6ਵੇਂ ਸੁਵਿਧਾ ਕੈਂਪ ਵਿੱਚ ਵਿਧਾਇਕ ਸੇਖੋਂ ਕਰਨਗੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ

  • ਪੱਖੀ ਕਲਾਂ ਵਿਖੇ ਸੁਵਿਧਾ ਕੈਂਪ 12 ਜੁਲਾਈ ਨੂੰ - ਵਿਨੀਤ ਕੁਮਾਰ
  • ਬਾਹਰਲਾ ਗੁਰਦੁਆਰਾ ਸਾਹਿਬ ਵਿਖੇ ਲੱਗੇਗਾ ਕੈਂਪ

ਫਰੀਦਕੋਟ 9 ਜੁਲਾਈ 2024 : ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 12 ਜੁਲਾਈ  ਨੂੰ ਸਵੇਰੇ 09.30 ਵਜੇ ਬਾਹਰਲਾ ਗੁਰਦੁਆਰਾ ਸਾਹਿਬ ਪਿੰਡ ਪੱਖੀ ਕਲਾਂ ਵਿਖੇ ਛੇਵਾਂ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਪੱਖੀ ਕਲਾਂ, ਭਾਗਥਲਾ ਕਲਾਂ, ਭਾਗਥਲਾ ਖੁਰਦ, ਪਹਿਲੂਵਾਲਾ, ਹਰਦਿਆਲੇਆਣਾ, ਮੱਲੇਵਾਲਾ ਅਤੇ ਭੋਲੂਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।