ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਤੇ ਮੌਕੇ ਤੇ ਕੀਤੀ ਕਾਰਵਾਈ : ਡਾ. ਗਿੱਲ

ਫਰੀਦਕੋਟ 3 ਨਵੰਬਰ : ਝੋਨੇ ਅਤੇ ਬਾਸਮਤੀ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਚਲ ਰਹੀ ਮੁਹਿੰਮ ਤਹਿਤ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਫਰੀਦਕੋਟ ਅਦੇਸ਼ਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਗਠਿਤ ਟੀਮਾਂ ਵਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ਕੀਤੇ ਜਾ ਰਹੇ ਹਨ। ਜਿਸ ਲੜੀ ਅਧੀਨ ਡਾ. ਕਰਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਸਮੇਤ ਆਪਣੀ ਟੀਮ ਡਾ. ਕੁਲਵੰਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਅਤੇ ਇੰਜ਼. ਹਰਚਰਨ ਸਿੰਘ ਖੇਤੀਬਾੜੀ ਇੰਜਨੀਅਰ (ਟਿਊਬਵੈਲਜ਼) ਵਲੋਂ ਫੀਲਡ ਦੌਰੇ ਦੌਰਾਨ ਪਿੰਡ ਵਾੜਾ ਦਰਾਕਾ ਵਿਖੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਵਾਲੀ ਮੇਨ ਸੜਕ ਤੇ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਰੋਕਣ ਲਈ ਉਪਰਾਲੇ ਕੀਤੇ ਗਏ, ਪ੍ਰੰਤੂ ਤਦ ਤੱਕ ਸਾਰੇ ਖੇਤ ਵਿੱਚ ਅੱਗ ਫੈਲ ਚੁੱਕੀ ਸੀ। ਇਸ ਸਬੰਧੀ ਪਿੰਡ ਨਾਲ ਸਬੰਧਤ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਮੌਕੇ ਤੇ ਬੁਲਾਇਆ ਗਿਆ ਅਤੇ ਕਿਸਾਨ ਤੇ ਲੋੜੀਂਦੀ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ। ਇਸ ਮੌਕੇ ਡਾ. ਗਿੱਲ ਨੇ ਹਾਜ਼ਰ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਖੇਤ ਵਿੱਚ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਦੱਸਦਿਆ ਖੇਤਾਂ ਵਿੱਚ ਅੱਗ ਨਾ ਲਗਾਉਣ ਬਾਰੇ ਬੇਨਤੀ ਕੀਤੀ। ਡਾ. ਗਿੱਲ ਨੇ ਇਹ ਵੀ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਸਬਸਿਡੀ ਤੇ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਸੂਚੀਆਂ ਲਗਾਈਆਂ ਗਈਆਂ ਹਨ, ਜਿਲ੍ਹੇ ਦਾ ਕੋਈ ਵੀ ਕਿਸਾਨ ਸਰਕਾਰ ਵਲੋਂ ਨਿਰਧਾਰਿਤ ਕਿਰਾਏ ਦੀਆਂ ਦਰਾਂ ਤੇ ਖੇਤੀ ਮਸ਼ੀਨਰੀ ਲੈ ਕੇ ਵਰਤ ਸਕਦਾ ਹੈ।