ਜ਼ਿਲ੍ਹੇ ਵਿੱਚ 1. 40 ਲੱਖ ਮਰੀਜ਼ਾਂ ਨੇ ਲਿਆ ਆਮ ਆਦਮੀ ਕਲੀਨਿਕਾਂ ਦਾ ਲਾਹਾ : ਮੀਤ ਹੇਅਰ

  • ਹੰਡਿਆਇਆ, ਬਰਨਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ 
  • 67 ਤਰ੍ਹਾਂ ਦੇ ਟੈਸਟ ਅਤੇ 84 ਤਰ੍ਹਾਂ ਦੀਆਂ ਦਵਾਈਆਂ ਮਿਲ ਰਹੀਆਂ ਹਨ ਲੋਕਾਂ ਨੂੰ ਮੁਫਤ, ਮੀਤ ਹੇਅਰ

ਬਰਨਾਲਾ, 02 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਅੱਜ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਬਰਨਾਲਾ ‘ਚ ਅੱਜ ਆਮ ਆਦਮੀ ਕਲੀਨਿਕ ਹੰਡਿਆਇਆ ਅਤੇ ਬਰਨਾਲਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਆਮ ਜਨਤਾ ਨੂੰ ਮੁੱਢਲੀ ਸਿਹਤ ਸਬੰਧੀ ਸਹੂਲਤਾਂ ਅਤੇ ਕਈ ਲੋੜੀਂਦੇ ਟੈਸਟ ਮੁਫ਼ਤ ਮੁਹੱਈਆ ਕੀਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਕੁੱਲ 101.22 ਲੱਖ ਰੁਪਏ ਜਾਰੀ ਕੀਤੇ ਗਏ l ਜਿਨ੍ਹਾਂ ਵਿੱਚੋਂ ਆਮ ਆਦਮੀ ਕਲੀਨਿਕ ਅਤੇ ਵੈਟਰਨਰੀ ਹਸਪਤਾਲ ਬਰਨਾਲਾ ਲਈ 33.53 ਲੱਖ ਅਤੇ ਆਮ ਆਦਮੀ ਕਲੀਨਿਕ ਹੰਡਿਆਇਆ ਲਈ 34.56 ਲੱਖ ਜਾਰੀ ਕੀਤੇ ਗਏ ਸੀ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ 550 ਤੋਂ ਜ਼ਿਆਦਾ ਆਮ ਆਦਮੀ ਕਲੀਨਿਕ ਬਣਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਬਰਨਾਲਾ ਜ਼ਿਲ੍ਹੇ ਵਿੱਚ ਹੁਣ ਤੱਕ 11 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਤੇ ਅੱਜ ਦੋ ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ 67 ਤਰ੍ਹਾਂ ਦੇ ਟੈਸਟ ਅਤੇ 84 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਨੂੰ ਮੁਫਤ ਵਿੱਚ ਦਿੱਤੀਆਂ ਜਾਣਗੀਆਂ ਇਥੋਂ ਤੱਕ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਪਰਚੀ ਦੇ ਵੀ ਕੋਈ ਰੁਪਏ ਨਹੀਂ ਲੱਗਣਗੇ, ਜਿਸ ਨਾਲ ਵੱਡੇ ਸਰਕਾਰੀ ਹਸਪਤਾਲਾਂ ‘ਚ ਭੀੜ ਘੱਟ ਹੋਵੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਮਿਲੇਗਾ। ਹੰਡਿਆਇਆ ਵਿਖੇ ਆਮ ਆਦਮੀ ਕਲੀਨਿਕ ਬਣਨ ਨਾਲ  ਲਗਭਗ 15 ਹਜਾਰ ਦੇ ਕਰੀਬ ਦੀ ਆਬਾਦੀ ਨੂੰ ਫਾਇਦਾ ਮਿਲੇਗਾ। ਇਨ੍ਹਾ ਆਮ ਆਦਮੀ ਕਲੀਨਕਾਂ ਵਿੱਚ ਪੱਕੇ ਤੌਰ ‘ਤੇ ਡਾਕਟਰ ਉਪਲੱਬਧ ਹੋਣਗੇ ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੰਡਿਆਇਆ ਵਾਸੀਆਂ ਨੂੰ ਜਲਦ ਹੀ ਸਪੋਰਟਸ ਸਟੇਡੀਅਮ ਦੀ ਸੌਗਾਤ ਵੀ ਮਿਲਣ ਜਾ ਰਹੀ ਹੈ। ਜਿਸ ਨਾਲ ਲੋਕਾਂ ਨੂੰ ਆਪਣੇ ਆਪ ਨੂੰ ਸਿਹਤਮੰਦ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿਖੇ ਹੁਣ ਤੱਕ ਕਲੀਨਿਕਾਂ ਵਿੱਚ 1 ਲੱਖ 40 ਹਜਾਰ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 60 ਹਜਾਰ ਦੇ ਕਰੀਬ ਲੈਬ ਟੈਸਟ ਮੁਫਤ ਵਿੱਚ ਕੀਤੇ ਜਾ ਚੁੱਕੇ ਹਨ। ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 16 ਕਰੋੜ ਰੁਪਏ ਮੰਨਜੂਰ ਕਰ ਦਿੱਤੇ ਗਏ ਹਨ ਅਤੇ ਇਸ ਕੰਮ ਲਈ ਕੁੱਲ 25 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾਬੰਦੀ ਬੋਰਡ ਗੁਰਦੀਪ ਸਿੰਘ ਬਾਠ, ਓ.ਐੱਸ. ਡੀ. ਹਸਨਪ੍ਰੀਤ ਭਾਰਦਵਾਜ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਵਰਿੰਦਰ ਸਿੰਘ, ਡੀ.ਐਸ.ਪੀ. ਕੁਲਵੰਤ ਸਿੰਘ, ਐਕਸੀਅਨ ਪੀ.ਡਬਲਿਊ.ਡੀ. ਦਵਿੰਦਰ ਪਾਲ ਸਿੰਘ, ਐੱਮ.ਸੀ. ਰੁਪਿੰਦਰ ਸਿੰਘ ਸ਼ੀਤਲ, ਇਸ਼ਵਿੰਦਰ ਜੰਡੂ, ਬਲਾਕ ਪ੍ਰਧਾਨ ਆਪ ਹਰਦੇਵ ਸਿੰਘ ਕਾਲਾ, ਰੋਹਿਤ ਓਸ਼ੋ ਅਤੇ ਹੋਰ ਲੋਕ ਹਾਜ਼ਰ ਸਨ।