ਮਾਝਾ

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ, ਮਲੇਰੀਆਂ ਬੁਖਾਰ ਤੋਂ ਬਚਾਓ ਲਈ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕੀਤੀ
ਬਟਾਲਾ, 02 ਸਤੰਬਰ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੇ ਹੁਕਮਾਂ ਅਤੇ ਜਿਲਾ ਐਪੀਡਿਮਾਲੋਜਿਸ਼ਟ ਡਾ. ਪ੍ਰਭਜੋਤ ਕੌਰ "ਕਲਸ਼ੀ" ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ਼ ਅਫ਼ਸਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਪਿੰਡ ਕਾਹਨੂੰਵਾਨ ਵਿਖ਼ੇ 07 ਡੇਂਗੂ ਪੋਜ਼ੇਟਿਵ ਕੇਸ ਨਿੱਕਲਣ ਤੇ ਡੇਂਗੂ ਦੇ ਵਧਦੇ ਪ੍ਰਭਾਵ ਨੂੰ ਰੋਕਣ ਵਾਸਤੇ,ਇਹਨਾਂ ਮਰੀਜ਼ਾਂ ਦੇ ਘਰ ਤੇ ਆਲੇ - ਦੁਆਲੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ ਤੇ ਲਾਰਵਾ ਮਿਲਣ ਤੇ ਮੌਕੇ ਤੇ ਹੀ ਇਹ ਲਾਰਵਾ ਨਸ਼ਟ....
ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਬਟਾਲਾ, 2 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਨਿਯੁਕਤੀ ਵੰਡ ਸਮਾਰਹ ਵਿਚ ਵਿਸ਼ੇਸ ਤੋਰ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਪਹੁੰਚੇ। ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀਡੀਪੀਓ ਵਰਿੰਦਰ ਸਿੰਘ, ਬਟਾਲਾ ਅਤੇ ਧਾਰੀਵਾਲ ਦੇ ਸੀਡੀਪੀਓ ਸ੍ਰੀਮਤੀ ਹਰਜੀਤ ਕੋਰ, ਕਾਦੀਆਂ ਦੀ ਸੀਡੀਪੀਓ ਸ੍ਰੀਮਤੀ....
ਭਾਰਤੀ ਫੌਜ ਵਿੱਚ ਐਨਸੀਸੀ ਕੈਡਿਟਾਂ ਦੀਆਂ ਲੜਕੀਆਂ ਲਈ ਲੈਕਚਰ ਦਾ ਆਯੋਜਨ ਕੀਤਾ 
ਅੰਮ੍ਰਿਤਸਰ 2 ਸਤੰਬਰ : ਡਾਇਰੈਕਟਰ ਚੇਤਨ ਆਰਮੀ ਭਰਤੀ ਦਫ਼ਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਐਨਸੀਸੀ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ, 1 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ ਨੇ ਆਰਮੀ ਰਿਕਰੂਟਿੰਗ ਦਫਤਰ, ਅੰਮ੍ਰਿਤਸਰ ਦੇ ਸਹਿਯੋਗ ਨਾਲ ਮਾਈ ਭਾਗੋ ਪੋਲੀਟੈਕਨਿਕ ਕਾਲਜ ਫਾਰ ਗਰਲਜ਼, ਅੰਮ੍ਰਿਤਸਰ ਵਿਖੇ ਲੈਕਚਰ ਦਾ ਆਯੋਜਨ ਕੀਤਾ। ਡਾਇਰੈਕਟਰ ਨੇ ਦੱਸਿਆ ਕਿ ਲੈਕਚਰ ਦਾ ਮੁੱਖ ਉਦੇਸ਼ ਐਨਸੀਸੀ ਕੈਡਿਟਾਂ ਦੀਆਂ ਵਿਦਿਆਰਥਣਾਂ ਨੂੰ ਭਾਰਤੀ ਫੌਜ ਵੱਲੋਂ ਪੇਸ਼ ਕੀਤੇ ਮੌਕਿਆਂ ਦੇ ਪਹਿਲੂਆਂ ਬਾਰੇ ਜਾਗਰੂਕਤਾ....
ਖਾਲੜਾ ਦੇ ਮੁੰਡੇ ਨੇ ਕੌਣ ਬਣੇਗਾ ਕਰੋੜਪਤੀ ਪ੍ਰੋਗਰਾਮ 'ਚ ਜਿੱਤਿਆ 1 ਕਰੋੜ 
ਤਰਨਤਾਰਨ, 2 ਸਤੰਬਰ : ਪਿੰਡ ਖਾਲੜਾ ਤੋਂ ਇੱਕ ਸਾਧਾਰਨ ਜਿਹੇ ਪਰਿਵਾਰ ਦੇ ਮੁੰਡੇ ਜਸਕਰਨ ਸਿੰਘ ਨੇ ਸੋਨੀ ਟੀਵੀ ਦੇ ਕੌਣ ਬਣੇਗਾ ਕਰੋੜਪਤੀ ਪ੍ਰੋਗਰਾਮ ਵਿੱਚ 1 ਕਰੋੜ ਰੁਪਿਆ ਜਿੱਤ ਕੇ ਆਪਣਾ ਸਪਨਾ ਤੇ ਪਰਿਵਾਰ ਦਾ ਸਪਨਾ ਸਾਕਾਰ ਕੀਤਾ ਹੈ। ਅੰਮ੍ਰਿਤਸਰ ਦੇ ਡੀ.ਏ.ਵੀ ਕਾਲਜ਼ ਦਾ ਵਿਦਿਆਰਥੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖਾਲੜਾ ਤੋਂ ਇੱਕ ਸਾਧਾਰਨ ਜਿਹੇ ਪਰਿਵਾਰ ਦੇ ਮੁੰਡੇ ਜਸਕਰਨ ਸਿੰਘ ਨੇ ਸੋਨੀ ਟੀਵੀ ਦੇ ਕੌਣ ਬਣੇਗਾ ਕਰੋੜਪਤੀ ਪ੍ਰੋਗਰਾਮ ਵਿੱਚ 1 ਕਰੋੜ ਰੁਪਿਆ ਜਿੱਤ ਕੇ ਜਿਥੇ ਆਪਣਾ ਸਪਨਾ ਤੇ....
ਡਾ. ਓਬਰਾਏ ਦੇ ਵਿਲੱਖਣ ਤੇ ਮਿਸਾਲੀ ਸੇਵਾ ਕਾਰਜ਼ਾਂ ਨੇ ਪੂਰੀ ਦੁਨੀਆਂ ਅੰਦਰ ਵਧਾਇਆ ਸਾਡਾ ਮਾਣ : ਲਾਲਜੀਤ ਭੁੱਲਰ
ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਦਾ ਕੰਮ ਜਲਦ ਹੋਵੇਗਾ ਸ਼ੁਰੂ- ਡਾ.ਓਬਰਾਏ ਤਰਨਤਾਰਨ, 2 ਸਤੰਬਰ : ਪੂਰੀ ਦੁਨੀਆਂ ਅੰਦਰ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐਸ.ਪੀ.ਸਿੰਘ ਓਬਰਾਏ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਫਿਰੋਜ਼ਪੁਰ ਤੋਂ ਵਿਧਾਇਕ ਨਰੇਸ਼ ਕਟਾਰੀਆ ਦੀ ਮੌਜੂਦਗੀ ਵਿੱਚ ਸ਼ਨੀਵਾਰ ਨੂੰ ਹਰੀਕੇ ਪੱਤਣ ਦਰਿਆ ਦੇ ਨੇੜਲੇ ਹੜ੍ਹ ਪ੍ਰਭਾਵਿਤ ਇਲਾਕਿਆਂ....
ਖੇਤਾਂ ਵਿਚ ਦੱਬੀ ਪਾਕਿ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ 15 ਪੈਕਟ ਹੈਰੋਇਨ ਬਰਾਮਦ, ਤਿੰਨ ਗਿਰਫਤਾਰ
ਮਾਸਟਰ ਮਾਈਡ ਜੇਲ੍ਹ ਵਿੱਚੋਂ ਚਲਾ ਰਿਹਾ ਹੈ ਨੈੱਟਵਰਕ ਗੁਰਦਾਸਪੁਰ, 02 ਸਤੰਬਰ : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦ ਨਜਦੀਕ ਵੱਸੇ ਪਿੰਡ ਹਰੂਵਾਲ ਦੇ ਖੇਤਾਂ ਵਿਚੋਂ ਇੰਨਕਾਊਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੀ ਟੀਮ ਵੱਲੋਂ ਖੇਤਾਂ ਵਿੱਚ ਦੱਬੀ 15 ਪੈਕਟ ਹੈਰੋਇਨ ਬਰਾਮਦ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਇਸ ਅਪਰੇਸ਼ਨ ਦੀ ਅਗਵਾਈ ਕਰ ਰਹੇ ਇਨਕਾਉਂਟਰ ਇਟੈਲੀਜੈਂਸੀ ਅੰਮ੍ਰਿਤਸਰ ਦੇ ਇੰਸਪੈਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਟੀਮ ਸਮੇਤ ਭਾਰਤ ਪਾਕਿਸਤਾਨ ਕੌਮਾਂਤਰੀ....
ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਫਰੀਦਕੋਟ ਜੇਲ੍ਹ ਵਿੱਚ ਬੰਦ , ਜਸਪ੍ਰੀਤ ਕਾਲੀ ਹੈ ਮਾਸਟਰਮਾਈਂਡ , ਜੋ ਪਾਕਿ ਅਧਾਰਤ ਨਸ਼ਾ ਤਸਕਰਾਂ ਦੇ ਸੀ ਸਿੱਧੇ ਸੰਪਰਕ ਵਿੱਚ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ....
ਭਾਰਤੀ ਸਰਹੱਦ ‘ਤੇ ਫਿਰ ਮਿਲਿਆ ਪਾਕਿਸਤਾਨੀ ਡਰੋਨ, ਹੈਰੋਇਨ ਵੀ ਬਰਾਮਦ
ਅੰਮ੍ਰਿਤਸਰ, 2 ਸਤੰਬਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਪਾਕਿਸਤਾਨੀ ਡਰੋਨ ਨੂੰ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਹ ਡਰੋਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੀ ਸਖਤ ਸੁਰੱਖਿਆ ਨੂੰ ਪਾਰ ਕਰਨ ‘ਚ ਸਫਲ ਰਿਹਾ ਹੈ ਪਰ ਇਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ‘ਤੇ ਬਣਾਈ ਗਈ ਗ੍ਰਾਮ ਸੁਰੱਖਿਆ ਕਮੇਟੀ (ਵੀਡੀਸੀ) ਦੀ ਮਦਦ ਨਾਲ ਜ਼ਬਤ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ 400 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਅਨੁਸਾਰ ਇਹ....
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ : ਵਿਧਾਇਕ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ ਵਿਖੇ ਸਲਾਨਾ ਕਲੱਡੀ ਕੱਪ ਵਿੱਚ ਖਿਡਾਰੀਆਂ ਨੂੰ ਇਨਾਮ ਵੰਡੇ ਬਟਾਲਾ, 1 ਸਤੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਕਲਸੀ , ਹਲਕਾ ਵਿਧਾਇਕ ਬਟਾਲਾ ਨੇ ਪਿੰਡ ਮਸਾਣੀਆਂ ਵਿਖੇ ਅਮਰ ਸ਼ਹੀਦ ਗੁਰਬਾਜ ਸਿੰਘ ਯੂਥ ਕਲੱਬ ਵੱਲੋਂ ਸਲਾਨਾ ਕਲੱਡੀ ਕੱਪ....
ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਦੁਕਾਨਾਂ ਤੇ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਭਰੇ ਗਏ
ਬਟਾਲਾ, 1 ਸਤੰਬਰ : ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਦਾ ਰਹਿਨੁਮਾਈ ਹੇਠ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਵਿਕੇਤਾਵਾਂ ਦੀ ਬਾਸਮਤੀ ਤੇ ਪਾਬੰਦੀਸ਼ੁਦਾ ਦਵਾਈਆਂ ਦੀ ਸੇਲ ਅਤੇ ਸਟਾਕ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਦੁਕਾਨਾਂ ਤੇ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਭਰੇ ਗਏ ਅਤੇ ਹਦਾਇਤ ਕੀਤੀ ਗਈ ਕਿ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ....
‘ਖੇਡਾਂ ਵਤਨ ਪੰਜਾਬ ਦੀਆਂ’-ਸ਼ੀਜ਼ਨ-2-ਬਲਾਕ ਪੱਧਰੀ ਖੇਡਾਂ ਕੱਲ 2 ਸਤੰਬਰ ਤੋਂ
ਬਟਾਲਾ ਅਰਬਨ ਦੀਆਂ ਖੇਡਾਂ ਆਈ.ਟੀ.ਆਈ ਬਟਾਲਾ,ਵਿਖੇ ਹੋਣਗੀਆਂ ਬਟਾਲਾ, 1 ਸਤੰਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’-ਸ਼ੀਜਨ 2, ਖੇਡ ਮੁਕਾਬਲਿਆਂ ਦੀ ਤਿਆਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 2 ਸਤੰਬਰ ਤੋਂ 10 ਸਤੰਬਰ ਤੱਕ ਬਲਾਕ ਪੱਧਰੀ....
2 ਤੋਂ 10 ਸਤੰਬਰ ਤੱਕ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ
2 ਸਤੰਬਰ ਨੂੰ ਕਾਦੀਆਂ, ਬਟਾਲਾ ਅਰਬਨ, ਧਾਰੀਵਾਲ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕਾਂ ਦੇ ਮੁਕਾਬਲੇ ਹੋਣਗੇ ਖੇਡਾਂ ਵਤਨ ਪੰਜਾਬ ਦੇ ਬਲਾਕ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰਾਂ ਤਿਆਰ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਨੂੰ ਸ਼ੁਰੂ ਹੋ ਰਹੇ ਹਨ। ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ....
ਕੈਬਨਿਟ ਮੰਤਰੀ ਧਾਲੀਵਾਲ ਨੇ ਪੁਰਾਣਾ ਸ਼ਾਲਾ ਵਿਖੇ ਹੜ੍ਹ ਪੀੜ੍ਹਤਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ
ਮਾਨ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਪ੍ਰਭਾਵਤ ਵਿਅਕਤੀ ਨੂੰ ਦਿੱਤਾ ਜਾਵੇਗਾ ਮੁਆਵਜਾ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਕੀਤੀ ਜਾਵੇਗੀ ਵਿਸ਼ੇਸ਼ ਗਿਰਦਾਵਰੀ - ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਔਖੀ ਘੜ੍ਹੀ ਵਿੱਚ ਬਾਂਹ ਫੜ੍ਹਦਿਆਂ ਉਨ੍ਹਾਂ ਨੂੰ ਮੁਆਵਜਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ....
ਸ਼ੂਗਰਫੈਡ ਦੇ ਪ੍ਰਬੰਧ ਨਿਰਦੇਸ਼ਕ ਨੇ ਖੰਡ ਮਿੱਲ ਪਨਿਆੜ ਦੇ ਲੱਗ ਰਹੇ ਨਵੇਂ ਪਲਾਂਟ ਦਾ ਜਾਇਜਾ ਲਿਆ
ਪ੍ਰਬੰਧ ਨਿਰਦੇਸ਼ਕ ਨੇ ਇਸ ਪਿੜਾਈ ਸੀਜ਼ਨ ਤੋਂ ਪਹਿਲਾਂ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 1 ਸਤੰਬਰ : ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੀ ਕਪੈਸਟੀ 2000 ਟੀ.ਸੀ.ਡੀ ਤੋਂ ਵਧਾ ਕੇ 5000 ਟੀ.ਸੀ.ਡੀ ਕਰਨ ਦਾ ਨਵਾਂ ਪਲਾਂਟ ਅਤੇ 28.5 ਕੋਜਨਰੇਸ਼ਨ ਪਲਾਂਟ ਲੱਗ ਰਿਹਾ ਹੈ। ਨਵੇ ਪਲਾਂਟ ਦੇ ਕੰਮ ਦਾ ਜਾਇਜਾ ਲੈਣ ਵਾਸਤੇ ਸ੍ਰੀ ਅਰਵਿੰਦਪਾਲ ਸਿੰਘ ਸੰਧੂ, ਆਈ.ਏ.ਐੱਸ. ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ, ਪੰਜਾਬ ਵਿਸੇਸ ਤੌਰ ’ਤੇ ਮਿੱਲ ਵਿੱਚ ਪਹੁੰਚੇ ਅਤੇ....
‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ‘ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਸਰਵੇਲੈਂਸ ਮੁਹਿੰਮ ਜਾਰੀ
ਪਿੰਡਾਂ-ਸ਼ਹਿਰਾਂ ਅੰਦਰ ਚਲਾਏ ਗਏ ਵਿਸ਼ੇਸ਼ ਅਭਿਆਨ ਡੇਂਗੂ ਮੱਛਰਾਂ ਦਾ ਲਾਰਵਾ ਮੌਕੇ ’ਤੇ ਨਸ਼ਟ ਕੀਤਾ ਗੁਰਦਾਸਪੁਰ, 1 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਵੱਖ-ਵੱਖ ਸਿਹਤ ਗਤੀਵਿਧੀਆਂ ਦੀ ਲੜੀ ਵਿੱਚ ਡੇਂਗੂ ਸੀਜਨ ਦੇ ਮੱਦੇਨਜ਼ਰ ਸਰਵੇਲੈਂਸ ਮੁਹਿੰਮ ਲਗਾਤਾਰ ਜਾਰੀ ਹੈ। ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ-ਸ਼ਹਿਰਾਂ ਵਿੱਚ ਵਿਸ਼ੇਸ਼ ਐਂਟੀਲਾਰਵਾ ਸਰਵੇਲੈਂਸ ਮੁਹਿੰਮ ਚਲਾਈ....