ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਤੋਂ ਸ਼ੁਰੂ

ਫਾਜ਼ਿਲਕਾ  3 ਜਨਵਰੀ : ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ 2-ਹਫਤਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ (ਜਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਸ਼੍ਰੀ ਰਣਦੀਪ ਕੁਮਾਰ ਹਾਂਡਾ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਾਜਿਲਕਾ ਵੱਲੋ ਦਿੱਤੀ ਗਈ। ਇਸ ਸਿਖਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ, ਉਨ੍ਹਾਂ ਦਾ ਰੱਖ-ਰਖਾਵ, ਖਾਧ-ਖੁਰਾਕ, ਨਸਲ ਸੁਧਾਰ, ਅਤੇ ਮੰਡੀਕਰਨ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਿਖਲਾਈ ਨਾਲ ਪੜ੍ਹੇ-ਲਿਖੇ ਬੇਰੋਜਗਾਰ ਨੌਜਵਾਨ ਆਪਣਾ ਡੇਅਰੀ ਦਾ ਧੰਦਾ ਸ਼ੁਰੂ ਕਰਕੇ ਸਵੈਰੋਜ਼ਗਾਰ ਚਲਾ ਸਕਦੇ ਹਨ।  ਇਸ ਸਿਖਲਾਈ ਵਿੱਚ ਭਾਗ ਲੈਣ ਵਾਲੇ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦੇ ਹੋਣ, ਜਿਸ ਦੀ ਘੱਟੋ ਘੱਟ ਵਿਦਿਅਕ ਯੋਗਤਾ ਪੰਜਵੀਂ ਹੋਵੇ ਅਤੇ ਉਮਰ ਹੱਦ 18 ਤੋਂ 55 ਸਾਲ ਤੱਕ ਹੋਵੇ। ਇਸ ਸਿਖਲਾਈ ਦੀ ਫੀਸ 1000/- ਰੁਪਏ ਜਨਰਲ ਸ਼੍ਰੇਣੀ ਅਤੇ 750/- ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ । ਇਸ ਸਬੰਧੀ ਫਾਰਮ ਦਫ਼ਤਰ ਡਿਪਟੀ ਡਇਰੈਕਟਰ ਡੇਅਰੀ ਕਮਰਾ ਨੰਬਰ 508, ਡੀ.ਸੀ. ਕੰਪਲੈਕਸ, ਐਸ.ਐਸ.ਪੀ. ਬਲਾਕ ਫਾਜਿਲਕਾ ਵਿਖੇ ਭਰ ਸਕਦੇ ਹਨ ।ਵਧੇਰੇ ਜਾਣਕਾਰੀ ਲਈ ਚਾਹਵਾਨ ਮੋਬਾਇਲ ਨੰਬਰ 96463-06700, 98149-95616  ਤੇ ਸੰਪਰਕ ਕਰ ਸਕਦੇ ਹਨ।