ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅੰਤਰਾਸ਼ਟਰੀ ਯੋਗਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਦਿੱਤਾ ਸੱਦਾ

  • ਮਾਈ ਭਾਗੋ ਆਯੁਰਵੈਦਿਕ ਕਾਲਜ ਵਿਖੇ  21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਸ੍ਰੀ ਮੁਕਤਸਰ ਸਾਹਿਬ, 20 ਜੂਨ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ  ਨੂੰ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਜਾਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਾਈ ਭਾਗੇ ਆਯੁਰਵੈਦਿਕ ਕਾਲਜ, ਫ਼ਿਰੋਜ਼ਪੁਰ ਰੋਡ ਵਿਖੇ ਸਵੇਰੇ 7:00 ਤੋਂ ਸਵੇਰੇ 8:00 ਵਜੇ ਤੱਕ ਮਨਾਇਆ ਜਾਵੇਗਾ, ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਮੁਕਤਸਰ ਸਾਹਿਬ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੀਤਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ, ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ, ਐਂਬੂਲੈਂਸ ਸਮੇਤ ਮੈਡੀਕਲ ਟੀਮ ਤਾਇਨਾਤ, ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਅਤੇ ਸਮਾਗਮ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ।