ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ : ਵਧੀਕ ਡਿਪਟੀ ਕਮਿਸ਼ਨਰ

  • ਸਬੰਧਤ ਵਿਭਾਗਾਂ ਨੂੰ ਹਦਾਇਤ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਬਿਨਾ ਕਿਸੇ ਦੇਰੀ ਤੋਂ ਯੋਗ ਲਾਭਪਾਤਰੀਆਂ ਤੱਕ ਪੁੱਜ ਦਾ ਕਰਵਾਇਆ ਜਾਵੇ – ਸੁਰਿੰਦਰ ਸਿੰਘ
  • ਜ਼ਿਲ੍ਹੇ ‘ਚ ਸਵੈਨਿਧੀ ਯੋਜਨਾ ਤਹਿਤ 2931 ਗਲੀ ਵਿਕ੍ਰੇਤਾਵਾਂ ਨੂੰ 02 ਕਰੋੜ 93 ਲੱਖ 10  ਹਜ਼ਾਰ ਰੁਪਏ ਦੀ ਵਰਕਿੰਗ ਕੈਪੀਟਲ ਕਰਜ਼ੇ ਦੇ ਤੌਰ ਤੇ ਵੱਖ ਵੱਖ ਬੈਂਕਾਂ ਵੱਲੋਂ ਮੁਹੱਈਆ ਕਰਵਾਈ ਜਾਵੇਗੀ

ਮਾਲੇਰਕੋਟਲਾ, 26 ਸਤੰਬਰ  : ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਉਲੀਕੀਆਂ ਸਕੀਮਾਂ ਦਾ ਹੇਠਲੇ ਪੱਧਰ ਤੇ ਪੁੱਜ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ । ਉਨ੍ਹਾਂ ਦੱਸਿਆ ਕਿ ਗਲੀ ਵਿਕ੍ਰੇਤਾਵਾਂ ਨੂੰ ਆਤਮ ਨਿਰਭਰ ਕਰਨ ਲਈ ਇਹ ਯੋਜਨਾ ਉਲੀਕੀ ਗਈ ਗਈ ਹੈ ਤਾਂ ਜੋ ਉਹ ਆਰਥਿਕ ਤੌਰ ਤੇ ਆਤਮ ਨਿਰਭਰ ਹੋ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਟਰੀਟ ਵਿਕ੍ਰੇਤਾਵਾਂ ਨੂੰ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ਆਪਣਾ ਕੰਮਕਾਰ ਮੁੜ ਸ਼ੁਰੂ ਕਰਨ ਲਈ 10 ਹਜ਼ਾਰ ਰੁਪਏ ਵਰਕਿੰਗ ਪੂੰਜੀ ਕਰਜ਼ਾ ਸਕੀਮ ਉਲੀਕੀ ਗਈ ਜਿਸ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਕਰੀਬ 2931 ਗਲੀ ਵਿਕ੍ਰੇਤਾਵਾਂ ਨੂੰ ਕਰੀਬ 02 ਕਰੋੜ 93 ਲੱਖ 10 ਹਜ਼ਾਰ ਰੁਪਏ ਦੀ ਵਰਕਿੰਗ ਕੈਪੀਟਲ ਕਰਜ਼ੇ ਵਜੋਂ ਵੱਖ ਵੱਖ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਜਾ ਰਹੀ ਹੈ।ਹੁਣ ਤੱਕ ਜ਼ਿਲ੍ਹੇ ਦੇ 1479  ਗਲੀ ਵਿਕ੍ਰੇਤਾਵਾਂ ਨੂੰ ਕਰੀਬ 01 ਕਰੋੜ 47 ਲੱਖ  90 ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਬਤੌਰ ਵਰਕਿੰਗ ਕੈਪੀਟਲ ਜਾਰੀ ਕੀਤੀ ਜਾ ਚੁੱਕੀ ਹੈ  ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਜਲਦੀ ਹੀ ਵਰਕਿੰਗ ਪੂੰਜੀ ਕਰਜ਼ਾ ਮੁਹੱਈਆ ਵੱਖ ਵੱਖ ਬੈਂਕਾਂ ਰਾਹੀਂ ਮੁਹੱਈਆ ਕਰਵਾ ਦਿੱਤਾ ਜਾਵੇਗਾ । ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਲੋਕ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਯੋਗ ਲਾਭਪਾਤਰੀਆਂ  ਨੂੰ ਬਿਨਾਂ ਕਿਸੇ ਦੇਰੀ ਅਤੇ ਖੱਜਲ ਖ਼ੁਆਰੀ ਤੋਂ ਪੁੱਜ ਦਾ ਕਰਨਾ ਯਕੀਨੀ ਬਣਾਇਆ ਜਾਵੇ । ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਬੈਂਕ ਅਧਿਕਾਰੀ ਕਿਸੇ ਲਾਭਪਾਤਰੀ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਜਾਂ ਬਾਰ ਬਾਰ ਬੈਂਕ ਦੇ ਚੱਕਰ ਲਗਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।  ਇਸ ਮੌਕੇ ਡੇਨੂਲਮ ਦੇ ਨੋਡਲ ਅਫ਼ਸਰ ਜੇ.ਈ.ਨਗਰ ਕੌਂਸਲ ਮਾਲੇਰਕੋਟਲਾ ਇੰਜ. ਗੁਰਚਰਨ ਸਿੰਘ, ਸਿਟੀ ਮਿਸ਼ਨ ਮੈਨੇਜਰ ਸ੍ਰੀ ਅਵੀਨਾਸ਼ ਸਿੰਗਲਾ ਅਤੇ ਸ੍ਰੀ ਯਸ਼ਪਾਲ ਸ਼ਰਮਾ, ਲੀਡ ਬੈਂਕ ਮੈਨੇਜਰ ਸ੍ਰੀ ਪੀ.ਕੇ.ਚੋਪੜਾ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਦੇ ਅਧਿਕਾਰਾਂ ਅਤੇ ਨੁਮਾਇੰਦੇ ਮੌਜੂਦ ਸਨ ।