ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ3 ਰੋਜਾ  ਧਾਰਮਿਕ ਸਮਾਗਮ 3 ਫਰਵਰੀ ਤੋਂ ਮਹਿਲ ਕਲਾਂ ਚ'

ਮਹਿਲ ਕਲਾਂ 31 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਿਤ ਸਮਾਗਮ ਮਿਤੀ 3 ਫਰਵਰੀ ਤੋਂ 5 ਫਰਵਰੀ ਤੱਕ ਸੋਢਿਆ ਦੀ ਧਰਮਸਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀ,ਦੋਵੇਂ  ਗ੍ਰਾਮ ਪੰਚਾਇਤਾਂ, ਟਰੱਕ ਯੂਨੀਅਨ ਦੁਕਾਨਦਾਰ ਯੂਨੀਅਨ ਅਤੇ ਸਮੂਹ ਕਲੱਬਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਫੌਜੀ ਸਰਬਜੀਤ ਸਿੰਘ ਨੇ ਦੱਸਿਆ ਕਿ   ਮਿਤੀ 3 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਹੋਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।  ਮਿਤੀ 5 ਫਰਵਰੀ (ਦਿਨ ਐਤਵਾਰ) ਨੂੰ ਭੋਗ ਪਾਏ। ਉਨ੍ਹਾਂ ਦੱਸਿਆ ਕਿ ਭੋਗ ਪੈਣ ਉਪਰੰਤ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਉਕਤ ਸਮਾਗਮ ਵਿੱਚ ਪੁੱਜਣ