ਮਾਝਾ

ਸ਼੍ਰੋਮਣੀ ਕਮੇਟੀ ਦੇ ਸੈਟੇਲਾਈਟ ਚੈਨਲ ਲਈ ਐਡਵੋਕੇਟ ਧਾਮੀ ਦੀ ਅਗਵਾਈ 'ਚ ਵਫ਼ਦ ਵੱਲੋਂ ਕੇਂਦਰੀ ਮੰਤਰੀ ਠਾਕੁਰ ਨਾਲ  ਮੁਲਾਕਾਤ
ਅੰਮ੍ਰਿਤਸਰ, 25 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ....
ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਲਿਆ ਫੈਸਲਾ-ਵਿਧਾਇਕ ਸ਼ੈਰੀ ਕਲਸੀ
ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਦਾ ਮਾਣ-ਸਤਿਕਾਰ ਲਈ ਪੰਜਾਬ ਸਰਕਾਰ ਵਚਨਬੱਧ ਬਟਾਲਾ, 25 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 1 ਅਗਸਤ 2023 ਤੋਂ ਲਾਗੂ ਹੋਵੇਗਾ। ਇਸ ਸਬੰਧੀ ਗੱਲ ਕਰਦਿਆਂ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ....
ਪਿੰਡ ਮਸਾਣੀਆਂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸਹੂਲਤਾਂ
18,000 ਮਰੀਜ਼ ਹਾਸਲ ਕਰ ਚੁੱਕੇ ਹਨ ਸਿਹਤ ਸੁਵਿਧਾਵਾਂ ਦਾ ਲਾਭ ਆਮ ਆਦਮੀ ਕਲੀਨਿਕ, ਮਰੀਜਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਲਾਹੇਵੰਦ ਸਾਬਤ ਹੋਏ-ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਜੁਲਾਈ : ਪੰਜਾਬ ਸਰਕਾਰ ਵਲੋਂ ਜ਼ਿਲੇ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਹੋਏ ਹਨ ਅਤੇ ਕਲੀਨਿਕਾਂ ਵਿੱਚ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਤੇ ਦਵਾਈਆਂ ਆਦਿ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਪਿੰਡ ਮਸਾਣੀਆਂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਜਾਣਕਾਰੀ....
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਬਟਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ
ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੀ ਦਰੁਸਤੀ ਅਤੇ ਸ਼ਿਫਟਿੰਗ ਲਈ ਫਾਰਮ ਨੰਬਰ 8, ਨਿਰਧਾਰਿਤ ਫਾਰਮਾਂ ਵਿੱਚ ਬਿਨੈ ਕੀਤਾ ਜਾ ਸਕਦਾ ਹੈ ਬਟਾਲਾ, 25 ਜੁਲਾਈ : ਡਿਪਟੀ ਕਮਿਸ਼ਨਰ, ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਵੱਲੋਂ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਬਟਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ....
ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ
ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ : ਲਾਇਨ ਪਰਵਿੰਦਰ ਸਿੰਘ ਗੋਰਾਇਆ ਬਟਾਲਾ, 25 ਜੁਲਾਈ : ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਵਣ ਮਹਾਂਉਸਵ ਮਨਾਉਦੇ ਹੋਏ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਸਦਾਰੰਗ ਵਿਖੇ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਉਨ੍ਹਾਂ ਦੀ ਕਲੱਬ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਵਾਤਾਵਰਨ ਨੂੰ ਹਰਿਆ....
ਵਿਸ਼ਵ ਆਬਾਦੀ ਦਿਵਸ ਸਬੰਧੀ ਪਖਵਾੜੇ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਨੇ ਵਧੀਆ ਕਾਰਗੁਜਾਰੀ ਦਿਖਾਈ
ਗੁਰਦਾਸਪੁਰ, 25 ਜੁਲਾਈ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ ਦੀ ਅਗੁਵਾਈ ਹੇਠ ਵਿਸ਼ਵ ਆਬਾਦੀ ਦਿਵਸ ਸਬੰਧੀ ਪਖਵਾੜੇ ਵਿਚ ਜ਼ਿਲ੍ਹਾ ਗੁਰਦਾਸਪੁਰ ਨੇ ਵਧੀਆ ਕਾਰਗੁਜਾਰੀ ਕੀਤੀ ਹੈ। ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ 11 ਤੋਂ 24 ਜੁਲਾਈ 2023 ਤੱਕ ਵਿਸ਼ਵ ਆਬਾਦੀ ਦਿਵਸ ਦੇ ਪਖਵਾੜੇ ਦੌਰਾਨ ਜ਼ਿਲ੍ਹੇ ਦੀਆਂ 5 ਸਿਹਤ ਸੰਸਥਾਵਾਂ ਵਿਚ ਨਲਬੰਦੀ ਜਦਕਿ 4 ਸੰਸਥਾਵਾਂ ਵਿਚ ਨਸਬੰਦੀ....
ਝੋਨੇ/ਬਾਸਮਤੀ ਦੀ ਫ਼ਸਲ ਉਪਰ ਗੈਰ-ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ : ਜ਼ਿਲ੍ਹਾ ਸਿਖਲਾਈ ਅਫ਼ਸਰ
ਖੇਤੀਬਾੜੀ ਵਿਭਾਗ ਵੱਲੋਂ ਮਿਆਰੀ ਬਾਸਮਤੀ ਪੈਦਾਵਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਜਾਗਰੂਕ ਕੀਤਾ ਗੁਰਦਾਸਪੁਰ, 25 ਜੁਲਾਈ : ਸ੍ਰੀ ਹਿਮਾਂਸ਼ੂ ਅਗਰਵਾਲ ਆਈ.ਏ.ਐੱਸ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਤੇ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਿਸਾਨ ਸਿਖਲਾਈ ਕੇਂਦਰ ਦੀ ਟੀਮ ਵੱਲੋਂ ਵੱਖ....
ਵੱਖ-ਵੱਖ ਨਿੱਜੀ ਸਕੂਲਾਂ ਵਿੱਚ ਅਧਿਆਪਕਾਂ ਦੀ ਨੌਂਕਰੀ ਲਈ ਇੰਟਰਵਿਊ 28 ਜੁਲਾਈ ਨੂੰ
ਗੁਰਦਾਸਪੁਰ, 25 ਜੁਲਾਈ : ਪੰਜਾਬ ਸਰਕਾਟ ਵੱਲੋਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 28 ਜੁਲਾਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਟੀ.ਸੀ. ਇੰਟਰਨੈਸ਼ਨਲ ਸਕੂਲ, ਗੁਰੂ ਨਾਨਕ ਪਬਲਿਕ ਸਕੂਲ, ਜੀਵਨ ਜੋਤੀ ਪਬਲਿਕ ਸਕੂਲ, ਸ਼ਬਦ....
ਮੁੱਖ ਮੰਤਰੀ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਸਿੱਖਿਆ ਖੇਤਰ ਵਿੱਚ ਆਈ ਉਸਾਰੂ ਤਬਦੀਲੀ - ਜਗਰੂਪ ਸੇਖਵਾਂ
ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਗੁਰਦਾਸਪੁਰ, 25 ਜੁਲਾਈ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਘਵਾਈ ਹੇਠ ਪੰਜਾਬ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ। ਇਸ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ....
ਹਲਕਾ ਪਠਾਨਕੋਟ ਵੱਲੋਂ ਏ.ਈ.ਆਰ.ਓ-1, ਏ.ਈ.ਆਰ.ਓ-2, ਸਵੀਪ ਨੋਡਲ ਅਫਸਰ, ਸਮੂਹ ਸੈਕਟਰ ਅਫਸਰਾਂ ਅਤੇ ਸਮੂਹ ਬੀ.ਐਲ.ਓਜ ਦੀ ਕਰਵਾਈ ਟ੍ਰੇਨਿੰਗ
ਪਠਾਨਕੋਟ, 25 ਜੁਲਾਈ : ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ 003 ਪਠਾਨਕੋਟ ਸ੍ਰੀ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਏ.ਈ.ਆਰ.ਓ-1, ਏ.ਈ.ਆਰ.ਓ-2, ਸਵੀਪ ਨੋਡਲ ਅਫਸਰ, ਸਮੂਹ ਸੈਕਟਰ ਅਫਸਰਾਂ ਅਤੇ ਸਮੂਹ ਬੀ.ਐਲ.ਓਜ ਨਾਲ 1LM“s ਅਤੇ 15RO’s 1-2 ਵੱਲੋਂ ਕਮਰਾ ਨੰ 218, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਸ਼ਡਿਊਲ ਅਤੇ ਮਾਨਯੋਗ ਮੁੱਖ ਚੋਣ ਅਫਸਰ ਜੀ ਦੇ ਹੁਕਮ, ਮਾਨਯੋਗ ਡਿਪਟੀ ਕਮਿਸ਼ਨਰ,ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ....
26 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਚੂੜੀਆਂ ਅਤੇ 27 ਜੁਲਾਈ ਨੂੰ ਬੀ.ਡੀ.ਪੀ.ਓ.ਦਫ਼ਤਰ ਬਟਾਲਾ ਵਿਖੇ ਪਲੇਸਮੈਂਟ ਕੈਂਪ ਲੱਗੇਗਾ
ਪਲੇਸਮੈਂਟ ਕੈਂਪ ਵਿੱਚ ਐੱਸ.ਆਈ.ਐੱਸ ਸਕਿਊਰਿਟੀ ਕੰਪਨੀ ਵਲੋਂ ਸਕਿਊਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ ਬਟਾਲਾ, 24 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ....
ਜਿਲ੍ਹਾ ਸਵੀਪ ਟੀਮ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵੋਟਰ ਜਾਗਰੂਕਤਾ ਕੈਂਪ
ਬਟਾਲਾ, 24 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਗੁਰਮੀਤ ਸਿੰਘ ਭੋਮਾ ( ਸਟੇਟ ਅਵਾਰਡੀ) ਨੇ ਸਵੇਰ ਦੀ ਅਸੈਂਬਲੀ ਵਿੱਚ ਵਿਦਿਆਰਥੀਆਂ ਨੂੰ ਵੋਟ ਆਨਲਾਈਨ ਬਣਾਉਣ, ਆਪਣਾ ਪਤਾ ਬਦਲਣ ਅਤੇ ਵੋਟਰ ਨੂੰ ਆਧਾਰ....
ਵਿਧਾਇਕ ਕਲਸੀ ਦੀ ਮੋਜੂਦਗੀ ਵਿੱਚ ਹਰਜੀਤ ਸਿੰਘ ਪੱਡਾ ਨੇ ਦੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਟਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਬਟਾਲਾ, 24 ਜੁਲਾਈ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਦੀ ਮੌਜੂਦਗੀ ਵਿੱਚ ਹਰਜੀਤ ਸਿੰਘ ਪੱਡਾ ਨੇ “ਦੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਟਾਲਾ” ਦਾ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਨਰੇਸ਼ ਗੋਇਲ ਚੇਅਰਮੈਨ ਇਮਪਰੂਵਮੈਂਟ ਟਰੱਸਟ, ਬਟਾਲਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਮੋਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਹਰਜੀਤ ਸਿੰਘ ਪੱਡਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਲਿਆ ਗਿਆ ਫੈਸਲਾ ਬਹੁਤ....
ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜਰੂਰ ਬਣਵਾਉਣ - ਡਿਪਟੀ ਕਮਿਸ਼ਨਰ
‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 24 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜ਼ਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ....
ਡਿਪਟੀ ਕਮਿਸ਼ਨਰ ਨੇ ਮਕੌੜਾ ਪੱਤਣ ਤੋਂ ਪਾਰਲੇ ਪਿੰਡਾਂ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਕੀਤੀ
ਬਲਜ ਏਰੀਏ ਵਿੱਚ ਵਿਸ਼ੇਸ਼ ਜਨ-ਸੁਣਵਾਈ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 24 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਹੈ ਕਿ ਉਹ ਮਕੌੜਾ ਪੱਤਣ ਰਾਵੀ ਦਰਿਆ ਤੋਂ ਪਾਰ ਦੇ ਇਲਾਕੇ ਦੇ ਪਿੰਡਾਂ ਵਿੱਚ ਲਗਾਤਾਰ ਰਾਬਤਾ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਲੋਕਾਂ ਨੂੰ ਪੇਸ਼ ਆਰ ਰਹੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਅੱਜ ਸਥਾਨਕ ਪੰਚਾਇਤ ਭਵਨ ਵਿਖੇ ‘ਬਲਜ ਏਰੀਏ’ ਦੇ ਵਿਕਾਸ ਸਬੰਧੀ ਵਿਸ਼ੇਸ਼ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ....