ਮਾਝਾ

ਸਰਕਾਰ ਤੁਹਾਡੇ ਦੁਆਰ- ਕਾਦੀਆਂ ਵਿਖੇ `ਅਬਾਦ` ਕੈਂਪ ਦੌਰਾਨ 325 ਵਿਅਕਤੀਆਂ ਨੇ ਲਾਭ ਉਠਾਇਆ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਕਾਦੀਆਂ, 16 ਜੂਨ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ। ਅੱਜ ਦੇ ਅਬਾਦ ਕੈਂਪ....
ਡਿਪਟੀ ਕਮਿਸ਼ਨਰ ਡਾ. ਅਗਰਵਾਲ ਅਤੇ ਐੱਸ.ਐੱਸ.ਪੀ. ਬਟਾਲਾ ਵੱਲੋਂ ਹਰਚੋਵਾਲ ਵਿਖੇ ਕਿਸਾਨਾਂ ਨਾਲ ਮੁਲਾਕਾਤ
ਕਿਸਾਨਾਂ ਵੱਲੋਂ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਨਿਰਮਾਣ ਜਲਦ ਸ਼ੁਰੂ ਕਰਨ ਦੀ ਮੰਗ ਗੁਰਦਾਸਪੁਰ, 16 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਨੂੰ ਕਿਸਾਨਾਂ ਵੱਲੋਂ ਜਲਦ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ। ਇਹ ਮੰਗ ਕਿਸਾਨਾਂ ਨੇ ਅੱਜ ਪਿੰਡ ਹਰਚੋਵਾਲ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਤਿਆਲ ਅੱਗੇ ਰੱਖੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ....
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ 
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਿਆ ਫੈਸਲਾ ਅੰਮ੍ਰਿਤਸਰ, 16 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ....
ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਵਰਲਡ ਐਲਡਰ ਅਵੇਰਨੈੱਸ ਅਬਿਊਸ ਡੇਅ ਮਨਾਇਆ ਗਿਆ
ਚੇਅਰਮੈਨ ਰਮਨ ਬਹਿਲ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਗੁਰਦਾਸਪੁਰ, 15 ਜੂਨ : ਸਰਕਾਰੀ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਅੱਜ ਵਰਲਡ ਐਲਡਰ ਅਵੇਰਨੈੱਸ ਅਬਿਊਸ ਡੇਅ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਬਿਰਧ ਆਸ਼ਰਮ ਵਿਖੇ ਪਹੁੰਚ ਕੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ। ਵਰਲਡ ਐਲਡਰ ਅਵੇਰਨੈੱਸ ਅਬਿਊਸ ਡੇਅ ਸਬੰਧੀ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਬਜ਼ੁਰਗ ਸਾਡਾ ਮਾਣ ਹੈ ਅਤੇ ਇਨ੍ਹਾਂ....
ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ `ਚ ਐੱਸ.ਟੀ.ਆਈ, ਐੱਚ.ਆਈ.ਵੀ., ਟੀ.ਬੀ. ਤੇ ਵਾਇਰਲ ਹੈਪੇਟਾਈਟਸ ਦੀ ਜਾਂਚ ਲਈ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ
ਸਕਰੀਨਿੰਗ ਰਾਹੀਂ ਮਰੀਜ਼ਾਂ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਵਾ ਕੇ ਬੀਮਾਰੀ ਦੇ ਫੈਲਾਅ ਨੂੰ ਰੋਕਿਆ ਜਾਵੇਗਾ : ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਕੇਂਦਰੀ ਜੇਲ੍ਹ ਦੇ ਪ੍ਰਬੰਧਾਂ ਦਾ ਜਾਇਜਾ ਵੀ ਲਿਆ ਗੁਰਦਾਸਪੁਰ, 15 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਦੇ ਬੰਦੀਆਂ ਦੀ ਸਿਹਤ ਜਾਂਚ ਲਈ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਸਿਹਤ ਵਿਭਾਗ, ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਅੱਜ ਕੇਂਦਰੀ ਜੇਲ੍ਹ ਗੁਰਦਸਪੁਰ ਵਿਖੇ....
ਸਿਟੀ ਰੋਡ, ਬਟਾਲਾ ਵਿਖੇ ਵਿਰਾਸਤੀ ਦਿੱਖ ਵਾਲੀਆਂ ਸਟਰੀਟ ਲਾਈਟਾਂ ਨੇ ਖੂਬਸੂਰਤੀ ਦੇ ਲਾਏ ਚਾਰ ਚੰਨ
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ ਬਟਾਲਾ, 15 ਜੂਨ : ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੀ ਪ੍ਰਰੇਨਾ ਸਦਕਾ ਐਚਡੀਐਫਸੀ ਬੈਂਕ ਵਲੋਂ ਸਿਟੀ ਰੋਡ ਬਟਾਲਾ ਵਿਖੇ ਹੈਰੀਟੇਜ ਦਿੱਖ ਵਾਲੀਆਂ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਸ਼ਹਿਰ ਦੀ ਖੂਬਸੂਰਤੀ ਨੂੰ....
ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ- ਵਿਧਾਇਕ ਸ਼ੈਰੀ ਕਲਸੀ
ਮੀਡੀਆਂ ਪਾਵਰ ਕਲੱਬ ਬਟਾਲਾ ਵੱਲੋਂ 20 ਮਰੀਜਾਂ ਨੂੰ 6 ਮਹੀਨੇ ਤੱਕ ਲਿਆ ਗੋਦ ਸੂਬੇ ਵਿੱਚ ਮੀਡੀਆਂ ਪਾਵਰ ਕਲੱਬ ਦੀ ਪਹਿਲਕਦਮੀ ਬਟਾਲਾ, 16 ਜੂਨ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਅਤੇ ਸੂਬਾ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਬਟਾਲਾ ਵਿਖੇ 20 ਟੀ.ਬੀ ਦੇ ਮਰੀਜਾਂ ਨੂੰ ਖੁਰਾਕ ਕਿੱਟਾਂ ਦਿੱਤੀਆ ਗਈਆ। ਪੰਜਾਬ ਵਿੱਚੋਂ ਸਭ ਤੋਂ ਪਹਿਲਾ ਬਟਾਲਾ ਵਿਖੇ ਪੱਤਰਕਾਰ ਸਾਥੀਆਂ ਵੱਲੋਂ....
ਪਠਾਨਕੋਟ ਪੁਲਿਸ ਨੇ ਲਗਾਤਾਰ ਦੂਸਰੀ ਵਾਰ ਪੁਲਿਸ ਕਰਮਚਾਰੀਆਂ ਦੀ ਮਾਨਸਿਕ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ ਕਰਕੇ ਇੱਕ ਸਿਹਤਮੰਦ ਭਵਿੱਖ ਵੱਲ ਕਦਮ ਵਧਾਇਆ
ਵਰਕਸ਼ਾਪ ਦਾ ਮੰਤਵ ਨਵੀਨਤਾਕਾਰੀ ਪਹਿਲਕਦਮੀਆਂ ਦੁਆਰਾ ਅਨੁਕੂਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਪੁਲਿਸ ਕਰਮਚਾਰੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ ਪਠਾਨਕੋਟ, 14 ਜੂਨ : ਆਪਣੀ ਮਾਣਮੱਤੀ ਪੁਲਿਸ ਫੋਰਸ ਦੇ ਅੰਦਰ ਜੀਵਨ ਸ਼ਕਤੀ ਅਤੇ ਸਹਿਜਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਇੱਕ ਅਸਾਧਾਰਣ ਯਤਨ ਵਿੱਚ, ਪਠਾਨਕੋਟ ਪੁਲਿਸ ਨੇ ਮਸ਼ਹੂਰ ਆਟੋਡੋਰੀਅਮ ਸੈਲੀ ਰੋਡ ਵਿਖੇ ਇੱਕ ਗਿਆਨ ਭਰਪੂਰ ਸਿਹਤ ਅਤੇ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ 13 ਜੂਨ ਮੰਗਲਵਾਰ ਨੂੰ ਆਯੋਜਿਤ ਕੀਤਾ ਹੈ। ਇਸ ਸਮਾਗਮ ਦਾ ਉਦੇਸ਼....
ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ
ਅੰਮਿ੍ਤਸਰ, 15 ਜੂਨ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈਏਐਸ, ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਜਨਾਲਾ ਰੋਡ ਤੇ ਪਿੰਡ ਹਰਸਾ ਛੀਨਾ (ਸੱਜੇ ਪਾਸੇ) ਟੀ.ਆਰ. ਵਿਲਾ ਰਿਜੋਰਟ ਦੇ ਸਾਹਮਣੇ ਬਣ ਰਹੀ ਅਣ ਅਧਿਕਾਰਤ ਕਲੋਨੀ ਅਤੇ ਇਸ ਇਲਾਕੇ ਦੇ ਆਸ ਪਾਸ ਹੋ ਰਹੀਆਂ ਅਣ ਅਧਿਕਾਰਤ ਕਮਰਸ਼ੀਅਲ ਉਸਾਰੀਆਂ ਦਾ ਸਾਰਾ ਕੰਮ....
ਕਿਸਾਨਾਂ ਦੀ ਸਹਿਮਤੀ ਨਾਲ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੇਪਰੇ ਚੜ੍ਹਨ ਲਈ ਰਾਹ ਪੱਧਰਾ ਹੋਇਆ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 15 ਜੂਨ : ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਅਤੇ ਕਿਸਾਨਾਂ ਵੱਲੋਂ ਦਿੱਤੀ ਜਾ ਰਹੀ ਸਹਿਮਤੀ ਸਦਕਾ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਸਿਰੇ ਚੜ੍ਹਨ ਲਈ ਰਾਹ ਲਗਭਗ ਪੱਧਰਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਵੱਲੋਂ ਲਗਾਤਾਰ ਕਿਸਾਨਾਂ, ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਨ ਮਗਰੋਂ ਕਿਸਾਨਾਂ ਵੱਲੋਂ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਸਹਿਮਤੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਜਿਨ੍ਹਾਂ 43 ਪਿੰਡਾਂ ਵਿਚੋਂ....
ਡਿਪਟੀ ਕਮਿਸ਼ਨਰ ਨੇ ‘ਅਟਾਰੀ ਜੰਕਸ਼ਨ - ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋਣ ਵਾਲੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਕਰਵਾਈ ਸ਼ੁਰੂ
ਅੰਮ੍ਰਿਤਸਰ, 15 ਜੂਨ : ‘ਅਟਾਰੀ ਜੰਕਸ਼ਨ - ਇੱਕ 161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਸਿਰਲੇਖ ਵਾਲੀ ਆਗਾਮੀ ਦਸਤਾਵੇਜ਼ੀ ਫਿਲਮ ਦੀ ਸ਼ੂਟਿੰਗ ਅਟਾਰੀ ਰੇਲਵੇ ਸਟੇਸ਼ਨ, ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਸ਼ਾਟ ਦੇ ਕੇ ਸ਼ੁਰੂ ਕਰਵਾਈ ਗਈ। ਇਹ ਲਘੂ ਫਿਲਮ ਇਸ 161 ਸਾਲ ਪੁਰਾਣੇ ਅਟਾਰੀ ਰੇਲਵੇ ਸਟੇਸ਼ਨ ਦੀ ਇਤਿਹਾਸਕ ਅਮੀਰ ਆਰਕੀਟੈਕਚਰ ਨੂੰ ਦਰਸਾਏਗੀ ਜੋ ਕਿ ਇਸ ਦਾ ਸੁਮੇਲ ਹੈ। ਇੰਡੋ-ਇਸਲਾਮਿਕ ਅਤੇ ਵਿਕਟੋਰੀਅਨ ਆਰਕੀਟੈਕਚਰਲ ਸਟਾਈਲ, ਕਮਾਨ, ਅਤੇ ਸਜਾਵਟੀ ਚਿਹਰੇ ਪੁਰਾਣੇ ਯੁੱਗ ਦੇ....
ਪਠਾਨਕੋਟ ਪੁਲਿਸ ਵੱਲੋਂ ਦੋਹਰੇ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ, ਹਥਿਆਰ ਸਮੇਤ ਲੱਖਾਂ ਦੇ ਚੋਰੀ ਦੇ ਗਹਿਣੇ ਵੀ ਕੀਤੇ ਬਰਾਮਦ
ਪਠਾਨਕੋਟ ਪੁਲਿਸ ਨੇ ਵਿਗਿਆਨਕ ਜਾਂਚ ਤਕਨੀਕਾਂ ਅਤੇ ਸੀਸੀਟੀਵੀ ਫੁਟੇਜ ਦੇ ਵਿਸ਼ਲੇਸ਼ਣ ਦੀ ਵਰਤੋਂ ਕਰਦੇ ਹੋਏ ਕੀਤੀ ਗ੍ਰਿਫਤਾਰੀ ਪੁਲਿਸ ਨੇ ਕਤਲ ਦੇ ਹਥਿਆਰ ਸਮੇਤ ਲੱਖਾਂ ਰੁਪਏ ਦੇ ਚੋਰੀ ਦੇ ਗਹਿਣੇ ਕੀਤੇ ਬਰਾਮਦ ਪਠਾਨਕੋਟ, 15 ਜੂਨ : ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੋਹਰੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੀੜਤ ਰਾਜ ਕੁਮਾਰ ਅਤੇ ਚੰਪਾ ਦੇਵੀ ਨੇ ਇਸ ਘਿਨਾਉਣੇ ਅਪਰਾਧ ਵਿੱਚ ਦੁਖਦਾਈ ਤੌਰ ‘ਮਤੇ ਆਪਣੀ ਜਾਨ ਗੁਆ ਦਿੱਤੀ ਸੀ।....
ਹਰ ਵਿਭਾਗ ਆਦਲਤਾਂ ਵਿੱਚ ਚੱਲ ਰਹੇ ਆਪਣੇ ਕੇਸਾਂ ਦੀ ਸਹੀ ਢੰਗ ਨਾਲ ਪੈਰਵੀ ਕਰਨ - ਏ.ਡੀ.ਸੀ. ਸੁਭਾਸ਼ ਚੰਦਰ
ਗੁਰਦਾਸਪੁਰ, 14 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਸਹੀ ਢੰਗ ਨਾਲ ਪੈਰਵੀ ਕਰਦੇ ਹੋਏ ਆਪਣਾ ਪੱਖ ਮਜ਼ਬੂਤੀ ਨਾਲ ਰੱਖਣ ਤਾਂ ਜੋ ਕੇਸ ਕਿਸੇ ਠੋਸ ਨਤੀਜੇ ’ਤੇ ਪਹੁੰਚ ਸਕਣ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ‘ਪੰਜਾਬ ਡਿਸਪਿਊਟ ਰੈਜੁਲੇਸ਼ਨ ਐਂਡ ਲਿਟੀਗੇਸ਼ਨ ਪਾਲਿਸੀ-2020 ਸਬੰਧੀ ਤਿਮਾਹੀ....
ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ  ਬਾਗਬਾਨੀ ਵਿਭਾਗ
ਗੁਰਦਾਸਪੁਰ, 14 ਜੂਨ : ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਇਨਾਂ ਦੇ ਕਟੁੰਬਾਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਾਣੀ ਦੀ ਵਧੀ ਹੋਈ ਜ਼ਰੂਰਤ ਨੂੰ ਪੂਰਾ ਕਰਨ ਲਈ ਟਿਊਬਵੈੱਲ ਦੇ ਪਾਣੀ ਵਾਲੇ ਟੈਂਕ ਵਿਚ ਦਰਖ਼ਤਾਂ ਦੀਆਂ ਛੋਟੀਆਂ-ਛੋਟੀਆਂ ਟਹਿਣੀਆਂ ਜਾਂ ਫੱਟੀਆਂ ਦੇ ਟੁਕੜੇ....
ਕਾਦੀਆਂ ਅਤੇ ਬਟਾਲਾ ਵਿਖੇ ਲੱਗਣ ਵਾਲੇ ਅਬਾਦ ਕੈਂਪਾਂ ਦੀਆਂ ਤਰੀਕਾਂ ਬਦਲੀਆਂ
ਹੁਣ 16 ਜੂਨ ਨੂੰ ਕਾਦੀਆਂ ਅਤੇ 23 ਜੂਨ ਨੂੰ ਬਟਾਲਾ ਵਿਖੇ ਲੱਗਣਗੇ ਅਬਾਦ ਕੈਂਪ ਗੁਰਦਾਸਪੁਰ, 14 ਜੂਨ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਟਾਲਾ ਅਤੇ ਕਾਦੀਆਂ ਵਿਖੇ ਲਗਾਏ ਜਾਣ ਵਾਲੇ ਅਬਾਦ ਕੈਂਪਾਂ ਦੀਆਂ ਤਰੀਕਾਂ ਦੀ ਅਦਲਾ-ਬਦਲੀ ਕੀਤੀ ਗਈ ਹੈ। ਨਵੀਆਂ ਤਰੀਕਾਂ ਅਨੁਸਾਰ ਹੁਣ 16 ਜੂਨ ਨੂੰ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲੱਗੇਗਾ ਜਦਕਿ 23 ਜੂਨ ਨੂੰ ਬਟਾਲਾ ਦੇ....