ਮਾਝਾ

ਆਈ.ਟੀ.ਆਈ ਬਟਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ
ਬਟਾਲਾ, 11 ਅਕਤੂਬਰ : ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਬਟਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਕੁਨਾਲ ਲਾਂਬਾ, ਮਾਣਯੋਗ ਜੱਜ, ਜੇ.ਐਮ..ਆਈ.ਸੀ/ਸਿਵਲ ਜੱਜ ਬਟਾਲਾ ਵਲੋਂ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਐਡਵੋਕੈਟ ਬਟਾਲਾ, ਪਿ੍ਰੰਸੀਪਲ ਪਰਮਜੀਤ ਸਿੰਘ ਮਠਾਰੂ, ਰਣਯੋਧ ਸਿੰਘ ਬੱਲ, ਗੁਰਜੀਤ ਸਿੰਘ, ਸੰਸਥਾ ਦਾ ਸਟਾਫ ਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ....
ਕਿਸਾਨ ਖੇਤੀ ਮਸ਼ੀਨਰੀ ਦੀ ਉਪਲਬਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ
ਮਸ਼ੀਨਰੀ ਨਾਲ ਪਰਾਲੀ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਗੁਰਦਾਸਪੁਰ, 11 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 80 ਫੀਸਦੀ ਸਬਸਿਡੀ ’ਤੇ ਸਹਿਕਾਰੀ ਸਭਾਵਾਂ ਅਤੇ 50 ਫੀਸਦੀ ਸਬਸਿਡੀ ’ਤੇ ਵਿਅਕਤੀਗੜ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ `ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ’ ਲਈ ਲੋੜੀਂਦੀ ਮਾਤਰਾ ਵਿੱਚ ਬੇਲਰ, ਰੇਕ....
ਮਾਨ ਸਰਕਾਰ ਵੱਲੋਂ ਦੀਨਾਨਗਰ ਦੀ ਸ਼ਾਹੀ ਬਾਰਾਂਦਰੀ ਦੀ ਸੰਭਾਲ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ - ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਵਚਨਬੱਧ - ਸੇਖਵਾਂ ਵਿਰਾਸਤੀ ਮੰਚ ਬਟਾਲਾ ਵੱਲੋਂ ਚੇਅਰਮੈਨ ਸੇਖਵਾਂ ਨਾਲ ਵਿਰਾਸਤਾਂ ਦੀ ਸੰਭਾਲ ਸਬੰਧੀ ਵਿਚਾਰਾਂ ਗੁਰਦਾਸਪੁਰ, 11 ਅਕਤੂਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਵਿਰਾਸਤੀ ਮੰਚ, ਬਟਾਲਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਅਮੀਰ ਵਿਰਾਸਤ....
ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਕਾਹਨੂੰਵਾਨ ਸਕੂਲ ਦੇ ਵਿਦਿਆਰਥੀਆਂ ਦੇ ਪੇਟਿੰਗ, ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ
ਗੁਰਦਾਸਪੁਰ, 11 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਜਿਥੇ ਪਿੰਡ-ਪਿੰਡ ਜਾ ਕੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਓਥੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੀ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ....
ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੈਦੋਵਾਲ ਖੁਰਦ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ
ਅਬਾਦ ਕੈਂਪ ਦੌਰਾਨ 350 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ - ਡਿਪਟੀ ਕਮਿਸ਼ਨਰ ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੀ ਸਲਾਹ ਨਾਲ ਚੱਲਦੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ - ਜਗਰੂਪ ਸਿੰਘ ਸੇਖਵਾਂ ਕਾਹਨੂੰਵਾਨ, 11 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੇ ਸ੍ਰੀ ਦਰਬਾਰ ਸਾਹਿਬ ਅੰਦਰ ਪਾਲਕੀ ਸਾਹਿਬ ‘ਤੇ ਪਰਫਿਊਮ ਸਪਰੇਅ ‘ਤੇ ਲਾਈ ਪਾਬੰਦੀ
ਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਉੱਤੇ ਪੂਰਨ ਰੋਕ ਲਗਾ ਦਿੱਤੀ ਹੈ। ਇਸ ਜਾਣਕਾਰੀ ਨੂੰ ਸਾਂਝਾ ਕਰਦਿਆਂ ਸਮੂਹ ਗੁਰਦੁਆਰਾ ਸਾਹਿਬਾਨਾਂ ਨੂੰ ਚਿੱਠੀ ਵੀ ਜਾਰੀ ਕੀਤੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਕੈਮੀਕਲ ਯੁਕਤ ਪਰਫਿਊਮ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਿਖਤ ਖ਼ਰਾਬ ਹੋਣ ਦੇ ਨਾਲ ਨਾਲ ਪਾਠੀ ਸਿੰਘਾਂ....
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦੱਸਣ ਵਾਲੇ ਮੁਲਜ਼ਮ ਖਿਲਾਫ ਨਹੀਂ ਰੱਦ ਹੋਵੇਗੀ ਐਫਆਈਆਰ : ਹਾਈਕੋਰਟ
ਅੰਮ੍ਰਿਤਸਰ, 10 ਅਕਤੂਬਰ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਅਤੇ ਸਿੱਖਾਂ ਦੇ 12ਵੇਂ ਗੁਰੂ ਹੋਣ ਦੇ ਦਾਅਵੇ ਨੂੰ ਬਹੁਤ ਗੰਭੀਰ ਮਾਮਲਾ ਕਰਾਰ ਦਿੰਦਿਆਂ ਪਟੀਸ਼ਨਰ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਧਰਮ ਦੀ ਪਰਵਾਹ ਕੀਤੇ ਬਿਨਾਂ, ਬੇਅਦਬੀ ਘਿਨਾਉਣੇ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦੀ ਹੈ ਕਿਉਂਕਿ ਇਹ ਸਮਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਐਸਜੀਪੀਸੀ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਵਸਨੀਕ....
ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਦੀ ਜ਼ਰੂਰਤ ਹੋਵੇ ਤਾਂ 1800-180 1852 ਤੇ ਜਾਂ ਖੇਤੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ :ਜ਼ਿਲ੍ਹਾ ਸਿਖਲਾਈ ਅਫ਼ਸਰ 
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਹੌਟ ਸਪੋਟ ਪਿੰਡ ਪ੍ਰਦੂਸ਼ਣ ਮੁਕਤ ਹੋਣ ਤੇ ਸਬੰਧਤ ਪਿੰਡਾਂ ਨੂੰ ਇਕ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਮਿਲੇਗੀ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰੱਖਵਾਲੇ’ ਦੇ ਤੌਰ ਤੇ ਸਨਮਾਨਿਤ ਕਰਕੇ ਵਿਸ਼ੇਸ਼ ਸਰਟੀਫੀਕੇਟ ਦਿੱਤੇ ਜਾਣਗੇ ਬਟਾਲਾ, 10 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ....
ਕਿਸਾਨਾਂ ਨੂੰ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਦੌਰਾਨ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ ਸ੍ਰੀ ਹਰਗੋਬਿੰਦਪੁਰ ਸਾਹਿਬ, 10 ਅਕਤੂਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੋਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ....
ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਤੇ ਹਲਕੇ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ -ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਬਟਾਲਾ, 10 ਅਕਤੂਬਰ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਤੇ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ ਹੈ ਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਉਨਾਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ....
ਪਿੰਡ ਘੁਮਾਣ ਦੇ ਅਗਾਂਹਵਧੂ ਕਿਸਾਨ ਮਲਕੀਤ ਸਿੰਘ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਪ੍ਰਬੰਧਨ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ
ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਦੀ ਤੂੜੀ ਬਣਾ ਕੇ ਪਰਾਲੀ ਦਾ ਕੀਤਾ ਪ੍ਰਬੰਧਨ ਬਟਾਲਾ, 10 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਖੇਤੀਬਾੜੀ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜ਼ਿਲੇ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਨੂੰ ਕਿਸਾਨਾਂ ਵਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਪ੍ਰਬੰਧਨ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ, ਪਿੰਡ ਘੁਮਾਣ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ  ਬਟਾਲਾ ਵਿਖੇ ਸਮਾਗਮ
ਬਟਾਲਾ 10 ਅਕਤੂਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ‘ਨਸ਼ਾ ਵਿਰੋਧੀ ਪੰਜਾਬ’ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜੁਡੀਸ਼ੀਅਲ ਮੈਜਿਸਟਰੇਟ ਸ. ਹਰਜਿੰਦਰ ਸਿੰਘ (ਮਾਣਯੋਗ ਜੇਐਮਆਈਸੀ) ਨੇ ਸ਼ਮਾ ਰੋਸ਼ਨ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵੱਡੀ ਗਿਣਤੀ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਨਾਲ ਵਿਚਾਰ ਸਾਂਝੇ ਕੀਤੇ। ਉਹਨਾਂ ਕਿਹਾ ਕਿ....
ਜਿਲਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਬਟਾਲਾ ਵਿੱਚ ਅਹਿਮ ਵਰਕਸ਼ਾਪ
ਹਾਟਸਪੋਟ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਸਮੇਤ ਅੱਗ ਰੋਕਣ ਲਈ ਨਿਯੁਕਤ ਕੀਤੇ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ ਬਟਾਲਾ, 10 ਅਕਤੂਬਰ: ਜਿਲਾ ਗੁਰਦਾਸਪੁਰ ਅੰਦਰ ਸਟੱਬਲ ਬਰਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਦੇ ਚਲਦਿਆਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਇਕ ਜਿਲਾ ਪੱਧਰੀ ਵਰਕਸ਼ਾਪ ਲਗਾਈ ਗਈ....
11 ਅਕਤੂਬਰ ਨੂੰ ਪਿੰਡ ਸੈਦੋਵਾਲ ਖੁਰਦ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
ਪਿੰਡ ਸੈਦੋਵਾਲ ਖੁਰਦ, ਗੁਨੋਪੁਰ, ਦਾਰਾਪੁਰ, ਭੈਣੀ ਕਾਨੇ, ਭੈਣੀ ਪਸਵਾਲ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 10 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਕਤੂਬਰ ਨੂੰ ਬਲਾਕ ਕਾਹਨੂੰਵਾਨ ਦੇ ਪਿੰਡ ਸੈਦੋਵਾਲ ਖੁਰਦ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ....
ਤਿੱਬੜੀ ਛਾਊਣੀ ਵਿਖੇ ਸੈਨਾ ਭਰਤੀ ਰੈਲੀ 31 ਅਕਤੂਬਰ ਤੋਂ 10 ਨਵੰਬਰ ਤੱਕ
ਸੈਨਾ ਭਰਤੀ ਦਫ਼ਤਰ ਨੇ ਉਮੀਦਵਾਰਾਂ ਲਈ ਭਰਤੀ ਰੈਲੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗੁਰਦਾਸਪੁਰ, 10 ਅਕਤੂਬਰ : ਤਿੱਬੜੀ ਮਿਲਟਰੀ ਸਟੇਸ਼ਨ (ਗੁਰਦਾਸਪੁਰ) ਵਿਖੇ 31 ਅਕਤੂਬਰ ਤੋਂ 10 ਨਵੰਬਰ 2023 ਤੱਕ ਵੱਖ-ਵੱਖ ਸ਼੍ਰੇਣੀਆਂ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਦੀ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟ੍ਰੇਡਸਮੈਨ ਦੀ ਭਰਤੀ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਨਾ ਭਰਤੀ ਦਫ਼ਤਰ....