ਮਾਝਾ

ਕੈਬਨਿਟ ਮੰਤਰੀ ਧਾਲੀਵਾਲ ਨੇ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ 
ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਦਿੱਤਾ ਇਕ ਲੱਖ ਰੁਪਏ ਦਾ ਵਿੱਤੀ ਯੋਗਦਾਨ ਗੁਰਮੀਤ ਬਾਵਾ ਦੀਆਂ ਦੁਕਾਨਾਂ ਉੱਤੇ ਕੀਤੇ ਨਾਜਾਇਜ ਕਬਜੇ ਛੱਡਣ ਦੁਕਾਨਦਾਰ : ਧਾਲੀਵਾਲ ਅੰਮ੍ਰਿਤਸਰ, 3 ਜੁਲਾਈ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਜਿਸ ਵਿੱਚ ਉਹਨਾਂ ਦੀ ਧੀ ਗਲੋਰੀ ਬਾਵਾ ਸ਼ਾਮਿਲ ਹੈ, ਨੂੰ ਆਪਣੀ ਤਨਖਾਹ ਵਿਚੇ ਇੱਕ ਲੱਖ ਰੁਪਏ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿੱਤੇ। ਇਸ ਮੌਕੇ ਉਹਨਾਂ ਨੇ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵੀ ਇੱਕ ਲੱਖ....
ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ   
ਅੰਮ੍ਰਿਤਸਰ 3 ਜੁਲਾਈ 2024 : ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ....
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ 
ਪਿੰਡ ਪੱਧਰ ਉੱਤੇ ਬਣਾਈਆਂ ਰੱਖਿਆ ਕਮੇਟੀਆਂ ਨਾਲ ਕੀਤੀ ਮੀਟਿੰਗ ਅਜਨਾਲਾ, 3 ਜੁਲਾਈ : ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਸਰਹੱਦੀ ਪੱਟੀ ਤੇ ਵਾਸੀਆਂ ਦੇ ਸਾਥ ਦੀ ਲੋੜ ਹੈ। ਐਸ .ਡੀ .ਐਮ ਅਜਨਾਲਾ ਸਰਦਾਰ ਅਰਵਿੰਦਰ ਪਾਲ ਸਿੰਘ ਨੇ ਸਰਹੱਦੀ ਪਿੰਡਾਂ ਦੀ ਰੱਖਿਆ ਲਈ ਬਣਾਈਆਂ ਵਿਸੇਸ ਕਮੇਟੀਆਂ ਨਾਲ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ....
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਨੇ ਵੱਖ ਵੱਖ ਸਕੂਲਾਂ ਵਿੱਚ ਮਿਸ਼ਨ ਸਮਰਥ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਕੀਤਾ ਨਿਰੀਖਣ
ਮਿਸ਼ਨ ਸਮਰਥ ਗੁਣਾਤਮਕ ਸਿੱਖਿਆ ਦਾ ਹੈ ਅਧਾਰ:- ਡੀਜੀ ਸਿੰਘ ਪਠਾਨਕੋਟ, 02 ਜੁਲਾਈ 2024 : ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਿਰਜ਼ਾਪੁਰ , ਮਿਡਲ ਸਕੂਲ ਮਿਰਜ਼ਾਪੁਰ, ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ, ਸਰਕਾਰੀ ਹਾਈ ਸਕੂਲ ਫਤਿਹਗੜ, ਸਰਕਾਰੀ ਪ੍ਰਾਇਮਰੀ ਸਕੂਲ ਐਮਾਂ ਚੰਗਾ ਸਕੂਲਾਂ ਵਿੱਚ ਮਿਸ਼ਨ ਸਮਰੱਥ ਤਹਿਤ ਚੱਲ ਰਹੀਆਂ....
ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 4 ਜੁਲਾਈ ਤੋਂ 30 ਸਤੰਬਰ 2024 ਤੱਕ ਚੱਲਣਗੀਆਂ
ਸਰਕਾਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ 4 ਜੁਲਾਈ ਅਤੇ ਕਲਾਨੌਰ ਸਕੂਲ ਵਿਖੇ 5 ਜੁਲਾਈ ਨੂੰ ਸੰਪੂਰਨਤਾ ਅਭਿਆਨ ਸੰਮੇਲਨ ਦੀ ਹੋਵੇਗੀ ਸ਼ੁਰੂਆਤ ਗੁਰਦਾਸਪੁਰ, 02 ਜੁਲਾਈ 2024 : ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖ਼ਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਡੇਰਾ ਬਾਬਾ ਨਾਨਕ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਵਿਕਾਸ ਤੇ....
ਸਰਕਾਰੀ ਬਹੁਤਕਨੀਕੀ ਕਾਲਜ,ਦੀਨਾਨਗਰ ਵਿਖੇ ਸੈਸ਼ਨ 2024-25 ਲਈ ਦਾਖਲਾ ਰਜਿਸਟ੍ਰੇਸ਼ਨ ਸ਼ੁਰੂ
ਪਹਿਲੇ ਰਾਊਂਡ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 05 ਜੁਲਾਈ ਗੁਰਦਾਸਪੁਰ, 02 ਜੁਲਾਈ, 2024 : ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਵਿਖੇ ਸੈਸ਼ਨ 2024-25 ਦੇ ਦਾਖ਼ਲਿਆਂ ਲਈ ਪਹਿਲੇ ਰਾਊਂਡ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਦੇ ਦਾਖਲਾ ਸ਼ਡਿਊਲ ਅਨੁਸਾਰ ਪਹਿਲੇ ਰਾਊਂਡ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 05-07-2024 ਹੈ। ਸਰਕਾਰੀ ਬਹੁਤਕਨੀਕੀ ਕਾਲਜ, ਦੀਨਾਨਗਰ ਦੇ ਪ੍ਰਿੰਸੀਪਲ ਇੰਜ: ਸ੍ਰੀ ਵਿਜੈ ਥਾਪਾ ਨੇ....
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਹੁਣ ਕਿਸਾਨ ਵੀਰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈਣ ਲਈ 15 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 02 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਰੀ ਮਿਤੀ 15 ਜੁਲਾਈ ਕੀਤੀ ਗਈ ਹੈ। ਇਹ....
“ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ
ਡਿਪਟੀ ਕਮਿਸ਼ਨਰ ਨੇ ਵਿਸ਼ੇਸ ਤੌਰ ‘ਤੇ ਪਹੁੰਚਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਲਗਾਏ ਜਾਣਗੇ ਵਿਸ਼ੇਸ ਸੁਵਿਧਾ ਕੈਂਪ ਤਰਨ ਤਾਰਨ, 02 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਨੌਰੰਗਾਬਾਦ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ....
ਪੰਜਾਬ ਸਰਕਾਰ ਵੱਲੋ ਆਰਮੀ ਅਗਨੀਵੀਰ ਭਰਤੀ, ਪੰਜਾਬ ਪੁਲਿਸ, ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਸ਼ੁਰੂ
ਅੰਮ੍ਰਿਤਸਰ 2 ਜੁਲਾਈ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਕੀਤਾ ਉਹਨਾ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋ ਸਥਾਪਿਤ ਕੀਤੇ ਸੀ-ਪਾਈਟ ਸੈਂਟਰ ਰਣੀਕੇ ਵਿਖੇ ਨੋਜਵਾਨਾ ਨੂੰ ਆਰਮੀ,ਪੁਲਿਸ ਅਤੇ ਰੇਲਵੇ ਪੁਲਿਸ ਦੀ ਭਰਤੀ....
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਤਹਿਤ ਬੀਜੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਵੇਖੀਆਂ 
ਅੰਮ੍ਰਿਤਸਰ 2 ਜੁਲਾਈ 2024 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਮੱਕੀ ਹੇਠ ਰਕਬਾ ਵਧਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਜਮੀਨੀ ਪੱਧਰ `ਤੇ ਕਿਸਾਨਾਂ ਨੂੰ ਲੋੜੀਂਦੇ ਖੇਤੀ ਇੰਨਪੁਟ ਅਤੇ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਉਹਨ੍ਹਾਂ ਤੱਕ ਸਹੀ ਸਮੇਂ ਤੇ ਪੁੱਜਦਾ ਕਰਨ ਤਾਂ ਜੋ ਕਿਸਾਨ ਮੱਕੀ ਦੀ ਫਸਲ ਤੇ ਪੀ.ਏ....
ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ 15 ਜੁਲਾਈ ਤੋਂ ਸ਼ੁਰੂ
ਅੰਮ੍ਰਿਤਸਰ 2 ਜੁਲਾਈ 2024 : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 10 ਜੁਲਾਈ ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਨਟਰਵਿਉ ਰਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ....
ਡੀ.ਡੀ. 5 ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ.ਸੀ.ਬੈਨੀਫਿਸ਼ਰੀਜ ਅਧੀਨ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਕੋਰਸ 15 ਜੁਲਾਈ ਤੋਂ 26 ਜੁਲਾਈ ਤੱਕ –ਡਿਪਟੀ ਡਾਇਰੈਕਟਰ ਡੇਅਰੀ
ਅੰਮ੍ਰਿਤਸਰ 2 ਜੁਲਾਈ 2024 : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਐਸ.ਸੀ.ਬੈਨੀਫਿਸ਼ਰੀਜ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ ਵਿਆਹੀਆਂ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 8-7-2024 ਨੂੰ ਸਵੇਰ 10.00 ਵਜੇ ਤੱਕ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ....
ਅੰਮ੍ਰਿਤਸਰ ਵਿੱਚ ਭਾਜਪਾ ਆਗੂਆਂ ਵੱਲੋ ਰਾਹੁਲ ਗਾਂਧੀ ਦਾ ਫੂਕਿਆ ਪੁਤਲਾ 
ਅੰਮ੍ਰਿਤਸਰ, 02 ਜੁਲਾਈ 2024 : ਅੰਮ੍ਰਿਤਸਰ ਅੱਜ ਭਾਰਤੀ ਜਨਤਾ ਪਾਰਟੀ ਤੇ ਹਿੰਦੂ ਸੰਗਠਨਾਂ ਨੇ ਮਿਲ ਕੇ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇਲਾਕੇ ਦੇ ਵਿੱਚ ਰਾਹੁਲ ਗਾਂਧੀ ਦਾ ਪੁਤਲਾ ਫੂਕ ਰੋਸ਼ ਪ੍ਰਦਰਸ਼ਨ ਕੀਤਾ ਇਸ ਮੌਕੇ ਭਾਜਪਾ ਆਗੂ ਰਮਨ ਕੁਮਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਰਾਹੁਲ ਗਾਂਧੀ ਦੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ ਉਹਦਾ ਫੁਤਲਾ ਫੂਕ ਕੇ ਅੱਜ ਉਸ ਦੀ ਵਜਹਾ ਹੈ ਕਿ ਅਕਸਰ ਰਾਹੁਲ ਗਾਂਧੀ ਜਿਹੜਾ ਹਿੰਦੂਆਂ ਦੇ ਖਿਲਾਫ ਪ੍ਰਭੂ ਰਾਮ ਦੇ ਖਿਲਾਫ ਰਾਮ ਮੰਦਿਰ ਦੇ ਖਿਲਾਫ ਸਨਾਤਨ....
ਨਵੇਂ ਕਾਨੂੰਨ ਤਹਿਤ ਅੰਮ੍ਰਿਤਸਰ ‘ਚ ਗੋਲਡੀ ਬਰਾੜ ਦੇ ਖਿਲਾਫ ਐਫਆਈਆਰ ਦਰਜ
ਅੰਮ੍ਰਿਤਸਰ, 02 ਜੁਲਾਈ 2024 : ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਨਵੇਂ ਕਾਨੂੰਨ ਤਹਿਤ ਫਿਰੌਤੀ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫਆਈਆਰ ਡਾਕਟਰ ਕੁਲਵਿੰਦਰ ਸਿੰਘ ਨੇ ਗੈਂਗਸਟਰ ਗੋਲਡੀ ਬਰਾੜ ਦੇ ਖਿਲਾਫ ਦਰਜ ਕਰਵਾਈ ਹੈ। ਉਨ੍ਹਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਰਾਣੇ ਕਾਨੂੰਨ ਦੇ ਤਹਿਤ, ਇਹ ਭਾਰਤੀ ਦੰਡਾਵਲੀ 387 ਅਤੇ 506 ਦੇ ਤਹਿਤ ਦਰਜ ਕੀਤਾ ਜਾਣਾ ਸੀ, ਜਦੋਂ ਕਿ ਨਵੇਂ ਕਾਨੂੰਨ ਦੇ ਤਹਿਤ ਭਾਰਤੀ ਦੰਡਾਵਲੀ 308 (4) ਅਤੇ 351 (2) ਗਿਆ। ਦੱਸ ਦੇਈਏ ਕਿ....
ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਅੱਡਾ ਧਰਮਕੋਟ, ਥਾਣਾ ਕਿਲਾ ਲਾਲ ਸਿੰਘ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 1 ਜੁਲਾਈ 2024 : ਮੈਡਮ ਅਸ਼ਵਨੀ ਗੋਟਿਆਲ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਅੱਡਾ ਧਰਮਕੋਟ, ਥਾਣਾ ਕਿਲਾ ਲਾਲ ਸਿੰਘ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਆਟੋ ਰਿਕਸ਼ਾ ਚਾਲਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ, ਸਾਈਬਰ ਕਰਾਈਮ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ....