ਮਾਝਾ

ਸ਼੍ਰੀ ਹਰਗੋਬਿੰਦਪੁਰ ਵਿੱਚ ਬਰਸਾਤੀ ਨਾਲੇ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ 
ਸ਼੍ਰੀ ਹਰਗੋਬਿੰਦਪੁਰ, 17 ਅਗਸਤ : ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਦੋਵੇਂ ਬੱਚੇ ਨਾਲੇ ਕੋਣ ਪਾਣੀ ਦੇਖਣ ਗਏ ਸਨ ਪਾਣੀ ਦੀ ਚਪੇਟ ਵਿਚ ਆ ਗਏ। ਜਾਣਕਾਰੀ ਮੁਤਾਬਕ 14 ਸਾਲਾ ਜਸਕਰਨ ਸਿੰਘ ਕਰਨ ਪੁੱਤਰ ਬਲਦੇਵ ਸਿੰਘ ਅਤੇ 13 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜੋ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਸਨ, ਬੀਤੀ ਸ਼ਾਮ ਇਹ ਦੋਵੇਂ ਜਾਣੇ ਸਾਈਕਲ ’ਤੇ ਆਪਣੇ ਘਰੋਂ ਪਿੰਡ ਧੀਰੋਵਾਲ ਦੇ ਨਜ਼ਦੀਕ ਖੇਤਾਂ ਵਿੱਚ ਆਏ ਦਰਿਆ....
ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ, 57 ਆਈਫੋਨ ਜ਼ਬਤ
ਅੰਮ੍ਰਿਤਸਰ, 16 ਅਗਸਤ : ਅੰਮ੍ਰਿਤਸਰ ਵਿਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ ਵਿਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਨੇ ਇਸ ਦੌਰਾਨ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਦੁਬਈ ਤੋਂ ਸੋਨੇ ਦੀ ਤਸਕਰੀ ਕਰ ਰਹੇ ਹਨ। ਇੰਨਾ ਹੀ ਨਹੀਂ ਕਸਟਮ ਨੇ ਦੋਵਾਂ ਨੌਜਵਾਨਾਂ ਤੋਂ 57 ਆਈਫੋਨ ਵੀ ਜ਼ਬਤ ਕੀਤੇ ਹਨ, ਜੋ ਇਹ ਆਪਣੇ ਨਾਲ ਦੁਬਈ ਤੋਂ ਲੈ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਏ ਸਨ। ਮਿਲੀ ਜਾਣਕਾਰੀ ਮੁਤਾਬਕ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਦੀ ਚੈਕਿੰਗ ਦੌਰਾਨ 2....
ਭਾਖੜਾ ਡੈਮ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ, ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ 
ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਅਜਿਹਾ ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬੀਬੀਐਮਬੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ....
ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ 
ਅੰਮ੍ਰਿਤਸਰ, 16 ਅਗਸਤ : ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।....
ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 16 ਅਗਸਤ : ਹਾਕੀ ਇੰਡੀਆ ਵੱਲੋਂ ਰੋੜਕਿਲ੍ਹਾ ਵਿਖੇ ਲਗਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਹਾਕੀ ਕਿੱਟ ਦੇ ਕੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਹਾਕੀ ਇੰਡੀਆ ਵੱਲੋਂ ਕਰਵਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਪੰਜਾਬ ਦੇ ਪੰਜ ਖਿਡਾਰੀਆਂ ਦੀ ਚੋਣ ਹੋਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦੇ ਨਾਲ ਪ੍ਰਭਜੋਤ ਸਿੰਘ, ਮਨਮੀਤ ਸਿੰਘ ਰਾਏ....
ਜ਼ਿਲ੍ਹਾ ਪ੍ਰਸ਼ਾਸਨ ਨੇ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਤੇ ਬੀ.ਐੱਸ.ਐੱਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਚਲਾਇਆ ਵਿਸ਼ੇਸ਼ ਅਭਿਆਨ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਖੁਦ ਮੌਕੇ `ਤੇ ਪਹੁੰਚ ਕੇ ਕਰ ਰਹੇ ਹਨ ਬਚਾਅ ਕਾਰਜਾਂ ਦੀ ਅਗਵਾਈ ਬਿਆਸ ਦਰਿਆ ਦਾ ਪਾਣੀ ਰੋਡ ਉੱਪਰ ਆਉਣ ਕਾਰਨ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਡਾਈਵਰਟ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 16 ਅਗਸਤ : ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਤੇ ਬੀ.ਐੱਸ.ਐੱਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਰਾਹਤ ਕਾਰਜ ਲਗਾਤਾਰ ਜਾਰੀ
ਸਥਿਤੀ ਪੂਰੀ ਤਰਾਂ ਕਾਬੂ ਹੇਠ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ - ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਅਗਸਤ : ਬੀਤੇ ਕੱਲ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਧੁੱਸੀ ਬੰਨ ਵਿੱਚ ਪਾੜ ਪੈਣ ਕਰਕੇ ਨੀਵੇਂ ਇਲਾਕਿਆਂ ਅਤੇ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਵਿੱਚ ਪਾਣੀ ਭਰ ਗਿਆ ਸੀ। ਇਸ ਤੋਂ ਪਹਿਲਾਂ ਕਿ ਹਾਲਾਤ ਵਿਗੜਦੇ ਜ਼ਿਲ੍ਹਾ....
ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡਿਆ
ਸੈਕਟਰ ਵੰਡ ਕਰਕੇ ਅਧਿਕਾਰੀਆਂ ਦੀਆਂ ਰਾਹਤ ਕਾਰਜਾਂ ਵਿੱਚ ਲਗਾਈਆਂ ਡਿਊਟੀਆਂ ਲੋਕ ਘਬਰਾਉਣ ਨਾ ਸਗੋਂ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 `ਤੇ ਸੰਪਰਕ ਕਰਨ - ਡਿਪਟੀ ਕਮਿਸ਼ਨਰ ਗੁਰਦਾਸਪੁਰ, 16 ਅਗਸਤ : ਹੜ੍ਹਾਂ ਦੀ ਸਥਿਤੀ ਨਾਲ ਅਸਰਦਾਰ ਢੰਗ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਹੜ੍ਹ ਪ੍ਰਭਾਵਤ ਖੇਤਰ ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ....
ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਧਾਲੀਵਾਲ ਨੇ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ - ਧਾਲੀਵਾਲ ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜਾਰੀ, ਕੱਲ ਤੋਂ ਮਨਰੇਗਾ ਮਜ਼ਦੂਰਾਂ ਨੂੰ ਵੀ ਲਗਾਇਆ ਜਾਵੇਗਾ ਗੁਰਦਾਸਪੁਰ, 16 ਅਗਸਤ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ....
ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਤ ਪਿੰਡਾਂ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ
ਗੁਰਦਾਸਪੁਰ, 16 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਹੁਕਮ ਜਾਰੀ ਕਰਕੇ ਹੜ੍ਹ ਪ੍ਰਭਾਵਤ ਪਿੰਡਾਂ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮੀਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਰੰਧਾਵਾ ਕਲੋਨੀ, ਸਰਕਾਰੀ ਪ੍ਰਾਇਮਰੀ ਸਕੂਲ ਗੁੰਝੀਆਂ ਬੇਟ, ਸਰਕਾਰੀ ਪ੍ਰਾਇਮਰੀ ਸਕੂਲ ਭੂੰਡੇਵਾਲ, ਸਰਕਾਰੀ ਪ੍ਰਾਇਮਰੀ ਸਕੂਲ....
ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ’ ਦਾ ਤਿਓਹਾਰ
ਸਾਉਣ ਦੇ ਮਹੀਨੇ ਵਿੱਚ ‘ਤੀਆਂ’ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਸਥਾਨ ਰੱਖਦਾ ਹੈ-ਸ੍ਰੀਮਤੀ ਰਾਜਬੀਰ ਕੋਰ ਕਲਸੀ ਸ੍ਰੀਮਤੀ ਬਲਬੀਰ ਕੋਰ ਕਲਸੀ, ਰਾਜਬੀਰ ਕੋਰ ਕਲਸੀ, ਅਮਨਪ੍ਰੀਤ ਕੋਰ ਸਮੇਤ ਵੱਖ-ਵੱਖ ਮਹਿਲਾਵਾਂ ਨੇ ਕੀਤੀ ਸ਼ਿਰਕਤ ਬਟਾਵਾ, 16 ਅਗਸਤ : ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਸਾਉਣ ਦੇ ਮਹੀਨ ਵਿੱਚ ਪਹਿਲੀ ਵਾਰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ‘ਤੀਆਂ’ ਲੱਗੀਆਂ ਹਨ। ਜਿਸ ਵਿੱਚ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਤੀਆਂ ਦੇ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਨੂੰ ਮਿਲਿਆ ਹੋਰ ਬੱਲ
ਸੀਨੀਅਰ ਭਾਜਪਾ ਨੇਤਾ ਦਾਸ ਕਰਨ ਸੰਧੂ ਪ੍ਰਧਾਨ ਓ.ਬੀ.ਸੀ. ਸੈੱਲ (ਬੀ.ਜੇ.ਪੀ) ਸਮਰਥਕਾਂ ਸਮੇਤ ਆਪ ਪਾਰਟੀ ਵਿੱਚ ਸ਼ਾਮਿਲ ਬਟਾਲਾ, 16 ਅਗਸਤ : ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਤੋਂ ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਦਾਸ ਕਰਨ ਸੰਧੂ ਪ੍ਰਧਾਨ ਓ.ਬੀ.ਸੀ. ਸੈੱਲ (ਬੀ.ਜੇ.ਪੀ), ਆਪਣੇ ਪਰਿਵਾਰਾਂ ਤੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਕਰਵਾਏ ਸਮਾਗਮ ਦੋਰਾਨ ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ....
ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਤ ਪਿੰਡਾਂ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ
ਗੁਰਦਾਸਪੁਰ, 16 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਹੁਕਮ ਜਾਰੀ ਕਰਕੇ ਹੜ੍ਹ ਪ੍ਰਭਾਵਤ ਪਿੰਡਾਂ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮੀਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਰੰਧਾਵਾ ਕਲੋਨੀ, ਸਰਕਾਰੀ ਪ੍ਰਾਇਮਰੀ ਸਕੂਲ ਗੁੰਝੀਆਂ ਬੇਟ, ਸਰਕਾਰੀ ਪ੍ਰਾਇਮਰੀ ਸਕੂਲ ਭੂੰਡੇਵਾਲ, ਸਰਕਾਰੀ ਪ੍ਰਾਇਮਰੀ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆੱਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਅਗਸਤ : ਡਿਪਟੀ ਕਮਿਸ਼ਨਰ
ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ‘ਤੇ ਕਰ ਸਕਦੇ ਹਨ ਆੱਨਲਾਈਨ ਅਪਲਾਈ ਤਰਨ ਤਾਰਨ, 16 ਅਗਸਤ : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆੱਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਅਗਸਤ, 2023 ਤੱਕ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ‘ਤੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਸੰਭਾਵੀ ਹੜ੍ਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾਲ ਨਿਪਟਣ ਲਈ ਸਮੂਹ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਰੱਖਣ ਦੀ ਹਦਾਇਤ ਹਰੀਕੇ ਪੱਤਣ, 16 ਅਗਸਤ : ਪਿਛਲੇ ਦਿਨਾਂ ਵਿੱਚ ਪਹਾੜੀ ਖੇਤਰਾਂ ਵਿੱਚ ਭਾਰੀ ਵਰਖਾ ਹੋਣ ਕਰਕੇ ਭਾਖੜਾ ਡੈਮ ਤੋਂ ਪਾਣੀ ਛੱਡਣ ਕਰਕੇ ਦਰਿਆ ਸਤਲੁਜ ਅਤੇ ਬਿਆਸ ਵਿੱਚ ਪਾਣੀ ਦੇ ਵਹਾਅ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਅੱਜ ਰੈਸਟ ਹਾਊਸ ਹਰੀਕੇ ਵਿਖੇ ਸਮੂਹ....