ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ 2 ਹਫਤੇ ਦਾ ਮੁਫਤ ਸਿਖਲਾਈ ਬੈਚ 24 ਜੁਲਾਈ ਤੋਂ ਸ਼ੁਰੂ : ਡਿਪਟੀ ਡਾਇਰੈਕਟਰ

  • ਸਰਕਾਰ ਵੱਲੋਂ ਦਿੱਤਾ ਜਾਵੇਗਾ 3500/- ਰੁਪਏ ਦਾ ਵਜੀਫਾ

ਫ਼ਤਹਿਗੜ੍ਹ ਸਾਹਿਬ, 12 ਜੁਲਾਈ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਐਜ ਲਿਵਲੀਹੁੱਡ ਫਾਰ ਐਸ.ਸੀ. ਬੈਨੀਫਿਸ਼ਰੀਜ਼ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ 2 ਹਫਤੇ ਦਾ ਮੁਫਤ ਸਿਖਲਾਈ ਕੋਰਸ ਦਾ ਪਹਿਲਾ ਬੈਚ 24 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੀ ਕਾਊਂਸਲਿੰਗ 17 ਜੁਲਾਈ ਨੂੰ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿਖੇ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ  ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ ਬਣਾਉਣ ਤੇ 33 ਫੀਸਦੀ ਸਬਸਿਡੀ ਵੀ ਦਿਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਗਿੱਲ ਵਿਖੇ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਐਸ ਸੀ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ ਅਤੇ ਉਹ ਪੇਂਡੂ ਖੇਤਰ ਦਾ ਵਸਨੀਕ ਹੋਵੇ । ਉਨ੍ਹਾਂ ਦੱਸਿਆ ਕਿ ਸਿਖਿਅਰਥੀ ਵੱਲੋਂ ਘੱਟੋ-ਘੱਟ ਪੰਜਵੀ ਪਾਸ ਹੋਣੀ ਚਾਹੀਦੀ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਹੋਵੇ ਅਤੇ 50 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਚ ਆਉਣ।  ਉਨ੍ਹਾ  ਹੋਰ ਦਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ ਉਨ੍ਹਾਂ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ  ਵੱਧ ਤੋ ਵੱਧ ਲਾਭ ਉਠਾਉਣ । ਹੋਰ ਵਧੇਰੇ ਜਾਣਕਾਰੀ ਲੈਣ ਲਈ 01763-233334 ਜਾਂ 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ ।