ਆਪ ਪਾਰਟੀ ਦੇ ਉਮੀਦਵਾਰ ਦੇ ਬੇਟੇ ਨੇ ਰਾਜਾ ਵੜਿੰਗ ਵੱਲੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦੇਣ ਦਾ ਕੀਤਾ ਦਾਅਵਾ, ਰਾਜਾ ਵੜਿੰਗ ਨੇ ਕਿਹਾ ਉਨ੍ਹਾਂ ਕਿਸੇ ਨੂੰ ਨਹੀਂ ਦਿੱਤ ਸਮਰੱਥਨ

ਲੁਧਿਆਣਾ, 1 ਜੂਨ : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਬੇਟੇ ਵਿਕਾਸ ਦਾ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਘਰ ਆ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਨੇ ਰਾਜਾ ਵੜਿੰਗ ਦਾ ਕਹਿਣਾ ਉਹ ਲੁਧਿਆਣਾ ਬਾਰੇ ਕੁਝ ਨਹੀਂ ਜਾਣਦੇ, ਅਸ਼ੋਕ ਪਰਾਸ਼ਰ ਪੱਪੀ ਵੀ ਲੁਧਿਆਣਾ ਦਾ ਵਿਕਾਸ ਕਰ ਸਕਦੇ ਹਨ। ਵਿਕਾਸ ਨੇ ਕਹਿਣਾ ਹੈ ਕਿ ਉਨ੍ਹਾਂ ਨੇ ਸਰੈਂਡਰ ਕਰ ਦਿੱਤਾ ਹੈ। ਦੂਜੇ ਪਾਸੇ ਇਸ ਦਾਅਵੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਕੋਈ ਸਮਰਥਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੈ ਹਰ ਨਾਲ ਪਿਆਰ ਨਾਲ ਮਿਲ ਰਿਹਾ ਹਾਂ। ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਚਾਲ ਹੈ। ਉਨ੍ਹਾਂ ਕਿਹਾ ਜਦੋਂ ਹਾਰ ਦਾ ਡਰ ਹੋਵੇ ਤਾਂ ਵਿਰੋਧੀ ਪਾਰਟੀਆਂ ਅਜਿਹੀਆਂ ਹਰਕਤਾਂ ਕਰਨ ਲੱਗਦੀ ਹੈ।