ਮਾਝਾ

ਨਸ਼ਾ ਮੁਕਤੀ ਮਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤੇ ਨਸ਼ਾ ਮੁਕਤੀ ਕੰਟਰੋਲ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ 24 ਘੰਟੇ ਸੇਵਾਵਾਂ
ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਉੱਪਰ ਨਸ਼ਾ ਤਸਕਰਾਂ ਦੀ ਦਿੱਤੀ ਜਾ ਸਕਦੀ ਹੈ ਸੂਚਨਾ ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਅ ਰਹੇ ਅਨਸਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ `ਤੇ ਸਾਂਝੀ ਕੀਤੀ ਜਾਵੇ - ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਜੂਨ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੀਂ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ....
23 ਜੂਨ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
ਬਟਾਲਾ ਵਾਸੀਆਂ ਨੂੰ ਅਬਾਦ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 19 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਜਰੀਏ ਵਿਸ਼ੇਸ਼ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 23 ਜੂਨ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ....
ਡੇਂਗੂ ਤੇ ਮਲੇਰੀਆ ਤੋਂ ਬਚਣ ਲਈ ਮੱਛਰਾਂ ਨੂੰ ਨਾ ਪਨਪਣ ਦਿੱਤਾ ਜਾਵੇ - ਡਾ. ਸੁਖਦੀਪ ਸਿੰਘ ਭਾਗੋਵਾਲੀਆ
ਹਰ ਹਫ਼ਤੇ ਦੇ ਸ਼ੁਕਰਵਾਰ ਨੂੰ ਮਨਾਇਆ ਜਾਵੇ ‘ਡਰਾਈ ਡੇਅ’ ਗੁਰਦਾਸਪੁਰ, 19 ਜੂਨ : ਸਿਹਤ ਵਿਭਾਗ ਵਿੱਚ ਮੈਡੀਸਨ ਮਾਹਿਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਤੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਕੱਠਾ ਹੋਇਆ ਹੀ ਪਾਣੀ ਮਲੇਰੀਆ ਤੇ ਡੇਂਗੂ ਵਰਗੇ ਮੱਛਰਾਂ ਦਾ ਕਾਰਨ ਬਣਦਾ ਹੈ, ਇਸ ਲਈ ਸਾਵਧਾਨੀ ਵਰਤਣ ਦੀ ਲੋੜ ਹੈ। ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ....
ਸ਼੍ਰੀਮਤੀ ਬਲਦੀਪ ਕੌਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ : ਬਲਦੀਪ ਕੌਰ ਤਰਨ ਤਾਰਨ, 19 ਜੂਨ : ਸ਼੍ਰੀਮਤੀ ਬਲਦੀਪ ਕੌਰ, ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਆਈ. ਏ. ਐੱਸ. ਅਧਿਕਾਰੀ ਸ਼੍ਰੀਮਤੀ ਬਲਦੀਪ ਕੌਰ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚਣ ‘ਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ....
ਸੇਵਾ ਕੇਂਦਰਾਂ ਵਿੱਚ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਮੋਬਾਈਲ ਫੋਨ ‘ਤੇ ਐੱਸਐੱਮਐੱਸ. ਰਾਹੀਂ ਭੇਜਣ ਦਾ ਫ਼ੈਸਲਾ ਸਾਬਿਤ ਹੋ ਰਿਹਾ ਹੈ ਲਾਹੇਵੰਦ : ਡਿਪਟੀ ਕਮਿਸ਼ਨਰ
ਸ਼ਨੀਵਾਰ ਅਤੇ ਐਤਵਾਰ ਨੂੰ ਵੀ 50 ਫੀਸਦੀ ਸਟਾਫ ਨਾਲ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ ਤਰਨ ਤਾਰਨ, 19 ਜੂਨ : ਪਿਛਲੇ ਦਿਨੀ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ. ਜੀ. ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨ ‘ਤੇ ਐੱਸ. ਐੱਮ. ਐੱਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਸੀ ਜੋ ਕਿ ਕਾਫੀ ਲਾਹੇਵੰਦ ਸਾਬਿਤ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ....
ਹਰ ਘਰ ਆਂਗਨ ਥੀਮ ਹੇਠ ਮਨਾਇਆ ਜਾਵੇਗਾ ਅੰਤਰਾਸ਼ਟਰੀ ਯੋਗਾ ਦਿਵਸ : ਡਿਪਟੀ ਕਮਿਸ਼ਨਰ
ਪੁਲਿਸ ਲਾਈਨ ਤਰਨ ਤਾਰਨ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਤਰਨ ਤਾਰਨ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ, 2023 ਨੂੰ ``ਹਰ ਘਰ ਆਂਗਨ`` ਥੀਮ ਹੇਠ ਮਨਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ 9ਵੇਂ ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸੇਵੇਰ 7 ਵਜੇ ਤੋਂ 8 ਵਜੇ ਤੱਕ ਪੁਲਿਸ ਲਾਈਨ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਡਿਪਟੀ....
