ਮਾਝਾ

ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲੱਗੀਆਂ ਐਲ ਈ ਡੀਜ਼ ’ਤੇ ਆਪਣੀਆਂ ਤਸਵੀਰਾਂ ਲਗਵਾ ਕੇ ਸੰਗਤਾਂ ਦਾ ਰੋਹ ਕਮਾਇਆ: ਪ੍ਰਧਾਨ ਹਰਗੋਬਿੰਦ ਕੌਰ
ਮਣੀਪੁਰ ਘਟਨਾ ਦੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਮੰਗੀ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ ਸਾਹਿਬ, 22 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਸ਼ਨੀਵਾਰ ਨੂੰ ਮਣੀਪੁਰ ਵਿਚ ਬੇਸਹਾਰਾ ਕੁੜੀਆਂ ਦੀ ਬੇਪਤੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਤੇ ਕਿਹਾ ਕਿ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਨਾਲੋਂ ਕੁਝ ਵੀ ਘੱਟ ਦੇਸ਼ ਦੀ ਆਤਮਾ ਨੂੰ ਮਨਜ਼ੂਰ ਨਹੀਂ ਹੋਵੇਗਾ ਤੇ ਪੀੜਤਾਂ ਲਈ ਨਿਆਂ ਯਕੀਨੀ ਨਹੀਂ ਬਣਾਏਗਾ।....
24 ਜੁਲਾਈ ਤੋਂ 04 ਅਗਸਤ 2023 ਤੱਕ ਜ਼ਿਲ੍ਹੇ ਅੰਦਰ ਬਲਾਕ ਪੱਧਰ ’ਤੇ ਰੋਜ਼ਗਾਰ ਮੇਲੇ ਲਗਾਏ ਜਾਣਗੇ
27 ਜੁਲਾਈ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਪਲੇਸਮੈਂਟ ਕੈਂਪ ਲੱਗੇਗਾ-ਰੋਜ਼ਗਾਰ ਮੇਲਿਆਂ ਵਿੱਚ ਐੱਸ.ਆਈ.ਐੱਸ ਸਕਿਊਰਿਟੀ ਕੰਪਨੀ ਵਲੋਂ ਸਕਿਊਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ ਬਟਾਲਾ, 22 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ....
ਨਦੀਆਂ/ਨਾਲਿਆਂ ਦੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਉੱਪਰ ਹੋਵੇਗੀ ਕਾਨੂੰਨੀ ਕਾਰਵਾਈ
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼ ਨੂੰ ਬਲਾਕ ਪੁਲੀਆਂ ਨੂੰ ਖੁਲਵਾਉਣ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 22 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਾਣੀ ਦੇ ਨਿਕਾਸ ਲਈ ਬਣੀਆਂ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਜਾਂ ਇਨ੍ਹਾਂ ਵਿੱਚ ਪਾਣੀ ਦੇ ਬਹਾਵ `ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣ ਜਾਂ ਨਾਲਿਆਂ ਨੂੰ....
ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਦੋ ਦਿਨਾਂ ਲਈ ਹੋਰ ਮੁਲਤਵੀ ਕੀਤੀ
ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਲਿਆ ਫੈਸਲਾ ਹੁਣ ਸੋਮਵਾਰ ਸ਼ਾਮ ਨੂੰ ਯਾਤਰਾ ਸ਼ੁਰੂ ਕਰਨ ਲਈ ਦੁਬਾਰਾ ਰੀਵਿਊ ਕੀਤਾ ਜਾਵੇਗਾ ਗੁਰਦਾਸਪੁਰ, 22 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ....
ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੱਟੀ ਹਲਕੇ ਅੰਦਰ 40 ਹੋਰ ਬਹੁ ਮੰਤਵੀਂ ਖੇਡ ਪਾਰਕ ਬਣਾਏ ਜਾਣਗੇ : ਕੈਬਨਿਟ ਮੰਤਰੀ ਭੁੱਲਰ
ਕੈਬਨਿਟ ਮੰਤਰੀ ਭੁੱਲਰ ਨੇ ਲੱਗਭੱਗ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਬਹੁ ਮੰਤਵੀਂ ਖੇਡ ਪਾਰਕਾਂ ਦਾ ਰੱਖਿਆ ਨੀਂਹ ਪੱਥਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੱਟੀ ਹਲਕੇ ਅੰਦਰ ਬਣਾਏ ਜਾਣਗੇ 40 ਹੋਰ ਬਹੁ ਮੰਤਵੀਂ ਖੇਡ ਪਾਰਕ ਪੱਟੀ, 22 ਜੁਲਾਈ : ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਾਲਜੀਤ ਸਿੰਘ ਭੁੱਲਰ ਪੰਚਾਇਤ ਤੇ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਅੱਜ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗਭੱਗ 02 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਬਹੁ....
ਡਿਊਟੀ ਪ੍ਰਤੀ ਲਾਪਰਵਾਹੀ ਖਿਲਾਫ਼ ਐਸਐਸਪੀ ਪਠਾਨਕੋਟ ਦਾ ਵੱਡਾ ਐਕਸ਼ਨ
ਪਠਾਨਕੋਟ, 22 ਜੁਲਾਈ : ਐਸਐਸਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ ਵੱਲੋ ਮੁੱਖ ਅਫ਼ਸਰ ਥਾਣਾ ਸੁਜਾਨਪੁਰ ਇੰਸਪੈਕਟਰ ਅਨਿਲ ਪਵਾਰ ਨੂੰ ਡਿਊਟੀ ਦੌਰਾਨ ਅਣਗਹਿਲੀ ਵਰਤਣ ਤੇ ਸਸਪੈਂਡ ਕਰਕੇ ਲਾਈਨ ਹਾਜ਼ਰ ਕੀਤਾ ਗਿਆ ਹੈ । ਇੱਥੇ ਇਹ ਦੱਸਣਾ ਵੀ ਵਾਜਬ ਹੈ ਕਿ ਉਕਤ ਕਾਰਵਾਈ ਮਿਤੀ 20-07-23 ਨੂੰ ਸਤਨਾਮ ਸਿੰਘ ਵਾਸੀ ਦਿਹਾਤੀ ਸੁਜਾਨਪੁਰ ਵਲੋ ਕੋਈ ਜ਼ਹਿਰੀਲੀ ਚੀਜ ਖਾਣ ਕਰਕੇ ਹੋਈ ਮੌਤ ਤੇ ਬਣਦਾ ਪਰਚਾ 306 IPC ਦਰਜ ਨਾ ਕਰਕੇ ਸਿਰਫ 174 ਸੀਆਰਪੀਸੀ ਦੀ ਕਾਰਵਾਈ ਕਰਨ ਕਰਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ....
ਆਉਣ ਵਾਲੀ ਪੀੜ੍ਹੀ ਨੂੰ ਹਰਾ ਭਰਾ ਪੰਜਾਬ ਦੇਣ ਲਈ ਵੱਧ ਤੋਂ ਵੱਧ ਪੌਦੇ ਲਗਾਈਏ : ਕੈਬਨਿਟ ਮੰਤਰੀ ਕਟਾਰੂਚੱਕ
ਵਣ ਵਿਭਾਗ ਵੱਲੋਂ ਮਨਾਏ ਗਏ ਵਣ ਮਹਾਂਉਤਸਵ ਦੋਰਾਨ ਕੈਬਨਿਟ ਮੰਤਰੀ ਪੰਜਾਬ ਨੇ ਕੀਤੀ ਸਿਰਕਤ ਵਣ ਮਹਾਂਉਤਸਵ ਦੋਰਾਨ ਬੱਚਿਆਂ ਨਾਲ ਕੈਬਨਿਟ ਮੰਤਰੀ ਪੰਜਾਬ ਨੇ ਜਾਗਰੁਕਤਾ ਰੈਲੀ ਵਿੱਚ ਸਾਮਲ ਹੋ ਕੇ ਲੋਕਾਂ ਨੂੰ ਕੀਤਾ ਜਾਗਰੁਕ ਜਿਆਦਾ ਤੋਂ ਜਿਆਦਾ ਪੌਦੇ ਲਗਾਈਏ ਤਾਂ ਜੋ ਆਣ ਵਾਲੀ ਪੀੜੀ ਨੂੰੰ ਮਿਲ ਸਕੇ ਹਰਿਆ ਭਰਿਆ ਪੰਜਾਬ : ਕੈਬਨਿਟ ਮੰਤਰੀ ਕਟਾਰੂਚੱਕ ਪਠਾਨਕੋਟ 22 ਜੁਲਾਈ : ਸਮੂਚੇ ਪੰਜਾਬ ਅੰਦਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਵਿੱਚ 20 ਜੁਲਾਈ ਤੋਂ 30 ਜੁਲਾਈ ਤੱਕ ਵਣ ਮਹਾਂ....
ਗੁਰਦਾਸਪੁਰ ਵਿੱਚ ਵਾਪਰੇ ਸੜਕ ਹਾਦਸੇ 'ਚ ਇੱਕ ਦੀ ਮੌਤ, 3 ਜਖ਼ਮੀ
ਗੁਰਦਾਸਪੁਰ, 21 ਜੁਲਾਈ : ਗੁਰਦਾਸਪੁਰ ਵਿਚ ਬਟਾਲਾ ਰੋਡ ‘ਤੇ 2 ਮੋਟਰ ਸਾਈਕਲ ਆਪਸ ਵਿਚ ਭਿੜ ਗਏ। ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ 3 ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਲਈ ਹੈ ਤੇ ਹਾਦਸੇ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ 4 ਨੌਜਵਾਨ ਇਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਟਾਲਾ ਜਾ ਰਹੇ ਸਨ। ਜਦੋਂ ਉਹ ਦਾਣਾ ਮੰਡੀ ਕੋਲ ਪਹੁੰਚੇ ਤਾਂ ਬਟਾਲਾ ਤੋਂ ਗਲਤ ਦਿਸ਼ਾ ਤੋਂ ਆ ਰਹੇ....
ਜ਼ਿਲ੍ਹਾ ਪ੍ਰਸ਼ਾਸਨ ਦੀ ਚੌਕਸੀ ਅਤੇ ਤੁਰੰਤ ਐਕਸ਼ਨ ਨਾਲ ਪਿਛਲੇ ਦੋ ਹਫ਼ਤਿਆਂ ਦੌਰਾਨ ਦੋ ਵਾਰ ਹੜ੍ਹ ਦਾ ਖ਼ਤਰਾ ਟਲਿਆਬਰਸਾਤੀ ਸੀਜ਼ਨ ਦੌਰਾਨ ਫਲੱਡ ਕੰਟਰੋਲ ਟੀਮਾਂ ਦੇ ਨਾਲ ਜ਼ਿਲ੍ਹਾ ਵਾਸੀ ਵੀ ਚੌਕਸ ਰਹਿਣ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਿਵਲ, ਪੁਲਿਸ ਤੇ ਬੀ.ਐੱਸ.ਐੱਫ਼ ਦੀਆਂ ਟੀਮਾਂ ਨੇ ਬਚਾਅ ਕਾਰਜਾਂ ਵਿੱਚ ਮਿਸਾਲੀ ਕੰਮ ਕੀਤਾ ਲੋੜ ਪੈਣ ’ਤੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ ਟੋਲ ਫਰੀ ਨੰਬਰ 1800-180-1852 ’ਤੇ ਸੰਪਰਕ ਕੀਤਾ ਜਾਵੇ ਗੁਰਦਾਸਪੁਰ, 21 ਜੁਲਾਈ : ਪਿਛਲੇ ਦੋ ਹਫ਼ਤਿਆਂ ਦੌਰਾਨ ਦਰਿਆ ਰਾਵੀ ਵਿੱਚ ਦੋ ਵਾਰ ਆਏ ਭਾਰੀ ਪਾਣੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਅਗਾਉਂ ਹੜ੍ਹ ਰੋਕੂ ਪ੍ਰਬੰਧਾਂ ਸਦਕਾ ਸਰਹੱਦੀ ਖੇਤਰ ਵਿੱਚ ਹੜ੍ਹਾਂ....
24 ਜੁਲਾਈ ਤੋਂ 04 ਅਗਸਤ 2023 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ’ਤੇ ਰੋਜ਼ਗਾਰ ਮੇਲੇ ਲਗਾਏ ਜਾਣਗੇ
ਰੋਜ਼ਗਾਰ ਮੇਲਿਆਂ ਵਿੱਚ ਐੱਸ.ਆਈ.ਐੱਸ ਸਕਿਊਰਿਟੀ ਕੰਪਨੀ ਵਲੋਂ ਸਕਿਊਰਿਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ ਗੁਰਦਾਸਪੁਰ, 21 ਜੁਲਾਈ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ....
ਵੋਟਰ ਸੂਚੀਆਂ `ਚ ਸੁਧਾਈ ਲਈ ਬੀ.ਐਲ.ਓਜ 21 ਜੁਲਾਈ ਤੋਂ ਘਰ-ਘਰ ਜਾ ਕੇ ਕਰਨਗੇ ਸਰਵੇ
ਗੁਰਦਾਸਪੁਰ ਜ਼ਿਲ੍ਹੇ ਦੇ ਨਿਵਾਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਪ੍ਰਕਿਰਿਆ `ਚ ਸਹਿਯੋਗ ਕਰਨ : ਜ਼ਿਲ੍ਹਾ ਚੋਣ ਅਫ਼ਸਰ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ ਲਈ ਨੌਜਵਾਨ ਆਪਣੀ ਵੋਟ ਜਰੂਰ ਬਣਾਉਣ ਗੁਰਦਾਸਪੁਰ, 21 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੋਂ ਪਹਿਲਾ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਐੱਮ.ਪੀ.ਲੈਡ ਫੰਡਾਂ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਰੀਵਿਊ
ਬਟਾਲਾ ਸ਼ਹਿਰ ਵਿੱਚ ਬਣਾਈ ਜਾਣ ਵਾਲੀ ਲਾਇਬ੍ਰੇਰੀ ਦੇ ਪ੍ਰੋਜੈਕਟ ਨੂੰ ਤਰਜੀਹ ਦੇ ਕੇ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਗੁਰਦਾਸਪੁਰ, 21 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਐੱਮ.ਪੀ.ਲੈਡ ਫੰਡਾਂ ਤਹਿਤ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ। ਅੱਜ ਸਥਾਨਕ ਪੰਚਾਇਤ ਭਵਨ ਵਿੱਚ ਐੱਮ.ਪੀ.ਲੈਡ ਫੰਡਾਂ ਨਾਲ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ....
ਕੈਬਨਿਟ ਮੰਤਰੀ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਵੱਲੋਂ ਡੇਰਾ ਬਾਬਾ ਨਾਨਕ ਦੇ ਇਲਾਕੇ ਦਾ ਦੌਰਾ
ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹਰ ਕਿਸੇ ਦੀ ਬਾਂਹ ਫੜੇਗੀ - ਕੁਲਦੀਪ ਸਿੰਘ ਧਾਲੀਵਾਲ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਸੜਕ ਤੋਂ ਪਾਣੀ ਪਿੱਛੇ ਹਟਿਆ ਜੇ ਸਭ ਠੀਕ ਰਿਹਾ ਤਾਂ ਐਤਵਾਰ ਤੋਂ ਮੁੜ ਸ਼ੁਰੂ ਹੋਵੇਗੀ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ : ਡਿਪਟੀ ਕਮਿਸ਼ਨਰ ਗੁਰਦਾਸਪੁਰ, 21 ਜੁਲਾਈ : ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਡੇਰਾ ਬਾਬਾ ਨਾਨਕ ਅਤੇ ਹੋਰ ਨੇੜਲੇ ਇਲਾਕੇ ਦਾ ਦੌਰਾ ਕਰਕੇ ਰਾਵੀ....
ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਕੀਤੀ ਗਈ ਛਾਪੇਮਾਰੀ
ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਫੜੀ ਗਈ 60 ਕਿੱਲੋ ਸਿੰਗਲ ਯੂਜ਼ ਪਲਾਸਟਿਕ, 05 ਦੁਕਾਨਦਾਰਾਂ ਦੇ ਕੱਟੇ ਚਲਾਨ ਤਰਨ ਤਾਰਨ, 21 ਜੁਲਾਈ : ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਅਗਵਾਈ ਹੇਠ ਅੱਜ ਤਰਨ ਤਾਰਨ ਸ਼ਹਿਰ ਵਿਖੇ ਵੱਖ-ਵੱਖ ਥਾਵਾਂ ‘ਤੇ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸ਼ਹਿਰ ਵਿੱਚ ਵੱਖ-ਵੱਖ ਦੁਕਾਨਦਾਰਾ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਵੱਲੋਂ ਵਰਤੇ ਜਾ ਰਹੇ ਸਿੰਗਲ ਯੂਜ ਪਲਾਸਟਿਕ ਅਤੇ ਪਲਾਸਟਿਕ ਕੈਰੀ ਬੈਗਜ਼ ਦੀ ਲਗਭਗ....
ਫ਼ਸਲੀ ਵਿਭਿੰਨਤਾ ਅਤੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਵਿੱਚ ਸਹਾਈ ਹੋ ਸਕਦੀ ਹੈ ਮੂਲ ਅਨਾਜ਼ਾਂ ਦੀ ਖੇਤੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੂਲ ਅਨਾਜਾਂ ਦੀ ਖੇਤੀ ਕਰਨ ਨੂੰ ਤਰਜੀਹ ਦੇਣ ਕੀਤੀ ਅਪੀਲ ਤਰਨ ਤਾਰਨ, 21 ਜੁਲਾਈ : ਹਰੀ ਕ੍ਰਾਂਤੀ ਤੋਂ ਬਾਅਦ ਪੰਜਾਬ ਦੇ ਕਿਸਾਨ ਆਪਣੇ ਮੂਲ ਅਨਾਜ ਛੱਡ ਕੇ ਸਿਰਫ਼ ਕਣਕ ਅਤੇ ਝੋਨੇ ਦੀ ਵੱਧ ਪੈਦਾਵਾਰ ਦੇ ਚੱਕਰ ਵਿਚ ਪੈਅ ਗਏ। ਪੰਜਾਬ ਦੇ ਉਹ ਮੂਲ ਅਨਾਜ ਜੋ ਜ਼ਿਆਦਾ ਪ੍ਰੋਟੀਨ ਅਤੇ ਰੇਸ਼ੇ ਨਾਲ ਭਰਪੂਰ ਹਨ, ਉਨ੍ਹਾਂ ਨੂੰ ਉਗਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਬਜ਼ੁਰਗਾਂ ਵਾਂਗ ਚੰਗੀ ਸਿਹਤ ਬਰਕਰਾਰ ਰਹਿ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ....