ਮਾਝਾ

ਪ੍ਰਧਾਨ ਮੰਤਰੀ  ਵਿਸ਼ਵਕਰਮਾ ਸਕੀਮ ਦਾ ਉਦੇਸ਼ ਛੋਟੇ ਕਾਰੀਗਰਾਂ ਨੂੰ ਵਿੱਤੀ ਸਹਾਇਤਾ, ਹੁਨਰ ਸਿਖ਼ਲਾਈ, ਹੁਨਰ ਨੂੰ ਅਪਗ੍ਰੇਡ ਕਰਨਾ ਅਤੇ ਮਾਰਕੀਟਿੰਗ ਸਹਾਇਤਾ ਪ੍ਰਦਾਨ ਕਰਨਾ ਹੈ-ਐਸ.ਡੀ.ਐਮ ਬਟਾਲਾ
ਪ੍ਰਾਰਥੀਆਂ ਨੂੰ ਸਕਿੱਲ ਟਰੇਨਿੰਗ ਮੁਫ਼ਤ ਦਿੱਤੀ ਜਾਵੇਗੀ-ਵਧੇਰੇ ਜਾਣਕਾਰੀ ਲਈ ਕਮਰਾ ਨੰਬਰ 217 ਬੀ-ਬਲਾਕ ਡੀ.ਏ.ਸੀ ਕੰਪਲੈਕਸ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 23 ਅਕਤੂਬਰ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ ਵੱਲੋਂ 17 ਸਤੰਬਰ 2023 ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਵਿੱਤੀ....
ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਲੱਗਾ ਵਿਸ਼ੇਸ ਕੈਂਪ
ਵਿਦਿਆਰਥੀਆਂ ਨੂੰ ਆਪਣੇ ਘਰ, ਰਿਸ਼ਤੇਦਾਰਾਂ ਤੇ ਆਲੇ-ਦੁਆਲੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ ਬਟਾਲਾ, 23 ਅਕਤੂਬਰ : ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਅੰਦਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ‘ਆਬਾਦ ਸਿੱਖਿਆ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ....
ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ
ਬਟਾਲਾ, 23 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੱਲ੍ਹ 24 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਪਾਵਨ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਸਾਨੂੰ ਬਦੀ ਉੱਪਰ ਨੇਕੀ ਦੀ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ....
ਐਸ.ਡੀ.ਐਮ ਡਾ. ਭੰਡਾਰੀ ਦੀ ਪ੍ਰਧਾਨਗੀ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਲੱਸਟਰ ਅਤੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ
ਕਿਹਾ-ਪਰਾਲੀ ਨੂੰ ਅੱਗ ਨਾ ਲਗਾਉਣ ਲਈ ਫੀਲਡ ਵਿੱਚ ਹੋਰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ਬਟਾਲਾ, 23 ਅਕਤੂਬਰ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਦੀ ਪ੍ਰਧਾਨਗੀ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਮੂਹ ਕਲੱਸਟਰ ਅਤੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਫੀਲਡ ਵਿੱਚ ਹੋਰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ਅਤੇ ਰੋਜਾਨਾ ਕੀਤੀ ਕਾਰਵਾਈ ਦੀ ਰਿਪੋਰਟ ਭੇਜਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ....
ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ
ਗੁਰਦਾਸਪੁਰ, 23 ਅਕਤੂਬਰ : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ, 2023 ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ
ਬੀਤੀ ਸ਼ਾਮ ਤੱਕ 296809 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 495.57 ਕਰੋੜ ਰੁਪਏ ਮੰਡੀਆਂ ਵਿੱਚੋਂ 153562 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 23 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ 307237 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 296809 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ....
ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ : ਮੁੱਖ ਖੇਤੀਬਾੜੀ ਅਫ਼ਸਰ
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਵੱਧਦੀ ਹੈ ਜ਼ਮੀਨ ਦੀ ਉਪਜਾਉ ਸ਼ਕਤੀ ਗੁਰਦਾਸਪੁਰ, 23 ਅਕਤੂਬਰ : ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ ਹੈ। ਅਜਿਹੇ ਕਰਕੇ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦਾ ਖੁਦ ਹੀ ਨੁਕਸਾਨ ਕਰ ਰਹੇ ਹਨ ਜਿਸਦੀ ਭਰਪਾਈ ਨਹੀਂ ਹੋ ਸਕਦੀ। ਇਹ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ....
ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੀ ਹੈ ਮਾਨ ਸਰਕਾਰ : ਚੇਅਰਮੈਨ ਸੇਖਵਾਂ
ਮਹਿਜ਼ 18 ਮਹੀਨਿਆਂ ਦੌਰਾਨ 36521 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ - ਸੇਖਵਾਂ ਗੁਰਦਾਸਪੁਰ, 23 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਆਮ ਆਦਮੀ ਦਾ ਜੀਵਨ ਸੁਖਾਲਾ ਹੋਇਆ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਇਹ ਪ੍ਰਗਟਾਵਾ....
ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਅਦਾਇਗੀ ਸਾਡੀ ਪਹਿਲੀ ਤਰਜੀਹ : ਕਟਾਰੂਚੱਕ
ਕਿਸਾਨਾਂ ਨੂੰ ਹੁਣ ਤੱਕ 6200 ਕਰੋੜ ਰੁਪਏ ਦੀ ਅਦਾਇਗੀ ਕੀਤੀ ਤਰਨਤਾਰਨ, 23 ਅਕਤੂਬਰ : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਦੇ ਦੌਰੇ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਗਏ ਬਾਖੂਬੀ ਪ੍ਰਬੰਧਾਂ ਸਦਕਾ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ। ਸ੍ਰੀ ਕਟਾਰੂਚੱਕ ਤਰਨਤਾਰਨ ਦਾਣਾ ਮੰਡੀ ਵਿੱਚ ਖਰੀਦ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਇਸ ਮੌਕੇ ਕਿਸਾਨਾਂ....
ਸਹਿਕਾਰੀ ਸੁਸਾਇਟੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੈਕਟਰੀਆ਼ ਨਾਲ ਮੀਟਿੰਗ
ਤਰਨਤਾਰਨ, 23 ਅਕਤੂਬਰ : ਜਿਲੇ ਦੀਆਂ ਸਹਿਕਾਰੀ ਸੁਸਾਇਟੀਆਂ ਜੋ ਕਿ ਖੇਤੀਬਾੜੀ ਲਈ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ, ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਦੇ ਇੰਸਪੈਕਟਰਾਂ ਅਤੇ ਸੈਕਟਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਜਿਲੇ ਦੇ ਲੋਕਾਂ ਦੀਆਂ ਖੇਤੀਬਾੜੀ ਸਬੰਧੀ ਲੋੜਾਂ, ਜਿਸ ਵਿੱਚ ਖੇਤੀਬਾੜੀ ਸੰਦ, ਖਾਦਾਂ ਆਦਿ ਮੁੱਢਲੇ ਤੌਰ ਉਤੇ ਸ਼ਾਮਿਲ ਹਨ, ਨੂੰ....
ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਰਨ ਤਾਰਨ ਤੋਂ ਵਾਇਆ ਬਾਬਾ ਬੁੱਢਾ ਸਾਹਿਬ ਸ੍ਰੀ  ਮੁਕਤਸਰ ਲਈ ਬੱਸ ਸੇਵਾ ਸ਼ੁਰੂ
ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਝੰਡੀ ਵਿਖਾ ਕੇ ਤੋਰਿਆ ਖੇਮਕਰਨ ਤੋਂ ਵਾਇਆ ਭਿੱਖੀਵਿੰਡ,ਮੋਗਾ, ਲੁਧਿਆਣਾ, ਚੰਡੀਗੜ ਲਈ ਬੱਸ ਸ਼ੁਰੂ ਝਬਾਲ 23 ਅਕਤੂਬਰ : ਹਲਕਾ ਤਰਨ ਤਾਰਨ ਦੇ ਵਿਧਾਇਕ ਸ੍ਰ ਕਸ਼ਮੀਰ ਸਿੰਘ ਸੋਹਲ ਦੇ ਯਤਨਾਂ ਅਤੇ ਇਲਾਕਾ ਨਿਵਾਸੀਆਂ ਦੀ ਭਾਰੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਚਾਰ ਗੁਰੂ ਘਰਾਂ ਨੂੰ ਜੋੜਦੀ ਬੱਸ ਸੇਵਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ । ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਘਰ....
ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਚੀਫ ਜਸਟਿਸ ਨੂੰ ਕਰਾਂਗਾ ਬੇਨਤੀ : ਧਾਲੀਵਾਲ
ਅਜਨਾਲਾ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਦਿੱਤਾ ਚੈਕ ਅੰਮ੍ਰਿਤਸਰ, 23 ਅਕਤੂਬਰ : ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੀ ਬਾਰ ਕੌਂਸਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕਰਦੇ ਸਮੇਂ ਕਿਹਾ ਕਿ ਉਹ ਜਲਦ ਹੀ ਪ੍ਰਵਾਸੀ ਭਰਾਵਾਂ ਦੇ ਕੋਰਟ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਮਿਲਣਗੇ ਅਤੇ ਬੇਨਤੀ ਕਰਨਗੇ ਕਿ ਵੱਖ ਵੱਖ ਕੋਰਟਾਂ ਵਿੱਚ ਪ੍ਰਵਾਸੀ ਭਾਰਤੀਆਂ ਦੇ ਚਲਦੇ ਕੇਸਾਂ ਨੂੰ ਜਲਦ ਨਿਪਟਾਇਆ ਜਾਵੇ ਤਾਂ....
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ : ਈ ਟੀ ਓ
ਟੋਕੇ ’ਚ ਹੱਥ ਦੀਆਂ ਉਂਗਲਾਂ ਕੱਟੇ ਜਾਣ ਵਾਲੇ ਕਿਸਾਨ ਨੂੰ 40 ਹਜ਼ਾਰ ਰੁਪਏ ਦਾ ਦਿੱਤਾ ਚੈਕ ਅੰਮ੍ਰਿਤਸਰ, 23 ਅਕਤੂਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਪਿੰਡ ਮੱਲੀਆਂ ਜੰਡਿਆਲਾ ਗੁਰੂ ਦੇ ਸ੍ਰ....
ਖੇਮਕਰਨ ਇਲਾਕੇ ‘ਚ ਬੀਐਸਐਫ ਨੇ ਹੈਰੋਇਨ ਦੇ ਤਿੰਨ ਪੈਕੇਟ ਕੀਤੇ ਬਰਾਮਦ
ਖੇਮਕਰਨ, 22 ਅਕਤੂਬਰ : ਪੰਜਾਬ ਸਰਹੱਦ ‘ਤੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਲਗਾਤਾਰ ਹੈਰੋਇਨ ਭੇਜੇ ਜਾ ਰਹੇ ਹਨ। ਸੀਮਾ ਸੁਰੱਖਿਆ ਬਲ ਦੇ ਜਵਾਨ ਨਸ਼ਾ ਤਸਕਰਾਂ ਦੇ ਇਸ ਨਾਪਾਕ ਹਰਕਤਾਂ ਨੂੰ ਨਾਕਾਮ ਕਰਨ ‘ਚ ਜੁਟੀ ਹੋਈ ਹੈ। ਭਾਰਤ-ਪਾਕਿਸਤਨ ਸਰਹੱਦ ਸੈਕਟਰ ਖੇਮਕਰਨ ਦੇ ਪਿੰਡ ਮਸਤਗੜ੍ਹ ਦੇ ਬਾਹਰਵਾਰ ਖੇਤਾਂ ‘ਚੋਂ ਬੀਐਸਐਫ ਨੇ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ। ਥਾਣਾ ਖੇਮਕਰਨ ਦੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਸਰਹੱਦ ‘ਤੇ ਬੀਐਸਐਫ ਨੇ ਪਾਕਿਸਤਾਨੀ ਡਰੋਨ....
ਜੰਡਿਆਲਾ ਗੁਰੂ ‘ਚ ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, 2 ਨੌਜਾਵਨਾਂ ਦੀ ਮੌਤ
ਜੰਡਿਆਲਾ ਗੁਰੂ, 22 ਅਕਤੂਬਰ : ਨੇੜਲੇ ਪਿੰਡ ਧਾਰੜ ਨਜਦੀਕ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਹਿਚਾਣ ਸਮਾਇਲ ਸਿੰਘ (14) ਵਾਸੀ ਨੌਰੰਗਾਬਾਦ ਅਤੇ ਅਕਾਸ਼ਦੀਪ ਸਿੰਘ (18) ਵਾਸੀ ਪਿੰਡ ਧਾਰੜ ਵਜੋਂ ਹੋਈ ਹੈ। ਪ੍ਰਤੱਖ ਦਰਸੀਆਂ ਅਨੁਸਾਰ ਟੱਕਰ ਐਨੀ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ। ਸਿਟੀ ਜੰਡਿਆਲਾ ਗੁਰੂ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ‘ਚ ਲੈ ਲਿਆ ਹੈ ਅਤੇ ਅਗਲੇਰੀ....