ਜ਼ਿਲ੍ਹੇ ਦੀਆ ਮੰਡੀਆਂ ਵਿੱਚ ਹੁਣ ਤੱਕ  62 ਹਜ਼ਾਰ 523 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 59 ਹਜ਼ਾਰ 209 ਮੀਟਰਿਕ ਟਨ ਝੌਨੇ ਦੀ ਹੋਈ ਖਰੀਦ
  • ਖਰੀਦੇ ਗਏ ਝੌਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ 110.51 ਕਰੋੜ ਰੁਪਏ
  • ਖਰੀਦ ਏਜੰਸੀਆਂ ਵੱਲੋਂ 20 ਹਜ਼ਾਰ 982 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
  • ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 09 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਏ 62 ਹਜ਼ਾਰ 523 ਮੀਟਰਿਕ ਟਨ ਝੌਨੇ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 59 ਹਜ਼ਾਰ 209 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 110.51 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ 20 ਹਜ਼ਾਰ 982 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ। ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੌਨੇ ਵਿੱਚੋਂ ਪਨਗ੍ਰੇਨ ਵੱਲੋਂ 26301 ਮੀਟਰਕ ਟਨ, ਮਾਰਕਫੈੱਡ ਵੱਲੋਂ 14527 ਮੀਟਰਕ ਟਨ, ਪਨਸਪ ਵੱਲੋਂ 11570 ਮੀਟਰਕ ਟਨ, ਵੇਅਰ ਹਾਊਸ ਵੱਲੋਂ 6811 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਮੰਡੀਆਂ ਵਿੱਚ ਫਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਇੱਕ ਗੰਭੀਰ ਚੁਣੋਤੀ ਦੀ ਤਰ੍ਹਾਂ ਸਾਹਮਣੇ ਆਈ ਹੈ ਜਿਸ ਦੇ ਹੱਲ ਲਈ ਸਰਕਾਰ ਵੱਲੋਂ ਨਿੱਜੀ ਕਿਸਾਨਾ ਤੇ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਤੇ ਹੋਰ ਗਰੁੱਪਾਂ ਨੂੰ 80 ਫੀਸਦੀ ਤੱਕ ਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਜਿਹੜੇ ਵੱਡੇ ਕਿਸਾਨਾਂ ਨੂੰ ਕੋਲ ਆਪਣੀਆਂ ਨਿੱਜੀ ਮਸ਼ੀਨਾਂ ਉਪਲਬਧ ਹਨ ਉਨ੍ਹਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਮਸ਼ੀਨਰੀ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਛੋਟੇ ਕਿਸਾਨਾਂ ਤੱਕ ਪਹੁੰਚਾਉਣ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹਿਆ ਜਾਵੇ ਤਾਂ ਜੋ ਅੱਗ ਲਗਾਉਣ ਨਾਲ ਪੈਦਾ ਹੁੰਦੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ।