ਮੈਡੀਕਲ ਕਾਲਜ ਬਣਨ ਤੋਂ ਬਾਅਦ ਫਰੀਦਕੋਟ ਦਾ ਨਾਮ ਪੂਰੀ ਦੁਨੀਆ ਵਿੱਚ ਜਾਣਿਆ ਜਾਣ ਲੱਗਾ-ਵਿਧਾਇਕ ਸੇਖੋਂ

  • ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਆਨਲਾਈਨ ਪੋਰਟਲ ਨੈਕਸੱਟ ਜੈਨ ਈ-ਹਸਪਤਾਲ ਦੇ ਉਦਘਾਟਨ ਵਿੱਚ ਕੀਤੀ ਵਿਸ਼ੇਸ਼ ਸ਼ਿਰਕਤ

ਫਰੀਦਕੋਟ 22 ਸਤੰਬਰ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਆਨਲਾਈਨ ਪੋਰਟਲ ਨੈਕਸੱਟ ਜੈਨ ਈ-ਹਸਪਤਾਲ ਦੇ ਉਦਘਾਟਨ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਵਿਸ਼ੇਸ਼ ਤੌਰ ਤੇ ਪੁੱਜੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਕਾਲਜ ਬਣਨ ਤੋਂ ਬਾਅਦ ਫਰੀਦਕੋਟ ਦਾ ਨਾਮ ਪੂਰੀ ਦੁਨੀਆ ਵਿੱਚ ਜਾਣਿਆ ਜਾਣ ਲੱਗਾ। ਉਨ੍ਹਾਂ ਕਿਹਾ ਪਿਛਲੇ ਸਮੇਂ ਵਿੱਚ ਦੇਖਿਆ ਗਿਆ ਹੈ ਕਿ ਯੂ.ਕੇ ਵਰਗੇ ਬਾਹਰਲੇ ਮੁਲਕਾਂ ਵਿੱਚ ਸਾਡੇ ਬੱਚਿਆਂ ਨੂੰ ਮੈਡੀਕਲ ਦੀ ਸਿੱਖਿਆ ਲਈ ਜਾਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਬੱਚਿਆਂ ਨੂੰ ਬਾਹਰ ਪੜ੍ਹਾਈ ਲਈ ਜਾਂਦੇ ਦੇਖਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਮੈਡੀਕਲ ਹਸਪਤਾਲ ਤੇ ਕਾਲਜ ਵਿੱਚ ਵੱਡੀਆਂ ਸਹੂਲਤਾਂ ਦਿੱਤੀਆਂ ਗਈਆ ਹਨ ਅਤੇ ਅੱਗੇ ਵੀ ਜਰੂਰਤ ਪੈਣ ਤੇ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਮੈਡੀਕਲ ਕਾਲਜ ਨੂੰ ਉੱਚਾ ਚੁੱਕਣ ਲਈ ਯਤਨ ਰਹਿਣਗੇ।