ਕੱਲ ਸ਼ਾਮ ਤੱਕ ਹੋਈ 91226  ਮੀਟਰਕ ਟਨ ਝੋਨੇ ਖਰੀਦ- ਵਿਨੀਤ ਕੁਮਾਰ

  • ਜ਼ਿਲ੍ਹੇ ਦੀਆ ਮੰਡੀਆਂ ਵਿੱਚ ਝੋਨੇ ਦੀ ਖਰੀਦ ,ਲਿਫਟਿੰਗ ਲਗਾਤਾਰ ਜਾਰੀ

ਫ਼ਰੀਦਕੋਟ 23 ਅਕਤੂਬਰ,2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 91226 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਮੁਸ਼ਕਿਲ ਆ ਰਹੀ ਹੈ ਤਾਂ ਉਹ ਆਪਣੇ ਪਿੰਡ ਨਾਲ ਸੰਬੰਧਿਤ ਨੋਡਲ ਅਫਸਰ ਨਾਲ ਸੰਪਰਕ ਜਰੂਰ ਕਰਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 30753 ਮੀਟਰਕ ਟਨ,ਮਾਰਕਫੈਡ ਨੇ 22441.5 ਮੀਟਰਕ ਟਨ, ਪਨਸਪ ਨੇ 25127  ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 11761 ਮੀਟਰਕ ਟਨ, ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 78022  ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।