ਮਾਝਾ

ਡਿਪਟੀ ਕਮਿਸ਼ਨਰ ਵੱਲੋਂ ਜੇਲ੍ਹ ਵਿੱਚ ਬੰਦ ਬੰਦੀਆਂ ਲਈ ‘ਸਿੱਖਿਆ ਦਾਤ’ ਪ੍ਰੋਗਰਾਮ ਦੀ ਸ਼ੁਰੂਆਤ
ਜੇਲ੍ਹ ਵਿੱਚ ਬੰਦ ਬੰਦੀ ਹੁਣ ਸਿੱਖਿਆ ਦੀ ਦਾਤ ਲੈ ਕੇ ਆਪਣੀ ਜ਼ਿੰਦਗੀ ਨੂੰ ਬੇਹਤਰ ਬਣਾਉਣਗੇ ਪਹਿਲੇ ਬੈਚ ਵਿੱਚ 22 ਲੜਕੀਆਂ, ਔਰਤਾਂ ਅਤੇ 18 ਨੌਜਵਾਨ ਲੜਕਿਆਂ ਨੇ ਦਾਖਲਾ ਲਿਆ ਦਸਵੀਂ, ਬਾਹਰਵੀਂ, ਬੀ.ਏ. ਐੱਮ.ਏ, ਦੀ ਪੜ੍ਹਾਈ ਦੇ ਨਾਲ ਸਕਿੱਲ ਡਿਵੈਲਪਮੈਂਟ ਦੇ ਕੋਰਸ ਵੀ ਕਰਵਾਏ ਜਾਣਗੇ ਗੁਰਦਾਸਪੁਰ, 11 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਇੱਕ ਹੋਰ ਪਹਿਲਕਦਮੀ ਕਰਦਿਆਂ ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਬੰਦ ਬੰਦੀਆਂ ਲਈ ‘ਸਿੱਖਿਆ ਦਾਤ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ....
ਕੈਬਨਿਟ ਮੰਤਰੀ ਭੁੱਲਰ ਦਰਿਆ ਵਿੱਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਆਪ ਕਿਸ਼ਤੀ ਰਾਹੀਂ ਪਹੁੰਚੇ
ਪਿੰਡ ਘੜੁੰਮ ਤੇ ਬਸਤੀ ਲਾਲਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਕੈਬਨਿਟ ਮੰਤਰੀ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਲੈ ਰਹੇ ਹਨ ਪਾਣੀ ਦੇ ਪੱਧਰ ਦਾ ਜਾਇਜ਼ਾ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਯਤਨਸ਼ੀਲ-ਡਿਪਟੀ ਕਮਿਸ਼ਨਰ ਤਰਨ ਤਾਰਨ, 11 ਜੁਲਾਈ : ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਹਲਕਾ ਪੱਟੀ ਵਿੱਚ ਪਿਛਲ਼ੇ ਦੋ ਦਿਨਾਂ ਤੋਂ ਪਾਣੀ ਦੀ ਭਿਆਨਕ ਮਾਰ ਹੇਠ ਆਏ ਦਰਿਆ....
ਡਿਪਟੀ ਕਮਿਸ਼ਨਰ ਵੱਲੋਂ ਦਰਿਆ ਸਤਲੁਜ ਨਾਲ ਲੱਗਦੇ ਹੜ੍ਹਾਂ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਹੜ੍ਹਾਂ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਆਪ ਕਮਾਂਡ ਸੰਭਾਲ ਰਹੇ ਹਨ ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਤਰਨ ਤਾਰਨ, 11 ਜੁਲਾਈ : ਹਰੀਕੇ ਹੈੱਡ ਵਰਕਸ ਤੋਂ ਨੀਵਾਣ ਵੱਲ ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ, ਬੰਨਾਂ ਦੀ ਮਜ਼ਬੂਤੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵੱਡੀ ਪੱਧਰ ‘ਤੇ ਪਿਛਲੇ ਦੋ ਦਿਨਾਂ ਤੋਂ ਰਾਹਤ ਕਾਰਜ ਆਰੰਭੇ ਗਏ ਹਨ ਅਤੇ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੀ. ਐੱਸ. ਐੱਫ਼ ਕੈਂਪ ਖੇਮਕਰਨ ਦਾ ਦੌਰਾ
ਬੀ. ਐੱਸ. ਐੱਫ਼ ਕੈਂਪ ਦੇ ਅੰਦਰ ਤੇ ਬਾਹਰ ਭਾਰੀ ਬਾਰਸ਼ ਕਾਰਨ ਪਾਣੀ ਦੇ ਇਕੱਠਾ ਹੋ ਜਾਣ ਕਾਰਨ ਬਣੀ ਹੋਈ ਗੰਭੀਰ ਸਥਿਤੀ ਦਾ ਲਿਆ ਜਾਇਜ਼ਾ ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਭੰਗਾਲ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ ਤਰਨ ਤਾਰਨ, 11 ਜੁਲਾਈ : ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਬੀ. ਐੱਸ. ਐੱਫ਼ ਕੈਂਪ ਖੇਮਕਰਨ ਦਾ ਦੌਰਾ ਕੀਤਾ ਅਤੇ ਇੱਕ ਸੰਯੂਕਤ ਮੀਟਿੰਗ ਬੀ. ਐੱਸ. ਐੱਫ਼ ਕੈਂਪ ਦੇ ਅੰਦਰ ਤੇ ਬਾਹਰ ਭਾਰੀ ਬਾਰਸ਼ ਕਾਰਨ ਪਾਣੀ ਦੇ ਇਕੱਠਾ ਹੋ ਜਾਣ....
ਗੁਦਾਈਕੇ ਦੇ ਗੁਰਦੁਆਰਾ ਸਾਹਿਬ 'ਚ ਪਾਣੀ ਵੜਨ 'ਤੇ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸਿਰ 'ਤੇ ਚੁੱਕ ਕੇ ਸੁਰੱਖਿਅਤ ਥਾਂ' ਤੇ ਪਹੁੰਚਾਏ
ਦਰਿਆ ਵਿੱਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਆਪ ਕਿਸ਼ਤੀ ਰਾਹੀਂ ਪਹੁੰਚੇ ਕੈਬਨਿਟ ਮੰਤਰੀ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਕੈਬਨਿਟ ਮੰਤਰੀ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਲੈ ਰਹੇ ਹਨ ਪਾਣੀ ਦੇ ਪੱਧਰ ਦਾ ਜਾਇਜ਼ਾ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਤਰਨ ਤਾਰਨ, 11 ਜੁਲਾਈ : ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ....
ਸੰਭਾਵਿਤ ਹੜ ਪ੍ਰਭਾਵਿੱਤ ਖੇਤਰ ਅੰਦਰ ਵਧੀਆ ਕਾਰਗੁਜਾਰੀ ਪੇਸ ਕਰਨ ਵਾਲੇ ਕਰਮਚਾਰੀ/ ਅਧਿਕਾਰੀ ਹਨ ਪ੍ਰਸੰਸਾ ਦੇ ਹੱਕਦਾਰ-ਡਿਪਟੀ ਕਮਿਸਨਰ
ਹੜ ਪ੍ਰਭਾਵਿੱਤ ਖੇਤਰਾਂ ਅੰਦਰ ਹਰੇਕ ਅਫਸਰ ਨੂੰ ਅਪਣਾ ਸਹਿਯੋਗ ਦੇ ਲਈ ਰਹਿਣਾ ਚਾਹੀਦਾ ਹੈ ਤਿਆਰ ਪਠਾਨਕੋਟ, 11 ਜੁਲਾਈ : ਬੀਤੇ ਦਿਨ੍ਹਾਂ ਦੋਰਾਨ ਹਿਮਾਚਲ ਪ੍ਰਦੇਸ ਅਤੇ ਜੰਮੂ ਕਸਮੀਰ ਅੰਦਰ ਬਾਰਿਸ ਹੋਣ ਕਰਕੇ ਉੱਜ ਦਰਿਆ ਵਿੱਚ ਪਾਣੀ ਜਿਆਦਾ ਆ ਗਿਆ ਸੀ ਜਿਸ ਦੇ ਚਲਦਿਆਂ ਬਮਿਆਲ ਖੇਤਰ ਅੰਦਰ ਕਾਫੀ ਪਿੰਡਾਂ ਅੰਦਰ ਹੜ੍ਹਾਂ ਵਾਲੀ ਸਥਿਤੀ ਪੈਦਾ ਹੋ ਗਈ ਸੀ ਪਰ ਪ੍ਰਸਾਸਨਿਕ ਅਧਿਕਾਰੀਆਂ ਦੀ ਸੂਝ ਬੂਝ ਦੇ ਚਲਦਿਆਂ ਕਿਸੇ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ....
ਜਿਲੇ ਵਿਚ ਡੇਂਗੂ ਅਤੇ ਮਲੇਰੀਆ ਦਾ ਕੋਈ ਕੇਸ ਨਹੀਂ : ਸਿਵਲ ਸਰਜਨ
ਅੰਮ੍ਰਿਤਸਰ 11 ਜੁਲਾਈ : ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਪੂਰੀ ਤਰ੍ਹਾਂ ਚੌਕਸ ਹੈ। ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੜ੍ਹਾਂ ਦੀ ਨਾਜੂਕ ਸਥਿਤੀ ਦੇ ਸਮੇਂ ਸਿਹਤ ਵਿਭਾਗ ਵਲੋਂ 44 ਰੈਪਿਡ ਰਿਸਪੋਂਸ ਟੀੰਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਹੰਗਾਮੀਂ/ਐਮਰਜੈਂਸੀ ਸਥਿਤੀ ਸਮੇਂ ਲੋਕਾਂ ਦੀ ਸਹਾਇਤਾ ਲਈ ਤੱਤਪਰ ਰਹਿਣਗੀਆਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 10 ਐਮਰਜੈਂਸੀ ਹੈਲਪ ਲਾਈਨ ਨੰਬਰ ਜਨ ਹਿੱਤ ਵਿਚ ਜਾਰੀ ਕੀਤੇ ਗਏ ਹਨ....
ਭਾਰੀ ਮੀਂਹ ਦਾ ਸਾਹਮਣਾ ਕਰਦੇ ਹੋਏ ਪਠਾਨਕੋਟ ਪੁਲਿਸ ਨੇ ਬਚਾਈਆਂ 10 ਕੀਮਤੀ ਜਾਨਾਂ ਅਤੇ ਇੱਕ ਜੰਗਲੀ ਜੀਵ
ਪਠਾਨਕੋਟ ਪੁਲਿਸ ਨੇ ਪਿੰਡ ਪੱਧਰੀ ਰੱਖਿਆ ਕਮੇਟੀ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਾਣੀ ਵਿੱਚ ਡੁੱਬੇ ਖੇਤਾਂ ਵਿੱਚੋਂ ਇੱਕ ਛੋਟੇ ਹਿਰਨ ਸਮੇਤ 10 ਲੋਕਾਂ ਦੀ ਬਚਾਈ ਜਾਨ। ਪਠਾਨਕੋਟ, 10 ਜੁਲਾਈ : ਪਠਾਨਕੋਟ ਪੁਲਿਸ ਨੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਇੱਕ ਬਚਾਅ ਮੁਹਿੰਮ ਨੂੰ ਸਫਲਤਾਪੂਰਵਕ ਅੰਜ਼ਾਮ ਦਿੱਤਾ ਹੈ, ਜਿਸ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰਨ ਕਾਰਨ ਖੇਤਾਂ ਵਿੱਚ ਫਸੇ 10 ਵਿਅਕਤੀਆਂ ਨੂੰ ਬਚਾਇਆ ਗਿਆ ਹੈ। ਇਸ ਬਚਾਅ ਮੁਹਿੰਮ ਤਹਿਤ ਨਾ ਸਿਰਫ਼....
ਜਿਲ੍ਹੇ ਵਿੱਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ : ਈ ਟੀ ਓ
ਕੈਬਨਿਟ ਮੰਤਰੀ ਨੇ ਜਿਲਾ ਅਧਿਕਾਰੀਆਂ ਨਾਲ ਲਿਆ ਮੌਜੂਦਾ ਸਥਿਤੀ ਦਾ ਜਾਇਜਾ ਅੰਮ੍ਰਿਤਸਰ, 10 ਜੁਲਾਈ : ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜਾ ਲੈਂਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ: ਹਰਭਜਨ ਸਿੰਘ ਨੇ ਵੱਖ-ਵੱਖ ਵਿਭਾਗਾਂ....
ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਦੇ ਨਾਲ ਖੜੀ ਹੈ- ਧਾਲੀਵਾਲ
ਸੱਕੀ ਨਾਲੇ ਦੀ ਸਫਾਈ ਤਰੁੰਤ ਸ਼ੁਰੂ ਕਰਵਾਉਣ ਦੀ ਕੀਤੀ ਹਦਾਇਤ ਅਜਨਾਲਾ, 10 ਜੁਲਾਈ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਜਿਸ ਵੀ ਕਿਸਾਨ ਦਾ ਨੁਕਸਾਨ ਹੋਇਆ, ਉਸ ਦੀ ਬਾਂਹ ਫੜੀ ਜਾਵੇਗੀ। ਉਹ ਅੱਜ ਹਲਕੇ ਦੇ ਪਿੰਡ ਕਰੀਮਪੁਰਾ ਵਿਖੇ ਸੱਕੀ ਨਾਲੇ ਵਿੱਚ ਆਏ ਪਾਣੀ ਕਾਰਨ ਹੋਏ ਪੈਦਾ ਹੋਏ ਹਲਾਤਾਂ ਉਤੇ ਨਜ਼ਰ ਰੱਖ ਰਹੇ ਸਨ। ਉਨ੍ਹਾਂ....
ਡਿਪਟੀ ਕਮਿਸ਼ਨਰ ਵੱਲੋਂ ਬਿਆਸ ਇਲਾਕੇ ਵਿੱਚ ਸਥਿਤੀ ਦਾ ਜਾਇਜ਼ਾ
ਨਾਜਾਇਜ ਕਬਜੇ ਹਟਾ ਕੇ ਪਾਣੀ ਦਾ ਕੁਦਰਤੀ ਵਹਾਅ ਬਹਾਲ ਕਰਵਾਉਣ ਦੇ ਦਿੱਤੇ ਨਿਰਦੇਸ਼ ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਮੁਸਤੈਦ : ਡੀ.ਸੀ. ਅੰਮਿ੍ਤਸਰ, 10 ਜੁਲਾਈ : ਬੀਤੇ ਦਿਨਾਂ ਵਿੱਚ ਪਏ ਮੀਂਹ ਕਾਰਨ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਐਸ ਡੀ ਐਮ ਸ੍ਰੀ ਮਤੀ ਅਲਕਾ ਕਾਲੀਆ ਨੇ ਇਲਾਕੇ ਦੇ ਉਨ੍ਹਾਂ ਪਿੰਡਾਂ ਦਾ ਜਾਇਜ਼ਾ ਲਿਆ, ਜਿੱਥੇ ਕਿ ਪਾਣੀ ਰੁਕ ਜਾਣ ਕਾਰਨ ਸਮੱਸਿਆ ਆਈ ਹੈ।ਇੰਨਾ ਪਿੰਡਾਂ ਵਿੱਚ....
ਫੌਜ ਨੇ ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਦੇਰ ਰਾਤ ਤੱਕ ਜਾਰੀ ਬਚਾਅ ਕਾਰਜ ਅਜਨਾਲਾ, 10 ਜੁਲਾਈ : ਅੰਮਿ੍ਤਸਰ ਜਿਲੇ ਦੇ ਆਖਰੀ ਪਿੰਡ ਘੋਨੇਵਾਲ, ਜਿਸ ਦੇ 300 ਦੇ ਕਰੀਬ ਵਾਸੀ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਵਿੱਚ ਕੰਮ ਕਰਨ ਗਏ ਸਨ, ਪਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਉਥੇ ਹੀ ਫਸ ਗਏ, ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਫੌਜ ਦੀ ਮਦਦ ਨਾਲ ਕੁੱਝ ਹੀ ਘੰਟਿਆਂ ਬਾਅਦ ਸੁਰੱਖਿਅਤ ਵਾਪਸ ਕੱਢ ਲਿਆ ਗਿਆ ਹੈ। ਸ਼ਾਮ ਢੱਲਦੇ ਜਦੋਂ ਇਹ ਖਬਰ ਸ....
ਓਪੀ ਸੋਨੀ ਦੀ ਵਿਗੜੀ ਤਬੀਅਤ, ਅੰਮ੍ਰਿਤਸਰ ਦੇ ਫੋਰਟਿਸ ਵਿਚ ਦਾਖਲ
ਅੰਮ੍ਰਿਤਸਰ, 10 ਜੁਲਾਈ : ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਮਾਮਲੇ ਵਿਚ ਕੀਤੀ ਗਈ ਸੀ। ਅੱਜ ਕੋਰਟ ਵਿਚ ਪੇਸ਼ੀ ਦੇ ਬਾਅਦ ਵਿਜੀਲੈਂਸ ਨੇ ਓਪੀ ਸੋਨੀ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਰਿਮਾਂਡ ਮਿਲਦਿਆਂ ਹੀ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਸਿਹਤ ਵਿਗੜ ਗਈ। ਉਨ੍ਹਾਂ ਦੇ ਹਾਰਤ ਵਿਚ ਦਿੱਕਤ ਹੋ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਵਿਚ ਦਾਖਲ ਕਰਵਾਇਆ ਗਿਆ।....
ਓਮ ਪ੍ਰਕਾਸ਼ ਸੋਨੀ ਅਦਾਲਤ 'ਚ ਪੇਸ਼, ਇੱਕ ਦਿਨ ਦਾ ਮਿਲਿਆ ਰਿਮਾਂਡ
ਓਮ ਪ੍ਰਕਾਸ਼ ਸੋਨੀ ਦੀ ਤਬੀਅਤ ਵੀ ਹੋਈ ਖ਼ਰਾਬ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਚ ਕੀਤਾ ਗਿਆ ਦਾਖਲ ਅੰਮ੍ਰਿਤਸਰ, 10 ਜੁਲਾਈ : ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਦੇ ਵਿਧਾਇਕ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਓਮਪ੍ਰਕਾਸ਼ ਸੋਨੀ ਨੂੰ ਅੱਜ ਅੰਮ੍ਰਿਤਸਰ ਦੀ ਮਾਨਯੋਗ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਤੇ ਵਿਜਿਲਸ ਵੱਲੋਂ 14 ਦਿਨ ਦੇ ਰਿਮਾਂਡ ਦੀ ਪੇਸ਼ਕਸ਼ ਕੀਤੀ ਗਈ ਓਮ ਪ੍ਰਕਾਸ਼ ਸੋਨੀ ਦੇ ਵਕੀਲ ਵੱਲੋਂ ਬਹਿਸ ਕਰਨ ਤੋਂ ਬਾਅਦ ਇਕ ਦਿਨ ਦਾ....
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਦਾ ਭੇਜਣ ਦਾ ਲਿਆ ਫੈਸਲਾ: ਦਿਲਜੀਤ ਸਿੰਘ ਬੇਦੀ
ਅੰਮ੍ਰਿਤਸਰ 10 ਜੁਲਾਈ : ਬੇਲੋੜੀ ਬਾਰਸ਼ ਤੇ ਆਏ ਹੜ੍ਹ ਕਾਰਨ ਬਹੁਤ ਵੱਡੀ ਪੱਧਰ ਤੇ ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ ਬਹੁਤ ਸਾਰੇ ਲੋਕ ਘਰਾਂ ਤੇ ਬੇਘਰ ਹੋ ਗਏ ਹਨ ਹੋਏ ਮਾਲੀ ਨੁਕਸਾਨ ਦਾ ਕੋਈ ਅਨੁਮਾਨ ਨਹੀਂ ਹੈ ਜਿਸ ਦੀ ਭਰਪਾਈ ਹੋ ਸਕਣੀ ਅਸੰਭਵ ਹੈ। ਇਸ ਔਖੀ ਘੜੀ ਵਿੱਚ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਆਪਣੇ ਪੁਰਖਿਆਂ ਦੇ ਪੁਰਾਤਨ ਇਤਿਹਾਸ ਨੂੰ ਦਹਿਰਾਉਂਦਿਆਂ ਹੜ੍ਹ ਪੀੜਤ....