ਮਾਝਾ

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀਆਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲਗਾਈਆਂ ਡਿਊਟੀਆਂ
ਹੜ੍ਹਾਂ ਕਾਰਨ ਹੋਏ ਨੁਕਾਸਨ ਦਾ ਅਨੁਮਾਨ ਲਗਾ ਕੇ ਰੀਪੋਰਟ ਤਿਆਰ ਕੀਤੀ ਜਾਵੇਗੀ ਗੁਰਦਾਸਪੁਰ, 20 ਅਗਸਤ : ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਨੇੜਲੇ ਬੇਟ ਇਲਾਕੇ ਵਿੱਚ ਹੜ੍ਹ ਦਾ ਪਾਣੀ ਉਤਰ ਜਾਣ ਤੋਂ ਬਾਅਦ ਜਨ-ਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਧੁੱਸੀ ਬੰਨ ਵਿੱਚ ਪਾੜ ਭਰ ਲਏ ਜਾਣ ਤੋਂ ਬਾਅਦ ਪਿੰਡਾਂ ਵਿੱਚ ਆਵਾਜਾਈ ਬਹਾਲ ਹੋ ਰਹੀ ਹੈ। ਇਸ ਸਭ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਵਿਧਾਵਾ ਦੇਣ ਲਈ ਪਿੰਡ ਪੱਧਰ `ਤੇ ਵੱਖ....
ਕੈਨੇਡਾ ਵਿਚ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਸੀ ਭਾਰਤੀ ਦੀ ਮਿ੍ਰਤਕ ਦੇਹ ਲੈਣ ਹਵਾਈ ਅੱਡੇ ਪੁੱਜੇ ਕੈਬਨਿਟ ਮੰਤਰੀ
ਹਰੇਕ ਪ੍ਰਵਾਸੀ ਭਾਰਤੀ ਦੇ ਦੁੱਖ ਵਿਚ ਖੜਨਾ ਮੇਰਾ ਫਰਜ਼ ਅੰਮ੍ਰਿਤਸਰ, 20 ਅਗਸਤ : ਬੀਤੇ ਦਿਨ ਕੈਨੇਡਾ ਵਿਚ ਇਕ ਹਾਦਸੇ ਦੌਰਾਨ ਜਿੰਦਗੀ ਦੀ ਜੰਗ ਹਾਰ ਗਏ ਫਾਜ਼ਿਲਕਾ ਦੇ ਨੌਜਵਾਨ ਦਿਲਪ੍ਰੀਤ ਸਿੰਘ ਗਰੇਵਾਲ ਦੀ ਦੇਹ, ਜੋ ਕਿ ਦੇਰ ਰਾਤ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜੀ, ਨੂੰ ਲੈਣ ਲਈ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਦਿਲਪ੍ਰੀਤ ਸਿੰਘ ਦੇ ਪਰਿਵਾਰ ਦੇ ਮੈਂਬਰ ਪੁੱਜੇ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਸ. ਧਾਲੀਵਾਲ ਨੇ ਕਿਹਾ ਕਿ....
ਕੈਬਨਿਟ ਮੰਤਰੀ ਈਟੀਓ ਨੇ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਕੀਤਾ ਖੂਨਦਾਨ
ਮਨੁੱਖਤਾ ਦੀ ਸੇਵਾ ਲਈ ਖੂਨ ਦਾਨ ਸਭ ਤੋਂ ਉਤਮ ਦਾਨ : ਈ ਟੀ ਓ ਜੰਡਿਆਲਾ ਗੁਰੂ, 20 ਅਗਸਤ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿਚ ਪਹੁੰਚ ਕੇ ਨਾ ਸਿਰਫ ਕੈਂਪ ਦਾ ਉਦਘਾਟਨ ਕੀਤਾ, ਬਲਕਿ ਆਪ ਖੂਨਦਾਨ ਵੀ ਕੀਤਾ। ਉਨਾਂ ਕਿਹਾ ਕਿ ਖੂਨਦਾਨ ਉਤਮ ਦਾਨ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਕੀਤਾ ਜਾਣ ਵਾਲਾ ਸਭ ਤੋਂ ਮਹੱਤਵ ਪੂਰਨ ਕਾਰਜ ਹੈ, ਜੋ ਕਿ ਕਿਸੇ ਨਾ ਕਿਸੇ ਦੀ ਜਾਨ ਬਚਾਉਣ ਦੇ ਕੰਮ ਆਉਂਦਾ ਹੈ। ਉਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਅੱਜ....
ਪਠਾਨਕੋਟ ਪੁਲਿਸ ਨੇ ਅੰਤਰ-ਰਾਜੀ ਸੀਮਾਵਾਂ ਤੇ ਅਪਰਾਧ ਨਾਲ ਨਜਿੱਠਣ ਲਈ “ਓਪਸ ਸੀਲ-3” ਵਿਸ਼ੇਸ਼ ਅਭਿਆਨ ਚਲਾਇਆ
ਪਠਾਨਕੋਟ ਪੁਲਿਸ ਦੀ “ਓਪਸ ਸੀਲ-III” ਦੇ ਕਮਾਲ ਦੇ ਨਤੀਜੇ: 18 ਐਫਆਈਆਰ ਦਰਜ, 20 ਦੋਸ਼ੀਆਂ ਸਮੇਤ ਇੱਕ ਭਗੌੜਾ ਅਪਰਾਧੀ ਗ੍ਰਿਫਤਾਰ ਪੁਲਿਸ ਨੇ 230 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ, ਅਤੇ 206250 ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਜ਼ਬਤ ਪਠਾਨਕੋਟ, 19 ਅਗਸਤ : ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਠੋਸ ਯਤਨ ਵਿੱਚ, ਪਠਾਨਕੋਟ ਪੁਲਿਸ ਨੇ “ਓਪੀਐਸ ਸੀਲ-III” ਨਾਮਕ ਇੱਕ ਵਿਸ਼ੇਸ਼ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਇਸ ਕਾਰਵਾਈ ਵਿੱਚ ਹਿਮਾਚਲ....
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ 
ਪਸ਼ੂ ਪਾਲਣ ਵਿਭਾਗ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਰਾਹਤ ਕਾਰਜਾਂ ਵਿੱਚ ਲਿਆਂਦੀ ਤੇਜ਼ੀ ਬਟਾਲਾ, 19 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਮਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਰਾਹਤ ਕਾਰਜ ਜਾਰੀ ਹਨ ਅਤੇ ਲੋਕਾਂ ਤੱਕ ਲੋੜੀਦੀਆਂ ਵਸਤਾਂ ਪਹੁੰਚਾਈਆਂ ਗਈਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਪਿੰਡ ਮਾੜੀ ਪੰਨਵਾਂ, ਭੈਣੀ ਪਸਵਾਲ ਨਾਨੋਵਾਲ ਜਿੰਦੜ, ਨਾਨੋਵਾਲ ਖੁਰਦ ਸਮੇਤ ਵੱਖ-ਵੱਖ ਹੜ੍ਹ ਪ੍ਰਭਾਵਿਤ....
ਪੰਜਾਬ ਦੇ ਅਮੀਰ ਵਿਰਸੇ ‘ਤੀਆਂ’ ਦੇ ਤਿਉਹਾਰ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਦੀ ਅਹਿਮ ਲੋੜ-ਸ੍ਰੀਮਤੀ ਰਾਜਬੀਰ ਕੋਰ ਕਲਸੀ
ਆਰ.ਆਰ ਬਾਵਾ ਡੀਏਵੀ ਕਾਲਜ ਫਾਰ ਵੋਮੈਨ ਵਿਖੇ ‘ਤੀਆਂ’ ਦਾ ਤਿਓਹਾਰ ਮਨਾਇਆ ਬਟਾਲਾ, 19 ਅਗਸਤ : ਪੰਜਾਬ ਦੇ ਅਮੀਰ ਵਿਰਸੇ ‘ਤੀਆਂ’ ਦੇ ਤਿਉਹਾਰ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਹਰੇਕ ਪੰਜਾਬਣ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਇਸ ਤਿਉਹਾਰ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕੇ। ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਉਹ ਅੱਜ ਸਥਾਨਕ ਆਰ.ਆਰ. ਬਾਵਾ ਡੀਏਵੀ ਕਾਲਜ ਫਾਰ ਵੋਮੈਨ ਵਿਖੇ ਮਨਾਏ ‘ਤੀਆਂ’ ਦੇ ਤਿਉਹਾਰ....
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਪ੍ਰਭਾਵਤ ਖੇਤਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਅਤੇ ਵੈਟਨਰੀ ਕੈਂਪ ਲਗਾਉਣ ਦੀਆਂ ਦਿੱਤੀਆਂ ਹਦਾਇਤਾਂ 
ਗੁਰਦਾਸਪੁਰ, 19 ਅਗਸਤ : ਬੀਤੇ ਦਿਨੀਂ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਪਾਣੀ ਭਰਨ ਨਾਲ ਲੋਕਾਂ ਦੀਆਂ ਫਸਲਾਂ ਅਤੇ ਹੋਰ ਮਾਲੀ ਨੁਕਸਾਨ ਹੋਇਆ ਹੈ। ਇਸਦੇ ਨਾਲ ਹੀ ਇਲਾਕੇ ਵਿੱਚ ਬੀਤੇ ਕੁਝ ਦਿਨਾਂ ਤੋਂ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ....
ਪਾਣੀ ਵਿੱਚ ਘਿਰੇ ਡੇਰਿਆਂ ਤੱਕ ਵੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਪਹੁੰਚਾਅ ਰਹੀਆਂ ਹਨ ਰਾਹਤ ਸਮੱਗਰੀ
ਪਿੰਡ ਜਗਤਪੁਰ ਕਲਾਂ ਦੇ ਵਸਨੀਕਾਂ ਨੂੰ ਖਾਣ-ਪੀਣ ਦੀ ਸਮੱਗਰੀ ਵੰਡਣ ਦੇ ਨਾਲ ਪਸ਼ੂਆਂ ਲਈ ਫੀਡ ਵੀ ਤਕਸੀਮ ਕੀਤੀ ਗੁਰਦਾਸਪੁਰ, 19 ਅਗਸਤ : ਬਿਆਸ ਦਰਿਆ ਦਾ ਪਾਣੀ ਘੱਟਣ ਤੋਂ ਬਾਅਦ ਭਾਂਵੇ ਕਿ ਜਿਆਦਾਤਰ ਹੜ੍ਹ ਪ੍ਰਭਾਵਤ ਖੇਤਰ ਵਿੱਚ ਪਾਣੀ ਦਾ ਪੱਧਰ ਕਾਫੀ ਘੱਟ ਗਿਆ ਹੈ ਪਰ ਧੁੱਸੀ ਬੰਨ ਦੇ ਨਾਲ ਖੇਤਾਂ ਵਿੱਚ ਕੁਝ ਡੇਰੇ ਅਜੇ ਵੀ ਪਾਣੀ ਵਿੱਚ ਘਿਰੇ ਹੋਏ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਧੁੱਸੀ ਬੰਨ ਵਿੱਚ ਪਏ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਕੈਂਪ ਕੋਰਟ ਲਗਾਈ ਗਈ
ਗੁਰਦਾਸਪੁਰ, 19 ਅਗਸਤ : ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਵਿੱਚ ਦੌਰਾਨ ਸ੍ਰੀ ਸੁਮਿਤ ਭੱਲਾ ਵੱਲੋਂ 6 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਅਦਾਲਤਾਂ....
ਜਗਤਪੁਰ ਟਾਂਡਾ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਜਾਰੀ
ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਤਾਂ ਦੇ ਸਹਿਯੋਗ ਨਾਲ 250 ਫੁੱਟ ਪਾੜ ਵਿਚੋਂ 160 ਫੁੱਟ ਪਾੜ ਨੂੰ ਭਰਨ ਵਿੱਚ ਕਾਮਯਾਬੀ ਹਾਸਲ ਕੀਤੀ 90 ਫੁੱਟ ਪਾੜ ਕੱਲ ਸਵੇਰ ਤੱਕ ਭਰਨ ਦੀ ਉਮੀਦ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਅਤੇ ਸੰਗਤਾਂ ਦਾ ਧੰਨਵਾਦ ਗੁਰਦਾਸਪੁਰ, 19 ਅਗਸਤ : ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਕਰੀਬ 250 ਫੁੱਟ ਪਏ ਪਾੜ ਨੂੰ ਭਰਨ ਦਾ ਕੰਮ ਦਿਨ-ਰਾਤ ਜੰਗੀ ਪੱਧਰ `ਤੇ ਜਾਰੀ ਹੈ। ਇਸ ਪਾੜ ਨੂੰ ਭਰਨ ਵਿੱਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗ ਲੱਗੇ....
ਅਖਿਲ ਭਾਰਤੀਯ ਅਗਰਵਾਲ ਸੰਮੇਲਨ ਨੇ ਹੜ੍ਹ ਪੀੜਤ ਲਈ ਰਾਹਤ ਸਮੱਗਰੀ ਦੇ 2000 ਪੈਕਟ ਭੇਟ ਕੀਤੇ
ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਆਪਣੇ ਸਾਥੀਆਂ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪੀ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਕੇ ਪੰਜਾਬ ਦੀ ਰਵਾਇਤ ਨੂੰ ਕਾਇਮ ਰੱਖਿਆ - ਕੁਲਦੀਪ ਸਿੰਘ ਧਾਲੀਵਾਲ ਹੜ੍ਹ ਪੀੜਤਾਂ ਦੀ ਮਦਦ ਕਰਨਾ ਸਾਡਾ ਇਖਲਾਕੀ ਫ਼ਰਜ਼ - ਪ੍ਰਧਾਨ ਸੁਰਿੰਦਰ ਅਗਰਵਾਲ ਗੁਰਦਾਸਪੁਰ, 19 ਅਗਸਤ : ਸੇਵਾ ਦੀ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਅਖਿਲ ਭਾਰਤੀਯ ਅਗਰਵਾਲ ਸੰਮੇਲਨ....
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪੀੜ੍ਹਤ ਦਾ ਹਾਲ ਜਾਣਿਆ
ਕੈਬਨਿਟ ਮੰਤਰੀ ਧਾਲੀਵਾਲ ਨੇ ਭੈਣੀ ਪਸਵਾਲ ਵਿਖੇ ਲਗਾਏ ਮੈਡੀਕਲ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਗੁਰਦਾਸਪੁਰ, 19 ਅਗਸਤ : ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਇੱਕ ਵਾਰ ਫਿਰ ਜ਼ਿਲ੍ਹਾ ਗੁਰਦਾਸਪੁਰ ਦੇ ਬਿਆਸ ਦਰਿਆ ਦੇ ਨਜ਼ਦੀਕ ਹੜ੍ਹ ਪ੍ਰਭਾਵਤ ਬੇਟ ਇਲਾਕੇ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ....
ਜ਼ਿਲ੍ਹਾ ਵਾਸੀਆਂ ਨੂੰ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ : ਡਿਪਟੀ ਕਮਿਸ਼ਨਰ
ਪਿੰਡ ਘੜੁੰਮ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੰਗੀ ਪੱਧਰ ‘ਤੇ ਰਾਹਤ ਕਾਰਜ ਆਰੰਭੇ : ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਨੂੰ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹੂਲਤ ਲਈ ਬਣਾਏ 07 ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਦਾਨ ਕੀਤੀਆ ਜਾ ਰਹੀਆਂ ਹਨ ਲੋੜੀਂਦੀਆਂ ਸੁਵਿਧਾਵਾਂ ਪੂਸ਼ਆਂ ਲਈ ਸਭਰਾ....
ਪੰਜਾਬ 'ਚ 'ਹੜ੍ਹ ਦੇ ਹਾਲਾਤ, ਮੁੱਖ ਮੰਤਰੀ ਕਰਵਾ ਰਹੇ  ਨੇ ਪਾਣੀ 'ਚ ਫੋਟੋ ਸੈਸ਼ਨ : ਬਿਕਰਮ ਮਜੀਠੀਆ
ਲੋਕ ਹੋਏ ਸਿਆਣੇ, ਖੁਦ ਧੁੱਸੀ ਬੰਨ ਬੰਨ੍ਹਣ ਤੋਂ ਬਾਅਦ ਵੀਡੀਓ ਬਣਾ ਕੇ ਪਾ ਰਹੇ ਹਨ ਸੋਸ਼ਲ ਮੀਡੀਆ ਤੇ : ਮਜੀਠੀਆ ਅੰਮ੍ਰਿਤਸਰ, 18 ਅਗਸਤ : ਹਿਮਾਚਲ ਚ ਪਏ ਮੀਂਹ ਕਾਰਨ ਪੰਜਾਬ ਵਿੱਚ ਦੁਬਾਰਾ ਤੋਂ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਕਿਉਂਕਿ ਬਿਆਸ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਪਾਣੀ ਗੁਰਦਾਸਪੁਰ ਜ਼ਿਲ੍ਹੇ ਅਤੇ ਕਈ ਪਿੰਡਾਂ ਦੇ ਵਿੱਚ ਪਹੁੰਚ ਚੁੱਕਾ ਹੈ ਜਿਸ ਨਾਲ ਕੀ ਇਕ ਵਾਰ ਫਿਰ ਤੋਂ ਵੱਡਾ ਨੁਕਸਾਨ ਪੰਜਾਬ ਨੂੰ ਝਿੱਲਣਾ ਪੈ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਅੰਮ੍ਰਿਤਸਰ ਵਿੱਚ ਲੁਟੇਰੇ 62 ਲੱਖ ਲੁੱਟ ਹੋਏ ਫਰਾਰ
ਅੰਮ੍ਰਿਤਸਰ ਸਾਹਿਬ, 18 ਅਗਸਤ : ਬੀਤੇ ਦਿਨ ਡੇਰਾ ਬਾਬਾ ਨਾਨਕ ਵਿੱਚ ਹੋਈ ਲੱਖਾਂ ਰੁਪਏ ਦੀ ਲੁੱਟ ਦੀ ਘਟਨਾਂ ਤੋਂ ਬਾਅਦ ਅੱਜ ਅੰਮ੍ਰਿਤਸਰ ਸਾਹਿਬ ਵਿੱਚ ਲੁਟੇਰਿਆਂ ਵੱਲੋਂ ਇੱਕ ਵੱਡੀ ਲੁੱਟ ਨੂੰ ਅੰਜ਼ਾਮ ਦਿੰਦਿਆਂ 62 ਲੱਖ ਰੁਪਏ ਲੁੱਟ ਕੇ ਫਰਾਰ ਹੋਣ ਦੀ ਖਬਰ ਹੈ। ਮੌਕੇ ਤੁੇ ਪੁੱਜੀ ਪੁਲਿਸ ਨੇ ਲੁੱਟ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ। ਥਾਣਾ ਕੰਟੋਨਮੇਂਟ ਦਾ, ਜਿਥੇ ਇੱਕ ਵਿਅਕਤੀ ਬੈਂਕ ਚੋਂ ਆਪਣੇ ਪੈਸੇ ਕਢਾ ਕੇ ਆ ਰਿਹਾ ਸੀ, ਉਸ ਤੋਂ....