ਮਾਝਾ

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ, 51 ਮੁਲਾਜ਼ਮ ਮੁਅੱਤਲ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਮਿਸਾਲੀ ਕਾਰਵਾਈ, 51 ਮੁਲਾਜ਼ਮ ਮੁਅੱਤਲ ਅੰਮ੍ਰਿਤਸਰ, 4 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਮੇਂ ਅੰਦਰ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ’ਤੇ ਮਿਸਾਲੀ ਕਾਰਵਾਈ ਕਰਦਿਆਂ 51 ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਧਿਆਨ ਵਿਚ ਆਉਣ ’ਤੇ ਸ਼੍ਰੋਮਣੀ....
ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਹਲਕਾ ਲੈਵਲ ਮਾਸਟਰ ਟ੍ਰੇਂਨਰਾਂ ਨੂੰ ਚੋਣ ਪ੍ਰੀਕ੍ਰਿਆ ਦੇ ਨਿਯਮਾਂ ਸਬੰਧੀ ਸਿਖਲਾਈ ਦਿੱਤੀ
7 ਜੁਲਾਈ ਨੂੰ ਵਿਧਾਨ ਸਭਾ ਹਲਕਾ ਪੱਧਰ `ਤੇ ਵੀ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐੱਲ.ਓਜ਼. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਗੁਰਦਾਸਪੁਰ, 4 ਜੁਲਾਈ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਨੂੰ ਮੱਦੇਨਜ਼ਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ (1 ਅਤੇ 2) ਅਤੇ ਹਲਕਾ ਲੈਵਲ ਮਾਸਟਰ ਟ੍ਰੇਂਨਰਾਂ ਨੂੰ ਚੋਣ ਪ੍ਰੀਕ੍ਰਿਆ ਸਬੰਧੀ ਨਿਯਮਾਂ ਅਤੇ ਚੋਣ ਕਮਿਸ਼ਨ ਦੀਆਂ ਵੱਖ....
ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ : ਚੇਅਰਮੈਨ ਸੇਖਵਾਂ
ਗੁਰਦਾਸਪੁਰ, 4 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਾਰੰਟੀ ਲਾਗੂ ਕੀਤੀ ਸੀ ਅਤੇ ਉਦੋਂ ਤੋਂ ਲੈ ਕੇ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇਸਦੇ ਨਾਲ ਹੀ ਇਹ ਵੀ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅੰਨਦਾਤਿਆਂ ਨੂੰ ਵੀ ਸੂਬੇ ਵਿੱਚ ਖੇਤੀਬਾੜੀ ਲਈ ਮੁਫਤ ਅਤੇ....
ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲਾਂ  `ਚ 15 ਜੁਲਾਈ ਤੱਕ ਲਾਏ ਜਾਣਗੇ ਸਿਰਜਣਾਤਮਕ ‘ਸਮਰ ਕੈਂਪ’
ਸਮਰ ਕੈਂਪਾਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ ਗੁਰਦਾਸਪੁਰ, 4 ਜੁਲਾਈ : ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪ੍ਰਾਇਮਰੀ ਤੇ ਮਿਡਲ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 15 ਜੁਲਾਈ ਤੱਕ ਬੱਚਿਆਂ ਵਿੱਚ ਸਿਰਜਣਾਤਮਕ ਅਤੇ ਕਲਾਤਮਿਕ ਗੁਣ ਪੈਦਾ ਕਰਨ ਲਈ ‘ਸਮਰ ਕੈਂਪ’ ਲਾਏ ਜਾ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ `ਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਵੀ ਇਸ ਦੇ....
ਮੂੰਹ `ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਹੀਕਲ ਚਲਾਉਣ `ਤੇ ਸਖ਼ਤ ਪਾਬੰਦੀ ਲਗਾਈ
ਗੁਰਦਾਸਪੁਰ, 4 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ `ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਹੀਕਲ ਚਲਾਉਣ `ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਇੱਕ ਤਰਫਾ ਪਾਸ ਕਰਕੇ ਸਮੂਹ ਜਨਤਾ ਨੂੰ ਸੰਬੋਧਿਤ ਕੀਤਾ....
ਪੰਜਾਬ ਮਾਇਨਰ ਮਿਨਰਲ ਪਾਲਿਸੀ, 2023 ਅਨੁਸਾਰ, ਜਿੰਮੀਦਾਰਾ ਨੂੰ ਖੇਤੀਬਾੜੀ ਮੰਤਵ ਜਾ ਗੈਰ-ਵਪਾਰਕ ਕੰਮ-ਕਾਜ ਲਈ ਨਿਯਮ ਲਾਗੂ : ਡਿਪਟੀ ਕਮਿਸਨਰ
ਜਿੰਮੀਦਾਰਾ ਨੂੰ ਖੇਤੀਬਾੜੀ ਮੰਤਵ ਜਾ ਗੈਰ-ਵਪਾਰਕ ਕੰਮ-ਕਾਜ ਲਈ ਸਿਰਫ 02 ਏਕੜ ਜਾਂ 03 ਫੁੱਟ ਤੱਕ ਦੀ ਡੂੰਘਾਈ ਵਾਲੇ ਰਕਬੇ ਵਿੱਚ ਮਿੱਟੀ ਦੀ ਹੱਥੀਂ ਖੁਦਾਈ ਦੀ ਹੋਵੇਗੀ ਆਗਿਆ ਮਿੱਟੀ ਦੀ ਪੁਟਾਈ ਜੇ.ਸੀ.ਬੀ. ਮਸ਼ੀਨਿਰੀ ਨਾਲ ਕੀਤੀ ਜਾਣੀ ਹੈ ਤਾਂ ਮਾਈਨਿੰਗ ਵਿਭਾਗ ਤੋਂ ਪਰਮਿਟ ਲੈਣਾ ਹੋਵੇਗਾ ਜਰੂਰੀ ,ਨਹੀਂ ਲਈ ਜਾਵੈਗੀ ਰਾਇਲਟੀ ਪਠਾਨਕੋਟ 3 ਜੁਲਾਈ : ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਖੇਤਰ ਵਿੱਚ ਬਹੁਤ ਸਾਰੇ ਸਥਾਨਾਂ ਤੇ ਪੰਜਾਬ ਮਾਇਨਰ ਮਿਨਰਲ ਪਾਲਿਸੀ, 2023 ਦੇ ਨਿਯਮਾਂ ਅਨੁਸਾਰ ਰੇਤਾ ਬੱਜਰੀ ਅਤੇ ਹੋਰ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਨੂੰ ਮਿਲਿਆ ਹੋਰ ਬੱਲ
ਵਾਰਡ ਨੰ 18 ਤੋਂ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਪਾਸਟਰ ਰਾਜ ਮਸੀਹ ਨੇ ਦਰਜਨਾਂ ਸਮਰਥਕਾਂ ਸਮੇਤ ਆਪ ਪਾਰਟੀ ਵਿੱਚ ਸ਼ਾਮਿਲ ਬਟਾਲਾ, 4 ਜੁਲਾਈ : ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਵਿਧਾਇਕ ਸ਼ੈਰੀ ਕਲਸੀ ਦੀ ਹਾਜਰੀ ਵਿੱਚ ਵਾਰਡ ਨੰ....
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 18 ਪ੍ਰੇਮ ਨਗਰ ਬੋਹੜਾਵਾਲ ਵਿਖੇ ਨਵੀਆਂ ਗਲੀਆਂ ਤੇ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇ
ਬਟਾਲਾ ਹਲਕੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ ਬਟਾਲਾ, 4 ਜੁਲਾਈ : ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋ ਵਾਰਡ ਨੰਬਰ 18 ਪ੍ਰੇਮ ਨਗਰ ਬੋਹੜਾਵਾਲ ਵਿਖੇ ਨਵੀਂ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ....
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਲੋਕਾਂ ਨੇ ਜੂਨ 2022 ਤੋਂ ਹੁਣ ਤੱਕ 10 ਲੱਖ 28 ਹਜ਼ਾਰ 633 ਅਰਜ਼ੀਆਂ ਰਾਹੀਂ ਵੱਖ-ਵੱਖ ਸੇਵਾਵਾਂ ਦਾ ਲਿਆ ਲਾਭ- ਡਿਪਟੀ ਕਮਿਸ਼ਨਰ
ਜ਼ਿਲੇ੍ ਵਿਚ ਚੱਲ ਰਹੇ 41 ਸੇਵਾ ਕੇਂਦਰ ਹਫਤੇ ਦੇ ਸੱਤ ਦਿਨ ਦੇ ਰਹੇ ਹਨ ਸੇਵਾ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਸੇਵਾ ਕੇਂਦਰ ਅੰਮ੍ਰਿਤਸਰ, 04 ਜੁਲਾਈ : ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਸਥਾਪਤ ਕੀਤੇ ਗਏ ਸੇਵਾ ਕੇਂਦਰ ਜ਼ਿਲ੍ਹਾ ਅੰਮ੍ਰਿਤਸਰ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ 435 ਸੇਵਾਵਾਂ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ।....
ਅਮਰਨਾਥ ਯਾਤਰਾ 2023, ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ
ਡੀਜੀਪੀ ਲਾਅ ਐਂਡ ਆਰਡਰ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਲਈ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮਾਧੋਪੁਰ ਬੈਰੀਅਰ ’ਤੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ ਪਠਾਨਕੋਟ, 3 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ....
ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ
ਕਿਹਾ, ਬਾਸਮਤੀ ਚਾਵਲ ਦੀ ਗੁਣਵੱਤਾ ’ਚ ਸੁਧਾਰ ਲਈ ਪੰਜਾਬ ਸਰਕਾਰ ਨੇ ਉਠਾਏ ਅਹਿਮ ਕਦਮ ਗੁਰਦਾਸਪੁਰ, 3 ਜੁਲਾਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ। ਜਾਣਕਾਰੀ ਦਿੰਦੇ....
ਡਿਪਟੀ ਕਮਿਸ਼ਨਰ ਨੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਮਕੌੜਾ ਪੱਤਣ ’ਤੇ ਬਣਨ ਵਾਲੇ ਪੁੱਲ ਦੀਆਂ ਮਨਜ਼ੂਰੀ ਲਗਭਗ ਮੁਕੰਮਲ ਹੋਈਆਂ, ਪੁੱਲ ਦੀ ਡਰਾਇੰਗ ਵੀ ਮਨਜ਼ੂਰ ਹੋਈ ਮਕੌੜਾ ਪੱਤਣ ’ਤੇ ਲੋਕਾਂ ਨੂੰ ਦਰਿਆ ਪਾਰ ਕਰਾਉਣ ਲਈ ਇੱਕ ਵੱਡਾ ਬੇੜਾ ਅਤੇ ਇੱਕ ਬੇੜੀ ਮੁਹੱਈਆ ਕਰਵਾਈ ਗੁਰਦਾਸਪੁਰ, 3 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਮਕੌੜਾ ਪੱਤਣ ਤੋਂ ਪਾਰ ਬਲਜ ਏਰੀਏ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ....
ਜਨਨੀ ਸੁਰੱਖਿਆ ਯੋਜਨਾ ਤਹਿਤ ਜ਼ਿਲ੍ਹੇ ਦੀਆਂ 1158 ਲਾਭਪਾਤਰੀ ਮਾਵਾਂ ਨੂੰ ਮਿਲੀ ਆਰਥਿਕ ਮਦਦ : ਡਿਪਟੀ ਕਮਿਸ਼ਨਰ
ਐੱਸ.ਸੀ, ਐੱਸ.ਟੀ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਦੀਆਂ ਗਰਭਵਤੀ ਔਰਤਾਂ ‘ਜਜਨੀ ਸੁਰੱਖਿਆ ਯੋਜਨਾ’ ਦਾ ਲੈ ਸਕਦੀਆਂ ਹਨ ਲਾਭ ਗੁਰਦਾਸਪੁਰ, 3 ਜੁਲਾਈ : ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਸੁਰੱਖਿਅਤ ਜਣੇਪੇ ਨੂੰ ਉਤਸ਼ਾਹਤ ਕਰਨ ਲਈ ਚਲਾਈ ਜਾ ਰਹੀ ਜਨਨੀ ਸੁਰੱਖਿਆ ਯੋਜਨਾ ਦਾ ਲਾਭ ਜ਼ਿਲ੍ਹਾ ਗੁਰਦਾਸਪੁਰ ਦੀਆਂ ਲਾਭਪਾਤਰੀ ਮਾਵਾਂ ਵੱਲੋਂ ਉਠਾਇਆ ਜਾ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਜਨਵਰੀ 2023 ਤੋਂ ਮਈ 2023 ਤੱਕ 1158 ਲਾਭਪਾਤਰੀ ਮਾਵਾਂ ਨੂੰ ਜਜਨੀ ਸੁਰੱਖਿਆ ਯੋਜਨਾ ਤਹਿਤ ਆਰਥਿਕ ਮਦਦ....
ਹਰ ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦਾ ਕਾਰਡ ਜਰੂਰ ਬਣਵਾਏ : ਡਿਪਟੀ ਕਮਿਸ਼ਨਰ 
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 39 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 3 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਨੇ ਅਜੇ ਤੱਕ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ....
ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਿੱਚ ਬਣਾਈਆਂ ‘ਵਾਲ ਪੇਟਿੰਗ’ ਬਣੀਆਂ ਖਿੱਚ ਦਾ ਕੇਂਦਰ
ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹਰਿਆ-ਭਰਿਆ ਅਤੇ ਸੁੰਦਰ ਰੱਖਣ ਦਾ ਸੁਨੇਹਾ ਦੇਣ ਵਿੱਚ ਸਫਲ ਰਹੀਆਂ ‘ਵਾਲ ਪੇਟਿੰਗ’ ਬਟਾਲਾ, 3 ਜੁਲਾਈ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਨਗਰ ਨਿਗਮ ਬਟਾਲਾ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਨਗਰ ਨਿਗਮ ਬਟਾਲਾ ਵਲੋ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਸੁੰਦਰ ਪੇਟਿੰਗ ਕਰਵਾਈਆਂ ਗਈਆਂ ਹਨ, ਜੋ ਲੋਕਾਂ ਵਿੱਚ ਖਿੱਚ ਦਾ ਕੇਂਦਰ ਬਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਨਗਰ ਨਿਗਮ-ਕਮ-ਐਸ.ਡੀ.ਐਮ ਬਟਾਲਾ ਨੇ....