ਕਿਸਾਨਾਂ ਵੱਲੋਂ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਐਨਐਚਏਆਈ ਪੁੱਜੀ ਹਾਈਕੋਰਟ

  • ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ, 10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਲੁਧਿਆਣਾ, 01 ਜੁਲਾਈ 2024 : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਸਮੇਤ ਚਾਰ ਟੋਲ ਪਲਾਜ਼ਿਆਂ ਨੂੰ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨਐਚਏਆਈ) ਇਸ ਦੇ ਖਿਲਾਫ ਹਾਈਕੋਰਟ ਪੁੱਜ ਗਈ ਹੈ, ਜਿਸ ਤੋਂ ਬਾਅਦ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੂੰ 10 ਜੁਲਾਈ ਤੱਕ ਕੋਰਟ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਐਨਐਚਏਆਈ ਨੇ ਕਿਹਾ ਕਿ ਵਾਰ ਵਾਰ ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ ਤੇ ਕਬਜਾ ਕਰਕੇ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਇਸ ਧਰਨੇ ਵਿੱਚ ਸਰਕਾਰ ਦੇ ਮੰਤਰੀ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਟੋਲ ਪਲਾਜ਼ੇ ਬੰਦ ਕਰਕੇ ਨਾ ਸਿਰਫ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਸਗੋਂ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਵੱਲੋਂ ਵਾਰ ਵਾਰ ਰੇਟ ਵਧਾਏ ਜਾਣ ਤੋਂ ਬਾਅਦ ਟੋਲ ਪਲਾਜ਼ੇ ਦੇ ਰੇਟ ਘੱਟ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ, ਜਦੋਂ ਰੇਟ ਘਟਾਉਣ ਨੂੰ ਲੈ ਕੇ ਕੋਈ ਗੱਲ ਸਿਰੇ ਨਾ ਚੜਦੀ ਦਿਖੀ ਤਾਂ ਬੀਤੇ ਕੱਲ੍ਹ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਨੂੰ ਬੰਦ ਕਰਦਿੱਤਾ ਗਿਆ ਹੈ।