10ਵਾਂ ਸੁਵਿਧਾ ਕੈਂਪ ਪਿੰਡ ਸੁੱਖਣਵਾਲਾ ਵਿਖੇ 2 ਅਗਸਤ ਨੂੰ : ਵਿਨੀਤ ਕੁਮਾਰ

  • ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ

ਫਰੀਦਕੋਟ 30 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 2 ਅਗਸਤ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਪਿੰਡ ਸੁੱਖਣਵਾਲਾ ਵਿਖੇ 10ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।  ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁੱਖਣਵਾਲਾ, ਨਵਾਂ ਕਿਲ੍ਹਾ, ਚੇਤ ਸਿੰਘ ਵਾਲਾ, ਬੀਹਲੇਵਾਲਾ, ਸ਼ੇਰ ਸਿੰਘ ਵਾਲਾ ਅਤੇ ਢਾਬ ਸ਼ੇਰ ਸਿੰਘ ਵਾਲਾ ਪਿੰਡਾਂ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।