ਮਾਝਾ

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਬਾਂਹ ਫੜ੍ਹੀ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਬਟਾਲਾ, 15 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੁਦ ਹੜ੍ਹ ਪ੍ਰਭਵਿਤ ਖੇਤਰਾਂ ਦਾ ਦੋਰਾ ਕਰ ਰਹੇ ਹਨ ਅਤੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਰਾਹਤ ਪਹੁੰਚਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕੀਤਾ। ਉਨਾਂ ਅੱਜ ਸਵੇਰੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ....
ਬਟਾਲਾ ਬਲਾਕ ਦੇ ਪਿੰਡ ਅਕਰੁਪਰਾ ਵਿਖੇ 18 ਜੁਲਾਈ ਨੂੰ ਲੱਗੇਗਾ ‘ਅਬਾਦ’ ਕੈਂਪ
ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਾਲ ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ-ਲੋਕਾਂ ਨੂੰ ਪੁਹੰਚਣ ਦੀ ਕੀਤੀ ਅਪੀਲ ਬਟਾਲਾ, 15 ਜੁਲਾਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੂੰ 18 ਜੁਲਾਈ ਨੂੰ ਬਟਾਲਾ ਬਲਾਕ ਦੇ ਪਿੰਡ ਅਕਰਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ‘ਮਿਸ਼ਨ ਅਬਾਦ’ ਤਹਿਤ ਸਵੇਰੇ 9 ਵਜੇ ਤੋਂ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ....
ਨਾਰਾਇਣਗੜ੍ਹ ਡਰੇਨ ਤੇ ਬਣੀ ਪੁਲੀ ਨੂੰ 11 ਫੁੱਟ ਤੋ ਵਧਾ ਕੇ 23 ਫੁੱਟ ਤੱਕ ਕੀਤਾ ਜਾਵੇਗਾ ਚੋੜ੍ਹਾ : ਲੋਕ ਨਿਰਮਾਣ ਮੰਤਰੀ
1 ਕਰੋੜ 48 ਲੱਖ ਰੁਪਏ ਆਉਣਗੇ ਖਰਚ ਅੰਮ੍ਰਿਤਸਰ 15 ਜੁਲਾਈ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਸਮੂਹ ਮੰਤਰੀਆਂ ਅਤੇ ਵਿਧਾਇਕਾ ਵਲੋਂ ਆਪੋ ਆਪਣੇ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਡਰੇਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਨਾਂ ਸਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਵਲੋ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ....
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀ ਈ ਟੀ ਓ ਨਿਰੰਤਰ ਕਾਰਜਸ਼ੀਲ 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ 'ਚ ਲੋਕਾਂ ਦੇ ਨਾਲ ਖੜ੍ਹੀ : ਈ ਟੀ ਓ ਜੰਡਿਆਲਾ ਗੁਰੂ, 15 ਜੁਲਾਈ : ਜੰਡਿਆਲਾ ਗੁਰੂ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਅਗਵਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਰ ਰਹੇ ਹਨ। ਅੱਜ ਉਨ੍ਹਾਂ ਫਤਿਹਪੁਰ ਰਾਜਪੂਤਾਂ, ਛਾਪਾ ਰਾਮ ਸਿੰਘ,ਨਾਜੋਆਣੀ....
ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨ ਤਾਰਨ, 15 ਜੁਲਾਈ : ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਟਿਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਤਰਨ-ਤਾਰਨ ਜਿਲ੍ਹੇ ਦੇ ਜੋ ਯੁਵਕ ਸੀ. ਆਰ. ਪੀ. ਐਫ਼., ਬੀ. ਐਸ. ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ।ਉਨ੍ਹਾਂ ਯੁਵਕਾਂ ਨੂੰ ਫਿ਼ਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਚਾਹਵਾਨ ਯੁਵਕ....
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਮਗਰੋਂ ਚੱਲ ਰਹੇ ਰਾਹਤ ਕਾਰਜਾਂ ਵਿੱਚ ਲੱਗੇ ਮਗਨਰੇਗਾ ਮਜ਼ਦੂਰਾਂ ਨੂੰ ਅੋਡੋਮਾੱਸ ਕਰੀਮ ਦੇ ਪੈਕਟ ਵੰਡੇ
ਬਰਸਾਤੀ ਸ਼ੀਜ਼ਨ ਦੌਰਾਨ ਮਲੇਰੀਆ ਤੇ ਡੇਂਗੂ ਬੁਖਾਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੂਸ਼ਆਂ ਲਈ ਚਾਰਾ ਮੁਹੱਈਆ ਕਰਵਾਉਣ ਵਾਲੇ ਕਿਸਾਨਾਂ ਦਾ ਕੀਤਾ ਧੰਨਵਾਦ ਪ੍ਰਭਾਵਿਤ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵੰਡਵਾਇਆ ਗਿਆ ਹਰਾ ਚਾਰਾ ਤਰਨ ਤਾਰਨ, 15 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ‘ਤੇ ਹੜ੍ਹਾਂ ਮਗਰੋਂ ਚੱਲ ਰਹੇ ਰਾਹਤ ਕਾਰਜਾਂ ਵਿੱਚ ਲੱਗੇ ਮਗਨਰੇਗਾ ਮਜ਼ਦੂਰਾਂ ਨੂੰ ਅੋਡੋਮਾੱਸ ਕਰੀਮ ਦੇ....
ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ
ਵਿਦਿਆਰਥਣਾਂ ਨੂੰ ਸਕੂਲਾਂ ਵਿੱਚ ‘ਗੁੱਡ ਟੱਚ ਤੇ ਬੈਡ ਟੱਚ’ ਬਾਰੇ ਕੀਤਾ ਜਾਵੇਗਾ ਜਾਗਰੂਕ ਗੁਰਦਾਸਪੁਰ, 14 ਜੁਲਾਈ : ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਨੇ ਕਿਰਤ ਵਿਭਾਗ, ਬਾਲ ਸੁਰੱਖਿਆ ਯੂਨਿਟ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਿਲੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨਾਂ ਕਿਹਾ ਕਿ ਇਨਾਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ....
ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸੈਸ਼ਨ ਜੱਜ  ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 14 ਜੁਲਾਈ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਸਤੰਬਟ 2023 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ....
ਡੇਂਗੂ ਬੁਖਾਰ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਬਟਾਲਾ, 14 ਜਲਾਈ : ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ" ਦੀਆਂ ਹਦਾਇਤਾਂ ਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ "ਕਲਸ਼ੀ" ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਆਉਣ ਵਾਲੇ ਡੇਂਗੂ ਬੁਖਾਰ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸ੍ਰ. ਰਛਪਾਲ ਸਿੰਘ ਸਹਾ: ਮਲੇਰੀਆ ਅਫ਼ਸਰ ਨੇ ਡੇਂਗੂ ਬੁਖਾਰ ਸਬੰਧੀ ਐਂਟੀ ਡੇਂਗੂ ਮੰਥ ਜੁਲਾਈ-2023 ਸੈਮੀਨਾਰ ਲਗਾਇਆ ਤੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ....
ਸੈਟੇਲਾਈਟ ਚੈਨਲ ਚਲਾਉਣ ਲਈ ਵੀ ਯਤਨ ਆਰੰਭੇ, ਕੇਂਦਰੀ ਸੂਚਨਾ ਪ੍ਰਸਾਰਣ ਮੰਤਰੀ ਨੂੰ ਲਿਖਿਆ ਪੱਤਰ
ਗੁਰਬਾਣੀ ਪ੍ਰਸਾਰਣ ਦੇ ਸਭ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਪਾਸ ਹੀ ਹੋਣਗੇ : ਐਡਵੋਕੇਟ ਧਾਮੀ ਅੰਮ੍ਰਿਤਸਰ, 14 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 24 ਜੁਲਾਈ 2023 ਤੋਂ ਆਪਣੇ ਵੈੱਬ ਚੈਨਲ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੱਜ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ ਮੈਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਅੰਤ੍ਰਿੰਗ....
ਡਾ. ਸਹੋਤਰਾ ਨੇ 6 ਘੰਟੇ ਦਾ ਆਪ੍ਰੇਸ਼ਨ ਕਰਕੇ ਜੋੜਿਆ ਨੌਜਵਾਨ ਦਾ ਕੱਟਿਆ ਗੁੱਟ 
ਗੁਰਦਾਸਪੁਰ, 14 ਜੁਲਾਈ : ਗੁਰਦਾਸਪੁਰ ਸ਼ਹਿਰ ਅੰਦਰ ਪੁਰਾਣੀ ਸਬਜੀ ਮੰਡੀ ਨੇੜੇ ਸਥਿਤ ਡਾ. ਦੀਪਕ ਸਹੋਤਰਾ ਆਰਥੋ ਮੈਡੀਕਲ ਸੈਂਟਰ ਵਿੱਚ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਦੀਪਕ ਸਹੋਤਰਾ ਨੇ ਇੱਕ ਨੌਜਵਾਨ ਦੇ ਕੱਟੇ ਗਏ ਗੁੱਟ ਅਤੇ ਹੱਥ ਨੂੰ ਮੁੜ ਜੋੜ ਕੇ ਇੱਕ ਹੋਰ ਮਿਸਾਲ ਪੈਦਾ ਕੀਤੀ ਹੈ। ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡਾ. ਦੀਪਕ ਸਹੋਤਰਾ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੇ ਹਸਪਤਾਲ ਵਿੱਚ ਇੱਕ ਨੌਜਵਾਨ ਲਿਆਂਦਾ ਗਿਆ ਸੀ ਜਿਸ ਦਾ ਕੁਝ ਹਮਲਾਵਰਾਂ ਨੇ ਤੇਜਧਾਰ....
ਤਰਨਤਾਰਨ 'ਚ ਪੁਲਿਸ ਅਤੇ ਲੁਟੇਰਿਆਂ 'ਚ ਮੁਕਾਬਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ 
ਤਰਨਤਾਰਨ, 14 ਜੁਲਾਈ : ਤਰਨਤਾਰਨ ਜ਼ਿਲ੍ਹੇ ਦੇ ਸਰਾਏ ਅਮਾਨਤ ਖਾਂ ਥਾਣੇ ਵਿੱਚ ਇੱਕ ਪੈਟਰੋਲ ਪੰਪ ਨੂੰ ਲੁੱਟਣ ਅਤੇ ਫਿਰ ਸੁਰ ਸਿੰਘ ਪਿੰਡ ਵਿੱਚ ਇੱਕ ਹੋਰ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ ਹੈ। ਇਸ ਮੁਕਾਬਲੇ 'ਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਹੈ। ਜਿਸ 'ਚ ਇੱਕ ਲੁਟੇਰੇ ਦੀ ਮੌਤ ਹੋ ਗਈ ਹੈ, ਜਦੋਂ ਕੇ ਦੂਜਾ ਲੁਟੇਰਾ ਗੰਭੀਰ ਜ਼ਖਮੀ ਹੈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਲੁੱਟ ਦੀ ਵਾਰਦਾਤ ਤੋਂ ਬਾਅਦ ਪੁਲਿਸ ਇਨ੍ਹਾਂ ਦਾ....
ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ’ਤੇ ਬੇਬੁਨਿਆਦ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਤਰਨ ਤਾਰਨ, 14 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਬਲਦੀਪ ਕੌਰ ਨੇ ਸੋਸ਼ਲ ਮੀਡੀਆ, ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫੈਲਾਉਣ ਤੋਂ ਵਰਜਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਸੋਸ਼ਲ ਮੀਡੀਆ, ਵੈੱਬ ਚੈਨਲ ਬੇਬੁਨਿਆਦ ਅਫਵਾਹਾਂ ਨੂੰ ਖਬਰਾਂ ਦੇ ਰੂਪ ਵਿੱਚ ਫੈਲਾ ਦਿੰਦੇ ਹਨ ਅਤੇ ਫਰਜ਼ੀ ਖ਼ਬਰਾਂ ਦਾ ਸਮਰਥਨ ਵੀ ਕਰਦੇ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,64,537 ਯੋਗ ਲਾਭਪਾਤਰੀਆਂ ਨੂੰ ਦਿੱਤੀ 24 ਕਰੋੜ 68 ਲੱਖ 05 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ ਤਰਨ ਤਾਰਨ, 14 ਜੁਲਾਈ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜੂਨ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,64,537 ਯੋਗ ਲਾਭਪਾਤਰੀਆਂ ਨੂੰ 24 ਕਰੋੜ 68 ਲੱਖ 05 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ....
ਵਿਸ਼ਵ ਅਬਾਦੀ ਪੰਦਰਵਾੜੇ ਨੂੰ ਸਮਰਪਿਤ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ
ਤਰਨ ਤਾਰਨ, 14 ਜੁਲਾਈ : ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਸ਼ਵ ਅਬਾਦੀ ਪੰਦਰਵਾੜੇ ਨੂੰ ਸਮਰਪਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵੱਧਦੀ ਆਬਾਦੀ ਇੱਕ ਗੰਭੀਰ ਸਮੱਸਿਆ ਹੈ ਜੋ ਕਿ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਨੂੰ ਸਿਧੇ ਜਾਂ ਅਸਿੱਧੇ ਰੂਪ ਵਿਚ ਜਨਮ ਦਿੰਦੀ ਹੈ। ਇਥੋਂ ਤੱਕ ਕਿ ਭੁੱਖਮਰੀ, ਬੇਰੁਜਗਾਰੀ, ਅਨਪੜ੍ਹਤਾ, ਨਸ਼ੇ, ਗਰੀਬੀ, ਸੱਭ ਤਰਾਂ੍ਹ ਦੇ ਪ੍ਰਦੂਸ਼ਣ....