ਮਾਲਵਾ

ਜਲਾਲਾਬਾਦ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 1 ਮੌਤ, 2 ਜਖ਼ਮੀ
ਜਲਾਲਾਬਾਦ, 18 ਅਕਤੂਬਰ 2024 : ਫਿਰੋਜ਼ਪੁਰ- ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਮੋਹਰ ਸਿੰਘ ਵਾਲਾ ਨਜ਼ਦੀਕ ਇੱਕ ਟਰਾਲੀ ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਔਰਤਾਂ ਗੰਭੀਰ ਜਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਰਾਹਗੀਂਰਾਂ ਨੇ ਕਾਰ ਦੀਆਂ ਤਾਕੀਆਂ ਨੂੰ ਭੰਨ ਕੇ ਕਾਰ ਵਿੱਚਲੇ ਜਖਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਭਰਤੀ ਕਰਵਾਇਆ ਗਿਆ। ਘਟਨਾਂ ਦੀ ਸੂਚਨਾਂ....
ਤਪਾ ਮੰਡੀ 'ਚ ਬਰੀਜਾ ਕਾਰ ਡਿਵਾਇਡਰ ਨਾਲ ਟਕਰਾਈ, ਮਾਂ ਪੁੱਤ ਦੀ ਮੌਤ ਤੇ ਦੋ ਗੰਭੀਰ ਜ਼ਖਮੀ 
ਤਪਾ, 18 ਅਕਤੂਬਰ 2024 : ਤਪਾ ਮੰਡੀ ਵਿਖੇ ਓਵਰਬ੍ਰਿਜ ਉੱਪਰ ਇੱਕ ਬਰੀਜਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਮਾਂ ਪੁੱਤ ਦੀ ਮੌਤ ਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਡ ਸਿੰਘ ਨੇ ਦੱਸਿਆ ਕਿ ਸਲਵਿੰਦਰ ਕੁਮਾਰ, ਲਵਿੰਦਰ ਸਿੰਘ, ਭਰਜਾਈ ਗੀਤਾ ਰਾਣੀ ਅਤੇ ਮਾਤਾ ਗੁਰਦੇਵ ਕੌਰ ਵਾਸੀ ਗੰਗਾਨਗਰ ਬ੍ਰਿਜਾ ਕਾਰ 'ਚ ਸਵਾਰ ਹੋ ਕੇ ਗੰਗਾਨਗਰ ਤੋਂ ਚੰਡੀਗੜ੍ਹ ਰਿਸ਼ਰੇਦਾਰੀ 'ਚ ਅੰਤਿਮ ਸੰਸਕਾਰ ਤੇ ਜਾ ਰਹੇ ਸਨ। ਜਦੋਂ ਉਹ....
ਜਿ਼ਲ੍ਹਾ ਚੋਣ ਅਫਸਰ ਨੇ ਜਿਮਨੀ ਚੋਣ  ਗਿੱਦੜਬਾਹਾ ਸਬੰਧੀ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
ਚੋਣ ਪ੍ਰਕਿਰਿਆ ਨੂੰ ਨੇਪਰੇ ਚੜਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾਣ ਸਵੀਪ ਗਤੀਵਿਧੀਆਂ ਸ੍ਰੀ ਮੁਕਤਸਰ ਸਾਹਿਬ 18 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਕੀਤੇ ਜਾ ਰਹੇ ਪੁਖਤਾਂ ਪ੍ਰਬੰਧਾਂ ਸਬੰਧੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ। ਉਹਨਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ....
ਸਬਸਿਡੀ ਵਾਲੀ ਖੇਤੀ ਮਸ਼ੀਨਰੀ ਕਿਰਾਏ ਤੇ ਨਾ ਦੇਣ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਕਾਰਵਾਈ :ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਫਰੀਦਕੋਟ : 18 ਅਕਤੂਬਰ 2024 : ਝੋਨੇ ਬਾਸਮਤੀ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਜਿਲ੍ਹਾ ਫਰੀਦੋਕਟ ਦੇ ਪ੍ਰਸਾਸ਼ਨਿਕ ਅਧਿਕਾਰੀਆਂ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਇਸ ਮੀਟਿੰਗ ਵਿੱਚ ਦੱਸਿਆ ਕਿ ਕਿਸਾਨ....
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨਾਲ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਵਿਚਾਰ ਚਰਚਾ ਕੀਤੀ ਕੰਬਾਈਨ ਹਾਰਵੈਸਟਰ ਉੱਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਝੋਨੇ ਦੀ ਕਟਾਈ ਕਰਨੀ ਜ਼ਰੂਰੀ ਫ਼ਰੀਦਕੋਟ 18 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ,ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ....
ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ
05 ਨਵੰਬਰ ਤੱਕ ਪੇਂਡੂ ਯੂਥ ਕਲੱਬ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ, -ਡਿਪਟੀ ਕਮਿਸ਼ਨਰ ਫ਼ਰੀਦਕੋਟ 18 ਅਕਤੂਬਰ 2024 : ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਪੇਂਡੂ ਖੇਤਰ ਦੇ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਗ੍ਰਾਂਟ ਕੇਵਲ ਪਿਛਲੇ ਤਿੰਨ ਸਾਲ ਤੋਂ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਆਧਾਰ 'ਤੇ ਯੁਵਕ ਸੇਵਾਵਾਂ ਵਿਭਾਗ ਨਾਲ ਐਫਲੀਏਟਿਡ....
ਪਰਾਲੀ ਪ੍ਰਬੰਧਨ ਤਹਿਤ ਮਸ਼ੀਨਰੀ ਦੀ ਵਰਤੋਂ 'ਤੇ ਜਾ ਰਿਹਾ ਜ਼ੋਰ: ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਮਸ਼ੀਨਰੀ ਦੀ ਵਰਤੋਂ ਦੀ ਅਪੀਲ ਡਿਪਟੀ ਕਮਿਸ਼ਨਰ ਵਲੋਂ 15 ਪਿੰਡਾਂ ਦੇ ਵਾਸੀਆਂ ਨਾਲ ਲੜੀਵਾਰ ਮੀਟਿੰਗਾਂ ਬਰਨਾਲਾ, 18 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਵਿਆਪਕ ਪੱਧਰ 'ਤੇ ਜਾਰੀ ਹੈ। ਇਸ ਲੜੀ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਪਿੰਡ ਕਰਮਗੜ੍ਹ, ਝਲੂਰ, ਚੰਨਣਵਾਲ, ਬਖਤਗੜ੍ਹ, ਰਾਏਸਰ ਪੰਜਾਬ, ਚੁਹਾਣਕੇ ਕਲਾਂ, ਹਮੀਦੀ, ਧਨੇਰ, ਮੂੰਮ, ਭੈਣੀ ਜੱਸਾ, ਰਾਜੀਆ....
ਜ਼ਿਮਨੀ ਚੋਣ ਦੇ ਮੱਦੇਨਜ਼ਰ ਹਥਿਆਰ ਚੁੱਕ ਕੇ ਚੱਲਣ 'ਤੇ ਪਾਬੰਦੀ
ਬਰਨਾਲਾ, 18 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ-103 ਦੀ ਜ਼ਿਮਨੀ ਚੋਣ ਘੋਸ਼ਿਤ ਕਰਨ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ 'ਤੇ....
ਪਰਾਲੀ ਦਾ ਜ਼ਮੀਨ ਵਿੱਚ ਸੁਚੱਜਾ ਨਿਬੇੜਾ ਕਰਕੇ ਮਿਸਾਲ ਕਾਇਮ ਕਰਨ ਕਿਸਾਨ: ਪੂਨਮਦੀਪ ਕੌਰ
ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਅਤੇ ਮੋਹਤਬਰਾਂ ਨਾਲ ਲੜੀਵਾਰ ਮੀਟਿੰਗਾਂ ਬਰਨਾਲਾ, 18 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਵਾਤਵਰਣ ਸੰਭਾਲ ਸਬੰਧੀ ਹੁਕਮਾਂ/ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਵਾਸਤੇ ਵਿਆਪਕ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪਿੰਡਾਂ ਦੇ ਮੋਹਤਬਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ....
ਬਿਜਲੀ ਸਪਲਾਈ ਬੰਦ ਰਹੇਗੀ
ਬਰਨਾਲਾ, 18 ਅਕਤੂਬਰ 2024 : ਬਰਨਾਲਾ ਦੇ ਵੱਖ ਵੱਖ ਇਲਾਕਿਆਂ ਵਿਚ 19 ਅਕਤੂਬਰ 2024 ਦਿਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ। ਗਗਨਦੀਪ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਸ਼ਹਿਰੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਹੋਏ ਕਿਹਾ ਕਿ 11 ਕੇ. ਵੀ. ਬਰਨਾਲਾ ਗਰਿੱਡ 'ਤੇ ਜ਼ਰੂਰੀ ਮੈਨਟੀਨੈਂਸ ਕਾਰਨ ਆਸਥਾ ਕਲੋਨੀ , ਐਵਰਗਰੀਨ ਕਲੋਨੀ, ਪ੍ਰੇਮ ਨਗਰ, ਧਨੌਲਾ ਰੋਡ, ਮਹਿਲ ਨਗਰ, ਭਾਈ ਗੁਰਦਾਸ ਨਗਰ, ਹੇਮਕੁੰਟ ਨਗਰ ਅਤੇ ਕੇ.ਸੀ ਰੋਡ, ਰਾਮ ਬਾਗ ਰੋਡ, 16 ਏਕੜ, ਗਿੱਲ ਨਗਰ ਆਦਿ ਇਲਾਕਿਆਂ ਦੀ ਸਪਲਾਈ....
ਬਰਨਾਲਾ ਜ਼ਿਮਨੀ ਚੋਣ: ਬਿਨਾਂ ਸਬੂਤਾਂ ਦੇ 50,000 ਰੁਪਏ ਤੋਂ ਵੱਧ ਨਗਦੀ ਲਿਜਾਣ ਦੀ ਨਹੀਂ ਇਜਾਜ਼ਤ 
ਤਿਉਹਾਰਾਂ ਅਤੇ ਵਾਢੀ ਦੇ ਮੱਦੇਨਜ਼ਰ ਲੋਕ 50,000 ਰੁਪਏ ਤੋਂ ਵੱਧ ਦੀ ਨਕਦੀ ਦਾ ਸਬੂਤ ਨਾਲ ਰੱਖਣ: ਏ.ਡੀ.ਸੀ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣਾ ਯਕੀਨੀ ਬਣਾਉਣ ਦੇ ਟੀਮਾਂ ਨੂੰ ਨਿਰਦੇਸ਼ ਬਰਨਾਲਾ, 18 ਅਕਤੂਬਰ 2024 : ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਿਨਾਂ ਸਬੂਤਾਂ ਦੇ 50,000 ਰੁਪਏ ਤੋਂ ਵੱਧ ਦੀ ਨਗਦੀ ਲੈ ਕੇ ਜਾਣ ਦੀ ਮਨਾਹੀ ਹੈ। ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ ਨੇ ਜ਼ਿਲ੍ਹੇ ਅੰਦਰ ਲਾਗੂ ਚੋਣ....
ਡੇਂਗੂ ਕੰਟਰੋਲ ਮੁਹਿੰਮ, ਡੀ.ਸੀ ਨੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਸਿਹਤ ਟੀਮਾਂ ਨੂੰ ਲਾਰਵਾ ਲੱਭਣ ਦੇ ਨਿਰਦੇਸ਼ ਦਿੱਤੇ 
ਸਕੂਲਾਂ ਅਤੇ ਸਿਖਿਅਕ ਸੰਸਥਾਵਾਂ ਬੱਚਿਆਂ ਨੂੰ ਪੂਰੀਆਂ ਬਾਹਵਾਂ ਵਾਲੇ ਕੱਪੜੇ ਪਵਾਉਣ ਸੰਵੇਦਨਸ਼ੀਲ ਥਾਵਾਂ ਤੇ ਜ਼ੋਰਦਾਰ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵੱਖ-ਵੱਖ ਵਿਭਾਗਾਂ ਦੇ ਨਾਲ ਮੀਟਿੰਗ ਕਰਦਿਆਂ ਸ੍ਰੀ ਜੋਰਵਾਲ ਨੇ ਡੇਂਗੂ ਦੀ ਰੋਕਥਾਮ ਦੀਆਂ ਰਣਨੀਤੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਉੱਤੇ....
ਡੀ.ਸੀ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਨਾਵਟੀ ਅੰਗ ਵੰਡੇ
ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਪਹਿਲਕਦਮੀ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵੱਲੋਂ ਦਿਵਿਆਂਗ ਸਹਾਇਤਾ ਕੇਂਦਰ, ਰਿਸ਼ੀ ਨਗਰ, ਲੁਧਿਆਣਾ ਵਿਖੇ ਲਗਾਏ ਗਏ ਮੁਫਤ ਬਨਾਵਟੀ ਅੰਗ ਵੰਡ ਕੈਂਪ ਦਾ ਉਦਘਾਟਨ ਕੀਤਾ। ਟਰੱਸਟ ਦੇ ਪ੍ਰਧਾਨ ਪੰਕਜ ਜਿੰਦਲ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ 1700 ਦੇ ਕਰੀਬ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਬਨਾਵਟੀ ਅੰਗ ਅਤੇ ਏਡਜ਼ ਅਤੇ ਉਪਕਰਨ....
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਪ੍ਰਸ਼ਾਸਨ ਨੇ 127448.9 ਮੀਟਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 289.9 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ....
ਸਾਨੂੰ ਸਭ ਨੂੰ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ  : ਗਰੇਵਾਲ 
ਪ੍ਰਗਟ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਚ ਵਿਧਾਇਕ ਗਰੇਵਾਲ ਦੇ ਭਰੀ ਹਾਜਰੀ ਲੁਧਿਆਣਾ: 17 ਅਕਤੂਬਰ 2024 : ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ਤੇ ਸ਼ਹਿਰ ਭਰ ਵਿੱਚ ਕਰਵਾਏ ਗਏ ਸਮਾਗਮਾਂ ਚ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਸ਼ਹਿਰ ਵਾਸੀਆਂ ਨੂੰ ਇਸ ਸ਼ੁਭ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਾਨੂੰ ਸਭ ਨੂੰ ਮਿਲ ਕੇ ਭਗਵਾਨ ਵਾਲਮੀਕੀ ਜੀ ਦੇ....