'ਆਪ' ਨਾ ਸਿਰਫ਼ ਆਪਣੇ ਚੋਣ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ, ਸਗੋਂ ਇਹ ਪ੍ਰਚਾਰ 'ਬਦਲਾਅ' ਨੂੰ ਪੇਸ਼ ਕਰਨ, ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ 'ਚ ਵੀ ਨਾਕਾਮ ਹੈ : ਰਾਜਾ ਵੜਿੰਗ

ਫਿਰੋਜ਼ਪੁਰ, 28 ਅਗਸਤ : ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਤਾਂ ਆਫਤ ਨਾ ਨਜਿੱਠਣ ‘ਚ ਦੇਰੀ ਕੀਤੀ ਤੇ ਹੁਣ ਲੋਕਾਂ ਨੂੰ ਮੁਆਵਜਾ ਦੇਣ ਵਿੱਚ ਵੀ ਸਰਕਾਰ ਦੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਨੇ ਜਿੱਥੇ ਆਪਣਾ ਕੀਮਤੀ ਸਮਾਨ ਗੁਆ ਦਿੱਤਾ ਹੈ, ਉੱਥੇ ਫਸਲਾਂ ਤੇ ਘਰਾਂ ਦਾ ਵੱਡਾ ਨੁਕਸਾਨ ਵੀ ਝੱਲਣਾ ਪਿਆ ਹੈ। ਪ੍ਰਧਾਨ ਵੜਿੰਗ ਨੇ ਕਿਹਾ ਕਿ ਗੂੜ੍ਹੀ ਨੀਂਦ ਸੁੱਤੀ ਸਰਕਾਰ ਨੂੰ ਜਗਾਉਣ ਲਈ ਉਹ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਲੋਕਾਂ ਦੇ ਜੀਵਨ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਲਈ ਮਜ਼ਬੂਰ ਕਰੇਗਾ। ਵਿਸ਼ਾਲ ਇਕੱਠ ਵਿੱਚ ਹਾਜ਼ਰ ਸਮੂਹ ਹਾਜ਼ਰੀਨ ਦਾ ਮਨੋਬਲ ਵਧਾਉਂਦੇ ਹੋਏ ਵੜਿੰਗ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਖ਼ਿਲਾਫ਼ ਲੋਕਾਂ ਦੇ ਰੋਹ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਕਰਤੂਤਾਂ ਅਤੇ ਕੁਸ਼ਾਸਨ ਨੇ ‘ਬਦਲਾਅ’ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕ ਫੋਕੀ ਮਸ਼ਹੂਰੀਆਂ ਵਾਲੀ ਸਰਕਾਰ ਨੂੰ ਇਸ ਦੇ ਝੂਠੇ ਵਾਅਦਿਆਂ ਲਈ ਜ਼ਰੂਰ ਸਬਕ ਸਿਖਾਉਣਗੇ। 'ਆਪ' ਸਰਕਾਰ ਦੀ ਅਣਗਹਿਲੀ ਲਈ ਅਤੇ ਲੋਕਾਂ ਨੂੰ ਇਕੱਲਿਆਂ ਦਰਪੇਸ਼ ਸੰਕਟ ਦੀ ਸਥਿਤੀ ਨੂੰ ਨਜ਼ਰਅੰਦਾਜ਼ ਕਰਨ ਲਈ ਆਲੋਚਨਾ ਕਰਦਿਆਂ ਪੰਜਾਬ ਪ੍ਰਧਾਨ ਨੇ ਕਿਹਾ ਕਿ 'ਆਪ' ਨਾ ਸਿਰਫ਼ ਆਪਣੇ ਚੋਣ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ, ਸਗੋਂ ਇਹ ਪ੍ਰਚਾਰ 'ਬਦਲਾਅ' ਨੂੰ ਪੇਸ਼ ਕਰਨ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ 'ਚ ਵੀ ਨਾਕਾਮ ਰਹੀ ਹੈ। ਰਾਜ ਵਿੱਚ  'ਆਪ' ਦੇ ਡੇਢ ਸਾਲ ਦੇ ਕੁਸ਼ਾਸਨ ਨੇ ਉਨ੍ਹਾਂ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਭਾਵੇਂ ਨਸ਼ਾਖੋਰੀ ਹੋਵੇ, ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਹੋਵੇ, ਅਮਨ-ਕਾਨੂੰਨ ਦੀ ਸਥਿਤੀ ਹੋਵੇ, ਸਿਹਤ ਸਹੂਲਤਾਂ, ਸਿੱਖਿਆ ਪ੍ਰਣਾਲੀ ਜਾਂ ਹੋਰ ਮੁੱਦੇ ਜਾਂ ਜਨਤਕ ਸਹੂਲਤਾਂ, ਸਭ ਕੁਝ 'ਆਪ' ਸਰਕਾਰ ਦੌਰਾਨ ਵਿਗੜ ਗਿਆ ਹੈ। ਪੰਜਾਬ ਨੂੰ ਕਾਲੇ ਦਿਨਾਂ ਦੇ ਸਦਮੇ 'ਚੋਂ ਉਭਰਨ 'ਚ ਕਾਫੀ ਸਮਾਂ ਲੱਗ ਗਿਆ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਨੂੰ ਮੁੜ ਬੇਚੈਨੀ ਦੇ ਦਿਨਾਂ 'ਚ ਧੱਕਣ 'ਤੇ ਤੁਲੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਦੋਹਰੇ ਮਾਪਦੰਡਾਂ 'ਤੇ ਵਰ੍ਹਦਿਆਂ ਵੜਿੰਗ ਨੇ ਕਿਹਾ ਕਿ ਮਾਨ ਨੇ ਸੂਬੇ ਦੀ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਭਲਾਈ ਲਈ 'ਪਹਿਲਾਂ ਮੁਆਵਜ਼ਾ ਤੇ ਗਿਰਦਾਵਰੀ ਬਾਅਦ 'ਚ' ਰਣਨੀਤੀ ਦੀ ਵਕਾਲਤ ਕੀਤੀ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਉਹ ਖੁਦ ਹੀ ਹੁਣ ਗਿਰਦਾਵਰੀ ਵਿੱਚ ਸਮਾਂ ਖਰਾਬ ਕਰ ਰਹੇ ਹਨ। ਮਾਨ ਨੇ ਗੜੇਮਾਰੀ ਕਾਰਨ ਨੁਕਸਾਨੇ ਗਏ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਸੀ ਪਰ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ। ਮੁੱਖ ਮੰਤਰੀ ਨੂੰ 'ਬਦਲਾਅ' ਦੇ ਨਾਂ 'ਤੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਫੰਡ ਜਾਰੀ ਕਰਨ ਦੇ ਆਦੇਸ਼ ਦੇਣੇ ਚਾਹੀਦੇ ਹਨ, ਖਾਸ ਕਰਕੇ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੁਬਾਰਾ ਸ਼ੁਰੂ ਕਰਨੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਅਸੀਂ ਆਪਣੇ ਲੋਕਾਂ ਦੇ ਹੱਕਾਂ ਲਈ ਸੂਬਾ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਰਹੇ ਹਾਂ ਅਤੇ ਅਸੀਂ ਉਦੋਂ ਤੱਕ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਹੜ੍ਹ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਨਹੀਂ ਦਿੰਦੇ, ਉਨ੍ਹਾਂ ਕਿਹਾ ਕਿ ਪਾਰਟੀ 'ਆਪ' ਦੇ ਜ਼ੁਲਮਾਂ ਨੂੰ ਬੇਨਕਾਬ ਕਰਦੀ ਰਹੇਗੀ। ਕਾਂਗਰਸ ਪਾਰਟੀ ਨੇ ਕਿਸਾਨਾਂ ਲਈ ਘੱਟੋ-ਘੱਟ 50000 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ, ਜ਼ਖਮੀਆਂ ਨੂੰ 5-5 ਲੱਖ ਅਤੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਦੁਖੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦੀ ਮੰਗ ਕੀਤੀ ਹੈ। ਵੜਿੰਗ ਨੇ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨ੍ਹਾਂ ਦੁਕਾਨਦਾਰਾਂ ਲਈ 2 ਲੱਖ ਰੁਪਏ, ਮਾਲਕਾਂ ਲਈ 50,000 ਰੁਪਏ, ਜਿਨ੍ਹਾਂ ਦੇ ਦੁਧਾਰੂ ਪਸ਼ੂ ਕੁਦਰਤੀ ਆਫ਼ਤ ਵਿੱਚ ਮਰ ਗਏ ਹਨ।