੀਆਂ 17 ਵੋਟਾਂ ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ....
ਅੰਮ੍ਰਿਤਸਰ ‘ਚ ਪੰਜ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ 10 ਲੱਖ ਦੀ ਕੀਤੀ ਲੁੱਟ
ਅੰਮ੍ਰਿਤਸਰ, 07 ਨਵੰਬਰ : ਸਥਾਨਕ ਸ਼ਹਿਰ ਦੇ ਕਟੜਾ ਸ਼ੇਰ ਸਿੰਘ ‘ਚ ਦਵਾਈ ਮਾਰਕੀਟ ਵਿੱਚ ਪੰਜ ਲੁਟੇਰੇ, ਜਿੰਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਇੱਕ ਦੁਕਾਨ ਵਿੱਚ ਦਾਖਲ ਹੋਏ ਅਤੇ ਬੰਦੂਕ ਦੀ ਨੋਕ ਤੇ 10 ਲੱਖ ਦੀ ਲੁੱਟ ਕਰਕੇ ਫਰਾਰ ਹੋ ਜਾਣ ਦੀ ਖਬਰ ਹੈ, ਇਹ ਵੀ ਪਤਾ ਲੱਗਾ ਹੈ ਕਿ ਲੁਟੇਟੇ ਜਾਣ ਸਮੇਂ ਸੀਸੀਟੀਵੀ ਕੈਮਰਿਆਂ ਨੂੰ ਤੋੜ ਗਏ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਕਟੜਾ ਸ਼ੇਰ ਸਿੰਘ ਸਥਿਤ ਦਵਾਈ ਮਾਰਕੀਟ ਵਿੱਚ ਸਥਿਤ ਐਨਵੀ ਸਰਜੀਕਲ ਫਾਰਮਾ ਵਿੱਚ ਵਾਪਰੀ।....