ਮਾਲੇਰਕੋਟਲਾ ਵਿਖੇ ਦੇਸ਼ ਦੀ 76ਵੀਂ ਵਰ੍ਹੇਗੰਢ ਬੜੀ ਧੂਮਧਾਮ ਨਾਲ ਮਨਾਇਆ

  • 77ਵੇਂ ਆਜ਼ਾਦੀ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ‘ਚ ਡਿਪਟੀ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਇਆ
  • ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲੈ ਕੇ
  • ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ :  ਡਾ ਪੱਲਵੀ

ਮਾਲੇਰਕੋਟਲਾ, 16 ਅਗਸਤ : ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 76ਵੀਂ ਵਰ੍ਹੇਗੰਢ (77ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ  ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ।  ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਇਸ ਮੌਕੇ ਉਨ੍ਹਾਂ ਦੇ ਨਾਲ ਸਨ ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ ਦੀਆਂ ਟੁਕੜੀਆਂ ਤੇ ਆਧਾਰਿਤ ਸ਼ਾਨਦਾਰ ਪਰੇਡ ਦੀ ਅਗਵਾਈ ਉਪ ਕਪਤਾਨ ਪੁਲਿਸ ਸ੍ਰੀ ਪਰਮਵੀਰ ਸਿੰਘ ਨੇ ਕੀਤੀ ।  ਇਸ ਮੌਕੇ  ਐਡੀਸ਼ਨਲ ਸੀਨੀਅਰ ਜੱਜ ਸ੍ਰੀਮਤੀ ਰੂਪਾ ਧਾਲੀਵਾਲ,ਐਡੀਸ਼ਨਲ ਸਿਵਲ ਜੱਜ ਸ੍ਰੀ ਕ੍ਰਿਸ਼ਨ ਅਨੂਜਾ ਮਿੱਤਲ,ਸਿਵਲ ਜੱਜ ਜੂਨੀਅਰ ਡਿਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ,ਸਿਵਲ ਜੱਜ ਜੂਨੀਅਰ ਡਿਵੀਜ਼ਨ ਸ੍ਰੀ ਹਰਸ਼ਵੀਰ ਸਿੰਘ ਸੰਧੂ,ਸਿਵਲ ਜੱਜ ਜੂਨੀਅਰ ਡਿਵੀਜ਼ਨ ਸ੍ਰੀ ਸੁਰੇਸ਼ ਕੁਮਾਰ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ, ਡੀ.ਆਈ.ਜੀ. ਡਾ.ਐਸ.ਭੂਪਤੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ, ਏ.ਆਈ.ਜੀ. ਸ੍ਰੀ ਗੌਰਵ ਤੁਰਾਂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸਾਕਿਬ ਅਲੀ ਰਾਜਾ, ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਕੁਠਾਲਾ,ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ ਹਯਾਤ(ਸੁਪਤਨੀ) ਫਰਿਆਲਰਹਿਮਾਨ , ਨਗਰ ਕੌਂਸਲ ਮਾਲੇਰਕੋਟਲਾ ਦੇ ਪ੍ਰਧਾਨ ਨਸਰੀਨ ਅਸ਼ਰਫ ਅਬਦੁੱਲਾ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ,ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ । ਦੇਸ਼ ਦੀ 76ਵੀਂ ਵਰ੍ਹੇਗੰਢ (77ਵਾਂ ਆਜ਼ਾਦੀ ਦਿਹਾੜਾ) ਦੀ ਲੱਖ ਲੱਖ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ  ਸਾਡੇ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਭਗਤ ਸਿੰਘ ਜੀ ਵੱਲੋਂ ਜਿਸ ਤਰ੍ਹਾਂ ਦੇ ਭਾਰਤ ਦੀ ਕਲਪਨਾ ਕੀਤੀ ਸੀ , ਉਸ ਸੁਪਨੇ ਨੂੰ ਸੱਚ ਕਰਨ ਲਈ. ਡਾ ਬੀ.ਆਰ.ਅੰਬੇਦਕਰ ਜੀ ਨੇ ਸਾਨੂੰ ਸੰਵਿਧਾਨ ਘੜ ਕੇ ਦਿੱਤਾ ਸੀ, ਉਸੇ ਤੋਂ ਸੇਧ ਲੈ ਕੇ ਅੱਜ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਅੱਗੇ ਵੱਧ ਰਿਹਾ ਹੈ।  ਮੁੱਖ ਮੰਤਰੀ ਪੰਜਾਬ ਨੇ ਸਹੀ ਦੇ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਜੱਦੀ ਪਿੰਡ ਖਟਕਲ ਕਲਾਂ ਵਿਖੇ ਸਹੂ ਚੁੱਕ ਸਮਾਗਮ ਦੌਰਾਨ ਫ਼ੈਸਲਾ ਲਿਆ ਸੀ ਕਿ ਹਰੇਕ ਸਰਕਾਰੀ ਦਫ਼ਤਰ ਵਿਖੇ ਸ੍ਰੀ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ ਬੀ.ਆਰ.ਅੰਬੇਦਕਰ  ਜੀ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ । ਸ਼ਹੀਦਾਂ ਨੂੰ ਸਤਿਕਾਰ ਦੇਣ ਸਦਕਾ ਮੁਹਾਲੀ ਕੌਮਾਂਤਰੀ ਏਅਰ ਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਜਿੱਥੇ ਸਰਕਾਰ ਸਹੀ ਦੇ ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਦਾ ਬਿੱਲ ਪਾਸ ਕਰਕੇ ਸਰਕਾਰੀ ਪੈਸੇ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ 31,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ 12,000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ। ਪਹਿਲੀ ਜੁਲਾਈ 2022 ਤੋਂ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। 90 ਫ਼ੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਕਿਸਾਨਾਂ ਨੂੰ ਮੁਫ਼ਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ ਉਨ੍ਹਾਂ ਹੋਰ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 659 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ  । ਜ਼ਿਲ੍ਹਾ ਵਿੱਚ ਕੁੱਲ 08 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ  ਜਿਨ੍ਹਾਂ ਵਿੱਚੋਂ 03 ਸ਼ਹਿਰੀ ਖੇਤਰ ਵਿੱਚ ਅਤੇ 05 ਪੇਂਡੂ ਖੇਤਰ ਵਿੱਚ ਆਮ ਲੋਕਾਂ ਨੂੰ ਬੁਨਿਆਦੀ ਮਿਆਰੀ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ।  ਇਨ੍ਹਾਂ ਕਲੀਨਿਕਾਂ ਤੋਂ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈੱਸਟ ਮੁਫ਼ਤ ਕੀਤੇ ਜਾਂਦੇ ਹਨ। ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ 117 ‘ਸਕੂਲ ਆਫ਼ ਐਮਰਜੈਂਸੀ’ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਜ਼ਿਲ੍ਹਾ ਮਾਲੇਰਕੋਟਲਾ ਵਿੱਚ 02 ਸਕੂਲ ਆਫ਼ ਐਮਰਜੈਂਸੀ ਪਿੰਡਬਾਗੜੀਆਂ ਅਤੇ ਸੰਦੌੜ ਵਿਖੇ ਖੋਲ੍ਹੇ ਗਏ ਹਨ। ਐਨ.ਡੀ.ਏ. ਅਤੇ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਲਈ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਸੈਂਟਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ। ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਦੇ ਲਏ ਸੁਫ਼ਨੇ ਨੂੰ ਪੂਰਾ ਕਰਨ ਲਈ ਨਿਵੇਕਲੀ ਖੇਡ ਨੀਤੀ ਲਿਆਂਦੀ ਗਈ ਜਿਸ ਵਿੱਚ ਖਿਡਾਰੀਆਂ ਨੂੰ ਨੌਕਰੀ, ਨਗਦ ਇਨਾਮ, ਤਿਆਰੀ ਲਈ ਨਗਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜੀਹ ਦਿੱਤੀ ਗਈ ਹੈ। ਡਾ ਪੱਲਵੀ ਨੇ ਕਿਹਾ ਕਿ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ  ਗਿਆ ਹੈ।  ਜਿਸ ਨੇ ਪਿਛਲੇ ਕੁੱਝ ਮਹੀਨਿਆਂ ਵਿੱਚ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਪੰਜਾਬ ਦੀਆਂ ਸਰਕਾਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ । ਇਸ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਨਾਲੋਂ ਘੱਟ ਹੈ। ਸੂਬੇ ਦੇ 100 ਫ਼ੀਸਦੀ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਜਲ ਸਪਲਾਈ ਦਿੱਤੀ ਜਾ ਰਹੀ ਹੈ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਹੈ। ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਘਟਣ ਤੋਂ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਲਈ ਜ਼ੋਨ ਵਾਈਜ਼ ਝੋਨੇ ਦੀ ਲਵਾਈ ਦਾ ਸਮਾਂ ਨਿਰਧਾਰਿਤ ਕੀਤਾ ਗਿਆ। ਉਨ੍ਹਾਂ ਹੋਰ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੂਬੇ ਭਰ ਵਿੱਚ ਸਵਾ ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਅਵਾਮ ਨੂੰ ਸੰਬੋਧਨ ਕਰਦਿਆ ਕਿ  ਡਿਪਟੀ ਕਮਿਸ਼ਨਰ ਨੇ ਕਿਹਾ ਸੈਰ ਸਪਾਟਾ ਨੂੰ ਪ੍ਰਫੁੱਲਿਤ ਕਰਨ ਲਈ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਲਾਗੂ ਕੀਤੀ ਗਈ ਹੈ । ਸਿੰਗਲ ਯੂਜ਼ ਪਲਾਸਟਿਕ ਉੱਤੇ ਪਾਬੰਦੀ ਦੇ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦਰਿਆਵਾਂ ਨੂੰ ਸਾਫ਼ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ " ਮੇਰੀ ਮਾਟੀ, ਮੇਰਾ ਦੇਸ਼ " ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵਤਨ ਦੀ ਆਜ਼ਾਦੀ ਅਤੇ ਅਣਖ ਦੀ ਰਾਖੀ ਲਈ ਜਾਨਾਂ ਵਾਰਨ ਅਤੇ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਨੂੰ ਸ਼ਰਧਾਂਜਲੀ ਦੇਣ ਲਈ ਫਲਦਾਰ ,ਛਾਂਦਾਰ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ। ਕੋਈ ਵੀ ਸੈਨਿਕ ਜੇਕਰ ਹਾਦਸੇ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗਵਾਉਂਦਾ ਹੈ ਤਾਂ ਵੀ ਉਸ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਪਹਿਲੀ ਵਾਰ ਕੀਤਾ ਗਿਆ। ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆ ਨੂੰ ਦਿੱਤੀ ਜਾਂਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲਗਭਗ 350 ਕਰੋੜ ਦੀ ਲਾਗਤ ਨਾਲ ਬਹੁਤ ਜਲਦ ਹੀ ਸਰਕਾਰੀ ਮੈਡੀਕਲ ਕਾਲਜ ਖੋਲ੍ਹਿਆ ਜਾ ਰਿਹਾ ਹੈ, ਇੱਥੋਂ ਪੜ੍ਹਾਈ ਕਰਕੇ ਬੱਚੇ ਡਾਕਟਰ ਬਣ ਸਕਣਗੇ ਅਤੇ ਇਸ ਜ਼ਿਲ੍ਹੇ ਵਿੱਚ ਰੋਜ਼ਗਾਰ ਦੇ ਬਹੁਤ ਸਾਰੇ ਨਵੇਂ ਮੌਕੇ ਪੈਦਾ ਹੋਣਗੇ। ਇਸ ਮੌਕੇ ਲੋੜਵੰਦਾਂ ਨੂੰ ਸਲਾਈ ਮਸ਼ੀਨ,ਟਰਾਈ ਸਾਈਕਲ ਅਤੇ ਵੀਲ ਚੇਅਰ ਵੀ ਦਿੱਤੀਆਂ ਅਤੇ ਅੱਛੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ।  ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਬੱਚਿਆ ਨੂੰ ਮਿਠਾਈਆਂ ਵੀ ਵੰਡੀਆਂ । ਆਖੀਰ ਵਿੱਚ ਡਿਪਟੀ ਕਮਿਸ਼ਨਰ ਨੇ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿਕੋਟਿਪ੍ਰਣਾਮ ਕੀਤਾ ਅਤੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ । ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਸਮਾਗਮ ਦੌਰਾਨ ਹਿੱਸਾ ਲਿਆ ਹੈ ਉਨ੍ਹਾਂ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 16 ਅਗਸਤ ਦਿਨ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ।