ਮਾਝਾ

ਜ਼ਿਲ੍ਹਾ ਤਰਨ ਤਾਰਨ ਅੰਦਰ ਇਸ ਸੀਜ਼ਨ ਦੌਰਾਨ ਲੱਗਭੱਗ 10 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ-ਡਿਪਟੀ  ਕਮਿਸ਼ਨਰ
ਹੁਣ ਤੱਕ ਵੱਖ-ਵੱਖ ਵਿਭਾਗਾਂ ਵੱਲੋਂ ਲਗਾ ਜਾ ਚੁੱਕੇ ਹਨ 01 ਲੱਖ 70 ਹਜ਼ਾਰ ਦੇ ਕਰੀਬ ਬੂਟੇ ਤਰਨ ਤਾਰਨ, 17 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਪੰਜਾਬ ਸਰਕਾਰ ਦੀ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਮੁਹਿੰਮ ਨੂੰ ਸਿਰੇ ਚੜਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਪੌਦੇ ਲਗਾਉਣ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ....
ਡੇਂਗੂ, ਮਲੇਰੀਆ ਤੇ ਚਿਕਨਗੁਨੀਆਂ ਸਬੰਧੀ ਐੱਸ. ਡੀ. ਐੱਮ. ਸ੍ਰੀ ਸਿਮਰਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ
ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਕੀਤੀ ਹਦਾਇਤ ਤਰਨ ਤਾਰਨ, 17 ਜੁਲਾਈ 2024 : ਨੈਸ਼ਨਲ ਵੈਕਟਰ ਬੋਰਨ ਡਜੀਜ਼ ਜਿਵੇਂ ਕਿ ਡੇਂਗੂ, ਮਲੇਰੀਆ ਤੇ ਚਿਕਨਗੁਨੀਆਂ ਆਦਿ ਸਬੰਧੀ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਸ੍ਰੀ ਸਿਮਰਨਦੀਪ ਸਿੰਘ ਨੇ ਸਿਹਤ ਵਿਭਾਗ ਤੇ ਵੱਖ ਵੱਖ ਵਿਭਾਗਾਂ....
ਇੰਟਰਨੈਸ਼ਨਲ ਜਸਟਿਸ ਦਿਨ ਮੌਕੇ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਜੀ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਸਬ ਜੇਲ ਪੱਟੀ ਦਾ ਦੌਰਾ ਕੀਤਾ ਗਿਆ।    
ਇੰਟਰਨੈਸ਼ਨਲ ਜਸਟਿਸ ਦਿਨ ਮਨਾਉਂਦੇ ਹੋਏ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਸਬ ਜੇਲ ਪੱਟੀ ਵਿਖੇ ਬੂਟੇ ਲਗਾਏ ਗਏ। ਤਰਨ ਤਾਰਨ : 17 ਜੁਲਾਈ 2024 ; ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਾਨਯੋਗ ਜੱਜ ਸਾਹਿਬ ਜੀ ਦੇ ਧਰਮ ਪਤਨੀ ਜਮੀਰਪਾਲ ਕੌਰ ਬਾਜਵਾ ਪ੍ਰੋਫੈਸਰ, ਫਾਰਮਰ....
ਪੰਘੂੜੇ ਵਿਚ ਆਈ ਇਕ ਹੋਰ ਨੰਨ੍ਹੀ ਪਰੀ, ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 191 ਬੱਚਿਆਂ ਦੀ ਜਾਨ
ਅੰਮ੍ਰਿਤਸਰ, 17 ਜੁਲਾਈ 2024 : ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 191 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 13 ਜੁਲਾਈ ਨੂੰ ਸਵੇਰ 10:30 ਵਜੇ ਇਕ ਨਵਜੰਮੀ ਬੱਚੀ ਨੂੰ ਪੰਘੂੜੇ ਵਿੱਚ ਰੱਖ ਗਿਆ। ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਗਿਆ ਗਿਆ ਸੀ ਅਤੇ ਇਸ ਵੇਲੇ ਇਹ ਬੱਚੀ ਬਿਲਕੁਲ ਤੰਦਰੁਸਤ ਹੈ ਅਤੇ ਹੁਣ ਇਹ ਬੱਚੀ ਇਲਾਜ ਲਈ ਗੁਰੂ ਨਾਨਕ ਦੇਵ....
ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ-  ਡਿਪਟੀ ਕਮਿਸ਼ਨਰ 
ਹਵਾਈ ਅੱਡੇ ਦੇ ਨੇੜੇ ਸਾਫ ਸਫਾਈ ਅਤੇ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 17 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ....
ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਾਂ ਮੈਨੂੰ ਫੋਨ ਕਰੋ - ਡਿਪਟੀ ਕਮਿਸ਼ਨਰ
ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਆਪਣਾ ਨੰਬਰ ਅੰਮ੍ਰਿਤਸਰ 17 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜੰਡਿਆਲਾ, ਵੇਰਕਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਤੋਂ ਆਏ ਮੋਹਤਬਰਾਂ ਨਾਲ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਆਪਣਾ ਫੋਨ ਨੰਬਰ ਦਿੰਦੇ ਕਿਹਾ ਕਿ ਜੇਕਰ ਤੁਹਾਡੀ ਸ਼ਿਕਾਇਤ ਉੱਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤਾਂ ਤੁਸੀਂ ਮੈਨੂੰ ਇਸ ਨੰਬਰ ਉੱਤੇ ਸੰਦੇਸ਼ ਭੇਜੋ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ....
ਡਿਪਟੀ ਕਮਿਸ਼ਨਰ ਨੇ ਐਮ.ਐਸ.ਐਮ.ਈ. ਐਕਟ 2006 (ਡਿਲੇਅ ਪੇਮੈਂਟ) ਤਹਿਤ ਚਲ ਰਹੇ 9 ਅਲਗ ਅਲਗ ਕੇਸਾਂ ਦਾ ਕੀਤਾ ਨਿਪਟਾਰਾ
ਅੰਮ੍ਰਿਤਸਰ 17 ਜੁਲਾਈ 2024 : ਐਮ.ਐਸ.ਐਮ.ਈ. ਐਕਟ 2006 ਤਹਿਤ ਗਠਿਤ ਜ਼ਿਲ੍ਹਾ ਪੱਧਰੀ ਫਸਿਲੀਟੇਸ਼ਨ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ, ਵਲੋਂ ਐਮ.ਐਸ.ਐਮ.ਈ. ਐਕਟ 2006 (ਡਿਲੇਅ ਪੇਮੈਂਟ) ਤਹਿਤ ਚਲ ਰਹੇ 9 ਅਲਗ ਅਲਗ ਕੇਸਾਂ ਦਾ ਨਿਪਟਾਰਾ ਕੀਤਾ। ਸ਼੍ਰੀ ਥੋਰੀ ਨੇ ਦੱਸਿਆ ਕਿ ਜਿਲੇ ਵਿਚ ਕਿਸੇ ਵੀ ਸਨਅਤਕਾਰ ਨੂੰ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ ਅਤੇ ਸਮੇ ਸਿਰ ਸਨਅਤਕਾਰਾਂ ਨੂੰ ਪ੍ਰਵਾਨਗੀਆਂ ਜਾਰੀ....
ਅੰਮ੍ਰਿਤਸਰ 'ਚ ਵਿਅਕਤੀ ਨੂੰ ਬਚਾਉਂਦਿਆਂ ਕਾਰ ਪਲਟੀ, 2 ਲੋਕਾਂ ਦੀ ਮੌਤ 5 ਗੰਭੀਰ
ਅੰਮ੍ਰਿਤਸਰ, 16 ਜੁਲਾਈ 2024 : ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਹਿਮਾਚਲ ਦੀ ਕਾਰ ਪਲਟ ਗਈ। ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਾਰ 'ਚ ਬੈਠਾ ਪਰਿਵਾਰ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਅੰਮ੍ਰਿਤਸਰ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਜਾ ਰਿਹਾ ਸੀ। ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਸੜਕ 'ਤੇ....
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਬੂਟੇ ਲਗਾਉਣ ਦੀ ਹੋਈ ਸ਼ੁਰੂਆਤ
ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੰਗਤਾਂ ਨੂੰ ਰੁੱਖ ਵੰਡ ਕੇ ਕੀਤੀ ਆਰੰਭਤਾ ਅੰਮ੍ਰਿਤਸਰ 16 ਜੁਲਾਈ 2024 ; ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੱਲ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਦਿੱਤੇ ਆਦੇਸ਼ ਅਨੁਸਾਰ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਸ਼ੁੱਧਤਾ ਰੱਖਣ ਦਾ ਪਾਲਣ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਅੱਜ ਵੱਖ ਵੱਖ ਤਰ੍ਹਾਂ ਦੇ....
ਆਈਟੀਆਈ ਬਟਾਲਾ ਦੀ ਗਰਾਊਂਡ ਵਿੱਚ ਵਣ-ਮਹਾਂਉਤਸਵ ਮਨਾਇਆ
ਬਟਾਲਾ ਫੁੱਟਬਾਲ ਕਲੱਬ ਨੇ ਲਾਏ ਫੱਲਦਾਰ ਬੂਟੇ ਬਟਾਲਾ,16 ਜੁਲਾਈ 2024 : ਬਟਾਲਾ ਫੁੱਟਬਾਲ ਕਲੱਬ ਵੱਲੋਂ ਕਲੱਬ ਦੇ ਸਰਪਰਸਤ ਰਜਿੰਦਰ ਸਿੰਘ ਬਾਜਵਾ, ਪ੍ਰਧਾਨ ਰਾਜਵਿੰਦਰ ਸਿੰਘ ਮਾਹਲ, ਨਵਜੋਤ ਸਿੰਘ ਮੱਲੀ ਅਤੇ ਸ਼ਿਵਰਾਜ ਸਿੰਘ ਦੀ ਅਗਵਾਈ ਹੇਠ ਆਈ. ਟੀ.ਆਈ. ਬਟਾਲਾ ਦੀ ਗਰਾਊਂਡ ਵਿੱਚ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਗਰਾਊਂਡ ਵਿੱਚ ਵੱਖ-ਵੱਖ ਪ੍ਰਜਾਤੀਆਂ ਦੇ ਕਰੀਬ 100 ਪੌਦੇ ਲਗਾਏ ਗਏ ਜਿਸ ਵਿੱਚ ਵਿਸ਼ੇਸ਼ ਤੌਰ ਤੇ ਅੰਬ, ਅਮਰੂਦ, ਲਂਗਾਠਾਂ, ਆੜੂ, ਕਿੰਨੂ, ਮਾਲਟਾ ਆਦੀ ਦੇ ਫੱਲਦਾਰ ਬੂਟੇ ਸਨ। ਇਸ....
19 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸੋਨਾਲੀਕਾ ਕੰਪਨੀ ਵੱਲੋਂ ਐੱਨ.ਏ.ਪੀ.ਐੱਸ ਸਕੀਮ ਤਹਿਤ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ
ਗੁਰਦਾਸਪੁਰ, 16 ਜੁਲਾਈ 2024 : ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਮਿਤੀ 19.07.2024 ਨੂੰ ਦਿਨ ਸ਼ੁੱਕਰਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸੋਨਾਲੀਕਾ....
ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ
ਗੁਰਦਾਸਪੁਰ, 16 ਜੁਲਾਈ 2024 : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਅਮਨਦੀਪ ਸਿੰਘ ਨੇ ਕਿਹਾ ਕਿ ਸਕੂਟਰ ਜਾਂ ਮੋਟਰਸਾਈਕਲ ਚਲਾਉਂਦੇ ਸਮੇਂ ਹੈਲਮਟ ਜ਼ਰੂਰ....
“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸੋਹਲ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਤਰਨ ਤਾਰਨ, 16 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਸੋਹਲ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਇਸ ਕੈਂਪ ਵਿੱਚ ਪਿੰਡ ਭੁੱਚਰ ਖੁਰਦ, ਭੁੱਚਰ ਕਲਾਂ, ਗੱਗੋਬੂਹਾ, ਠੱਠੀ ਅਤੇ....
ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਡਿਸਟ੍ਰਿਕ ਲੈਵਲ ਅਪਰੂਵਲ  ਕਮੇਟੀ ਹੋਈ  ਮੀਟਿੰਗ  
ਤਰਨ ਤਾਰਨ 16 ਜੁਲਾਈ 2024 : ਮਾਨਯੋਗ ਡਿਪਟੀ ਕਮਿਸ਼ਨਰ—ਕਮ— ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸ੍ਰੀ ਸੰਦੀਪ ਕੁਮਾਰ ਤਰਨ ਤਾਰਨ ਜੀ ਦੀ ਪ੍ਰਧਾਨਗੀ ਹੇਠ ਇੰਨਸੈਟਿਵ ਕੇਸਾਂ ਦੀ ਕਲੀਅਰੈਂਨਸ ਦੇਣ ਸਬੰਧੀ ਬਣੀ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ,ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਫਸਰ ਸਾਹਿਬਾਨਾ ਵਲੋਂ ਭਾਗ ਲਿਆ ਗਿਆ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ—ਕਮ— ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸ੍ਰੀ ਸੰਦੀਪ ਕੁਮਾਰ ਵਲੋਂ ਉਦਯੋਗਿਕ ਪਾਲਸੀ 2022 ਤਹਿਤ 07 ਉਦਯੋਗਿਕ....
ਨਸ਼ਿਆਂ ਖਿਲਾਫ ਲਾਮਬੰਦੀ ਲਈ ਅਧਿਕਾਰੀਆਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ 
ਬਾਬਾ ਬਕਾਲਾ ਸਾਹਿਬ, 16 ਜੁਲਾਈ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਐਸ ਡੀ ਐਮ ਬਾਬਾ ਬਕਾਲਾ ਸਾਹਿਬ ਸ ਰਵਿੰਦਰ ਪਾਲ ਸਿੰਘ ਅਤੇ ਡੀਐਸਪੀ ਬਾਬਾ ਬਕਾਲਾ ਸਾਹਿਬ ਨੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਅੱਜ ਇਸ ਸਬੰਧੀ ਪਿੰਡ ਕਾਲੇਕੇ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਸ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਨਸ਼ਾ....