ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਦੀਪ ਚਾਵਲਾ ਐਮ. ਐਸ. ਸਰਜਰੀ ਨੇ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ

  • ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ :- ਡਾ. ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਅਗਸਤ 2024 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਜਗਦੀਪ ਚਾਵਲਾ ਐਮ. ਐਸ. ਸਰਜਰੀ ਨੂੰ ਸਿਵਲ ਸਰਜਨ ਜਲੰਧਰ ਤੋਂ ਬਦਲ ਕੇ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਲਗਾਇਆ ਗਿਆ ਹੈ। ਜਿਸ ਉਪਰੰਤ ਉਹਨਾਂ ਨੇ ਅੱਜ ਬਤੌਰ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ਼ ਵਲੋ ਡਾ. ਜਗਦੀਪ ਚਾਵਲਾ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਜੀ ਆਇਆਂ ਕਿਹਾ ਗਿਆ। ਜ਼ਿਕਰਯੋਗ ਹੈ ਕਿ ਡਾ. ਜਗਦੀਪ ਚਾਵਲਾ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਹਨ ਅਤੇ ਸਿਵਲ ਸਰਜਨ ਪਦ ਉਨਤ ਹੋਣ ਤੋਂ ਪਹਿਲਾਂ ਉਹ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐਸ.ਐਮ.ਓ, ਸੀ.ਐਚ.ਸੀ. ਲੰਬੀ, ਆਲਮਵਾਲਾ ਅਤੇ ਦੋਦਾ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣੀਆਂ ਸੇਵਾਵਾਂ ਦਿੰਦੇ ਰਹੇ ਹਨ ਅਤੇ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆਂ ਵਧੀਆ ਸੇਵਾਵਾਂ ਦੀ ਬਦੌਲਤ ਉਹਨਾਂ ਨੂੰ ਬਤੌਰ ਸਿਵਲ ਸਰਜਨ ਜਲੰਧਰ ਪਦ ਉਨਤ ਕੀਤਾ ਗਿਆ ਸੀ। ਇਸ ਮੌਕੇ ਡਾ. ਜਗਦੀਪ ਚਾਵਲਾਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਪਰਗਟ ਕਰਦਿਆਂ ਉਨ੍ਹਾਂ ਨੂੰ ਸਿਵਲ  ਸਰਜਨ ਸ਼੍ਰੀ ਮੁਕਤਸਰ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਹ ਇਹ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਅਤੇ ਸਿਹਤ ਵਿਭਾਗ ਦੇ ਦਫਤਰਾਂ ਵਿਚ ਆਉਣ ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਇਲਾਜ ਅਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਅਧਾਰ ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਮੁਖੀ ਹੋਣ ਦੇ ਨਾਤੇ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਮੇਰਾ ਮੁੱਖ ਮਕਸਦ ਹੋਵੇਗਾ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਔਰਤਾਂ ਅਤੇ ਬੱਚਿਆਂ ਦਾ ਚੈੱਕਅਪ ਅਤੇ ਇਲਾਜ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਅਤੇ ਜੱਚਾ ਬੱਚਾ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਆਪਣਾ ਅਹੁਦਾ ਸੰਭਾਲਦਿਆਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸਟਾਫ ਨੂੰ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਅਤੇ ਪਹਿਲ ਦੇ ਅਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ , ਡਾ. ਕੁਲਤਾਰ ਸਿੰਘਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਰਾਹੁਲ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ, ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮਾਲੌਜਿਸਟ, ਦੀਪਕ ਕੁਮਾਰ ਡੀ.ਪੀ.ਐਮ., ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,  ਮਨਪ੍ਰੀਤ ਕੌਰ, ਸਤਵੀਰ ਕੌਰਸੁਪਰਡੰਟ, ਸੁਖਪਾਲ ਸਿੰਘ, ਸ਼ਮਿੰਦਰਪਾਲ ਸਿੰਘ ਫਾਰਮੇਸੀ ਅਫਸਰ, ਗੁਰਤੇਜ ਸਿੰਘ ਅੰਕੜਾ ਸਹਾਇਕ, ਭੁਪਿੰਦਰ ਸਿੰਘ ਸਟੈਨੋ ਅਤੇ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ  ਸਟਾਫ ਨੇ ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੂੰ ਬਤੌਰ ਸਿਵਲ ਸਰਜਨ ਸ਼੍ਰੀ ਮਕੁਤਸਰ ਸਾਹਿਬ ਆਪਣਾ ਆਹੁਦਾ ਸੰਭਾਲਣ ਤੇ ਵਧਾਈ ਦਿੱਤੀ ਅਤੇ ਨਿੱਘਾ ਸਵਾਗਤ ਕੀਤਾ ਗਿਆ।