ਨਗਰ ਕੌਂਸਲ ‘ਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ ਉੱਤੇ ਕੀਤਾ ਗਿਆ, ਮੰਤਰੀ ਮੀਤ ਹੇਅਰ 

  • 22 ਦਸੰਬਰ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ 

ਬਰਨਾਲਾ, 21 ਦਸੰਬਰ : ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆ ਗਈਆਂ ਸਨ ਅਤੇ ਇਸ ਭਰਤੀ ਸਬੰਧੀ ਕੁੱਲ 1186 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਨਗਰ ਕੌਂਸਲ ਬਰਨਾਲਾ ਵੱਲੋਂ ਮੈਰਿਟ ਦੇ ਅਧਾਰ 'ਤੇ 1186 ਉਮੀਦਵਾਰਾਂ ਵਿੱਚੋਂ ਵੱਖ-ਵੱਖ ਕੈਟਾਗਿਰੀਆਂ ਅਧੀਨ 400 ਸਫਾਈ ਸੇਵਕਾਂ ਦੀ ਚੋਣ ਕੀਤੀ ਗਈ ਹੈ ਅਤੇ ਇਹਨਾਂ 400 ਸਫਾਈ ਸੇਵਕਾਂ ਵਿੱਚੋਂ ਲਗਭਗ 230 ਸਫਾਈ ਸੇਵਕ ਪਹਿਲਾਂ ਨਗਰ ਕੌਂਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਰਾਹੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ। ਉਹਨਾਂ ਸਫਾਈ ਸੇਵਕਾਂ ਵੱਲੋਂ ਕਾਫੀ ਸਮੇਂ ਤੋਂ ਇਹਨਾਂ ਦੀ ਨਿਯੁਕਤੀ ਆਊਟਸੋਰਸ ਏਜੰਸੀ ਦੀ ਬਜਾਏ ਕੰਟਰੈਕਟ ‘ਤੇ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਸੀ। ਸੋ ਇਹਨਾਂ ਸਫਾਈ ਕਰਮਚਾਰੀਆ ਨੂੰ ਇਹ ਫੈਸਲਾ ਲਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ 22 ਦਸੰਬਰ 2023 ਨੂੰ ਵੰਡੇ ਜਾਣਗੇ।