ਮਾਝਾ

ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਾਰੇ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਜ਼ਿਲ੍ਹਾ ਚੋਣ ਅਫ਼ਸਰ
“ਆਗਾਮੀ ਲੋਕ ਸਭਾ ਚੋਣਾਂ-2024” ਅੰਮ੍ਰਿਤਸਰ, 13 ਮਾਰਚ : ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਵਰਚੂਅਲ ਟ੍ਰੇਨਿੰਗ....
ਕੈਬਨਿਟ ਮੰਤਰੀ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ 14 ਮਾਰਚ : ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੂਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ। ਉਨਾਂ ਇਸ ਮੌਕੇ ਦੱਸਿਆ ਕਿ ਰਮਦਾਸ ਸ਼ਹਿਰ ਵਿੱਚ ਵੱਖ ਵੱਖ ਸਾਈਜ ਦੀਆਂ 3.60 ਕਿਲੋਮੀਟਰ ਲੰਬੀਆਂ ਪਾਣੀ ਦੀਆਂ ਪਾਇਪਾਂ ਇਸ ਸਕੀਮ ਅਧੀਨ ਪਾਈਆਂ ਜਾਣਗੀਆਂ। ਜਿਸ....
ਡਿਪਟੀ ਕਮਿਸ਼ਨਰ ਵਲੋਂ 45 ਕਰੋੜ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ 
ਅੰਮਿ੍ਰਤਸਰ 14 ਮਾਰਚ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮਿਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਉਦਯੋਗਿਕ ਪਾਲਸੀ 2017 ਅਤੇ 2022 ਅਧੀਨ 11....
ਪਾਕਿਸਤਾਨ ਪੰਜਾਬ ਦੇ ਸਕੂਲਾਂ ਅੰਦਰ ਪੰਜਾਬੀ ਪੜ੍ਹਾਉਣ ਦਾ ਐਲਾਨ ਸ਼ਲਾਘਾਯੋਗ : ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ....
ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ.) ਲਈ ਦਾਖ਼ਲਾ ਸ਼ੁਰੂ
31 ਮਾਰਚ 2024 ਤੱਕ ਦਾਖਲਾ ਪ੍ਰੀਖਿਆ ਲਈ ਕੀਤਾ ਜਾ ਸਕਦਾ ਹੈ ਆਨ-ਲਾਈਨ ਅਪਲਾਈ ਗੁਰਦਾਸਪੁਰ, 13 ਮਾਰਚ : ਪੰਜਾਬ ਦੀ ਨੰਬਰ ਇੱਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟ੍ਰੀਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਅਸ਼ਵਨੀ ਕਾਚਰੂ ਨੇ ਦੱਸਿਆ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਦਾਖਲਾ ਪ੍ਰੀਖਿਆ ਲਈ 31....
ਪਸ਼ੂਆਂ ਦੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਨ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਨ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖ਼ਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ....
ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ
ਗੁਰਦਾਸਪੁਰ, 13 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨ੍ਹਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖ਼ਾਂ, ਲਾਠੀਆਂ, ਛਵ੍ਹੀਆਂ ਅਤੇ ਧਮਾਕਾਖ਼ੇਜ਼ ਪਦਾਰਥ....
ਅੰਤਰਰਾਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 13 ਮਾਰਚ : ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿੱਥੇ ਕੰਡਿਆਲੀ ਤਾਰ ਨਹੀਂ ਲੱਗੀ ਉੱਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ....
ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਿਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ....
ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲ/ਪ੍ਰਬੰਧਕ ਇਹ ਯਕੀਨੀ....
ਜ਼ਿਲ੍ਹਾ ਗੁਰਦਾਸਪੁਰ ਵਿੱਚ ਨਰੋਈ ਸਿਹਤ ਵਾਲੇ ਬਾਲਗ ਦੇਣਗੇ ਠੀਕਰੀ ਪਹਿਰੇ ਦੀ ਡਿਊਟੀ
ਗੁਰਦਾਸਪੁਰ, 13 ਮਾਰਚ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ....
ਜ਼ਿਲ੍ਹਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਗੁਰਦਾਸਪੁਰ, 13 ਮਾਰਚ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਮੂਹ....
ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਕਰਾਰ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜਰੂਰੀ ਹੋਵੇਗਾ ਅਤੇ ਉਹ ਇਸ ਦੀ....
ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ
ਗੁਰਦਾਸਪੁਰ, 13 ਮਾਰਚ : ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨੀ ਜਰੂਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ (ਸਮਾਜਿਕ ਸੁਰੱਖਿਆ ਸ਼ਾਖਾ) ਦੇ ਪੱਤਰ ਨੰਬਰ 12/40/2010- ਆਈ, ਸ.ਸ./2480-84, ਮਿਤੀ 25 ਅਗਸਤ 2012 ਰਾਹੀਂ ਹੇਠ ਲਿਖੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ....
ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ
ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ....