ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਅਧੀਨ ਫ਼ਾਜ਼ਿਲਕਾ  ਵਿਖੇ ਕੀਤੀਆਂ ਗਤੀਵਿਧੀਆਂ : ਸਿਵਲ ਸਰਜਨ 

  • ਡੇਂਗੂ ਤੋ ਬਚਾਅ ਲਈ ਪੁਲੀਸ ਲਾਈਨ, ਥਾਣਾ ਸਦਰ ਅਤੇ ਸਿਟੀ ਤੋਂ ਇਲਾਵਾ ਸਾਂਝ ਕੇਂਦਰ ਵਿਖੇ ਕੀਤੀ  ਡੇਂਗੂ ਲਾਰਵਾ ਐਕਟੀਵਿਟੀ 
  • ਨਗਰ ਕੌਂਸਲ ਅਤੇ ਸਿਹਤ ਵਿਭਾਗ ਵਲੋ ਸਾਂਝੇ ਤੌਰ ਤੇ ਲੋਕਾ ਨੂੰ ਕੀਤਾ ਜਾਗਰੂਕ 

ਫਾਜ਼ਿਲਕਾ 4 ਅਗਸਤ : ਸਿਹਤ ਵਿਭਾਗ ਵੱਲੋਂ ਡਾ. ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ  ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਬਬੀਤਾ  ਸਹਾਇਕ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਅਤੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਰੋਹਿਤ ਗੋਇਲ ਦੀ ਦੇਖ ਰੇਖ  ਅੰਦਰ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਜਿਸ ਦੇ ਤਹਿਤ ਵਿਭਾਗ ਵਲੋ ਮਿਲੇ ਦਿਸ਼ਾ ਨਿਰਦੇਸ਼ ਤਹਿਤ ਫਾਜ਼ਿਲਕਾ ਦੀ ਪੁਲੀਸ ਲਾਈਨ, ਥਾਣਾ ਸਦਰ ਅਤੇ ਸਿਟੀ ਤੋ ਇਲਾਵਾ ਸਾਂਝ ਕੇਂਦਰ ਵਿਖੇ ਸਿਹਤ ਵਿਭਾਗ ਅਤੇ ਨਗਰ ਕੌਂਸਲ ਵਲੋ ਸਾਂਝੇ ਤੌਰ ਤੇ ਡੇਂਗੂ ਲਾਰਵਾ ਐਕਟੀਵਿਟੀ ਕੀਤੀ ਗਈ ਜਿਸ ਦੇ ਨਾਲ ਮੁਲਾਜਮਾਂ ਨੂੰ ਡੇਂਗੂ ਬਾਰੇ ਜਾਗਰੂਕ ਵੀ ਕੀਤਾ ਗਿਆ । ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ.ਗੋਇਲ ਨੇ  ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਸਮਾਗਮ ਅਤੇ ਮੀਟਿੰਗਾਂ ਕਰਕੇ ਅਤੇ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ ਰੋਹਿਤ ਗੋਇਲ  ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਪੁਲਸ ਲਾਈਨ, ਥਾਣਾ ਸਿਟੀ ਅਤੇ ਸਦਰ ਦੇ ਨਾਲ ਸਾਂਝ ਕੇਂਦਰ  ਵਿਖੇ ਜਾ ਕੇ ਲੋਕਾਂ ਅਤੇ ਮੁਲਾਜਮਾਂ  ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪਰੇਰਿਤ ਕੀਤਾ ਗਿਆ।ਉਨ੍ਹਾ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ।ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ  ਸਿਹਤ ਵਿਭਾਗ ਤੋਂ ਸਿਹਤ ਕਰਮਚਾਰੀ  ਸੁੱਖਜਿੰਦਰ ਸਿੰਘ ਅਤੇ ਰਵਿੰਦਰ ਸ਼ਰਮਾ   ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੌਰਾਨ ਨਗਰ ਕੌਂਸਲ ਤੋਂ ਸੰਟਰੀ ਇੰਸਪੈਕਟਰ ਨਰੇਸ਼ ਖੇੜਾ ਅਤੇ ਜਗਦੀਪ ਅਰੋੜਾ ਵੀ ਸਿਹਤ ਵਿਭਾਗ ਦੀ ਟੀਮ ਦੇ ਨਾਲ ਸ਼ਾਮਿਲ ਸੀ।