67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ

  • ਸੰਗਰੂਰ ਦੇ ਮੁੰਡੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਬਣੇ ਚੈਂਪੀਅਨ
  • ਫਾਜ਼ਿਲਕਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਹਾਸਲ ਕੀਤਾ ਤੀਜਾ ਸਥਾਨ

ਬਰਨਾਲਾ, 9 ਨਵੰਬਰ : ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਵਿੱਚ ਸੰਗਰੂਰ ਦੇ ਮੁੰਡਿਆਂ ਨੇ 37–24 ਅੰਕਾਂ ਦੇ ਫਰਕ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਹੋਏ ਕੁਆਰਟਰ ਫਾਈਨਲ ਮੈਚਾਂ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਬਠਿੰਡਾ, ਫਾਜ਼ਿਲਕਾ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਟਿਆਲਾ, ਸੰਗਰੂਰ ਨੇ ਰੂਪਨਗਰ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀਫਾਈਨਲ ਮੁਕਾਬਲਿਆਂ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਫਾਜ਼ਿਲਕਾ ਅਤੇ ਸੰਗਰੂਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ। ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਦਰਮਿਆਨ ਹੋਏ ਫਾਈਨਲ ਮੁਕਾਬਲੇ ਵਿੱਚੋਂ ਸੰਗਰੂਰ ਨੇ 37–24 ਅੰਕਾਂ ਦੇ ਫਰਕ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਫਾਜ਼ਿਲਕਾ ਨੇ 42–25 ਅੰਕਾਂ ਦੇ ਫਰਕ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ, ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਹਰਭਜਨ ਸਿੰਘ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ ਚਹਿਲ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਕਮਲਦੀਪ ਸ਼ਰਮਾ, ਸਤਨਾਮ ਸਿੰਘ, ਹਰਵਿੰਦਰ ਸਿੰਘ, ਦੇਵਇੰਦਰ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ, ਬਖਸ਼ੀਸ਼ ਸਿੰਘ, ਅਮਨਦੀਪ ਕੌਰ, ਗਗਨਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਕਮਲਪ੍ਰੀਤ ਕੌਰ, ਜਸਮੇਲ ਸਿੰਘ, ਬਲਜਿੰਦਰ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਰਾਜਵਿੰਦਰ ਕੌਰ, ਗੁਰਸਿਮਰਤ ਕੌਰ, ਹਰਪਾਲ ਸਿੰਘ, ਹਰਦੇਵ ਸਿੰਘ, ਵਿਕਾਸ ਕੁਮਾਰ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਰਮਨਦੀਪ ਸਿੰਘ, ਦਵਿੰਦਰ ਸਿੰਘ, ਜਤਿੰਦਰ ਕੁਮਾਰ, ਅਵਤਾਰ ਸਿੰਘ, ਯੁਵਕ ਸੇਵਾਵਾਂ ਕਲੱਬ ਨੰਗਲ ਦੇ ਅਹੁਦੇਦਾਰਾਂ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।