ਮਾਝਾ

ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ- ਸਪਾਟਾ ਸਥਾਨ ਵਜੋਂ ਵਿਕਸਤ ਕੀਤੇ ਜਾਣਗੇ : ਮੁੱਖ ਮੰਤਰੀ  ਮਾਨ 
ਖੇਤਰ ਦੀ ਬੇਮਿਸਾਲ ਕੁਦਰਤੀ ਸੁੰਦਰਤਾ ਪੰਜਾਬ ਨੂੰ ਆਲਮੀ ਸੈਰਗਾਹਾਂ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿੱਚ ਸਮਰੱਥ: ਮੁੱਖ ਮੰਤਰੀ ਲੋਕਾਂ ਦਾ ਜੀਵਨ ਪੱਧਰ ਸੁਧਾਰਣ ਲਈ ਅਜਿਹੀਆਂ ਆਰਥਿਕ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਨੂੰ ਸਮੇਂ ਦੀ ਲੋੜ ਦੱਸਿਆ ਪਠਾਨਕੋਟ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ....
ਪੰਜਾਬ 'ਚ ਡੀ.ਸੀ ਦਫ਼ਤਰ ਮੁਲਾਜ਼ਮਾਂ ਵਲੋਂ ਕੀਤੀ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਹੀ ਝੁਕੀ ਸਰਕਾਰ, ਦਿੱਤਾ ਮਿਲਣ ਦਾ ਸਮਾਂ, ਕਰਮਚਾਰੀਆਂ ਦੀ ਵੱਲੋਂ ਹੜਤਾਲ ਖ਼ਤਮ
ਅੰਮ੍ਰਿਤਸਰ, 18 ਮਈ : ਪੰਜਾਬ ਸਰਕਾਰ ਵੱਲੋਂ ਬੁੱਧਵਾਰ 17 ਮਈ ਨੂੰ ਜਲੰਧਰ ਚ ਕੈਬਨਿਟ ਦੀ ਮੀਟਿੰਗ ਰੱਖੀ ਗਈ ਸੀ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਸੱਦਿਆ ਗਿਆ ਸੀ, ਪਰ ਡੀ.ਸੀ. ਦਫਤਰ ਮੁਲਾਜ਼ਮ ਯੂਨੀਅਨ ਦੇ ਆਗੂ ਦਿਨ ਭਰ ਉਡੀਕ ਚ ਬੈਠੇ ਰਹੇ ਪਰ ਸੂਬਾ ਭਰ ਤੋਂ ਆਏ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਬਿਨਾਂ ਮਿਲੇ ਚਲੇ ਗਏ ਅਤੇ ਮੁੱਖ ਮੰਤਰੀ ਦੇ ਨਾਂਹ ਪੱਖੀ ਵਤੀਰੇ ਨੂੰ ਲੈ ਕੇ 18 ਮਈ ਤੋਂ....
ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ, ਮੀਟਿੰਗ ਦਾ ਸਮਾਂ ਦਿਤਾ, ਮੁਆਵਜ਼ੇ ਦੇ ਫ਼ੈਸਲੇ ਤੋਂ ਪਹਿਲਾਂ ਨਹੀਂ ਕੀਤਾ ਜਾਵੇਗਾ ਕਬਜ਼ਾ
ਗੁਰਦਾਸਪੁਰ, 18 ਮਈ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਰੇਲ ਰੋਕੋ ਅੰਦੋਲਨ ਦੇ ਮਹਿਜ਼ 3 ਘੰਟਿਆਂ ਵਿਚ ਹੀ ਸਰਕਾਰ ਸੰਘਰਸ਼ ਅੱਗੇ ਝੁਕ ਗਈ ਅਤੇ ਕਿਸਾਨਾਂ ਨਾਲ 24 ਮਈ ਨੂੰ ਮੀਟਿੰਗ ਦਾ ਸਮਾਂ ਦੇ ਕੇ, ਭਰੋਸਾ ਦਿਤਾ ਕਿ, ਆਰਬੀਟਰੇਸਨ ਦੇ ਮੁਆਵਜ਼ੇ ਸੰਬੰਧੀ ਫ਼ੈਸਲੇ ਤੋ ਪਹਿਲਾਂ ਕਿਤੇ ਵੀ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਕਬਜ਼ਾ ਲੈਣ ਨਹੀਂ ਆਉਣਗੇ। ਦੱਸ ਦਈਏ ਕਿ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ ਹਰਵਿੰਦਰ ਸਿੰਘ ਮਸਾਣੀਆਂ ਨੇ ਜ਼ਿਲ੍ਹਾ ਗੁਰਦਾਸਪੁਰ....
ਕਿਸਾਨ ਔਰਤ ਨੂੰ ਪੁਲਿਸ ਵਾਲੇ ਨੇ ਮਾਰੇ ਥੱਪੜ, ਪੀੜਤ ਔਰਤ ਮੀਡੀਆ ਸਾਹਮਣੇ ਬਿਆਨ ਕੀਤਾ ਦਰਦ
ਗੁਰਦਾਸਪੁਰ, 18 ਮਈ : ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਚੀਮਾ ਖੁੱਡੀ ਵਿੱਚ ਇੱਕ ਔਰਤ ਨੂੰ ਪੁਲਿਸ ਕਾਂਸਟੇਬਲ ਵੱਲੋਂ ਥੱਪੜ ਮਾਰਨ ਤੋਂ ਬਾਅਦ ਪੀੜਤ ਔਰਤ ਨੇ ਮੀਡੀਆ ਸਾਹਮਣੇ ਆਉਂਦਿਆਂ ਕਿਹਾ ਕਿ ਉਸਦੇ ਪਤੀ ਨੂੰ ਪੁਲਿਸ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਜਦਕਿ ਉਸਦਾ ਪਤੀ ਪਹਿਲਾਂ ਹੀ ਦਿਲ ਦਾ ਮਰੀਜ਼ ਹੈ। ਜਦੋਂ ਔਰਤ ਨੇ ਪੁਲਸ ਮੁਲਾਜ਼ਮਾਂ ਨੂੰ ਆਪਣੇ ਪਤੀ ਦੀ ਕੁੱਟਮਾਰ ਕਰਨ ਤੋਂ ਰੋਕਿਆ ਤਾਂ ਇਸ ਦੌਰਾਨ ਇਕ ਪੁਲਸ ਮੁਲਾਜ਼ਮ ਨੇ ਉਸ ਨੂੰ ਥੱਪੜ ਮਾਰ ਦਿੱਤਾ। ਪੀੜਤ ਔਰਤ ਲਖਵਿੰਦਰ ਕੌਰ ਨੇ ਦੱਸਿਆ ਕਿ....
ਕਿੰਨਰ ਮਹਾ ਸੰਮੇਲਨ 'ਚ ਕਿੰਨਰ ਸਮਾਜ ਦੀਆਂ ਅਨੋਖੀਆਂ ਰੀਤਾਂ ਦੇ ਦਰਸ਼ਨ ਕਰਨਗੇ ਲੋਕ : ਬਾਬਾ ਪ੍ਰਵੀਨ 
ਦੀਨਾਨਗਰ, 18 ਮਈ : ਕਿੰਨਰ ਸਮਾਜ ਦਾ 10 ਰੋਜ਼ਾ ਅਖਿਲ ਭਾਰਤੀ ਵਿਸ਼ਾਲ ਮਹਾਸੰਮੇਲਨ ਇਸ ਵਾਰ ਦੀਨਾਨਗਰ ਵਿੱਚ ਹੋਣ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ ਪੂਰੇ ਜ਼ੋਰਾਂ ਸ਼ੋਰਾਂ ਤੇ ਚਲ ਰਹੀਆਂ ਹਨ। ਮਨੁੱਖਤਾ ਦੇ ਭਲੇ ਦੀ ਅਰਦਾਸ ਨੂੰ ਲੈ ਕੇ 19 ਮਈ ਤੋਂ ਲੈ ਕੇ 29 ਮਈ ਤੱਕ ਕਰਵਾਏ ਜਾਣ ਵਾਲੇ ਇਸ ਸੰਮੇਲਨ ਲਈ ਕਿੰਨਰ ਸਮਾਜ ਵਿੱਚ ਵਧੇਰੇ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕਿੰਨਰ ਸਮਾਜ ਦੇ ਸਥਾਨਕ ਪ੍ਰਮੁੱਖ ਬਾਬਾ ਪ੍ਰਵੀਨ ਨੇ ਦੱਸਿਆ ਕਿ ‌ਤਾਜ ਹੈਰੀਟੇਜ ਵਿੱਚ ਹੋਣ ਵਾਲੇ ਇਸ ਸਮਾਗਮ ਵਿੱਚ ਪੂਰੇ ਭਾਰਤ ਦੇ....
ਨਹਿਰਾਂ, ਸੂਇਆਂ ਵਿਚ ਨਹੀਂ ਪੈਣ ਦਿੱਤਾ ਜਾਵੇਗਾ ਘਰਾਂ ਤੇ ਦੁਕਾਨਾਂ ਦਾ ਗੰਦਾ ਪਾਣੀ : ਡਿਪਟੀ ਕਮਿਸ਼ਨਰ ਸੂਦਨ
ਅੰਮ੍ਰਿਤਸਰ, 17 ਮਈ : ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਰਿਆਈ ਪਾਣੀ ਨੂੰ ਖੇਤਾਂ ਤੱਕ ਪੁੱਜਦਾ ਕਰਨ ਵਾਲੀਆਂ ਨਹਿਰਾਂ ਤੇ ਸੂਇਆਂ ਵਿਚ ਘਰਾਂ ਤੇ ਦੁਕਾਨਾਂ ਦੇ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਕੁਦਰਤ ਦੇ ਇਸ ਅਣਮੁੱਲੇ ਸੋਮੇ ਨੂੰ ਗੰਦੇ ਪਾਣੀ ਨਾਲ ਪਲੀਤ ਨਾ ਹੋਣ ਦਿੱਤਾ ਜਾਵੇ। ਅੱਜ ਵਾਤਾਵਰਣ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਪਾਣੀ ਸਾਡੇ ਜੀਵਨ ਲਈ ਸਭ ਤੋਂ ਜ਼ਰੂਰੀ ਤੱਤ ਹੈ ਅਤੇ ਇਸ ਵਿਚ ਗੰਦੇ ਪਾਣੀ ਪਾਉਣਾ ਆਪਣੇ ਆਪ ਵਿਚ....
ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਰਹੇ ਪਿੰਡਾਂ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੈਬਨਿਟ ਮੰਤਰੀ ਈ ਟੀ ਓ 
ਅੰਮਿ੍ਤਸਰ, 17 ਮਈ : ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਰਹੇ ਪਿੰਡਾਂ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ....
ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਨੂੰ ਪ੍ਰੋਫਾਰਮੇ ਸੌਂਪਣ ਦਾ ਪ੍ਰੋਗਰਾਮ ਮੁਲਤਵੀ
ਅੰਮ੍ਰਿਤਸਰ, 17 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਪ੍ਰੋਫਾਰਮੇ ਭਲਕੇ 18 ਮਈ ਨੂੰ ਰਾਜਪਾਲ ਪੰਜਾਬ ਦੇ ਸਪੁਰਦ ਕੀਤੇ ਜਾਣੇ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਭਵਨ ਚੰਡੀਗੜ੍ਹ ਦੇ ਅਧਿਕਾਰੀਆਂ ਵੱਲੋਂ ਅੱਜ ਸ਼ਾਮ ਸਮੇਂ ਪ੍ਰਾਪਤ ਹੋਈ....
ਜਿਲਾ ਪ੍ਰਸ਼ਾਸ਼ਨ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਦਰਮਿਆਨ ਹੋਈ ਜਬਰਦਸਤ ਖਿੱਚੋਤਾਣ 
ਗੁਰਦਾਸਪੁਰ, 17 ਮਈ : ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਪੰਜਾਬ ਦੇ ਜਿਲਾ ਗੁਰਦਾਸਪੁਰ ਤੇ ਜਿਲਾ ਅੰਮ੍ਰਿਤਸਰ ਅਤੇ ਹੋਰਨਾਂ ਥਾਵਾਂ ਤੇ ਅੱਜ ਪ੍ਰਸ਼ਾਸ਼ਨ ਵਲੋਂ ਕਾਰਵਾਈ ਕੀਤੀ ਗਈ। ਉਸਦੇ ਚਲਦਿਆਂ ਕਿਸਾਨਾਂ ਦੀਆ ਜ਼ਮੀਨ ਅਕਵਾਇਰ ਕਰਨ ਲਈ ਆਈ ਜਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਦੀ ਟੀਮ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਦਰਮਿਆਨ ਹੋਈ ਜਬਰਦਸਤ ਖਿੱਚੋਤਾਣ ਤੋਂ ਬਾਅਦ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੂਰੇ ਪੰਜਾਬ ਭਰ ਵਿਚ ਰੇਲਾਂ....
ਮੁੱਖ ਮੰਤਰੀ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 20 ਕਰੋੜ ਮਨਜੂਰ
ਡੀਜੀਪੀ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ ‘ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਸੀਮਾ ਸੁਰੱਖਿਆ ਬਲ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮਿ੍ਰਤਸਰ, 17 ਮਈ : ਵਿਸ਼ੇਸ਼ ਡਾਇਰੈਕਟਰ ਜਨਰਲ....
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ
ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ ਅੰਮ੍ਰਿਤਸਰ, 16 ਮਈ : ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ....
ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ : ਪ੍ਰਧਾਨ ਧਾਮੀ 
ਅੰਮ੍ਰਿਤਸਰ 16 ਮਈ : ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ....
ਡਾਕਟਰਾਂ ਵੱਲੋਂ ਮਰੀਜਾਂ ਦੇ ਨਾਲ ਗਲਤ ਵਿਵਹਾਰ ਕਰਨ ਦੀਆਂ ਆ ਰਹੀਆਂ ਸਨ ਸ਼ਕਾਇਤਾਂ : ਗੁਰਜੀਤ ਔਜਲਾ
ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੱਚਾ ਵਾਰਡ ਦਾ ਕੀਤਾ ਦੌਰਾ ਅੰਮ੍ਰਿਤਸਰ, 15 ਮਈ : ਅੰਮ੍ਰਿਤਸਰ ਦਾ ਗੁਰੂ ਨਾਨਕ ਦੇਵ ਹਸਪਤਾਲ ਅਕਸਰ ਹੀ ਆਪਣੇ ਕਾਰਨਾਮਿਆਂ ਕਰਕੇ ਵਿਵਾਦਾਂ ਵਿੱਚ ਨਜ਼ਰ ਆਉਂਦਾ ਹੈ। ਕੁਝ ਸਮੇਂ ਤੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਬੱਚਾ ਵਾਰਡ ਦੇ ਵਿਚ ਡਾਕਟਰਾਂ ਵੱਲੋਂ ਮਰੀਜਾਂ ਦੇ ਨਾਲ ਕੀਤੀ ਜਾਂਦੀ ਬਦਸਲੁਕੀ ਅਤੇ ਗਲਤ ਭਾਸ਼ਾ ਬੋਲਣ ਸੁਨਣ ਕੰਪਲੇਂਟ ਆ ਰਹੀਆਂ ਸਨ ਜਿਸਦੇ ਚੱਲਦੇ ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਅੰਮ੍ਰਿਤਸਰ ਤੋਂ ਮੈਂਬਰ....
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ
ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ ਅੰਮ੍ਰਿਤਸਰ, 15 ਮਈ : ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ....
ਪਠਾਨਕੋਟ ਪੁਲਿਸ ਨੇ ਗੈਰ ਕਾਨੂੰਨੀ ਇਮੀਗ੍ਰੇਸ਼ਨ ਅਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗਿਰੋਹ ਨੂੰ ਕੀਤਾ ਕਾਬੂ
ਪਠਾਨਕੋਟ ਪੁਲਿਸ ਨੇ ਅਗਵਾ ਪੀੜਤਾਂ ਨੂੰ ਬਚਾਇਆ ਅਤੇ ਗੈਰ-ਕਾਨੂੰਨੀ ਯਾਤਰਾ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਪਠਾਨਕੋਟ, 15 ਮਈ : ਇੱਕ ਮਹੱਤਵਪੂਰਨ ਸਫਲਤਾ ਵਿੱਚ, ਪਠਾਨਕੋਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਸਫਲਤਾਪੂਰਵਕ ਛੁਡਾਇਆ ਹੈ ਜੋ ਇੱਕ ਗੈਰ ਕਾਨੂੰਨੀ ਯਾਤਰਾ ਘੁਟਾਲੇ ਦਾ ਸ਼ਿਕਾਰ ਹੋਣ ਤੋਂ ਬਾਅਦ ਕੰਬੋਡੀਆ ਵਿੱਚ ਬੰਦੀ ਬਣਾਏ ਗਏ ਸਨ। ਪੀੜਤਾਂ, ਪਰਮਜੀਤ ਸੈਣੀ ਅਤੇ ਸਚਿਨ ਸੈਣੀ ਨੂੰ 13 ਮਈ, 2023 ਨੂੰ ਸੁਰੱਖਿਅਤ ਭਾਰਤ ਪਰਤਣ ਤੋਂ ਪਹਿਲਾਂ ਇੱਕ ਦੁਖਦਾਈ ਅਨੁਭਵ ਦਾ ਸਾਹਮਣਾ....