ਮਾਝਾ

ਚੋਣ ਹਲਕਾ-ਕਮ-ਐਸ.ਡੀ.ਐਮ. ਪਠਾਨਕੋਟ ਨੇ ਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਵੋਟਰ ਸੂਚੀ ਵਿਚ ਰਜਿਸਟਰੇਸ਼ਨ ਸ਼ੁਰੂ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ ਰਜਿਸਟਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈੱਬ ਸਾਈਟ pathankot.nic.in ’ਤੇ ਉਪਲੱਬਧ ਪਠਾਨਕੋਟ, 27 ਅਕਤੂਬਰ : ਐਸ.ਜੀ.ਪੀ. ਸੀ. ਚੋਣ ਹਲਕਾ-110 ਪਠਾਨਕੋਟ Ñਲਈ ਨਿਯੁਕਤ ਰਿਵਾਇਜਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਕਾਲਾ ਰਾਮ ਕਾਂਸਲ ਜੀ ਵੱਲੋਂ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਖੇਤਰ ਦੇ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਅਪਣੇ ਦਫਤਰ ਵਿਖੇ ਆਯੋਜਿਤ ਕੀਤੀ ਗਈ।....
ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ
ਐਸ.ਡੀ.ਐਮ. ਚਾਹਲ ਨੇ ਸਾਈਕਲ ਰੈਲੀ ਦੀ ਕੀਤੀ ਅਗਵਾਈ ਪ੍ਰਿੰਸੀਪਲ ਮਨਮੀਤ ਕੌਰ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅੰਮ੍ਰਿਤਸਰ 27 ਅਕਤੂਬਰ : ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੋਟ ਬਣਾਉਣ ’ਤੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨ ਲਈ....
ਦਾਣਾ ਮੰਡੀ ਰਈਆ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਡੀਕਰਨ ਸ਼ਾਖਾ ਵਲੋਂ ਕੰਡੇ-ਵੱਟੇ ਤੇ ਤੋਲ ਕੀਤੇ ਚੈਕ 
ਅੰਮ੍ਰਿਤਸਰ 27 ਅਕਤੂਬਰ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ. ਜਸਵੰਤ ਸਿੰਘ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਚਾਰਜ ਮਾਰਕੀਟਿੰਗ ਵਿੰਗ ਸ਼੍ਰੀ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਮੰਡੀਕਰਣ ਅਫਸਰ, ਮਾਰਕੀਟਿੰਗ ਸੈਕਸ਼ਨ ਅੰਮ੍ਰਿਤਸਰ ਸ਼੍ਰੀ ਮਤੀ ਹਰਦੀਪ ਕੌਰ ਦੀ ਰਹਿਨੁਮਾਈ ਹੇਠ ਸ਼੍ਰੀਮਤੀ ਸਿਵਾਨੀ ਪਲਿਆਲ ਖੇਤੀਬਾੜੀ ਵਿਕਾਸ ਅਫ਼ਸਰ (ਖੇ.ਵਿ.ਅ), ਸ਼੍ਰੀਮਤੀ ਰੀਨੂੰ ਵਿਰਦੀ (ਖੇ.ਵਿ.ਅ.) ਅਤੇ ਸ਼੍ਰੀ ਹਰਜਿੰਦਰ ਸਿੰਘ (ਖੇ.ਵਿ.ਅ) ਅਧਾਰਿਤ ਟੀਮ ਵਲੋਂ ਰਈਆ ਅਤੇ ਖਿਲਚੀਆਂ ਮੰਡੀ....
ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਚੋਣ ਸੁਧਾਈ ਪ੍ਰੋਗਰਾਮ ਤੋਂ ਕਰਵਾਇਆ ਜਾਣੂੰ
ਅੰਮ੍ਰਿਤਸਰ 27 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.01.2024 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 27.10.2023 ਨੂੰ ਕੀਤੀ ਗਈ ਹੈ। ਇਸ ਮੌਕੇ ਸ਼੍ਰੀ ਘਨਸ਼ਾਮ ਥੋਰੀ, ਜਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸੁਧਾਈ ਦੇ ਪ੍ਰੋਗਰਾਮ ਤੋਂ ਜਾਣੂੰ ਕਰਵਾਇਆ ਗਿਆ ਅਤੇ ਵੋਟਰ ਸੂਚੀ ਦੀ ਇੱਕ ਹਾਰਡ ਕਾਪੀ ਅਤੇ ਸੀ....
ਐਕਸਪ੍ਰੈਸ ਸੜ੍ਹਕਾਂ ਵਿੱਚ ਆਈਆਂ ਜ਼ਮੀਨਾਂ ਦਾ ਮੁਆਵਜਾ ਲੈਣ ਲਈ ਫਾਈਲਾਂ ਤੁਰੰਤ ਐਸ.ਡੀ.ਐਮ.-2 ਦੇ ਦਫ਼ਤਰ ਜਮ੍ਹਾਂ ਕਰਵਾਉਣ ਦੀ ਅਪੀਲ
ਅੰਮ੍ਰਿਤਸਰ 27 ਅਕਤੂਬਰ : ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਨਿਕਾਸ ਕੁਮਾਰ ਨੇ ਉਕਤ ਤਹਿਸੀਲ ਦੇ ਇਲਾਕਾ ਵਾਸਿਆਂ ਨੂੰ ਅਪੀਲ ਕਰਦੇ ਕਿਹਾ ਕਿ ਦਿੱਲੀ-ਅੰਮ੍ਰਿਤਸਰ- ਕੱਟੜਾ ਅਤੇ ਭਾਰਤ ਮਾਲਾ ਐਕਸਪ੍ਰੈਸ ਸੜ੍ਹਕ ਵਿੱਚ ਜਿਨ੍ਹਾਂ ਦੀ ਜ਼ਮੀਨ ਆਈ ਹੈ, ਉਹ ਆਪਣੇ ਪੈਸੇ ਲੈਣ ਲਈ ਐਸ.ਡੀ.ਐਮ. ਅੰਮ੍ਰਿਤਸਰ-2 ਦੇ ਦਫ਼ਤਰ ਜੋ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਧਰਾਤਲੀ ਮੰਜਿਲ ’ਤੇ ਸਥਿੱਤ ਹੈ, ਵਿਖੇ ਆ ਕੇ ਆਪਣੀਆਂ ਫਾਈਲਾਂ ਜਮ੍ਹਾਂ ਕਰਵਾਉਣ ਤਾਂ ਜੋ ਉਨਾਂ ਦੀ ਬਣਦੀ ਅਵਾਰਡ ਰਾਸ਼ੀ ਬੈਂਕ ਖਾਤਿਆਂ ਵਿੱਚ ਭੇਜੀ ਜਾ ਸਕੇ....
ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੀਤੀ ਕਾਰਵਾਈ, 10 ਸਮੱਗਲਰਾਂ ਦੀਆਂ 6.92 ਕਰੋੜ ਦੀਆਂ ਜਾਇਦਾਦਾਂ ਜ਼ਬਤ
ਅੰਮ੍ਰਿਤਸਰ, 26 ਅਕਤੂਬਰ : ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਖਿਲਾਫ ਦਿਹਾਤੀ ਪੁਲਿਸ ਨੇ ਕਾਰਵਾਈ ਕੀਤੀ ਹੈ। ਦਿਹਾਤੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਚੋਟੀ ਦੇ 10 ਸਮੱਗਲਰਾਂ ਦੀਆਂ 6.92 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਡੀਜੀਪੀ ਪੰਜਾਬ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਸ਼ੇ ਵੇਚ ਕੇ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਦੀ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਨਸ਼ਾ....
ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਅੰਗ ਗਲੀ 'ਚ ਖਿਲਾਰੇ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾ
ਖੇਮਕਰਨ, 26 ਅਕਤੂਬਰ : ਹਿੰਦ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਦੇ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ ਸਿੰਘ ਗੁਰਦੁਆਰਾ ਬਾਬਾ ਜਗਤਾ ਜੀ ਬਤੌਰ ਗ੍ਰੰਥੀ ਸੇਵਾਵਾਂ ਨਿਭਾ ਰਹੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੇ ਪੁਲਿਸ....
ਆਦੀਆ ਪੋਸਟ ਨੇੜੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਖੇਤ 'ਚੋਂ 6.279 ਕਿਲੋ ਹੈਰੋਇਨ ਕੀਤੀ ਬਰਾਮਦ
ਗੁਰਦਾਸਪੁਰ 26 ਅਕਤੂਬਰ : ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਆਦੀਆੰ ਪੋਸਟ ਨੇੜੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੂੰ ਸਾਂਝੀ ਤਲਾਸ਼ੀ ਮੁਹਿੰਮ ਤਹਿਤ ਵੱਡੀ ਸਫਲਤਾ ਹੱਥ ਲੱਗੀ ਹੈ।ਸਰਚ ਅਭਿਆਨ ਦੌਰਾਨ ਬੀ.ਐਸ.ਐਫ ਨੂੰ 6 ਪੈਕਟ ਹੈਰੋਇਨ ਮਿਲੇ ਹਨ। ਦੱਸ ਦਈਏ ਕਿ 22 ਅਕਤੂਬਰ ਦੀ ਰਾਤ ਨੂੰ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਆਦੀਆ ਪੋਸਟ 'ਤੇ ਪਾਕਿਸਤਾਨੀ ਡ੍ਰੋਨ ਦੇਖਿਆ ਗਿਆ ਸੀ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਡਰੋਨ 'ਤੇ 21 ਰਾਉਂਡ ਫਾਇਰ ਵੀ ਕੀਤੇ ਗਏ ਸਨ। ਗੋਲੀਬਾਰੀ ਕਰਨ ਤੋਂ ਬਾਅਦ ਡਰੋਨ....
ਧਾਰਮਿਕ ਪ੍ਰੀਖਿਆ ‘ਚ ਸ਼ੇਖ਼ਪੁਰ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ
17 ਬੱਚਿਆਂ ਨੇ ਗੋਲਡ ਮੈਡਲ ਅਤੇ 7 ਬੱਚਿਆਂ ਨੇ ਨਕਦ ਰਾਸ਼ੀ ਪ੍ਰਾਪਤ ਕੀਤੀ ਬਟਾਲਾ 26 ਅਕਤੂਬਰ : ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਧਾਰਮਿਕ ਪ੍ਰੀਖਿਆ ਨਤੀਜਾ ਸਾਲ 2022-23 ਐਲਾਨਿਆ ਗਿਆ ਜਿਸ ਵਿੱਚ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਸ਼ੇਖ਼ਪੁਰ ਤਹਿਸੀਲ ਬਟਾਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਸਾਡੇ ਸਕੂਲ ਦੇ ਦਰਜਾ ਪਹਿਲਾਂ....
ਜਿਨ੍ਹਾਂ ਕਿਸਾਨਾਂ ਨੇ ਪਰਾਲੀ ਦੇ ਮੁੱਢ ਖੇਤਾਂ ਵਿੱਚ ਕਟਰ ਫੇਰ ਕੇ ਕਟਵਾ ਲਈ ਅਤੇ ਬੇਲਿੰਗ ਨਹੀਂ ਹੋਈ, ਉਹ ਮਲਚਿੰਗ  ਤਕਨੀਕ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ 
ਬਟਾਲਾ, 26 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਲਾਕ ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਦਿਲਬਾਗ ਸਿੰਘ ਦੇ ਖੇਤਾਂ ਵਿੱਚ ਮਲੱਚਰ ਨਾਲ ਸਰਫ਼ੇਸ ਸੀਡਿੰਗ ਕਰਵਾਈ ਗਈ l ਉਨ੍ਹਾਂ ਅੱਗੇ....
ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਬਟਾਲਾ, 26 ਅਕਤੂਬਰ : ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ, ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਉਨਾਂ ਸਬੰਧਤ ਵਿਭਾਗਾਂ ਦੇ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਕੇਸਧਾਰੀ ਸਿੱਖ ਵੋਟ ਬਣਵਾਉਣ ਲਈ ਸਬੰਧਤ ਐਸ.ਡੀ.ਐਮ. ਦਫ਼ਤਰ ਜਾਂ ਸਬੰਧਤ ਪਟਵਾਰੀ ਨੂੰ ਦੇ ਸਕਦੇ ਹਨ ਫਾਰਮ ਗੁਰਦਾਸਪੁਰ, 26 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ-1....
‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦੀਆਂ ਤਿਆਰੀਆਂ ਮੁਕੰਮਲ
27 ਅਕਤੂਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦਾ ਉਦਘਾਟਨ ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ ਪਹਿਲੇ ਦਿਨ ਪ੍ਰਸਿੱਧ ਪੰਜਾਬੀ ਲੋਕ ਗਾਇਕ ਨਛੱਤਰ ਗਿੱਲ ਤੇ ਰਾਜਵੀਰ ਜਵੰਦਾ ਜੋਸ਼ ਉਤਸਵ ਦੌਰਾਨ ਬੰਨਣਗੇ ਰੰਗ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜੋਸ਼ ਉਤਸਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਗੁਰਦਾਸਪੁਰ, 26 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੂੰ....
‘ਸਾਡੇ ਬਜ਼ੁਰਗ - ਸਾਡਾ ਮਾਣ’ ਸਮਾਗਮ 6 ਨਵੰਬਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਚ ਹੋਵੇਗਾ : ਡਿਪਟੀ ਕਮਿਸ਼ਨਰ
ਸੀਨੀਅਰ ਸਿਟੀਜ਼ਨ ਕਾਰਡ, ਐਨਕਾਂ ਤੇ ਕਈ ਬਿਮਾਰੀਆਂ ਦੀ ਜਾਂਚ ਹੋਵੇਗੀ ਮੌਕੇ ਉਤੇ ਤਰਨਤਾਰਨ, 26 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿਚ ਸਰਗਰਮ ਕਰਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ 6 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕੈਂਪ ਸਬੰਧੀ ਵਿਸਥਾਰ ਦੱਸਦੇ ਜ਼ਿਲ੍ਹੇ ਦੇ ਸਮੁੱਚੇ....
ਰਾਜ ਪੱਧਰੀ ਖੇਡਾਂ ਵਿਚ ਖਿਡਾਰੀਆਂ ਲਈ ਕੀਤੇ ਬਾਕਮਾਲ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖੇਡ ਅਫਸਰ ਦੀ ਕੀਤੀ ਸਰਾਹਨਾ
17 ਤੋਂ 22 ਅਕਤੂਬਰ ਤੱਕ ਤਰਨਤਾਰਨ ਵਿਚ ਕਰਵਾਏ ਗਏ ਸਨ ਰਾਜ ਪੱਧਰੀ ਰੈਸਲਿੰਗ ਮੁਕਾਬਲੇ ਤਰਨਤਾਰਨ, 26 ਅਕਤੂਬਰ : ਹਾਲ ਹੀ ਵਿਚ ਤਰਨਤਾਰਨ ਵਿਖੇ ਕਰਵਾਏ ਗਏ ਰਾਜ ਪੱਧਰੀ ਰੈਸਲਿੰਗ ਮੁਕਾਬਲੇ ਜਿਨਾ ਵਿਚ ਕਰੀਬ 2500 ਦੇ ਕਰੀਬ ਖਿਡਾਰੀਆਂ ਤੇ ਪ੍ਰਬੰਧਕਾਂ ਨੇ ਭਾਗ ਲਿਆ ਸੀ, ਦੇ ਆਉਣ-ਜਾਣ, ਠਹਿਰਣ ਤੇ ਖਾਣੇ ਦੇ ਕੀਤੇ ਗਏ ਸੁਚਾਰੂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਜਿਲ੍ਹਾ ਖੇਡ ਅਧਿਕਾਰੀ ਸ੍ਰੀਮਤੀ ਸਤਵੰਤ ਕੌਰ ਦੀ ਹੌਸਲਾ ਅਫਜ਼ਾਈ ਕਰਦੇ ਸਾਬਾਸ਼ ਦਿੱਤੀ। ਅੱਜ ਉਲੰਪਿਕ ਐਸੋਸੀਏਸ਼ਨ ਦੀ....