ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 60 ਲੜਕੀਆਂ ਨੇ ਪ੍ਰਾਪਤ ਕੀਤੀ ਬੇਕਰੀ ਟ੍ਰੇਨਿੰਗ

  • ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਰਟੀਫਿਕੇਟ ਤਕਸੀਮ

ਮੋਗਾ, 15 ਮਾਰਚ : ਪੰਜਾਬ ਹੁਨਰ ਵਿਕਾਸ ਮਿਸ਼ਨ ਯੋਗ ਸਿਖਿਆਰਥੀਆਂ ਲਈ ਅਤਿ ਸਹਾਈ ਸਿੱਧ ਹੋ ਰਿਹਾ ਹੈ ਇਸ  ਤਹਿਤ ਲੋੜਵੰਦ ਲੜਕੇ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦਾ ਲਾਹਾ ਮੁਫ਼ਤ ਵਿੱਚ ਦਿੱਤਾ ਜਾ ਰਿਹਾ ਹੈ। ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਨ ਨਾਲ ਬੇਰੋਜ਼ਗਾਰਾਂ ਵੱਲੋਂ ਆਪਣਾ ਰੋਜ਼ਗਾਰ ਵਧੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਮੋਗਾ ਦੀਆਂ 60 ਲੜਕੀਆਂ ਨੂੰ ਵੀ 2 ਮਹੀਨਿਆਂ ਦਾ ਸਪੈਸ਼ਲ ਪ੍ਰੇੋਗਰਾਮ (ਸੰਕਲਪ) ਤਹਿਤ ਕਰਾਫਟ, ਬੇਕਰੀ ਕੋਰਸ ਅਮਾਇਰਾ ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਕਰਵਾਇਆ ਗਿਆ।ਸਫ਼ਲਤਾਪੂਰਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਅੱਜ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਮਿਸ਼ਨ ਮੋਗਾ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਸਰਟੀਫਿਕੇਟ ਵੰਡੇ ਗਏ। ਏ.ਡੀ.ਸੀ. ਵੱਲੋਂ ਲੜਕੀਆਂ ਦੇ ਕੰਮ ਦੀ ਪ੍ਰਸੰਸਾ ਕੀਤੀ।  ਇਸ ਮੌਕੇ ਲੜਕੀਆਂ ਨੇ ਏ.ਡੀ.ਸੀ. ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਾਪਤ ਕੀਤੀ ਗਈ ਕੇਕ, ਕੁਕਿੰਗ, ਸਵਿਸ ਰੋਲ, ਪੀਜਾ ਆਦਿ ਦੀ ਟ੍ਰੇਨਿੰਗ ਨਾਲ ਹੁਣ ਉਨ੍ਹਾਂ ਦਾ ਰੋਜ਼ਗਾਰ ਵਧੀਆ ਢੰਗ ਨਾਲ ਚੱਲ ਰਿਹਾ ਹੈ।  ਉਨ੍ਹਾਂ ਬਣਾਏ ਕੇਕ, ਸਵਿਸ ਰੋਲ, ਪੀਜਾ ਆਦਿ ਦੇ ਬਹੁ ਗਿਣਤੀ ਵਿੱਚ ਆਰਡਰ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਸਦਕਾ ਹੁਣ ਮਾਰਕੀਟਿੰਗ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਛੇਤੀ ਹੀ ਪ੍ਰਭਾਵਸ਼ਾਲੀ ਪੈਰ ਜਮਾਂ ਲਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਲੜਕੀਆਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਮਿਸ਼ਨ ਮੈਨੇਜਰ ਸਕਿੱਲ ਡਿਵੈਲਪਮੈਂਟ ਮੋਗਾ ਮਨਪ੍ਰੀਤ ਕੌਰ ਨੇ ਦੱਸਿਆ ਕਿ ਟ੍ਰੇਨਿੰਗ ਲੈਣ ਵਾਲੀਆਂ ਲੜਕੀਆਂ ਸਵੈ-ਸਹਾਇਤਾ ਸਮੂਹਾਂ ਨਾਲ ਸਬੰਧਤ ਘੱਟ ਗਿਣਤੀ, ਐਸ.ਸੀ. ਵਰਗ ਤੇ ਸਪੈਸ਼ਲ ਏਬਲਡ ਹਨ ਜਿਹਨਾਂ ਦੀ ਉਮਰ 18 ਤੋਂ 35 ਸਾਲ ਦਰਮਿਆਨ ਹੈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਸ੍ਰੀਮਤੀ ਡਿੰਪਲ ਥਾਪਰ, ਸ੍ਰੀ ਪੁਸ਼ਰਾਜ ਝਾਜਰਾ ਬੀ.ਈ.ਐਸ. ਸਕਿੱਲ ਅਤੇ ਅਮੀਰਾ ਗਰੁੱਪ ਦੇ ਇੰਸਟੀਚਿਊਟ ਦੇ ਡਾਇਰੈਕਟਰ ਕਰੀਨਾ ਜੈਦਕਾ, ਸ੍ਰੀ ਸੁਨਿਤ ਨੰਦਾ ਅਤੇ ਸ੍ਰੀ ਅਵਤਾਰ ਸਿੰਘ ਤੋਂ ਇਲਾਵਾ ਸਮੂਹ ਸੈਂਟਰ ਸਟਾਫ਼ ਮੌਜੂਦ ਸੀ।