ਮਾਝਾ

ਖ਼ਪਤਕਾਰ ਬਿਜਲੀ ਸਪਲਾਈ ਦੀ ਸ਼ਿਕਾਇਤ ਸਬੰਧੀ ਪਾਵਰਕਾਮ ਦੇ ਹੈਲਪ ਲਾਈਨ ਨੰਬਰ 96461-13588 ’ਤੇ ਕਰ ਸਕਦੇ ਹਨ ਸੰਪਰਕ
ਗੁਰਦਾਸਪੁਰ, 27 ਜੂਨ : ਕਿਸਾਨਾਂ ਸਮੇਤ ਘਰੇਲੂ ਖਪਤਕਾਰ ਬਿਜਲੀ ਸਪਲਾਈ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਬਿਜਲੀ ਸਬੰਧੀ ਕੋਈ ਜਾਣਕਾਰੀ ਲੈਣ ਲਈ ਪਾਵਰਕਾਮ ਦੇ ਜ਼ਿਲ੍ਹਾ ਸ਼ਿਕਾਇਤ ਕੇਂਦਰ ਦੇ ਹੈਲਪ ਲਾਈਨ ਨੰਬਰ 96461-13588 ’ਤੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਾਵਰਕਾਮ ਦਾ ਇਹ ਹੈਲਪ ਲਾਈਨ ਨੰਬਰ 96461-13588 ਜ਼ਿਲ੍ਹਾ ਪੱਧਰ ’ਤੇ ਚੱਲਦਾ ਹੈ ਅਤੇ ਪੂਰੇ ਜ਼ਿਲ੍ਹੇ ਵਿੱਚੋਂ ਕੋਈ ਵੀ ਖ਼ਪਤਕਾਰ ਇਸ ਨੰਬਰ ਉੱਪਰ ਬਿਜਲੀ ਸਪਲਾਈ ਨਾਲ ਸਬੰਧਤ ਆਪਣੀ ਸ਼ਿਕਾਇਤ ਦਰਜ ਕਰਵਾ....
ਸਰਕਾਰ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸ਼ੁਰੂ ਕੀਤੀ ਕਲਰ ਕੋਡਿੰਗ ਸਟੈਂਪ ਪੇਪਰ ਯੋਜਨਾ ਤਹਿਤ ਡੇਰਾ ਬਾਬਾ ਨਾਨਕ ਵਿਖੇ ਕੀਤੀਆਂ ਗਈਆਂ ਤਿੰਨ ਰਜਿਸਟਰੀਆਂ 
ਡਿਪਟੀ ਕਮਿਸ਼ਨਰ ਨੇ 3 ਨਵੇਂ ਸੈਲਰ ਲਗਾਉਣ ਵਾਲੇ ਮਾਲਕਾਂ ਨੂੰ ਕਲਰ ਕੋਡਿੰਗ ਸਟੈਂਪ ਪੇਪਰ ਰਾਹੀਂ ਕਰਵਾਈਆਂ ਰਜਿਸਟਰੀਆਂ ਦੇ ਕਾਗਜ਼ਾਤ ਸੌਂਪੇ ਗੁਰਦਾਸਪੁਰ, 27 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਯਤਨਾ ਤਹਿਤ ਨਵੇਂ ਉਦਯੋਗ ਲਗਾਉਣ ਲਈ ਕਲਰ ਕੋਡਿੰਗ ਸਟੈਂਪ ਪੇਪਰ ਦੀ ਯੋਜਨਾ ਸ਼ੁਰੂ ਕੀਤੀ ਗਈ ਹੈ। ਉਦਯੋਗਪਤੀਆਂ ਨੂੰ ਉਦਯੋਗ ਲਗਾਉਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਜ਼ਮੀਨ ਖਰੀਦਣ ਤੋਂ ਪਹਿਲਾਂ ਸਾਰੇ ਮਹਿਕਮੇਂ ਜਿਵੇਂ ਕਿ ਪੰਜਾਬ....
28 ਅਗਸਤ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕਰਕੇ ਤਜਵੀਜ਼ ਭੇਜਣ ਦੀਆਂ ਹਦਾਇਤਾਂ
ਗੁਰਦਾਸਪੁਰ, 27 ਜੂਨ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕਰਕੇ ਤਜਵੀਜ਼ ਭੇਜੀ ਜਾਣੀ ਹੈ। ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨ ਦੀ ਕਟ ਆਫ ਲਿਮਟ 1500 ਵੋਟਰ ਰੱਖੀ ਗਈ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰੈਸਨਲਾਈਜ਼ੇਸ਼ਨ ਸਬੰਧੀ ਮੈਨੂਅਨ ਆਫ ਪੋਲਿੰਗ ਸਟੇਸ਼ਨ 2020 ਵਿਚ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿਚ....
ਪਠਾਨਕੋਟ ਪੁਲਿਸ ਨੇ ਨਸ਼ਾਖੋਰੀ ਅਤੇ ਮਨੁੱਖੀ ਤਸਕਰੀ ਵਿਰੁੱਧ ਲਿਆ ਸਟੈਂਡ
ਐਸਐਸਪੀ ਖੱਖ ਨੇ ਮਾਪਿਆਂ ਨੂੰ ਚੌਕਸੀ ਦੀ ਅਪੀਲ ਕੀਤੀ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਹੱਦੀ ਜ਼ਿਲ੍ਹੇ ਪਠਾਨਕੋਟ ਦੀ ਭੂਮਿਕਾ ਨੂੰ ਉਜਾਗਰ ਕੀਤਾ ਪਠਾਨਕੋਟ, 27 ਜੂਨ : ਪਠਾਨਕੋਟ ਪੁਲਿਸ ਨੇ ਨਸ਼ਿਆਂ ਦੀ ਦੁਰਵਰਤੋਂ ਅਤੇ ਮਨੁੱਖੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੇ ਵਿਰੁੱਧ ਕਾਰਵਾਈ ਕਰਨ ਲਈ ਜ਼ੋਰਦਾਰ ਸੱਦਾ ਦਿੱਤਾ ਗਿਆ। ਜ਼ਿਲ੍ਹੇ ਵਿੱਚ ਕਾਨੂੰਨ ਲਾਗੂ ਕਰਨ ਨਸ਼ਿਆਂ ਦੇ ਵਪਾਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਵਧ ਰਹੇ ਖਤਰੇ ਦਾ ਮੁਕਾਬਲਾ....
ਸਮੈਮ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਆਨਲਾਇਨ 20 ਜੁਲਾਈ ਤੱਕ ਬਿਨੈ ਪੱਤਰਾਂ ਦੀ ਮੰਗ-ਮੁੱਖ ਖੇਤੀਬਾੜੀ ਅਫਸਰ
ਵੱਖ-ਵੱਖ ਮਸ਼ੀਨਾਂ ਦੀ ਖਰੀਦ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ 40% ਅਤੇ 50% ਦਰ ‘ਤੇ ਸਬਸਿਡੀ ਤਰਨਤਾਰਨ, 27 ਜੂਨ : ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਧੀਨ ਵੱਖ-ਵੱਖ ਮਸ਼ੀਨਾਂ ਦੀ ਖਰੀਦ ’ਤੇ 40% ਅਤੇ 50% ਦਰ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ....
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 10 ਜੁਲਾਈ ਤੱਕ ਦਾ ਵਾਧਾ : ਡਿਪਟੀ ਕਮਿਸ਼ਨਰ
ਤਰਨ ਤਾਰਨ, 27 ਜੂਨ : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਣੀ ਹੈ, ਜਿਸ ਤੇ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।....
ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਜਾਰੀ-ਡਿਪਟੀ ਕਮਿਸ਼ਨਰ
ਸਮੂਹ ਮਾਲ ਅਧਿਕਾਰੀਆਂ ਨੂੰ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ ਤਰਨ ਤਾਰਨ, 27 ਜੂਨ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਲਈ ਕਾਰਵਾਈ ਜਾਰੀ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਸ਼ਲ ਤਰਨਤਾਰਨ ਵਿਖੇ ਸਫ਼ਾਈ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 27 ਜੂਨ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਅਮਨਿੰਦਰ ਕੌਰ ਵੱਲੋਂ ਅੱਜ ਸਵੇਰੇ ਨਗਰ ਕੌਸ਼ਲ ਤਰਨਤਾਰਨ ਵਿਖੇ ਜੰਡਿਆਲਾ ਰੋਡ, ਤਰਨਤਾਰਨ ਦੀ ਸਫ਼ਾਈ, ਰੇਲਵੇ ਸਟੇਸ਼ਨ ਰੋਡ, ਤਰਨਤਾਰਨ `ਤੇ ਕੂੜਾ ਚੁੱਕਣ ਦੀ ਚੈਕਿੰਗ ਅਤੇ ਗਿੱਲੇ ਕੂੜੇ ਲਈ ਬਣਾਏ ਗਏ ਕੰਪੋਸਟ ਪਿੱਟਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜੰਡਿਆਲਾ ਰੋਡ ਅਤੇ ਰੇਲਵੇ ਸਟੇਸ਼ਨ ਰੋਡ `ਤੇ 1-2 ਪੁਆਇੰਟਾਂ ਨੂੰ ਛੱਡ ਕੇ ਸੜਕਾਂ ਤੇ ਗਲੀਆਂ ਦੀ ਸਫ਼ਾਈ ਤਸੱਲੀਬਖਸ਼ ਪਾਈ ਗਈ।ਵਧੀਕ ਡਿਪਟੀ ਕਮਿਸ਼ਨਰ ਦੱਸਿਆ ਕਿ ਨਗਰ ਕੌਸ਼ਲ ਤਰਨ ਤਾਰਨ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜਾਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ
ਤਰਨ ਤਾਰਨ, 27 ਜੂਨ : ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਵਰਤੋਂ ਵਿੱਚ ਆਉਣ ਵਾਲੇ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀ ਜਿਲ੍ਹੇ ਵਿੱਚ ਮਿਆਰੀ ਸਪਲਾਈ ਯਕੀਨੀ ਬਣਾਉਣ ਲਈ ਬਲਾਕ ਖਡੂਰ ਸਾਹਿਬ ਜਿਲ੍ਹਾ ਤਰਨ ਤਾਰਨ ਵਿੱਚ ਖੇਤੀ ਇੰਨਪੁਟਸ ਡੀਲਰਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ ਲਈ ਲਗਾਤਾਰ ਖੇਤੀ....
ਦਿਵਿਆਂਗਤਾ ਸਰਟੀਫਿਕੇਟ ਬਣਾਉਣ ਸਬੰਧੀ ਲਗਾਇਆ ਗਿਆ ਵਿਸ਼ੇਸ਼ ਕੈਂਪ
ਤਰਨ ਤਾਰਨ, 27 ਜੂਨ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਤੇ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆ ਸੀਨੀਅਰ ਮੈਡੀਕਲ ਅਫਸਰ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਪਿੰਡ ਪਹੁਵਿੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਵੱਲੋਂ ਬਾਬਾ ਦੀਪ ਸਿੰਘ ਜੀ ਹੈਂਡੀਕੈਪਡ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।....
ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਛਾਪੇਮਾਰੀ
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਫੜੀ ਗਈ 435 ਕਿੱਲੋ ਸਿੰਗਲ ਯੂਜ਼ ਪਲਾਸਟਿਕ ਤਰਨ ਤਾਰਨ, 27 ਜੂਨ : ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ, ਉਪ ਮੰਡਲ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲ ਤਰਨ ਤਾਰਨ ਸ੍ਰੀ ਕਮਲਜੀਤ ਸਿੰਘ ਦੀ ਅਗਵਾਈ ਵਿੱਚ ਸਮੁੱਚੀ ਟੀਮ ਤਿਆਰ ਕਰਕੇ ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸ਼ਹਿਰ ਵਿੱਚੋਂ ਜੰਡਿਆਲਾ ਰੋਡ....
ਅੰਤਰਰਾਸਟਰੀ ਨਸਾ-ਖੋਰੀ ਅਤੇ ਗੈਰ ਕਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ
ਡੇਰਾ ਬਾਬਾ ਨਾਨਕ, 26 ਜੂਨ : ਅੰਤਰਰਾਸਟਰੀ ਨਸਾ-ਖੋਰੀ ਅਤੇ ਗੈਰ ਕਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਦੀ ਅਗਵਾਈ ਹੇਠ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ, ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸਕੂਲੀ ਵਿਦਿਆਰਥੀਆਂ, ਪੰਜਾਬ ਪੁਲਸ, ਬੀ.ਐੱਸ.ਐੱਫ., ਲੈਂਡ ਪੋਰਟ ਅਥਾਰਟੀ ਆਫ ਇੰਡੀਆ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ....
ਕੈਬਨਿਟ ਮੰਤਰੀ ਈ ਟੀ ਓ ਨੇ ਜੰਡਿਆਲਾ ਗੁਰੂ ਬੱਸ ਅੱਡੇ ਅਤੇ ਬਿਜਲੀ ਘਰ ਦੀ ਕੀਤੀ ਚੈਕਿੰਗ
ਅੱਡੇ ’ਤੇ ਬੱਸ ਨਾ ਰੋਕਣ ਤੇ ਕੰਡਕਟਰ ਅਤੇ ਡਰਾਇਵਰ ਨੂੰ ਦਿੱਤੀ ਚੇਤਾਵਨੀ ਅੰਮ੍ਰਿਤਸਰ 26 ਜੂਨ : ਅੱਜ ਸ: ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ ਪੰਜਾਬ ਨੇ ਵਰ੍ਹਦੇ ਮੀਂਹ ਵਿੱਚ ਜੰਡਿਆਲਾ ਗੁਰੂ ਬੱਸ ਅੱਡੇ ’ਤੇ ਚੈਕਿੰਗ ਕੀਤੀ ਅਤੇ ਖੁਦ ਜੰਡਿਆਲਾ ਗੁਰੂ ਬੱਸ ਅੱਡੇ ਤੇ ਬੱਸ ਨੂੰ ਰੁਕਵਾਇਆ। ਸ: ਈ ਟੀ ਓ ਨੇ ਡਰਾਇਵਰ ਅਤੇ ਕੰਡਕਟਰ ਨੂੰ ਅੱਡੇ ਤੇ ਬੱਸ ਨਾ ਰੋਕਣ ’ਤੇ ਝਾੜ ਪਾਈ ਅਤੇ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਜੰਡਿਆਲਾ ਗੁਰੂ ਬੱਸ ਅੱਡੇ ’ਤੇ ਬੱਸਾਂ ਨੂੰ ਨਾ ਰੋਕਿਆ ਤਾਂ ਉਨਾਂ ਡਰਾਇਵਰਾਂ ਅਤੇ....
ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ’ਚ ਪੰਜਾਬ ਸਰਕਾਰ ਦਾ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਬਿੱਲ ਮੁਕੰਮਲ ਰੱਦ
ਹਾਜ਼ਰ ਮੈਂਬਰਾਂ ਨੇ ਇਕਸੁਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਕਰੜਾ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ ਸਰਕਾਰ ਗੁਰਦੁਆਰਾ ਸੋਧ ਬਿੱਲ ਵਾਪਸ ਲਵੇ, ਨਹੀਂ ਤਾਂ ਸਿੱਖ ਰੋਹ ਦੇ ਸਾਹਮਣੇ ਲਈ ਤਿਆਰ ਰਹੇ- ਐਡਵੋਕੇਟ ਧਾਮੀ ਅੰਮ੍ਰਿਤਸਰ, 26 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੱਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦੇ ਗਏ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਮੁਕੰਮਲ ਰੂਪ ਵਿਚ ਰੱਦ ਕਰਦਿਆਂ ਇਸ ਦਾ ਹਰ ਪੱਧਰ ’ਤੇ....
ਅੰਤਰਰਾਸ਼ਟਰੀ ਨਸ਼ਾ-ਖੋਰੀ ਅਤੇ ਗੈਰ ਕਨੂੰਨੀ ਤਸ਼ਕਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੋਲ ਫਰੀ ਨੰਬਰ ਦੀ ਸ਼ੁਰੂਆਤ
ਗੁਰਦਾਸਪੁਰ, 26 ਜੂਨ : ਅੰਤਰਰਾਸ਼ਟਰੀ ਨਸ਼ਾ ਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ" ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਨਸ਼ਾ ਮੁਕਤੀ ਮੁਹਿੰਮ ਤਹਿਤ ਇੱਕ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਦੀ ਸ਼ੁਰੂਆਤ ਕੀਤੀ ਹੈ। ਸਥਾਨਕ ਰੈੱਡ ਕਰਾਸ ਨਸ਼ਾ ਛੁਡਾਉ ਕੇਂਦਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਸ ਟੋਲ ਫਰੀ ਹੈਲਪ ਲਾਈਨ ਨੰਬਰ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ....