ਸੁਨਾਮ ਦੇ ਪਿੰਡ ਨਮੋਲ ਵਿਚ 3 ਵਿਅਕਤੀਆਂ ਦੀ ਸ਼ੱਕੀ ਹਾਲਤ 'ਚ ਮੌਤ

ਸੁਨਾਮ, 08 ਅਪ੍ਰੈਲ : ਪਿੰਡ ਨਮੋਲ ਵਿਚ ਤਿੰਨ ਵਿਅਕਤੀਆਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਿੰਨੋਂ ਦੇਰ ਰਾਤ ਤੱਕ ਸ਼ਰਾਬ ਪੀਂਦੇ ਰਹੇ ਅਤੇ ਫਿਰ ਸ਼ਰਾਬ ਪੀ ਕੇ ਸੌਂ ਗਏ। ਸਵੇਰੇ ਜਦੋਂ ਉਹ ਨਾ ਉਠੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਤਿੰਨਾਂ ਮਜ਼ਦੂਰਾਂ ਦੀਆਂ ਲਾਸ਼ਾਂ ਦੇਖ ਕੇ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ। ਮ੍ਰਿਤਕਾਂ ਦੇ ਨਾਂ ਗੁਰਮੇਲ ਸਿੰਘ (50) ਪੁੱਤਰ ਸਵ. ਹਰੀ ਸਿੰਘ, ਗੁਰਤੇਜ ਸਿੰਘ (45) ਪੁੱਤਰ ਹਰਨੇਕ ਸਿੰਘ ਅਤੇ ਚਮਕੌਰ ਸਿੰਘ (50) ਪੁੱਤਰ ਦਰਸ਼ਨ ਸਿੰਘ ਹਨ। ਚਮਕੌਰ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਰੋਜ਼ਾਨਾ ਸ਼ਰਾਬ ਪੀ ਕੇ ਆਉਂਦਾ ਸੀ, ਪਰ ਅੱਜ ਸਵੇਰੇ ਜਦੋਂ ਉਹ ਨਹੀਂ ਉਠਿਆ। ਜਦੋਂ ਉਸਨੇ ਉਸਦੇ ਚਿਹਰੇ ਤੋਂ ਚਾਦਰ ਹਟਾਈ ਤਾਂ ਉਸਨੇ ਦੇਖਿਆ ਕਿ ਉਸਦੀ ਮੌਤ ਹੋ ਚੁੱਕੀ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਪਿਛਲੇ ਕਾਫੀ ਸਮੇਂ ਤੋਂ ਨਕਲੀ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ ਅਤੇ ਇਨ੍ਹਾਂ ਮਜ਼ਦੂਰਾਂ ਦੀ ਮੌਤ ਵੀ ਇਸੇ ਨਕਲੀ ਸ਼ਰਾਬ ਪੀਣ ਕਾਰਨ ਹੋਈ ਹੈ। ਥਾਣਾ ਚੀਮਾ ਦੇ ਐਸ.ਐਚ.ਓ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੰਦਭਾਗੀ ਘਟਨਾ ਸਾਹਮਣੇ ਆਉਣ 'ਤੇ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ ਇਸ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਦੋਸ਼ੀਆਂ ਖਿਲਾਫ਼ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨੇ ਵਿਅਕਤੀਆਂ ਦੀ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਲਈ ਪੋਸਟ ਮਾਰਟਮ ਕਰਵਾਇਆ ਜਾਵੇਗਾ।