ਜਿਲ੍ਹਾ ਪ੍ਰਸਾਸਨ ਵੱਲੋਂ ਪਠਾਨਕੋਟ ਵਿਖੇ ਕਰਵਾਇਆ ਸੰਸਕ੍ਰਿਤਿਕ ਯਾਤਰਾ ਸਿੰਧੂ ਦਰਸਨ ਫੈਸਟੀਵਲ- 2023 
ਇੱਕ ਹੀ ਮੰਚ ਤੇ ਦੇਖਣ ਨੂੰ ਮਿਲੇ ਵੱਖ ਵੱਖ ਸੂਬਿਆਂ ਦੀ ਸੰਸਕਿ੍ਰਤਿ ਦੇ ਰੰਗ ਲੋਕਾਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਕਰਵਾਏ ਜਾਣਗੇ ਅਜਿਹੇ ਪ੍ਰੋਗਰਾਮ-ਡਿਪਟੀ ਕਮਿਸਨਰ ਪਠਾਨਕੋਟ ਪਠਾਨਕੋਟ: 17 ਜੂਨ : ਸੱਭਿਆਚਾਰ ਸਾਨੂੰ ਸਾਡੇ ਵਿਰਸੇ ਨਾਲ ਜੋੜਦਾ ਹੈ ਅਗਰ ਤੁਸੀਂ ਅਪਣੀ ਮਾਂ ਬੋਲੀ ਨਾਲ ਜੂੜੇ ਰਹਿਣਾ ਚਾਹੁੰਦੇ ਹੋ ਤਾਂ ਅਪਣੇ ਸੱਭਿਆਚਾਰ ਨੂੰ ਹਮੇਸਾ ਯਾਦ ਰੱਖੋ, ਸੱਭਿਆਚਾਰ ਸਾਡੀਂ ਹੋਂਦ ਨੂੰ ਬਣਾਈ ਰੱਖਦਾ ਹੈ ਅਤੇ ਇੱਕ ਬਹੁਤ ਵੱਡੀ ਭੀੜ ਅੰਦਰ ਵੀ ਇੱਕ ਵੱਖਰੀ ਪਹਿਚਾਣ ਦਿੰਦਾ ਹੈ ਜੋ....
ਈ ਟੀ ਓ ਵੱਲੋਂ ਤਰਸਿੱਕਾ ਅਤੇ ਖੱਬੇ ਰਾਜਪੂਤਾਂ ਵਿੱਚ ਹੈਲਥ ਐਂਡ ਵੈਲਨੈਸ ਸੈਂਟਰਾਂ ਦਾ ਨੀਂਹ ਪੱਥਰ
ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਵੱਧ ਤੇ ਯਤਨਸ਼ੀਲ : ਈ ਟੀ ਓ ਜੰਡਿਆਲਾ ਗੁਰੂ, 19 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਤਰਸਿੱਕਾ ਅਤੇ ਖੱਬੇ ਰਾਜਪੂਤਾਂ ਵਿਖੇ ਦੋ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।....
21 ਜੂਨ ਨੂੰ ਕੰਪਨੀ ਬਾਗ ਵਿੱਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਜਿਲਾ ਵਾਸੀਆਂ ਨੂੰ ਯੋਗ ਦਿਵਸ ਸਮਾਗਮ ’ਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਅਪੀਲ ਅੰਮਿ੍ਤਸਰ, 19 ਜੂਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਜਿਲਾ ਪੱਧਰੀ ਵਿਸ਼ਵ ਯੋਗ ਦਿਵਸ ਸਮਾਗਮ 21 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਪਾਰਕ, ਕੰਪਨੀ ਬਾਗ ਵਿਖੇ ਸਵੇਰੇ 5.30 ਵਜੇ ਮਨਾਇਆ ਜਾਵੇਗਾ। ਉਨ੍ਹਾਂ ਜਿਲਾ ਵਾਸੀਆਂ ਨੂੰ ਇਸ ਯੋਗ ਸਮਾਗਮ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ....
ਮੁੱਖ ਮੰਤਰੀ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੇ ਰਹੇ ਹਨ : ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 19 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਨਵੀਂ ਧਾਰਾ ਜੋੜਨ ਸਬੰਧੀ ਕੀਤੇ ਐਲਾਨ ਦੀ ਸਖ਼ਤ ਨਿਖੇਧੀ ਕੀਤੀ ਹੈ।ਇਹ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐਸਜੀਪੀਸੀ ਦਫ਼ਤਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕੋਈ ਵੀ ਸੋਧ ਕੇਵਲ....
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਧਾਮੀ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 19 ਜੂਨ : ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਸਬਾ ਘੁਮਾਣ ਦੇ ਪਿੰਡ ਸਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ਹੇਠ ਪ੍ਰਚਾਰਕ ਭਾਈ ਗੁਰਭੇਜ ਸਿੰਘ, ਭਾਈ ਲਵਲਪ੍ਰੀਤ ਸਿੰਘ ਤੇ ਭਾਈ ਕੁਲਵੰਤ....
ਮਾਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਫ੍ਰੀ ਪ੍ਰਸਾਰਣ ਕਰਨ ਦੇ ਲਏ ਜਾ ਰਹੇ ਫੈਸਲੇ ਦਾ ਭਰਵਾਂ ਸੁਆਗਤ : ਭੋਮਾ 
ਅੰਮ੍ਰਿਤਸਰ, 18 ਜੂਨ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਦੋ ਟਵੀਟ ਕਰਕੇ ਜੋ ਐਲਾਨ ਕੀਤਾ ਹੈ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਮੰਗ ਅਨੁਸਾਰ ਸਿੱਖ ਗੁਰਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਨ ਕਿ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫ਼ਤ ਹੋਵੇਗਾ। ਜਿਸ ਵਾਸਤੇ ਕਿਸੇ ਟੈਂਡਰ ਦੀ ਲੋੜ ਨਹੀਂ ਹੋਵੇਗੀ, ਕੱਲ 19....
ਗੁਰਬਾਣੀ ਪ੍ਰਸਾਰਣ ਮੁੱਦਾ, ਐਸਜੀਪੀਸੀ ਪ੍ਰਧਾਨ ਦੀ ਮੁੱਖ ਮੰਤਰੀ ਮਾਨ ਨੂੰ ਤਾੜਨਾ, "ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਨਾ ਕਰੋ"
ਅੰਮ੍ਰਿਤਸਰ, 18 ਜੂਨ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਗਿਆ ਸੀ ਕੇ, "ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..." ਜਿਸ ਦੇ ਜਵਾਬ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਅੰਮ੍ਰਿਤਸਰ ਦੇ ਕੋਟ ਖਾਲਸਾ ਵਿਚ ਵੱਧ ਰਹੇ ਨਸ਼ੇ ਨੂੰ ਲੈ ਕੇ ਹੁਣ ਲੋਕਾਂ ਵੱਲੋਂ ਨਸ਼ਾ ਲੈਣ ਆਉਣ ਵਾਲੇ ਲੋਕਾਂ ਦੇ ਖਿਲਾਫ ਛੇੜੀ ਮੁਹਿੰਮ 
ਅੰਮ੍ਰਿਤਸਰ, 18 ਜੂਨ : ਪੰਜਾਬ ਨੂੰ ਕੀ ਪੰਜਾਂ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਸੀ ਲੇਕਿਨ ਉਸ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਗਦਾ ਹੋਇਆ ਨਜ਼ਰ ਆ ਰਿਹਾ ਹੈ। ਅਤੇ ਇਸ ਦਰਿਆ ਦੇ ਵਿਚ ਉਹ ਨੌਜਵਾਨ ਪੂਰੀ ਤਰਾਂ ਨਾਲ ਡੁੱਬਦੇ ਹੋਏ ਨਜ਼ਰ ਆ ਰਹੇ ਹਨ ਅਤੇ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਨਸ਼ਾ ਪੂਰੇ ਧੜੱਲੇ ਨਾਲ ਵਿਕ ਰਿਹਾ ਹੈ। ਜਿਸ ਲਈ ਕੁਝ ਦਿਨ ਪਹਿਲਾਂ ਕੋਟ ਖਾਲਸਾ ਇਲਾਕੇ ਵਿੱਚ ਉਥੋਂ ਦੇ ਵਸਨੀਕਾਂ ਵੱਲੋਂ ਸੱਚ ਦੀ ਮੀਟਿੰਗ ਅਕਾਰ ਫੈਸਲਾ ਲਤਾ ਗਿਆ ਸੀ ਕਿ ਕੋਈ ਵੀ ਵਿਅਕਤੀ ਅਗਰ ਨਸ਼ਾ....
ਭਗਵੰਤ ਮਾਨ ਨੂੰ ਪੰਜਾਬ ਦਾ ਪੈਸਾ ਖਰਚ ਕਰਕੇ ਸਰਕਾਰ ਦੇ ਜਹਾਜ਼ ਤੇ ਕੇਜਰੀਵਾਲ ਨੂੰ ਪੂਰੇ ਦੇਸ਼ ਵਿੱਚ ਘੁੰਮਾ ਰਹੇ ਹਨ : ਅਮਿਤ ਸ਼ਾਹ
ਜਦ ਵੀ ਦੇਸ਼ ਤੇ ਸੰਕਟ ਆਇਆ ਪੰਜਾਬ ਤੇ ਪੰਜਾਬੀਆ ਨੇ ਹਿੱਕ ਤਾਣ ਕੇ ਦੇਸ਼ ਦੀ ਰੱਖਿਆ ਕੀਤੀ ਹੈ : ਅਮਿਤ ਸ਼ਾਹ ਗੁਰਦਾਸਪੁਰ, 18 ਜੂਨ : ਕੇਂਦਰ ਵਿੱਚ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ਮਹਾਸੰਪਰਕ ਅਭਿਆਨ ਤਹਿਤ ਹਰ ਲੋਕ ਸਭਾ ਵਿੱਚ ਰੈਲੀਆਂ ਕਰਕੇ ਜਨਤਾ ਸਾਹਮਣੇ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ....