ਮਾਝਾ

ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 25 ਜੂਨ 2024 : ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਐਕਸੀਅਨ ਪੀ. ਡਬਲਯੂ. ਡੀ. ਸ੍ਰੀ ਦਿਲਬਾਗ਼ ਸਿੰਘ, ਕਾਰਜ ਸਾਧਕ ਅਫ਼ਸਰ ਤਰਨ ਤਾਰਨ ਸ੍ਰੀ....
26 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ
ਅੰਮ੍ਰਿਤਸਰ 25 ਜੂਨ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਕੀਤਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼....
ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ
ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਕੀਤੀ ਨਿਵੇਕਲੀ ਪਹਿਲ ਸੁਪਰਡੈਂਟ ਹਰਪਾਲ ਸਿੰਘ ਨੂੰ ਲੋਕ ਮਸਿਲਆਂ ਦੇ ਹੱਲ ਲਈ ਲਗਾਇਆ ਇੰਚਾਰਜ ਅੰਮਿ੍ਰਤਸਰ, 25 ਜੂਨ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਡਿਪਟੀ ਕਮਿਸ਼ਨਰ ਦਫਤਰ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਦੇ ਬੈਠਣ ਅਤੇ ਕੰਮਕਾਰ ਕਰਵਾਉਣ ਵਿਚ ਆਉਂਦੀ ਮੁਸ਼ਿਕਲ ਦਾ ਹੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਕੰਪਲੈਕਸ ਵਿਚ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਚਾਲੂ ਕਰਵਾਇਆ ਹੈ, ਜੋ ਕਿ ਆਪਣੀ ਤਰਾਂ ਦੀ ਨਿਵੇਕਲੀ ਪਹਿਲ ਹੈ। ਉਨਾਂ ਦੇ ਨਿਰਦੇਸ਼ ਹੇਠ ਕਮਰਾ....
ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ 
200 ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮਿ੍ਤਸਰ, 25 ਜੂਨ 2024 : ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੱਮਿ੍ਤਸਰ ਸ੍ੀ ਘਨਸ਼ਾਮ....
ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ
ਲੋੜਵੰਦਾਂ ਦੀ ਬਾਂਹ ਫੜ੍ਹਨਾ ਹੀ ਰੈਡ ਕਰਾਸ ਦਾ ਮੁੱਖ ਕੰਮ –ਡਿਪਟੀ ਕਮਿਸ਼ਨਰ ਅੰਮ੍ਰਿਤਸਰ 25 ਜੂਨ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਜੋ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪ੍ਰਧਾਨ ਵੀ ਹਨ ਦੀ ਅਗਵਾਈ ਹੇਠ ਅੱਜ ਰੈਡ ਕਰਾਸ ਨੇ ਬੀਤੀ ਦਿਨੀ ਮੀਰਾਂਕੋਟ ਚੌਂਕ ਵਿੱਚ ਅੱਗ ਲੱਗਣ ਕਾਰਨ ਸੜ੍ਹ ਗਏ 6 ਖੋਖਿਆਂ ਦੇ ਮਾਲਕਾਂ ਨੂੰ 10-10ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ। ਇਸ ਮੌਕੇ ਸ੍ਰੀ ਘਨਸ਼ਾਮ ਥੋਰੀ ਨੇ ਪੀੜ੍ਹਤ ਪਰਿਵਾਰਾਂ ਦੇ ਮੁਖੀਆਂ ਜਿਨਾਂ ਵਿੱਚ ਸ੍ਰੀਮਤੀ ਸੁਨੀਤਾ ਦੇਵੀ, ਸ੍ਰੀ....
ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਪਹਿਲੇ ਨੰਬਰ ਤੇ
ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇ : ਡਿਪਟੀ ਕਮਿਸ਼ਨਰ ਅੰਮ੍ਰਿਤਸਰ 25 ਜੂਨ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੇਂਦਰਾਂ ਦੇ ਕਰਮਚਾਰੀਆਂ ਨੁੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਉੱਤੇ ਰਿਹਾ ਹੈ ਅਤੇ ਹੁਣ ਘਰ ਬੈਠੇ ਸੇਵਾਵਾਂ ਦੇਣ ਵਿੱਚ ਵੀ ਇਹ ਪਿਰਤ ਜਾਰੀ ਰਹਿਣੀ ਚਾਹੀਦੀ ਹੈ। ਉਨਾਂ....
ਮੁੱਖ ਖੇਤੀਬਾੜੀ ਅਫਸਰ ਨੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਹਿੱਤ ਬੀਜ ਕੰਪਨੀਆਂ ਅਤੇ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ 
ਅੰਮ੍ਰਿਤਸਰ, 25 ਜੂਨ 2024 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਵਲੋਂ ਖੇਤੀ ਭਵਨ ਅੰਮ੍ਰਿਤਸਰ ਵਿਖੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਮੱਕੀ ਬੀਜ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਬੀਜ ਵਿਕ੍ਰੇਤਾਵਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਓੁਹਨਾਂ ਸਾਉਣੀ ਮੱਕੀ ਹੇਠ ਰਕਬਾ....
ਅੰਮ੍ਰਿਤਸਰ  ਸੀ.ਆਈ.ਏ. ਸਟਾਫ ਨੇ ਅਸਲੇ ਤੇ ਨਸ਼ੇ ਸਮੇਤ ਤਿੰਨ ਮੁਲਜ਼ਮ ਕੀਤੇ ਕਾਬੂ
ਅੰਮ੍ਰਿਤਸਰ, 24 ਜੂਨ 2024 : ਸੀ.ਆਈ.ਏ. ਸਟਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ 6 ਪਿਸਤੌਲ ਮੈਗਜ਼ੀਨ, ਹੈਰੋਇਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਨੌਜਵਾਨਾਂ ਨੂੰ ਪੁਲਿਸ ਵਲੋਂ ਸਥਾਨਿਕ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਜਿਥੇ ਪੁੱਛਗਿਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਸ਼ ਸੇਠ....
ਐਨ:ਡੀ:ਆਰ:ਐਫ 1 ਜੁਲਾਈ ਤੋਂ 13 ਜੁਲਾਈ ਤੱਕ ਕੁਦਰਤੀ ਆਫਤਾਂ ਤੋਂ ਬਚਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ –ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 24 ਜੂਨ 2024 : 7ਵੀਂ ਬਟਾਲੀਅਨ ਐਨ:ਡੀ:ਆਰ:ਐਫ ਜਿਲੇ ਵਿੱਚ ਕੁਦਰਤੀ ਆਫਤਾਂ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਇਕ ਜੁਲਾਈ ਤੋਂ 13 ਜੁਲਾਈ ਤੱਕ ਵੱਖ-ਵੱਖ ਵਿਭਾਗਾਂ ਅਤੇ ਸਕੂਲਾਂ ਵਿੱਚ ਟ੍ਰੇਨਿੰਗ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਐਨ:ਡੀ:ਆਰ:ਐਫ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਇਸ ਦੋ ਹਫ਼ਤੇ ਦੀ ਟ੍ਰੇਨਿੰਗ....
ਲੋਕਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ : ਵਧੀਕ ਡਿਪਟੀ ਕਮਿਸ਼ਨਰ
30 ਜੂਨ ਨੂੰ ਮੁੜ ਕੀਤਾ ਜਾਵੇਗਾ ਖਰਚਾ ਰਜਿਸਟਰਾਂ ਦਾ ਮਿਲਾਣ ਅੰਮ੍ਰਿਤਸਰ 24 ਜੂਨ 2024 : ਲੋਕਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਅੰਦਰ ਹਰ ਉਮੀਦਵਾਰ ਵਲੋਂ ਆਪਣਾ ਚੋਣ ਖਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉਪਰ ਤਿੰਨ ਸਾਲ ਲਈ ਚੋਣ ਲੜਨ ਤੇ ਚੋਣ ਕਮਿਸ਼ਨ ਰੋਕ ਲਗਾ ਸਕਦਾ ਹੈ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,73,941 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 09 ਲੱਖ 11 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਤਰਨ ਤਾਰਨ, 24 ਜੂਨ 2024 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਜਨਵਰੀ, 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,73,941 ਯੋਗ ਲਾਭਪਾਤਰੀਆਂ ਨੂੰ 26 ਕਰੋੜ 09 ਲੱਖ 11 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ....
ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਸਮੂਹ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼ ਤਰਨਤਾਰਨ, 24 ਜੂਨ 2024 : ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ....
ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈਡਿਪਟੀ ਕਮਿਸ਼ਨਰ
ਪਿਛਲੇ ਸਾਲ ਨਾਲੋਂ ਝੋਨੇ ਦੀ ਸਿੱਧੀ ਬਿਜਾਈ ਅਧੀਨ 638 ਏਕੜ ਰਕਬਾ ਵਧਿਆ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਤਰਨ ਤਾਰਨ, 24 ਜੂਨ 2024 : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐਸ, ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ।....
ਪੀਜੀਆਰਐੱਸ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ
ਦਫ਼ਤਰ ਵਿੱਚ ਆਨਲਾਈਨ ਜਾਂ ਦਸਤੀ ਆਉਣ ਵਾਲੀਆਂ ਸ਼ਿਕਾਇਤਾਂ ਵੀ ਦਾ ਕੀਤਾ ਜਾਵੇ ਜਲਦ ਤੋਂ ਜਲਦ ਨਿਪਟਾਰਾ ਤਰਨ ਤਾਰਨ, 24 ਜੂਨ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਪੀ. ਜੀ. ਆਰ. ਐੱਸ. ਪੋਰਟਲ ‘ਤੇ ਆਈਆਂ ਸਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ....
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਜੂਨ 2024 : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ....