ਸਿਮਰਜੀਤ ਸਿੰਘ ਬੈਂਸ ਦੇਬਰਨਾਲਾ ਜੇਲ੍ਹ 'ਚੋਂ ਜ਼ਮਾਨਤ ਤੇ ਰਿਹਾਅ ਹੋਣ ਉਪਰੰਤ ਮਹਿਲ ਕਲਾਂ ਪੁੱਜਣ ਤੇ ਸਮਰਥਕਾਂ ਵੱਲੋਂ ਭਰਵਾਂ ਸਵਾਗਤ 

ਮਹਿਲ ਕਲਾਂ 10  ਫ਼ਰਵਰੀ (ਗੁਰਸੇਵਕ ਸਿੰਘ ਸਹੋਤਾ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਅੱਜ  ਬਰਨਾਲਾ ਜੇਲ੍ਹ 'ਚੋਂ ਜ਼ਮਾਨਤ ਤੇ ਰਿਹਾਅ ਹੋਣ ਤੋਂ ਬਾਅਦ ਜਿਥੇ ਵਰਕਰਾਂ ਤੇ ਆਗੂਆਂ ਵੱਲੋਂ ਉਨਾਂ ਨੂੰ ਗੱਡੀਆਂ ਦੇ ਕਾਫਲੇ ਸਮੇਤ ਵੱਡੀ ਗਿਣਤੀ 'ਚ ਸਮਰਥਕਾਂ ਵੱਲੋਂ ਉਨ੍ਹਾਂ ਦਾ ਢੋਲ-ਢਮੱਕਿਆਂ ਨਾਲ ਸੁਆਗਤ ਕੀਤਾ । ਇੱਥੇ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ  ਸਿਮਰਜੀਤ ਸਿੰਘ ਬੈਂਸ ਨੇ ਆਪਣੇ ਕਾਫਲੇ ਸਮੇਤ ਕਸਬਾ ਮਹਿਲ ਕਲਾਂ ਵਿਖੇ ਪੁੱਜਣ ਤੇ ਮਨਜੀਤ ਸਿੰਘ ਮਹਿਲ ਖੁਰਦ ਦੀ ਅਗਵਾਈ ਹੇਠ ਉਨ੍ਹਾਂ ਦੇ ਸਮਰਥਕਾਂ ਵੱਲੋਂ ਸਿਮਰਜੀਤ ਸਿੰਘ ਬੈਂਸ ਦਾ ਸੁਆਗਤ ਕਰਕੇ ਸਰੋਪਾ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਗੱਲਬਾਤ ਕਰਦਿਆ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਜ਼ਮਾਨਤ ਦੇਣ ਲੱਗਿਆ ਸੱਚ ਦੀਆਂ ਟਿੱਪਣੀਆਂ ਕੀਤੀਆਂ ਹੁਣ ਤਾਂ ਪੰਜਾਬ ਦੇ ਲੋਕਾਂ ਵਿੱਚ ਜੋਸ਼ ਭਰ ਗਿਆ ਹੈ ।ਉਨ੍ਹਾਂ ਕਿਹਾ ਕਿ ਬੜੇ ਦੁਖੀ ਮਨ ਨਾਲ ਕਹਿਣਾ ਪੈ ਰਿਹਾ ਹੈ ਕੀ ਸਾਡੇ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਅੱਜ ਤੱਕ ਨਹੀਂ ਸਜ਼ਾਵਾਂ ਦਿੱਤੀਆਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਕਹਿੰਦਾ ਹੁੰਦਾ ਸੀ ਕਿ ਸਾਡੀ ਸਰਕਾਰ ਆਉਣ ਤੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਦੂਜੇ ਪਾਸੇ ਬੰਦੀ ਸਿੰਘ ਜੋ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ।ਉਨ੍ਹਾਂ ਦੀ ਰਿਹਾਈ ਲਈ ਅੱਜ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ਖ਼ਿਲਾਫ਼ ਪੰਜਾਬ ਦੇ ਲੋਕਾਂ ਨਾਲ ਲੜਾਈ ਲੜਨ ਦਾ ਉਹ ਆਖ਼ਰੀ ਸਾਹਾਂ ਤੱਕ ਵਾਅਦਾ ਕਰਦੇ ਹਨ। ਜ਼ਿਕਰਯੋਗ ਹੈ ਕਿ ਸਿਮਰਜੀਤ ਬੈਂਸ ਕਰੀਬ 7 ਮਹੀਨਿਆਂ ਬਾਅਦ ਜੇਲ੍ਹ 'ਚੋਂ ਬਾਹਰ ਆਏ ਹਨ। ਉਨ੍ਹਾਂ ਨੂੰ ਜਬਰ-ਜ਼ਿਨਾਹ ਤੋਂ ਇਲਾਵਾ ਹੋਰ ਕਈ ਕੇਸਾਂ 'ਚ ਜ਼ਮਾਨਤ ਮਿਲ ਚੁੱਕੀ ਹੈ। ਇਸ ਮੌਕੇ ਸੁਆਗਤ ਕਰਨ ਵਾਲਿਆਂ ਵਿਚ ਜਗਦੀਸ ਸਿੰਘ ਮਹਿਲ ਖੁਰਦ ਸਾਬਕਾ ਪੰਚ ਜਸਵੀਰ ਸਿੰਘ ਮਿੱਠੂ ਸਿੰਘ,ਮਨਜੀਤ ਸਿੰਘ ਹੈਰੀ, ਸੁਰਜੀਤ ਸਿੰਘ ਗਹਿਲ, ਕੇਵਲ ਸਿੰਘ ,ਦਰਸ਼ਨ ਸਿੰਘ, ਅਮਰਜੀਤ ਸਿੰਘ ਬਿੰਦਰ ਸਿੰਘ ਬਲਵਿੰਦਰ ਸਿੰਘ ਬਲਦੇਵ ਸਿੰਘ ਅੰਮ੍ਰਿਤਪਾਲ ਸਿੰਘ ਗੁਰਵਿੰਦਰ ਸਿੰਘ ਗਹਿਲ  ਇਲਾਵਾ ਹੋਰ ਸਮਰਥਕ ਵੀ ਹਾਜ਼ਰ ਸਨ